Psalm 110:5
ਮੇਰਾ ਮਾਲਕ ਤੁਹਾਡੇ ਸੱਜੇ ਪਾਸੇ ਖਲੋਤਾ ਹੈ। ਉਹ ਹੋਰਾਂ ਰਾਜਿਆਂ ਨੂੰ ਹਰਾ ਦੇਵੇਗਾ, ਜਦੋਂ ਉਹ ਕ੍ਰੋਧਵਾਨ ਹੋਵੇਗਾ।
Psalm 110:5 in Other Translations
King James Version (KJV)
The Lord at thy right hand shall strike through kings in the day of his wrath.
American Standard Version (ASV)
The Lord at thy right hand Will strike through kings in the day of his wrath.
Bible in Basic English (BBE)
In the day of his wrath kings will be wounded by the Lord at your right hand.
Darby English Bible (DBY)
The Lord at thy right hand will smite through kings in the day of his anger.
World English Bible (WEB)
The Lord is at your right hand. He will crush kings in the day of his wrath.
Young's Literal Translation (YLT)
The Lord on thy right hand smote kings In the day of His anger.
| The Lord | אֲדֹנָ֥י | ʾădōnāy | uh-doh-NAI |
| at | עַל | ʿal | al |
| thy right hand | יְמִֽינְךָ֑ | yĕmînĕkā | yeh-mee-neh-HA |
| through strike shall | מָחַ֖ץ | māḥaṣ | ma-HAHTS |
| kings | בְּיוֹם | bĕyôm | beh-YOME |
| in the day | אַפּ֣וֹ | ʾappô | AH-poh |
| of his wrath. | מְלָכִֽים׃ | mĕlākîm | meh-la-HEEM |
Cross Reference
ਰੋਮੀਆਂ 2:5
ਪਰ ਤੁਸੀਂ ਬੜੇ ਕਠੋਰ ਅਤੇ ਸਖਤ ਦਿਲ ਹੋ। ਤੁਸੀਂ ਬਦਲਣ ਤੋਂ ਇਨਕਾਰੀ ਹੋ, ਇਸੇ ਲਈ ਤੁਸੀਂ ਖੁਦ ਹੀ ਆਪਣੇ ਦੰਡ ਨੂੰ ਜਮ੍ਹਾ ਕਰੀ ਜਾ ਰਹੇ ਹੋ। ਜਿਸ ਦਿਨ ਪਰਮੇਸ਼ੁਰ ਆਪਣਾ ਗੁੱਸਾ ਵਿਖਾਵੇਗਾ ਤੁਸੀਂ ਉਹ ਸਜ਼ਾ ਪ੍ਰਾਪਤ ਕਰੋਂਗੇ। ਉਸ ਦਿਨ ਲੋਕ ਪਰਮੇਸ਼ੁਰ ਦੇ ਸੱਚੇ ਨਿਆਂ ਨੂੰ ਵੇਖਣਗੇ।
ਜ਼ਬੂਰ 16:8
ਮੈਂ ਹਮੇਸ਼ਾ ਮੇਰੇ ਯਹੋਵਾਹ ਨੂੰ ਸਾਹਮਣੇ ਰੱਖਦਾ ਹਾਂ, ਅਤੇ ਕਦੀ ਵੀ ਮੈਂ ਉਸ ਦੇ ਸੱਜੇ ਤੋਂ ਮੇਰੀ ਥਾਂ ਨਹੀਂ ਛੱਡਾਂਗਾ।
ਜ਼ਬੂਰ 68:14
ਸਲਮੋਨ ਪਰਬਤ ਉੱਤੇ ਪਰਮੇਸ਼ੁਰ ਨੇ, ਵੈਰੀ ਰਾਜਿਆਂ ਨੂੰ ਖਿੰਡਾਂ ਦਿੱਤਾ। ਉਹ ਡਿੱਗਦੀ ਹੋਈ ਬਰਫ਼ ਵਾਂਗ ਸਨ।
ਰਸੂਲਾਂ ਦੇ ਕਰਤੱਬ 7:55
ਪਰ ਇਸਤੀਫ਼ਾਨ ਨੇ, ਜੋ ਕਿ ਪਵਿੱਤਰ ਆਤਮਾ ਨਾਲ ਭਰਪੂਰ ਸੀ, ਉੱਪਰ ਅਸਮਾਨ ਚ ਪਰਮੇਸ਼ੁਰ ਦੀ ਮਹਿਮਾ ਨੂੰ ਵੇਖਿਆ ਅਤੇ ਉਸ ਨੇ ਯਿਸੂ ਨੂੰ ਪਰਮੇਸ਼ੁਰ ਦੇ ਸੱਜੇ ਪਾਸੇ ਖੜ੍ਹਾ ਵੇਖਿਆ।
ਪਰਕਾਸ਼ ਦੀ ਪੋਥੀ 6:15
ਫ਼ੇਰ ਸਾਰੇ ਲੋਕਾਂ ਨੇ ਆਪਣੇ ਆਪ ਨੂੰ ਗੁਫ਼ਾਵਾਂ ਅਤੇ ਪਹਾੜਾਂ ਦੀਆਂ ਉਤਲੀਆਂ ਚੱਟਾਨਾਂ ਪਿੱਛੇ ਲਕੋ ਲਿਆ। ਉੱਥੇ ਰਾਜੇ, ਰਾਜਪਾਲ, ਜਰਨੈਲ, ਅਮੀਰ ਅਤੇ ਸ਼ਕਤੀਸ਼ਾਲੀ ਲੋਕ ਸਨ। ਹਰ ਵਿਅਕਤੀ ਨੇ, ਭਾਵੇਂ ਉਹ ਗੁਲਾਮ ਸੀ ਜਾਂ ਅਜ਼ਾਦ ਖੁਦ ਨੂੰ ਲਕੋ ਲਿਆ।
ਪਰਕਾਸ਼ ਦੀ ਪੋਥੀ 11:18
ਦੁਨੀਆਂ ਦੇ ਲੋਕ ਗੁੱਸੇ ਵਿੱਚ ਸਨ; ਪਰ ਹੁਣ ਸਮਾਂ ਹੈ ਤੇਰੇ ਗੁੱਸੇ ਦਾ। ਹੁਣ ਸਮਾਂ ਹੈ ਮਰੇ ਹੋਏ ਲੋਕਾਂ ਬਾਰੇ ਨਿਆਂ ਕਰਨ ਦਾ। ਇਹ ਸਮਾਂ ਨਬੀਆਂ ਤੇਰੇ ਸੇਵਕਾਂ ਨੂੰ ਫ਼ਲ ਪ੍ਰਦਾਨ ਕਰਨ ਦਾ ਹੈ। ਤੇਰੇ ਪਵਿੱਤਰ ਲੋਕਾਂ ਨੂੰ, ਵੱਡੇ ਅਤੇ ਛੋਟਿਆਂ ਨੂੰ ਫ਼ਲ ਦੇਣ ਦਾ ਸਮਾਂ ਹੈ ਜੋ ਤੈਨੂੰ ਸਤਿਕਾਰਦੇ ਹਨ। ਇਹੀ ਉਨ੍ਹਾਂ ਲੋਕਾਂ ਨੂੰ ਤਬਾਹ ਕਰਨ ਦਾ ਸਮਾਂ ਹੈ ਜਿਹੜੇ ਧਰਤੀ ਨੂੰ ਤਬਾਹ ਕਰਦੇ ਹਨ।”
ਪਰਕਾਸ਼ ਦੀ ਪੋਥੀ 17:12
“ਦਸ ਸਿੰਗ ਜਿਹੜੇ ਤੁਸੀਂ ਦੇਖੇ ਸਨ ਉਹ ਦਸ ਰਾਜੇ ਹਨ। ਇਨ੍ਹਾਂ ਦਸਾਂ ਰਾਜਿਆਂ ਨੂੰ ਹਾਲੇ ਆਪਣਾ ਰਾਜ ਨਹੀਂ ਮਿਲਿਆ। ਪਰ ਉਨ੍ਹਾਂ ਨੂੰ ਜਾਨਵਰਾਂ ਨਾਲ ਰਾਜ ਕਰਨ ਲਈ ਇੱਕ ਹੀ ਘੰਟੇ ਲਈ ਸ਼ਕਤੀ ਮਿਲੇਗੀ।
ਪਰਕਾਸ਼ ਦੀ ਪੋਥੀ 19:11
ਚਿੱਟੇ ਘੋੜੇ ਉੱਤੇ ਘੋੜ ਸਵਾਰ ਫ਼ੇਰ ਮੈਂ ਸਵਰਗ ਨੂੰ ਖੁਲ੍ਹਦਿਆਂ ਦੇਖਿਆ। ਉੱਥੇ ਮੇਰੇ ਸਾਹਮਣੇ ਇੱਕ ਚਿੱਟਾ ਘੋੜਾ ਸੀ। ਘੋੜ ਸਵਾਰ ਵਫ਼ਾਦਾਰ ਅਤੇ ਸੱਚਾ ਸਦਾਉਂਦਾ ਹੈ। ਉਹ ਆਪਣੇ ਨਿਆਂ ਵਿੱਚ ਅਤੇ ਜੰਗ ਕਰਨ ਵਿੱਚ ਸਹੀ ਹੈ।
ਪਰਕਾਸ਼ ਦੀ ਪੋਥੀ 20:8
ਸ਼ੈਤਾਨ ਸਾਰੀ ਦੁਨੀਆਂ ਦੀਆਂ ਕੌਮਾਂ ਨੂੰ ਗੁਮਰਾਹ ਕਰਨ ਲਈ ਬਾਹਰ ਆਵੇਗਾ, ਗੋਗ ਅਤੇ ਮਗੋਗ। ਸ਼ੈਤਾਨ ਉਨ੍ਹਾਂ ਨੂੰ ਜੰਗ ਲਈ ਇੱਕਸਾਥ ਇੱਕਤ੍ਰ ਕਰੇਗਾ। ਉੱਥੇ ਇੰਨੇ ਲੋਕ ਹੋਣਗੇ ਕਿ ਉਹ ਸਮੁੰਦਰ ਕੰਢੇ ਦੀ ਰੇਤ ਵਾਂਗ ਜਾਪਣਗੇ।
ਰਸੂਲਾਂ ਦੇ ਕਰਤੱਬ 2:34
ਕਿਉਂ ਜੋ ਦਾਊਦ ਅਕਾਸ਼ ਉੱਤੇ ਉੱਠਾਇਆ ਨਾ ਗਿਆ ਸੀ, ਸਗੋਂ ਇਹ ਯਿਸੂ ਸੀ। ਜਿਸ ਬਾਰੇ ਦਾਊਦ ਨੇ ਖੁਦ ਆਖਿਆ ਸੀ, ‘ਮੇਰੇ ਪ੍ਰਭੂ ਨੇ ਮੇਰੇ ਪ੍ਰਭੂ ਨੂੰ ਆਖਿਆ ਤੂੰ ਮੇਰੇ ਸੱਜੇ ਪਾਸੇ ਬੈਠ,
ਮਰਕੁਸ 16:19
ਯਿਸੂ ਸਵਰਗ ਨੂੰ ਵਾਪਸ ਜਾਂਦਾ ਹੈ ਜਦੋਂ ਯਿਸੂ ਉਨ੍ਹਾਂ ਨਾਲ ਗੱਲ ਕਰ ਹਟਿਆ, ਤਾਂ ਉਹ ਉੱਪਰ ਸਵਰਗ ਵਿੱਚ ਚੁੱਕ ਲਿਆ ਗਿਆ ਅਤੇ ਉਹ ਪਰਮੇਸ਼ੁਰ ਦੇ ਸੱਜੇ ਪਾਸੇ ਬੈਠ ਗਿਆ।
ਜ਼ਿਕਰ ਯਾਹ 9:13
ਹੇ ਯਹੂਦਾਹ, ਮੈਂ ਤੈਨੂੰ ਆਪਣੇ ਲਈ ਧਨੁੱਖ ਵਾਂਗ ਵਰਤਾਂਗਾ ਅਤੇ ਅਫ਼ਰਾਈਮ ਨੂੰ ਬਾਣ ਵਾਂਗ। ਹੇ ਇਸਰਾਏਲ, ਤੈਨੂੰ ਮੈਂ ਤਲਵਾਰ ਵਾਂਗ ਵਰਤਾਂਗਾ ਯੂਨਾਨ ਦੇ ਲੋਕਾਂ ਦੇ ਵਿਰੁੱਧ ਲੜਨ ਲਈ।
ਜ਼ਬੂਰ 2:2
ਉਨ੍ਹਾਂ ਦੇ ਰਾਜੇ ਅਤੇ ਆਗੂ ਯਹੋਵਾਹ ਦੇ ਖਿਲਾਫ਼ ਅਤੇ ਉਸ ਰਾਜੇ ਦੇ ਖਿਲਾਫ਼ ਲੜਨ ਲਈ ਇੱਕ ਜੁਟ ਹੋ ਗਏ ਹਨ ਜੋ ਉਸ ਦੁਆਰਾ ਚੁਣਿਆ ਗਿਆ ਹੈ।
ਜ਼ਬੂਰ 2:9
ਉਨ੍ਹਾਂ ਕੌਮਾਂ ਨੂੰ ਤਬਾਹ ਕਰਨ ਯੋਗ ਹੋਵੇਂਗਾ, ਜਿਵੇਂ ਲੋਹੇ ਦਾ ਡੰਡਾ ਮਿੱਟੀ ਦੇ ਗਮਿਲਆਂ ਨੂੰ ਚਕਨਾਚੂਰ ਕਰਨ ਦੇ ਯੋਗ ਹੁੰਦਾ ਹੈ।”
ਜ਼ਬੂਰ 21:8
ਹੇ ਪਰਮੇਸ਼ੁਰ, ਤੁਸੀਂ ਆਪਣੇ ਸਾਰੇ ਦੁਸ਼ਮਣਾਂ ਨੂੰ ਵਿਖਾ ਦਿਉਂਗੇ ਕਿ ਤੁਸੀਂ ਸ਼ਕਤੀਮਾਨ ਹੋ। ਤੁਹਾਡੀ ਸ਼ਕਤੀ ਉਨ੍ਹਾਂ ਨੂੰ ਹਰਾਏਗੀ ਜਿਹੜੇ ਤੁਹਾਨੂੰ ਨਫ਼ਰਤ ਕਰਦੇ ਹਨ।
ਜ਼ਬੂਰ 68:30
“ਉਨ੍ਹਾਂ ਜਾਨਵਰਾਂ” ਪਾਸੋਂ ਉਹ ਕਰਾਉਣ ਲਈ ਜੋ ਤੁਸੀਂ ਚਾਹੁੰਦੇ ਹੋ ਆਪਣੀ ਸੋਟੀ ਦੀ ਵਰਤੋਂ ਕਰੋ। ਉਨ੍ਹਾਂ ਕੌਮਾਂ ਦੇ “ਬਲਦਾਂ” ਅਤੇ “ਗਾਵਾਂ” ਤੋਂ ਆਪਣਾ ਅਧਿਕਾਰ ਮਨਵਾਉ। ਤੁਸਾਂ ਉਨ੍ਹਾਂ ਕੌਮਾਂ ਨੂੰ ਜੰਗ ਵਿੱਚ ਹਰਾ ਦਿੱਤਾ। ਹੁਣ ਉਨ੍ਹਾਂ ਨੂੰ ਤੁਹਾਡੇ ਲਈ ਚਾਂਦੀ ਲਿਆਉਣ ਲਈ ਮਜਬੂਰ ਕਰੋ।
ਜ਼ਬੂਰ 110:1
ਦਾਊਦ ਦਾ ਇੱਕ ਉਸਤਤਿ ਗੀਤ। ਯਹੋਵਾਹ ਨੇ ਮੇਰੇ ਮਾਲਕ ਨੂੰ ਆਖਿਆ, “ਮੇਰੇ ਕੋਲ ਮੇਰੇ ਸੱਜੇ ਪਾਸੇ ਬੈਠੋ, ਜਦੋਂ ਕਿ ਮੈਂ ਤੁਹਾਡੇ ਦੁਸ਼ਮਣਾਂ ਨੂੰ ਤੁਹਾਡੇ ਅਧੀਨ ਕਰਦਾ ਹਾਂ।”
ਜ਼ਬੂਰ 149:7
ਉਨ੍ਹਾਂ ਨੂੰ ਆਪਣੇ ਦੁਸ਼ਮਣਾਂ ਨੂੰ ਦੰਡ ਦੇਣ ਦਿਉ। ਉਨ੍ਹਾਂ ਨੂੰ ਉਨ੍ਹਾਂ ਲੋਕਾਂ ਨੂੰ ਦੰਡ ਦੇਣ ਲਈ ਜਾਣ ਦਿਉ।
ਹਿਜ਼ ਕੀ ਐਲ 38:18
ਮੇਰੇ ਪ੍ਰਭੂ ਯਹੋਵਾਹ ਨੇ ਆਖਿਆ, “ਉਸ ਸਮੇਂ, ਗੋਗ ਇਸਰਾਏਲ ਦੀ ਧਰਤੀ ਦੇ ਖਿਲਾਫ਼ ਲੜਨ ਲਈ ਆਵੇਗਾ। ਮੈਂ ਆਪਣਾ ਕਹਿਰ ਦਰਸਾਵਾਂਗਾ।
ਜ਼ਿਕਰ ਯਾਹ 9:9
ਭਵਿੱਖ ਦਾ ਪਾਤਸ਼ਾਹ ਹੇ ਸੀਯੋਨ! ਖੁਸ਼ੀ ਮਨਾ! ਯਰੂਸ਼ਲਮ ਦੇ ਲੋਕੋ! ਖੁਸ਼ੀ ’ਚ ਲਲਕਾਰੋ! ਵੇਖੋ! ਤੁਹਾਡਾ ਪਾਤਸ਼ਾਹ ਤੁਹਾਡੇ ਵੱਲ ਆ ਰਿਹਾ ਹੈ! ਉਹ ਧਰਮੀ ਅਤੇ ਜੇਤੂ ਪਾਤਸ਼ਾਹ ਹੈ ਪਰ ਉਹ ਨਿਮਰਤਾ ਦਾ ਪੁੰਜ ਹੈ ਉਹ ਇੱਕ ਕੰਮ ਕਰਨ ਵਾਲੇ ਜਾਨਵਰ ਤੇ ਭਾਵ ਜਵਾਨ ਗਧੇ ਤੇ ਸਵਾਰ ਹੈ।
ਜ਼ਬੂਰ 45:4
ਤੁਸੀਂ ਅਦਭੁਤ ਦਿਖਾਈ ਦਿੰਦੇ ਹੋ। ਜਾਉ ਨੇਕੀ ਅਤੇ ਨਿਰਪੱਖਤਾ ਲਈ ਲੜਾਈ ਜਿੱਤੋਂ। ਤੁਹਾਡੇ ਤਾਕਤਵਰ ਸੱਜੇ ਹੱਥ ਨੂੰ ਹੈਰਾਨੀ ਭਰੀਆਂ ਗੱਲਾਂ ਸਿੱਖਾਈਆਂ ਗਈਆਂ ਸਨ।