Psalm 107:37
ਉਨ੍ਹਾਂ ਲੋਕਾਂ ਨੇ ਆਪਣੇ ਖੇਤਾਂ ਵਿੱਚ ਬੀਜ ਬੀਜੇ। ਉਨ੍ਹਾਂ ਨੇ ਖੇਤਾਂ ਵਿੱਚ ਅੰਗੂਰ ਦੇ ਪੌਦੇ ਲਾਏ ਅਤੇ ਉਨ੍ਹਾਂ ਨੇ ਚੰਗੀ ਫ਼ਸਲ ਪ੍ਰਾਪਤ ਕੀਤੀ।
Psalm 107:37 in Other Translations
King James Version (KJV)
And sow the fields, and plant vineyards, which may yield fruits of increase.
American Standard Version (ASV)
And sow fields, and plant vineyards, And get them fruits of increase.
Bible in Basic English (BBE)
And put seed in the fields and make vine-gardens, to give them fruit.
Darby English Bible (DBY)
And sow fields, and plant vineyards, which yield fruits of increase;
World English Bible (WEB)
Sow fields, plant vineyards, And reap the fruits of increase.
Young's Literal Translation (YLT)
And they sow fields, and plant vineyards, And they make fruits of increase.
| And sow | וַיִּזְרְע֣וּ | wayyizrĕʿû | va-yeez-reh-OO |
| the fields, | שָׂ֭דוֹת | śādôt | SA-dote |
| and plant | וַיִּטְּע֣וּ | wayyiṭṭĕʿû | va-yee-teh-OO |
| vineyards, | כְרָמִ֑ים | kĕrāmîm | heh-ra-MEEM |
| which may yield | וַ֝יַּעֲשׂ֗וּ | wayyaʿăśû | VA-ya-uh-SOO |
| fruits | פְּרִ֣י | pĕrî | peh-REE |
| of increase. | תְבֽוּאָה׃ | tĕbûʾâ | teh-VOO-ah |
Cross Reference
੧ ਕੁਰਿੰਥੀਆਂ 3:7
ਇਸ ਲਈ ਨਾ ਹੀ ਜਿਹੜਾ ਬੰਦਾ ਬੀਜਦਾ ਹੈ ਅਤੇ ਨਾ ਹੀ ਜਿਹੜਾ ਇਸ ਨੂੰ ਸਿੰਜਦਾ ਹੈ, ਮਹੱਤਵਪੂਰਣ ਹੈ। ਸਿਰਫ਼ ਪਰਮੇਸ਼ੁਰ ਹੀ ਮਹੱਤਵਪੂਰਣ ਹੈ ਕਿਉਂਕਿ ਉਹੀ ਬੀਜ ਨੂੰ ਉਗਾਉਂਦਾ ਹੈ।
ਜ਼ਿਕਰ ਯਾਹ 8:12
“ਇਨ੍ਹਾਂ ਮਨੁੱਖਾਂ ਦਾ ਬੀਜ ਸ਼ਾਂਤੀ ’ਚ ਬੋਇਆ ਜਾਵੇਗਾ। ਇਨ੍ਹਾਂ ਦੀਆਂ ਅੰਗੂਰੀ ਵੇਲਾਂ ਤੇ ਅੰਗੂਰ ਪਵੇਗਾ ਅਤੇ ਜ਼ਮੀਨ ਚੰਗੀ ਫ਼ਸਲ ਦੇਵੇਗੀ ਅਤੇ ਅਕਾਸ਼ ਮੀਂਹ ਦੇਵੇਗਾ। ਅਤੇ ਇਹ ਸਭ ਵਸਤਾਂ ਮੈਂ ਆਪਣੀ ਇਸ ਉੱਮਤ ਨੂੰ ਦੇਵਾਂਗਾ।
ਹਜਿ 1:10
ਇਸੇ ਕਾਰਣ ਅਸਮਾਨ ਨੇ ਆਪਣਾ ਮੀਂਹ ਵਾਪਸ ਲੈ ਲਿਆ ਅਤੇ ਧਰਤੀ ਨੇ ਆਪਣੀ ਫ਼ਸਲ ਵਾਪਸ ਲੈ ਲਈ।”
ਹਿਜ਼ ਕੀ ਐਲ 28:26
ਉਹ ਉਸ ਧਰਤੀ ਉੱਤੇ ਸੁਰੱਖਿਅਤ ਰਹਿਣਗੇ। ਉਹ ਮਕਾਨ ਉਸਾਰਨਗੇ ਅਤੇ ਅੰਗੂਰਾਂ ਦੇ ਬਗੀਚੇ ਲਾਉਣਗੇ। ਮੈਂ ਉਨ੍ਹਾਂ ਦੇ ਆਲੇ-ਦੁਆਲੇ ਦੀਆਂ ਕੌਮਾਂ ਨੂੰ ਸਜ਼ਾ ਦਿਆਂਗਾ ਜਿਨ੍ਹਾਂ ਨੇ ਉਨ੍ਹਾਂ ਨਾਲ ਨਫ਼ਰਤ ਕੀਤੀ ਸੀ। ਫ਼ੇਰ ਇਸਰਾਏਲ ਦੇ ਲੋਕ ਸੁਰੱਖਿਅਤ ਰਹਿਣਗੇ। ਅਤੇ ਉਨ੍ਹਾਂ ਨੂੰ ਪਤਾ ਲੱਗ ਜਾਵੇਗਾ ਕਿ ਮੈਂ ਯਹੋਵਾਹ ਉਨ੍ਹਾਂ ਦਾ ਪਰਮੇਸ਼ੁਰ, ਹਾਂ।”
ਯਰਮਿਆਹ 29:5
“ਮਕਾਨ ਬਣਾਓ ਅਤੇ ਉਨ੍ਹਾਂ ਵਿੱਚ ਰਹੋ। ਧਰਤੀ ਉੱਤੇ ਟਿਕ ਜਾਓ। ਬਾਗ਼ ਲਗਾਓ ਅਤੇ ਆਪਣੇ ਉਗਾਏ ਹੋਏ ਭੋਜਨ ਨੂੰ ਖਾਓ।
ਪੈਦਾਇਸ਼ 26:12
ਇਸਹਾਕ ਦਾ ਅਮੀਰ ਹੋ ਜਾਣਾ ਇਸਹਾਕ ਨੇ ਉਸ ਥਾਂ ਖੇਤ ਬੀਜੇ ਅਤੇ ਉਸ ਸਾਲ ਉਸ ਨੂੰ ਬਹੁਤ ਚੰਗੀ ਫ਼ਸਲ ਪ੍ਰਾਪਤ ਹੋਈ। ਯਹੋਵਾਹ ਨੇ ਉਸ ਉੱਤੇ ਬਹੁਤ ਬਖਸ਼ਿਸ਼ ਕੀਤੀ।
੨ ਕੁਰਿੰਥੀਆਂ 9:10
ਪਰਮੇਸ਼ੁਰ ਹੀ ਹੈ ਜਿਹੜਾ ਬੀਜਣ ਵਾਲੇ ਨੂੰ ਬੀਜ ਪ੍ਰਦਾਨ ਕਰਦਾ ਹੈ। ਅਤੇ ਭੋਜਨ ਲਈ ਰੋਟੀ ਦਿੰਦਾ ਹੈ। ਅਤੇ ਪਰਮੇਸ਼ੁਰ ਤੁਹਾਨੂੰ ਆਤਮਕ ਬੀਜ ਦੇਵੇਗਾ ਅਤੇ ਜਿਹੜਾ ਇਸ ਨੂੰ ਉਗਾਵੇਗਾ। ਉਹ ਤੁਹਾਡੀ ਚੰਗਿਆਈ ਵਿੱਚੋਂ ਵੱਡੀ ਫ਼ਸਲ ਵੱਢੇਗਾ।
ਰਸੂਲਾਂ ਦੇ ਕਰਤੱਬ 14:17
ਪਰ ਪਰਮੇਸ਼ੁਰ ਨੇ ਉਹ ਕਾਰਜ ਕੀਤੇ ਜੋ ਦਿਖਾਉਂਦੇ ਹਨ ਕਿ ਉਹ ਮੌਜੂਦ ਹੈ। ਉਸ ਨੇ ਤੁਹਾਡੇ ਲਈ ਹਮੇਸ਼ਾ ਚੰਗੀਆਂ ਗੱਲਾਂ ਕੀਤੀਆਂ। ਉਸ ਨੇ ਅਕਾਸ਼ ਤੋਂ ਤੁਹਾਡੇ ਲਈ ਬਰੱਖਾ ਕੀਤੀ ਅਤੇ ਸਹੀ ਵਕਤ ਤੇ ਫ਼ਸਲਾਂ ਦਿੱਤੀਆਂ। ਉਹ ਤੁਹਾਨੂੰ ਖਾਣ ਲਈ ਬੇਸ਼ੁਮਾਰ ਅਨਾਜ ਦਿੰਦਾ ਹੈ ਅਤੇ ਤੁਹਾਡੇ ਦਿਲ ਖੁਸ਼ੀਆਂ ਨਾਲ ਭਰਪੂਰ ਰੱਖਦਾ ਹੈ।”
ਹਜਿ 2:16
ਜਦੋਂ ਵੀ ਕੋਈ ਅਨਾਜਾਂ ਦੀਆਂ ਢੇਰੀਆਂ ਕੋਲ 20 ਪੈਮਾਨਿਆਂ ਦੀ ਉਮੀਦ ਕਰਕੇ ਜਾਂਦਾ ਹੁੰਦਾ ਸੀ, ਓੱਥੇ ਸਿਰਫ਼ 10 ਪੈਮਾਨੇ ਹੀ ਹੁੰਦੇ ਸਨ। ਜਦੋਂ ਕੋਈ ਸ਼ਰਾਬ ਦੀ ਕੁਲਹਾੜੀ ਵਿੱਚੋਂ 50 ਮਰਤਬਾਨ ਸ਼ਰਾਬ ਦੇ ਕੱਢਣ ਲਈ ਗਿਆ, ਉਸ ਨੂੰ ਸਿਰਫ਼ 20 ਹੀ ਪ੍ਰਾਪਤ ਹੋਏ।
ਹਜਿ 1:5
ਸੋ ਹੁਣ ਯਹੋਵਾਹ ਸਰਬ ਸ਼ਕਤੀਮਾਨ ਆਖਦਾ ਹੈ, ‘ਆਪਣੇ ਰਵਈਏ ਅਤੇ ਇਸਦੇ ਨਤੀਜੇ ਬਾਰੇ ਸੋਚੋ।
ਯਵਾਐਲ 1:10
ਸਾਰੇ ਖੇਤ ਉੱਜੜ ਗਏ ਹਨ ਅਤੇ ਧਰਤੀ ਵੀ ਰੋ ਰਹੀ ਹੈ ਕਿਉਂ ਕਿ ਫ਼ਸਲਾਂ ਨਸ਼ਟ ਹੋ ਗਈਆਂ ਹਨ। ਨਵੀਂ ਮੈਅ ਮੁੱਕ ਚੁੱਕੀ ਹੈ ਤੇ ਜੈਤੂਨ ਦਾ ਤੇਲ ਖਤਮ ਹੋ ਗਿਆ ਹੈ।
ਯਰਮਿਆਹ 31:5
ਇਸਰਾਏਲ ਦੇ ਕਿਸਾਨੋ, ਤੁਸੀਂ ਫੇਰ ਅੰਗੂਰਾਂ ਦੇ ਬਗੀਚੇ ਬੀਜੋਁਗੇ। ਤੁਸੀਂ ਸਾਮਰਿਯਾ ਸ਼ਹਿਰ ਦੀਆਂ ਪਹਾੜੀਆਂ ਦੁਆਲੇ ਅੰਗੂਰਾਂ ਦੀਆਂ ਵੇਲਾਂ ਲਗਾਵੋਂਗੇ। ਅਤੇ ਉਹ ਕਿਸਾਨ ਉਨ੍ਹਾਂ ਵੇਲਾਂ ਦੇ ਅੰਗੂਰ ਮਾਨਣਗੇ।
ਯਸਈਆਹ 65:21
“ਉਸ ਸ਼ਹਿਰ ਅੰਦਰ, ਜੇ ਕੋਈ ਬੰਦਾ ਘਰ ਉਸਾਰਦਾ ਹੈ ਉਹੀ ਬੰਦਾ ਓੱਥੇ ਰਹੇਗਾ। ਜੇ ਕੋਈ ਬੰਦਾ ਅੰਗੂਰਾਂ ਦਾ ਬਾਗ਼ ਲਗਾਉਂਦਾ ਹੈ, ਉਹੀ ਬੰਦਾ ਉਸ ਬਾਗ਼ ਦੇ ਅੰਗੂਰ ਖਾਵੇਗਾ।
ਯਸਈਆਹ 37:30
ਯਹੋਵਾਹ ਦਾ ਹਿਜ਼ਕੀਯਾਹ ਲਈ ਸੰਦੇਸ਼ ਫ਼ੇਰ ਯਹੋਵਾਹ ਨੇ ਹਿਜ਼ਕੀਯਾਹ ਨੂੰ ਆਖਿਆ, “ਮੈਂ ਤੈਨੂੰ ਸੰਕੇਤ ਦੇਵਾਂਗਾ ਇਹ ਦਰਸਾਉਣ ਲਈ ਕਿ ਇਹ ਸ਼ਬਦ ਸਹੀ ਨੇ। ਤੂੰ ਬੀਜ ਬੀਜਣ ਦੇ ਯੋਗ ਨਹੀਂ ਸੈਂ। ਇਸ ਲਈ ਤੂੰ ਉਹੀ ਅਨਾਜ ਖਾਵੇਂਗਾ ਜਿਹੜਾ ਪਿੱਛਲੀ ਫ਼ਸਲ ਤੋਂ ਖੁਦਰੌ ਢੰਗ ਨਾਲ ਉਗਿਆ ਸੀ। ਪਰ ਤਿੰਨਾਂ ਸਾਲਾਂ ਅੰਦਰ ਤੂੰ ਉਹ ਅਨਾਜ ਖਾਵੇਗਾ ਜਿਹੜਾ ਤੂੰ ਬੀਜਿਆ ਸੀ। ਤੂੰ ਉਨ੍ਹਾਂ ਫ਼ਸਲਾਂ ਨੂੰ ਵਢ੍ਢੇਁਗਾ ਅਤੇ ਤੇਰੇ ਕੋਲ ਖਾਣ ਲਈ ਕਾਫ਼ੀ ਅਨਾਜ ਹੋਵੇਗਾ। ਤੂੰ ਅੰਗੂਰੀ ਵੇਲਾਂ ਬੀਜੇਁਗਾ ਅਤੇ ਉਨ੍ਹਾਂ ਦਾ ਫ਼ਲ ਖਾਵੇਂਗਾ।
ਜ਼ਬੂਰ 65:9
ਤੁਸੀਂ ਧਰਤੀ ਦੀ ਪਾਲਣਾ ਕਰਦੇ ਹੋਂ, ਤੁਸੀਂ ਇਸ ਨੂੰ ਸਿੰਜਦੇ ਹੋ ਅਤੇ ਇਸ ਉੱਪਰ ਚੀਜ਼ਾਂ ਉਗਾਉਂਦੇ ਹੋ। ਹੇ ਪਰਮੇਸ਼ੁਰ, ਤੁਸੀਂ ਨਦੀਆਂ ਨੂੰ ਪਾਣੀ ਨਾਲ ਭਰਦੇ ਹੋਂ ਅਤੇ ਫ਼ਸਲਾਂ ਨੂੰ ਉੱਗਣ ਦੇ ਕਾਬਿਲ ਬਣਾਉਂਦੇ ਹੋ।
ਆਮੋਸ 9:13
ਯਹੋਵਾਹ ਆਖਦਾ ਹੈ, “ਅਜਿਹਾ ਸਮਾਂ ਆ ਰਿਹਾ ਹੈ ਜਦ ਹਾਲੀ ਵਾਢੇ ਨੂੰ ਜਾ ਲਵੇਗਾ ਅਤੇ ਅੰਗੂਰਾਂ ਦਾ ਮਿੱਧਣ ਵਾਲਾ ਅੰਗੂਰਾਂ ਦੇ ਬੀਜ ਪਾਉਣ ਵਾਲੇ ਨੂੰ ਜਾ ਮਿਲੇਗਾ। ਪਹਾੜਾਂ ਅਤੇ ਚੋਟੀਆਂ ਤੋਂ ਮਦਿਰਾ ਚੋਵੇਗੀ।