Psalm 112:6
ਉਸ ਬੰਦੇ ਦਾ ਕਦੀ ਵੀ ਪਤਨ ਨਹੀਂ ਹੋਵੇਗਾ। ਇੱਕ ਚੰਗਾ ਵਿਅਕਤੀ ਹਮੇਸ਼ਾ ਲਈ ਯਾਦ ਕੀਤਾ ਜਾਵੇਗਾ।
Psalm 112:6 in Other Translations
King James Version (KJV)
Surely he shall not be moved for ever: the righteous shall be in everlasting remembrance.
American Standard Version (ASV)
For he shall never be moved; The righteous shall be had in everlasting remembrance.
Bible in Basic English (BBE)
He will not ever be moved; the memory of the upright will be living for ever.
Darby English Bible (DBY)
For he shall not be moved for ever: the righteous shall be in everlasting remembrance.
World English Bible (WEB)
For he will never be shaken. The righteous will be remembered forever.
Young's Literal Translation (YLT)
For -- to the age he is not moved; For a memorial age-during is the righteous.
| Surely | כִּֽי | kî | kee |
| he shall not | לְעוֹלָ֥ם | lĕʿôlām | leh-oh-LAHM |
| be moved | לֹא | lōʾ | loh |
| ever: for | יִמּ֑וֹט | yimmôṭ | YEE-mote |
| the righteous | לְזֵ֥כֶר | lĕzēker | leh-ZAY-her |
| shall be | ע֝וֹלָ֗ם | ʿôlām | OH-LAHM |
| in everlasting | יִהְיֶ֥ה | yihye | yee-YEH |
| remembrance. | צַדִּֽיק׃ | ṣaddîq | tsa-DEEK |
Cross Reference
ਅਮਸਾਲ 10:7
ਇੱਕ ਧਰਮੀ ਵਿਅਕਤੀ ਹਮੇਸ਼ਾ ਪ੍ਰਸੰਨਤਾ ਨਾਲ ਯਾਦ ਕੀਤਾ ਜਾਵੇਗਾ ਪਰ ਇੱਕ ਦੁਸ਼ਟ ਵਿਅਕਤੀ ਦੇ ਨਾਮ ਦਾ ਜ਼ਿਕਰ ਕਰਨਾ ਸਿਰਫ਼ ਦੁਰਗੰਧ ਹੀ ਛੱਡੇਗਾ।
ਇਬਰਾਨੀਆਂ 6:10
ਪਰਮੇਸ਼ੁਰ ਨਿਆਂਈ ਹੈ। ਪਰਮੇਸ਼ੁਰ ਉਸ ਸਾਰੇ ਕੰਮ ਨੂੰ ਚੇਤੇ ਰੱਖੇਗਾ ਜਿਹੜਾ ਤੁਸੀਂ ਕੀਤਾ ਹੈ। ਅਤੇ ਪਰਮੇਸ਼ੁਰ ਚੇਤੇ ਰੱਖੇਗਾ ਕਿ ਤੁਸੀਂ ਉਸ ਦੇ ਲੋਕਾਂ ਦੀ ਸਹਾਇਤਾ ਉਸ ਨਾਲ ਆਪਣਾ ਪਿਆਰ ਪ੍ਰਗਟ ਕਰਨ ਲਈ ਕੀਤੀ ਹੈ। ਅਤੇ ਪਰਮੇਸ਼ੁਰ ਚੇਤੇ ਰੱਖੇਗਾ ਕਿ ਤੁਸੀਂ ਉਸ ਦੇ ਲੋਕਾਂ ਦੀ ਸਹਾਇਤਾ ਲਗਾਤਾਰ ਕਰ ਰਹੇ ਹੋ।
ਜ਼ਬੂਰ 62:6
ਪਰਮੇਸ਼ੁਰ ਮੇਰਾ ਕਿਲ੍ਹਾ ਹੈ। ਪਰਮੇਸ਼ੁਰ ਮੈਨੂੰ ਬਚਾਉਂਦਾ ਹੈ। ਉੱਚੇ ਪਰਬਤਾਂ ਉੱਤੇ ਪਰਮੇਸ਼ੁਰ ਹੀ ਮੇਰਾ ਸੁਰੱਖਿਅਤ ਟਿਕਾਣਾ ਹੈ।
ਜ਼ਬੂਰ 62:2
ਮੇਰੇ ਬਹੁਤ ਵੈਰੀ ਹਨ, ਪਰ ਪਰਮੇਸ਼ੁਰ ਮੇਰਾ ਕਿਲ੍ਹਾ ਹੈ। ਪਰਮੇਸ਼ੁਰ ਮੈਨੂੰ ਬਚਾਉਂਦਾ ਹੈ। ਪਰਮੇਸ਼ੁਰ ਉੱਚੇ ਪਰਬਤਾਂ ਉੱਤੇ ਮੇਰਾ ਸੁਰੱਖਿਆ ਦਾ ਟਿਕਾਣਾ ਹੈ। ਵੱਡੀ ਫ਼ੌਜ ਵੀ ਮੈਨੂੰ ਨਹੀਂ ਹਰਾ ਸੱਕਦੀ।
ਜ਼ਬੂਰ 55:22
ਆਪਣੇ ਫ਼ਿਕਰ ਯਹੋਵਾਹ ਨੂੰ ਸੌਂਪ ਦਿਉ ਅਤੇ ਉਹ ਤੁਹਾਡਾ ਧਿਆਨ ਰੱਖੇਗਾ। ਯਹੋਵਾਹ ਕਦੀ ਵੀ ਚੰਗੇ ਲੋਕਾਂ ਨੂੰ ਹਾਰਨ ਨਹੀਂ ਦੇਵੇਗਾ।
ਜ਼ਬੂਰ 15:5
ਜੇ ਉਹ ਕਿਸੇ ਨੂੰ ਪੈਸੇ ਦਿੰਦਾ ਹੈ ਉਹ ਉਸ ਪੈਸੇ ਉੱਤੇ ਸੂਦ ਨਹੀਂ ਵਸੂਲਦਾ। ਉਹ ਬੇਗੁਨਾਹਾਂ ਨੂੰ ਨੁਕਸਾਨ ਪਹੁੰਚਾਉਣ ਲਈ ਪੈਸੇ ਨਹੀਂ ਲੈਂਦਾ। ਜੇਕਰ ਇੱਕ ਵਿਅਕਤੀ ਇੱਕ ਚੰਗੇ ਮਨੁੱਖ ਵਾਂਗੂ ਰਹਿੰਦਾ ਹੈ, ਫ਼ੇਰ ਉਹ ਹਮੇਸ਼ਾ ਪਰਮੇਸ਼ੁਰ ਦੇ ਨੇੜੇ ਹੋਵੇਗਾ।
੨ ਪਤਰਸ 1:5
ਕਿਉਂਕਿ ਤੁਹਾਨੂੰ ਇਹ ਅਸੀਸਾਂ ਦਿੱਤੀਆਂ ਗਈਆਂ ਹਨ, ਤੁਹਾਨੂੰ ਇਨ੍ਹਾਂ ਗੱਲਾਂ ਨੂੰ ਆਪਣੀ ਜਿੰਦਗੀ ਵਿੱਚ ਜੋੜਨ ਦੀ ਪੂਰੀ ਵਾਹ ਲਾਉਣੀ ਚਾਹੀਦੀ ਹੈ; ਚੰਗਿਆਈ ਨੂੰ ਤੁਹਾਡੀ ਨਿਹਚਾ ਨਾਲ ਜੋੜੋ; ਅਤੇ ਗਿਆਨ ਨੂੰ ਚੰਗਿਆਈ ਨਾਲ ਜੋੜੋ;
ਮੱਤੀ 25:34
“ਫ਼ੇਰ ਪਾਤਸ਼ਾਹ ਉਨ੍ਹਾਂ ਆਦਮੀਆਂ ਨੂੰ, ਜਿਹੜੇ ਉਸ ਦੇ ਸੱਜੇ ਪਾਸੇ ਹੋਣਗੇ ਆਖੇਗਾ, ‘ਆਓ! ਮੇਰੇ ਪਿਤਾ ਨੇ ਤੁਹਾਨੂੰ ਸਭ ਨੂੰ ਅਸੀਸਾਂ ਦਿੱਤੀਆਂ ਹਨ। ਆਓ ਅਤੇ ਉਹ ਰਾਜ ਪ੍ਰਾਪਤ ਕਰੋ ਜਿਸਦਾ ਪ੍ਰਭੂ ਨੇ ਤੁਹਾਡੇ ਨਾਲ ਵਾਅਦਾ ਕੀਤਾ ਹੋਇਆ ਹੈ। ਇਹ ਰਾਜ ਤਾਂ ਸੰਸਾਰ ਦੇ ਮੁਢ ਤੋਂ ਹੀ ਤੁਹਾਡੇ ਲਈ ਤਿਆਰ ਕੀਤਾ ਹੋਇਆ ਹੈ।
ਜ਼ਬੂਰ 125:1
ਮੰਦਰ ਜਾਣ ਵੇਲੇ ਦਾ ਇੱਕ ਗੀਤ। ਜਿਹੜੇ ਯਹੋਵਾਹ ਵਿੱਚ ਵਿਸ਼ਵਾਸ ਕਰਦੇ ਹਨ, ਉਹ ਸੀਯੋਨ ਪਰਬਤ ਵਾਂਗ ਹੋਣਗੇ। ਉਹ ਕਦੇ ਵੀ ਨਹੀਂ ਹਿਲਾਏ ਜਾਣਗੇ, ਉਹ ਸਦਾ ਹੀ ਰਹਿਣਗੇ।
ਨਹਮਿਆਹ 13:31
ਅਤੇ ਮੈਂ ਲੋਕਾਂ ਨੂੰ ਨਿਯਮਿਤ ਸਮੇਂ ਤੇ ਲੱਕੜ ਚੜ੍ਹਾਵਿਆਂ ਅਤੇ ਪਹਿਲੇ ਫ਼ਲਾਂ ਬਾਰੇ ਯਾਦ ਕਰਵਾਇਆ। ਹੇ ਮੇਰੇ ਪਰਮੇਸ਼ੁਰ, ਕਿਰਪਾ ਕਰਕੇ ਨੇਕੀ ਕਰਨ ਲਈ ਮੈਨੂੰ ਚੇਤੇ ਰੱਖੀਂ।
ਨਹਮਿਆਹ 13:22
ਫ਼ਿਰ ਮੈਂ ਲੇਵੀਆਂ ਨੂੰ ਆਪਣੇ-ਆਪ ਨੂੰ ਸ਼ੁੱਧ ਕਰਨ ਦਾ ਅਤੇ ਫ਼ਾਟਕਾਂ ਦੀ ਪਹਿਰੇਦਾਰੀ ਕਰਨ ਦਾ ਹੁਕਮ ਦਿੱਤਾ। ਇਹ ਸਭ ਕੁਝ ਸਬਤ ਨੂੰ ਇੱਕ ਪਵਿੱਤਰ ਦਿਨ ਰੱਖਣ ਵਜੋਂ ਕੀਤਾ ਗਿਆ ਸੀ। ਹੇ ਪਰਮੇਸ਼ੁਰ! ਕਿਰਪਾ ਕਰਕੇ ਮੇਰੀ ਕਰਨੀ ਕਰਕੇ ਮੈਨੂੰ ਚੇਤੇ ਰੱਖ, ਮੇਰੇ ਤੇ ਦਯਾ ਕਰ ਤੇ ਮੇਰੇ ਤੇ ਆਪਣੀ ਮਹਾਨ ਵਫ਼ਾਦਾਰੀ ਵਰਸਾ।