Psalm 109:4
ਮੈਂ ਉਨ੍ਹਾਂ ਨੂੰ ਪਿਆਰ ਕੀਤਾ ਸੀ। ਪਰ ਉਹ ਮੇਰੇ ਨਾਲ ਨਫ਼ਰਤ ਕਰਦੇ ਹਨ। ਇਸ ਲਈ ਹੁਣ ਮੈਂ ਤੁਹਾਡੇ ਅੱਗੇ ਪ੍ਰਾਰਥਨਾ ਕਰ ਰਿਹਾ ਹਾਂ, ਹੇ ਪਰਮੇਸ਼ੁਰ।
Psalm 109:4 in Other Translations
King James Version (KJV)
For my love they are my adversaries: but I give myself unto prayer.
American Standard Version (ASV)
For my love they are my adversaries: But I `give myself unto' prayer.
Bible in Basic English (BBE)
For my love they give me back hate; but I have given myself to prayer.
Darby English Bible (DBY)
For my love they are mine adversaries; but I [give myself unto] prayer.
World English Bible (WEB)
In return for my love, they are my adversaries; But I am in prayer.
Young's Literal Translation (YLT)
For my love they oppose me, and I -- prayer!
| For | תַּֽחַת | taḥat | TA-haht |
| my love | אַהֲבָתִ֥י | ʾahăbātî | ah-huh-va-TEE |
| adversaries: my are they | יִשְׂטְנ֗וּנִי | yiśṭĕnûnî | yees-teh-NOO-nee |
| but I | וַאֲנִ֥י | waʾănî | va-uh-NEE |
| give myself unto prayer. | תְפִלָּֽה׃ | tĕpillâ | teh-fee-LA |
Cross Reference
ਜ਼ਬੂਰ 38:20
ਮੇਰੇ ਦੁਸ਼ਮਣਾਂ ਨੇ ਮੇਰੇ ਨਾਲ ਦੁਸ਼ਟਤਾ ਭਰੀਆਂ ਗੱਲਾਂ ਕੀਤੀਆਂ ਜਦ ਕਿ ਮੈਂ ਉਨ੍ਹਾਂ ਨਾਲ ਸਦਾ ਹੀ ਚੰਗਾ ਵਿਹਾਰ ਕੀਤਾ। ਮੈਂ ਸਿਰਫ਼ ਚੰਗੇ ਸਲੂਕ ਦੀ ਕੋਸ਼ਿਸ਼ ਕੀਤੀ ਪਰ ਫ਼ੇਰ ਵੀ ਉਹ ਲੋਕ ਮੇਰੇ ਖਿਲਾਫ਼ ਹੋ ਗਏ।
ਲੋਕਾ 23:34
ਯਿਸੂ ਨੇ ਆਖਿਆ, “ਹੇ ਪਿਤਾ! ਇਨ੍ਹਾਂ ਲੋਕਾਂ ਨੂੰ ਮਾਫ਼ ਕਰ ਦੇਵੋ ਕਿਉਂਕਿ ਇਹ ਨਹੀਂ ਜਾਣਦੇ ਕਿ ਇਹ ਕੀ ਕਰਦੇ ਨੇ।” ਪਰਚੀਆਂ ਪਾਕੇ, ਸਿਪਾਹੀਆਂ ਨੇ ਯਿਸੂ ਦੇ ਕੱਪੜਿਆਂ ਨੂੰ ਆਪਸ ਵਿੱਚ ਵੰਡ ਲਿਆ।
੨ ਕੁਰਿੰਥੀਆਂ 12:15
ਇਸ ਲਈ ਮੈਂ ਤੁਹਾਨੂੰ ਉਹ ਸਭ ਕੁਝ ਦੇਣ ਲਈ ਆਨੰਦਿਤ ਹਾਂ ਜੋ ਮੇਰੇ ਕੋਲ ਹੈ। ਮੈਂ ਆਪਣਾ ਆਪ ਵੀ ਤੁਹਾਨੂੰ ਦੇ ਦੇਵਾਂਗਾ। ਜੇ ਮੈਂ ਤੁਹਾਨੂੰ ਵੱਧ ਪਿਆਰ ਕਰਾਂਗਾ ਤਾਂ ਵੀ ਤੁਸੀਂ ਮੈਨੂੰ ਘੱਟ ਪਿਆਰ ਕਰੋਂਗੇ।
ਯੂਹੰਨਾ 10:32
ਪਰ ਯਿਸੂ ਨੇ ਉਨ੍ਹਾਂ ਨੂੰ ਆਖਿਆ, “ਮੈਂ ਤੁਹਾਨੂੰ ਪਿਤਾ ਵੱਲੋਂ ਅਨੇਕਾਂ ਚੰਗੀਆਂ ਕਰਨੀਆਂ ਵਿਖਾਈਆਂ। ਉਨ੍ਹਾਂ ਵਿੱਚੋਂ ਕਿਸ ਕਾਰਜ ਵਾਸਤੇ ਤੁਸੀਂ ਮੇਰੇ ਉੱਤੇ ਪੱਥਰਾਵ ਕਰਨਾ ਚਾਹੁੰਦੇ ਹੋ?”
ਲੋਕਾ 6:11
ਤਦ ਫ਼ਰੀਸੀ ਅਤੇ ਨੇਮ ਦੇ ਉਪਦੇਸ਼ਕ ਇਹ ਵੇਖਕੇ ਬੜੇ ਕਰੋਧ ਵਿੱਚ ਆਏ ਅਤੇ ਇੱਕ ਦੂਜੇ ਨੂੰ ਕਹਿਣ ਲੱਗੇ, “ਆਪਾਂ ਯਿਸੂ ਨਾਲ ਕੀ ਕਰੀਏ?”
ਦਾਨੀ ਐਲ 6:10
ਦਾਨੀਏਲ ਹਰ ਰੋਜ਼ ਤਿੰਨ ਵਾਰੀ ਪਰਮੇਸ਼ੁਰ ਅੱਗੇ ਪ੍ਰਾਰਥਨਾ ਕਰਦਾ ਸੀ। ਹਰ ਰੋਜ਼ ਤਿੰਨ ਵਾਰੀ ਦਾਨੀਏਲ ਆਪਣੇ ਗੋਡਿਆਂ ਤੇ ਝੁਕਦਾ ਸੀ ਪ੍ਰਾਰਥਨਾ ਕਰਦਾ ਸੀ ਅਤੇ ਪਰਮੇਸ਼ੁਰ ਦੀ ਉਸਤਤ ਕਰਦਾ ਸੀ। ਜਦੋਂ ਦਾਨੀਏਲ ਨੇ ਇਸ ਨਵੇਂ ਕਨੂੰਨ ਬਾਰੇ ਸੁਣਿਆ ਤਾਂ ਉਹ ਆਪਣੇ ਘਰ ਚੱਲਿਆ ਗਿਆ। ਦਾਨੀਏਲ ਆਪਣੇ ਘਰ ਦੀ ਛੱਤ ਉਤ੍ਤਲੇ ਕਮਰੇ ਵਿੱਚ ਚੱਲਾ ਗਿਆ। ਦਾਨੀਏਲ ਉਨ੍ਹਾਂ ਖਿੜਕੀਆਂ ਕੋਲ ਗਿਆ ਜਿਹੜੀਆਂ ਯਰੂਸ਼ਲਮ ਵੱਲ ਖੁਲ੍ਹਦੀਆਂ ਸਨ। ਫ਼ੇਰ ਦਾਨੀਏਲ ਗੋਡਿਆਂ ਪਰਨੇ ਝੁਕਿਆ ਅਤੇ ਪ੍ਰਾਰਥਨਾ ਕੀਤੀ ਜਿਹਾ ਕਿ ਉਹ ਹਰ ਰੋਜ਼ ਕਰਦਾ ਸੀ।
ਜ਼ਬੂਰ 69:12
ਉਹ ਮੇਰੇ ਬਾਰੇ ਖੁਲ੍ਹੇ ਆਮ ਗੱਲਾਂ ਕਰਦੇ ਹਨ, ਅਤੇ ਸ਼ਰਾਬੀ ਮੇਰੇ ਨਾਲ ਗਾਣੇ ਜੋੜਦੇ ਹਨ।
ਜ਼ਬੂਰ 55:16
ਮੈਂ ਪਰਮੇਸ਼ੁਰ ਨੂੰ ਸਹਾਇਤਾ ਲਈ ਬੁਲਾਵਾਂਗਾ, ਯਹੋਵਾਹ ਮੈਨੂੰ ਉੱਤਰ ਦੇਵੇਗਾ।
ਜ਼ਬੂਰ 35:12
ਮੈਂ ਤਾਂ ਸਿਰਫ਼ ਚੰਗੇ ਕੰਮ ਕੀਤੇ ਹਨ। ਪਰ ਉਹ ਲੋਕ ਮੇਰੇ ਨਾਲ ਮੰਦੇ ਕੰਮ ਕਰਨਗੇ। ਯਹੋਵਾਹ, ਮੈਨੂੰ ਸ਼ੁਭ ਚੀਜ਼ਾਂ ਦਿਉ ਜਿਨ੍ਹਾਂ ਦਾ ਮੈਂ ਹੱਕਦਾਰ ਹਾਂ।
ਜ਼ਬੂਰ 35:7
ਮੈਂ ਕੋਈ ਗਲਤ ਕੰਮ ਨਹੀਂ ਕੀਤਾ। ਪਰ ਉਨ੍ਹਾਂ ਲੋਕਾਂ ਨੇ ਮੈਨੂੰ ਫ਼ੜਨ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਨੇ ਮੈਨੂੰ ਅਕਾਰਣ ਹੀ ਫ਼ਸਾਉਣ ਦੀ ਕੋਸ਼ਿਸ਼ ਕੀਤੀ।
੨ ਸਮੋਈਲ 15:31
ਇੱਕ ਮਨੁੱਖ ਨੇ ਦਾਊਦ ਨੂੰ ਕਿਹਾ, “ਅਹੀਥੋਫ਼ਲ ਵੀ ਦੁਸ਼ਮਣਾਂ ਵਿੱਚ ਰਲਕੇ ਅਬਸ਼ਾਲੋਮ ਦੇ ਨਾਲ ਹੈ।” ਤਦ ਦਾਊਦ ਨੇ ਆਖਿਆ, “ਹੇ ਯਹੋਵਾਹ! ਮੈਂ ਤੇਰੇ ਅੱਗੇ ਬੇਨਤੀ ਕਰਦਾ ਹਾਂ ਕਿ ਅਹੀਥੋਫ਼ਲ ਦੀ ਸਲਾਹ ਨੂੰ ਮੂਰੱਖਤਾਈ ਨਾਲ ਉਲਟਾਅ ਦੇ।”
੨ ਸਮੋਈਲ 13:39
ਪਾਤਸ਼ਾਹ ਦਾਊਦ ਨੂੰ ਅਬਸ਼ਾਲੋਨ ਦੀ ਕਮੀ ਮਹਿਸੂਸ ਹੋਈ ਅਤੇ ਉਸ ਨੇ ਉਸ ਨੂੰ ਜਾਕੇ ਵੇਖਣ ਦੀ ਤਾਂਘ ਕੀਤੀ ਕਿਉਂ ਕਿ ਪਾਤਸ਼ਾਹ ਨੇ ਅਮਨੋਨ ਦੀ ਮੌਤ ਤੇ ਧੀਰਜ ਧਰ ਲਿਆ ਸੀ।