Index
Full Screen ?
 

ਜ਼ਬੂਰ 106:7

Psalm 106:7 ਪੰਜਾਬੀ ਬਾਈਬਲ ਜ਼ਬੂਰ ਜ਼ਬੂਰ 106

ਜ਼ਬੂਰ 106:7
ਯਹੋਵਾਹ, ਮਿਸਰ ਵਿੱਚ ਸਾਡੇ ਪੁਰਖਿਆਂ ਨੇ ਤੁਹਾਡੇ ਕਰਿਸ਼ਮਿਆਂ ਤੋਂ ਸਾਨੂੰ ਕੁਝ ਵੀ ਨਹੀਂ ਸਿੱਖਾਇਆ। ਉੱਥੇ, ਲਾਲ ਸਾਗਰ ਕੰਢੇ ਸਾਡੇ ਪੁਰਖੇ ਤੁਹਾਡੇ ਖਿਲਾਫ਼ ਹੋ ਗਏ ਸਨ।

Our
fathers
אֲב֘וֹתֵ֤ינוּʾăbôtênûuh-VOH-TAY-noo
understood
בְמִצְרַ֨יִם׀bĕmiṣrayimveh-meets-RA-yeem
not
לֹאlōʾloh
thy
wonders
הִשְׂכִּ֬ילוּhiśkîlûhees-KEE-loo
Egypt;
in
נִפְלְאוֹתֶ֗יךָniplĕʾôtêkāneef-leh-oh-TAY-ha
they
remembered
לֹ֣אlōʾloh
not
זָ֭כְרוּzākĕrûZA-heh-roo

אֶתʾetet
the
multitude
רֹ֣בrōbrove
mercies;
thy
of
חֲסָדֶ֑יךָḥăsādêkāhuh-sa-DAY-ha
but
provoked
וַיַּמְר֖וּwayyamrûva-yahm-ROO
him
at
עַלʿalal
sea,
the
יָ֣םyāmyahm
even
at
the
Red
בְּיַםbĕyambeh-YAHM
sea.
סֽוּף׃sûpsoof

Cross Reference

ਜ਼ਬੂਰ 78:42
ਉਹ ਲੋਕ ਪਰਮੇਸ਼ੁਰ ਦੀ ਸ਼ਕਤੀ ਨੂੰ ਭੁੱਲ ਗਏ। ਉਹ ਭੁੱਲ ਗਏ ਕਿ ਪਰਮੇਸ਼ੁਰ ਨੇ ਉਨ੍ਹਾਂ ਨੂੰ ਬਹੁਤ ਵਾਰੀ ਵੈਰੀਆਂ ਕੋਲੋਂ ਬਚਾਇਆ ਸੀ।

ਖ਼ਰੋਜ 14:11
ਉਨ੍ਹਾਂ ਨੇ ਮੂਸਾ ਨੂੰ ਆਖਿਆ, “ਤੂੰ ਸਾਨੂੰ ਮਿਸਰ ਵਿੱਚੋਂ ਕਿਉਂ ਬਾਹਰ ਲਿਆਂਦਾ? ਤੂੰ ਸਾਨੂੰ ਇੱਥੇ ਮਾਰੂਥਲ ਵਿੱਚ ਮਾਰਨ ਲਈ ਕਿਉਂ ਲਿਆਂਦਾ ਹੈ? ਅਸੀਂ ਮਿਸਰ ਵਿੱਚ ਸ਼ਾਂਤੀ ਨਾਲ ਮਰ ਸੱਕਦੇ ਸਾਂ-ਮਿਸਰ ਵਿੱਚ ਬਹੁਤ ਕਬਰਾਂ ਸਨ।

੨ ਥੱਸਲੁਨੀਕੀਆਂ 2:10
ਕੁਧਰਮੀ ਉਨ੍ਹਾਂ ਲੋਕਾਂ ਨਾਲ ਧੋਖਾ ਕਰਨ ਲਈ ਹਰ ਤਰ੍ਹਾਂ ਦਾ ਛਲ ਕਪਟ ਕਰੇਗਾ ਜਿਹੜੇ ਪਹਿਲਾਂ ਹੀ ਗੁਆਚੇ ਹੋਏ ਹਨ। ਉਹ ਲੋਕ ਇਸ ਲਈ ਗੁਆਚੇ ਹੋਏ ਹਨ ਕਿਉਂਕਿ ਉਨ੍ਹਾਂ ਨੇ ਸੱਚ ਨੂੰ ਪਿਆਰ ਕਰਨ ਤੋਂ ਇਨਕਾਰ ਕੀਤਾ ਹੈ। ਜੇ ਉਹ ਸੱਚ ਨੂੰ ਪਿਆਰ ਕਰਦੇ, ਉਹ ਬਚ ਜਾਂਦੇ।

ਅਫ਼ਸੀਆਂ 2:11
ਮਸੀਹ ਵਿੱਚ ਇੱਕਮਿਕ ਤੁਸੀਂ ਗੈਰ ਯਹੂਦੀਆਂ ਦੇ ਤੌਰ ਤੇ ਜਨਮੇ ਸੀ। ਤੁਸੀਂ ਉਹ ਲੋਕ ਹੋ ਜਿਨ੍ਹਾਂ ਨੂੰ ਯਹੂਦੀ “ਬੇ-ਸੁੰਨਤੀਏ” ਆਖਦੇ ਹਨ। ਉਹ ਯਹੂਦੀ ਜਿਹੜੇ ਤੁਹਾਨੂੰ “ਬੇ-ਸੁੰਨਤੀਏ” ਆਖਦੇ ਹਨ ਉਹ ਆਪਣੇ ਆਪ ਨੂੰ “ਸੁੰਨਤੀ” ਅਖਵਾਉਂਦੇ ਹਨ। ਉਨ੍ਹਾਂ ਦੀ ਸੁੰਨਤ ਅਜਿਹੀ ਹੈ ਜਿਹੜੀ ਉਹ ਖੁਦ ਆਪਣੇ ਸਰੀਰਾਂ ਉੱਪਰ ਕਰਦੇ ਹਨ।

ਮਰਕੁਸ 8:17
ਯਿਸੂ ਜਾਣਦਾ ਸੀ ਕਿ ਉਸ ਦੇ ਚੇਲੇ ਇਸ ਬਾਰੇ ਗੱਲ ਕਰ ਰਹੇ ਹਨ। ਇਸੇ ਲਈ ਉਸ ਨੇ ਉਨ੍ਹਾਂ ਨੂੰ ਕਿਹਾ, “ਤੁਸੀਂ ਇਹ ਵਿੱਚਾਰ ਕਿਉਂ ਕਰ ਰਹੇ ਹੋ ਕਿ ਸਾਡੇ ਕੋਲ ਰੋਟੀ ਨਹੀਂ ਹੈ? ਕੀ ਤੁਸੀਂ ਅਜੇ ਵੀ ਵੇਖ ਸਮਝ ਨਹੀਂ ਸੱਕਦੇ? ਕੀ ਤੁਸੀਂ ਇਹ ਸਮਝਣ ਦੇ ਸਮਰੱਥ ਨਹੀਂ?

ਮਰਕੁਸ 4:12
ਮੈਂ ਇਉਂ ਕਰਦਾ ਹਾਂ ਤਾਂ ਜੋ: ‘ਉਹ ਤੱਕਦੇ ਰਹਿਣਗੇ ਪਰ ਕਦੇ ਵੀ ਨਹੀਂ ਵੇਖਣਗੇ। ਉਹ ਸੁਣਦੇ ਰਹਿਣਗੇ ਪਰ ਕਦੇ ਵੀ ਨਹੀਂ ਸਮਝਣਗੇ। ਜੇਕਰ ਉਨ੍ਹਾਂ ਨੇ ਵੇਖਿਆ ਅਤੇ ਸਮਝਿਆ ਹੁੰਦਾ ਤਾਂ ਸ਼ਾਇਦ ਉਹ ਪਰਮੇਸ਼ੁਰ ਵੱਲ ਮੁੜ ਪੈਂਦੇ ਅਤੇ ਪਾਪਾਂ ਦੀ ਮਾਫ਼ੀ ਪ੍ਰਾਪਤ ਕਰ ਸੱਕਦੇ।’”

ਨੂਹ 3:32
ਯਹੋਵਾਹ ਸਜ਼ਾ ਦਿੰਦਾ ਹੈ,ਜਦੋਂ ਉਸ ਦੇ ਕੋਲ ਰਹਿਮ ਵੀ ਹੁੰਦਾ ਹੈ। ਉਸ ਕੋਲ ਆਪਣੇ ਮਹਾਨ ਪਿਆਰ ਅਤੇ ਉਦਾਰਤਾ ਕਾਰਣ ਕਿਰਪਾ ਹੈ।

ਯਸਈਆਹ 63:7
ਯਹੋਵਾਹ ਆਪਣੇ ਲੋਕਾਂ ਉੱਤੇ ਮਿਹਰਬਾਨ ਰਿਹਾ ਹੈ ਮੈਂ ਚੇਤੇ ਰੱਖਾਂਗਾ ਕਿ ਯਹੋਵਾਹ ਮਿਹਰਬਾਨ ਹੈ। ਅਤੇ ਮੈਂ ਯਹੋਵਾਹ ਦੀ ਉਸਤਤ ਕਰਨੀ ਚੇਤੇ ਰੱਖਾਂਗਾ। ਯਹੋਵਾਹ ਨੇ ਇਸਰਾਏਲ ਦੇ ਲੋਕਾਂ ਨੂੰ ਬਹੁਤ ਚੰਗੀਆਂ ਚੀਜ਼ਾਂ ਦਿੱਤੀਆਂ! ਯਹੋਵਾਹ ਸਾਡੇ ਉੱਪਰ ਬਹੁਤ ਮਿਹਰਬਾਨ ਰਿਹਾ ਹੈ। ਯਹੋਵਾਹ ਨੇ ਸਾਡੇ ਲਈ ਦਇਆ ਦਰਸਾਈ।

ਯਸਈਆਹ 44:18
ਉਹ ਬੰਦੇ ਇਹ ਨਹੀਂ ਜਾਣਦੇ ਕਿ ਉਹ ਕੀ ਕਰ ਰਹੇ ਹਨ। ਉਹ ਸਮਝਦੇ ਹੀ ਨਹੀਂ! ਇਹ ਇਸ ਤਰ੍ਹਾਂ ਹੈ ਜਿਵੇਂ ਉਨ੍ਹਾਂ ਦੀਆਂ ਅੱਖਾਂ ਢੱਕੀਆਂ ਹੋਈਆਂ ਹੋਣ ਅਤੇ ਇਸ ਲਈ ਉਹ ਦੇਖ ਨਹੀਂ ਸੱਕਦੇ। ਉਨ੍ਹਾਂ ਦੇ ਦਿਲ (ਮਨ) ਸਮਝਣ ਦੀ ਚੇਸ਼ਟਾ ਨਹੀਂ ਕਰਦੇ।

ਅਮਸਾਲ 1:22
“ਕਿੰਨਾ ਕੁ ਚਿਰ ਤੁਸੀਂ ਮੂਰਖ ਲੋਕੋ ਆਪਣੀ ਮੂਰਖਤਾ ਨੂੰ ਪਿਆਰ ਕਰਦੇ ਰਹੋਂਗੇ? ਤੁਸੀਂ ਮਖੌਲੀਏ ਕਿੰਨਾ ਕੁ ਚਿਰ ਹੋਰਨਾਂ ਦਾ ਮਖੌਲ ਉਡਾਉਂਗੇ? ਤੁਸੀਂ ਮੂਰੱਖੋ ਕਦੋਂ ਤੀਕ ਗਿਆਨ ਨੂੰ ਨਫ਼ਰਤ ਕਰੋਂਗੇ?

ਜ਼ਬੂਰ 106:45
ਪਰਮੇਸ਼ੁਰ ਨੇ ਆਪਣਾ ਕਰਾਰ ਹਮੇਸ਼ਾ ਚੇਤੇ ਰੱਖਿਆ। ਅਤੇ ਉਸ ਦੇ ਮਹਾਨ ਪਿਆਰ ਵਿੱਚੋਂ ਉਨ੍ਹਾਂ ਨੂੰ ਸਕੂਨ ਪਹੁੰਚਾਇਆ।

ਜ਼ਬੂਰ 105:5
ਉਸ ਦੇ ਕਰਿਸ਼ਮਿਆਂ ਅਤੇ ਸਿਆਣੇ ਨਿਆਂਇਆਂ ਨੂੰ ਚੇਤੇ ਰੱਖੋ।

ਜ਼ਬੂਰ 78:11
ਇਫ਼ਰਾਈਮ ਦੇ ਲੋਕ ਉਨ੍ਹਾਂ ਮਹਾਨ ਗੱਲਾਂ ਨੂੰ ਭੁੱਲ ਗਏ ਜੋ ਪਰਮੇਸ਼ੁਰ ਨੇ ਕੀਤੀਆਂ ਸਨ। ਉਹ ਉਨ੍ਹਾਂ ਅਦਭੁਤ ਗੱਲਾਂ ਨੂੰ ਭੁੱਲ ਗਏ ਜਿਹੜੀਆਂ ਉਸ ਨੇ ਉਨ੍ਹਾਂ ਨੂੰ ਵਿਖਾਈਆਂ ਸਨ।

ਜ਼ਬੂਰ 51:1
ਨਿਰਦੇਸ਼ਕ ਲਈ: ਦਾਊਦ ਦਾ ਇੱਕ ਗੀਤ। ਇਹ ਗੀਤ ਉਸ ਸਮੇਂ ਬਾਰੇ ਹੈ ਜਦੋਂ ਨਾਥਾਨ ਨੱਬੀ ਦਾਊਦ ਦੇ ਬਥਸ਼ਬਾ ਨਾਲ ਗੁਨਾਹ ਤੋਂ ਬਾਅਦ ਦਾਊਦ ਕੋਲ ਜਾਂਦਾ ਹੈ। ਹੇ ਪਰਮੇਸ਼ੁਰ, ਆਪਣੀ ਪਿਆਰ ਭਰੀ ਮਿਹਰ ਕਾਰਣ ਮੇਰੇ ਉੱਤੇ ਦਯਾ ਕਰ। ਆਪਣੀ ਮਹਾਨ ਦਯਾ ਕਾਰਣ, ਮੇਰੇ ਸਾਰੇ ਪਾਪ ਮਿਟਾ ਦੇ।

ਜ਼ਬੂਰ 5:7
ਪਰ ਯਹੋਵਾਹ, ਤੇਰੀ ਵੱਡੀ ਮਿਹਰ ਕਾਰਣ, ਮੈਂ ਤੇਰੇ ਅੰਦਰ ਆਵਾਂਗਾ। ਮੈਂ ਤੇਰੇ ਪਵਿੱਤਰ ਮੰਦਰ ਨੂੰ ਡਰ ਅਤੇ ਸ਼ਰਧਾ ਨਾਲ ਆਪਣਾ ਸੀਸ ਝੁਕਾਵਾਂਗਾ। ਯਹੋਵਾਹ।

ਅਸਤਸਨਾ 32:28
“ਉਹ ਇੱਕ ਮੂਰਖ ਕੌਮ ਹਨ। ਉਹ ਸਮਝਦੇ ਨਹੀਂ।

ਅਸਤਸਨਾ 29:4
ਪਰ ਅੱਜ ਵੀ ਤੁਸੀਂ ਇਹ ਗੱਲ ਨਹੀਂ ਸਮਝਦੇ ਕਿ ਉੱਥੇ ਕੀ ਵਾਪਰਿਆ ਸੀ। ਯਹੋਵਾਹ ਨੇ ਅਸਲ ਵਿੱਚ ਤੁਹਾਨੂੰ ਉਹ ਕੁਝ ਸਮਝਣ ਨਹੀਂ ਦਿੱਤਾ ਜੋ ਤੁਸੀਂ ਦੇਖਿਆ ਅਤੇ ਸੁਣਿਆ।

ਅਸਤਸਨਾ 15:15
ਦਿਮਾਗ ਵਿੱਚ ਰੱਖੋ, ਕਿ ਤੁਸੀਂ ਵੀ ਮਿਸਰ ਵਿੱਚ ਗੁਲਾਮ ਸੀ ਅਤੇ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਤੁਹਾਨੂੰ ਆਜ਼ਾਦ ਕੀਤਾ ਸੀ। ਇਸੇ ਲਈ ਮੈਂ ਅੱਜ ਤੁਹਾਨੂੰ ਇਹ ਹੁਕਮ ਦੇ ਰਿਹਾ ਹਾਂ।

Chords Index for Keyboard Guitar