Psalm 119:173
ਮੈਂ ਤੁਹਾਡੇ ਆਦੇਸ਼ਾ ਨੂੰ ਪਾਲਣ ਦੀ ਚੋਣ ਕੀਤੀ ਸੀ। ਇਸ ਲਈ ਮੇਰੇ ਕੋਲ ਪਹੁੰਚੇ ਅਤੇ ਮੇਰੀ ਮਦਦ ਕਰੋ।
Psalm 119:173 in Other Translations
King James Version (KJV)
Let thine hand help me; for I have chosen thy precepts.
American Standard Version (ASV)
Let thy hand be ready to help me; For I have chosen thy precepts.
Bible in Basic English (BBE)
Let your hand be near for my help; for I have given my heart to your orders.
Darby English Bible (DBY)
Let thy hand be for my help; for I have chosen thy precepts.
World English Bible (WEB)
Let your hand be ready to help me, For I have chosen your precepts.
Young's Literal Translation (YLT)
Thy hand is for a help to me, For Thy commands I have chosen.
| Let | תְּהִֽי | tĕhî | teh-HEE |
| thine hand | יָדְךָ֥ | yodkā | yode-HA |
| help | לְעָזְרֵ֑נִי | lĕʿozrēnî | leh-oze-RAY-nee |
| for me; | כִּ֖י | kî | kee |
| I have chosen | פִקּוּדֶ֣יךָ | piqqûdêkā | fee-koo-DAY-ha |
| thy precepts. | בָחָֽרְתִּי׃ | bāḥārĕttî | va-HA-reh-tee |
Cross Reference
ਯਸ਼ਵਾ 24:22
ਫ਼ੇਰ ਯਹੋਸ਼ੁਆ ਨੇ ਆਖਿਆ, “ਆਪਣੇ ਵੱਲ ਆਲੇ-ਦੁਆਲੇ ਅਤੇ ਇੱਥੇ ਆਪਣੇ ਨਾਲ ਦੇ ਲੋਕਾਂ ਵੱਲ ਵੇਖੋ। ਕੀ ਤੁਸੀਂ ਸਾਰੇ ਜਾਣਦੇ ਹੋ ਅਤੇ ਮੰਨਦੇ ਹੋ ਕਿ ਤੁਸੀਂ ਯਹੋਵਾਹ ਦੀ ਸੇਵਾ ਕਰਨ ਦੀ ਚੋਣ ਕੀਤੀ ਹੈ! ਕੀ ਤੁਸੀਂ ਇਸ ਗੱਲ ਦੇ ਗਵਾਹ ਹੋ?” ਲੋਕਾਂ ਨੇ ਉੱਤਰ ਦਿੱਤਾ ਹਾਂ ਇਹ ਸੱਚ ਹੈ ਅਸੀਂ ਸਾਰੇ ਇਹ ਦੇਖਦੇ ਹਾਂ ਕਿ ਅਸੀਂ ਯਹੋਵਾਹ ਦੀ ਸੇਵਾ ਕਰਨ ਦੀ ਚੋਣ ਕੀਤੀ ਹੈ।
ਲੋਕਾ 10:42
ਪਰ ਸਿਰਫ਼ ਇੱਕ ਹੀ ਗੱਲ ਜਰੂਰੀ ਹੈ। ਮਰਿਯਮ ਨੇ ਆਪਣੇ ਲਈ ਇਸ ਨੇਕ ਕੰਮ ਦੀ ਚੋਣ ਕੀਤੀ ਹੈ। ਅਤੇ ਇਹ ਉਸਤੋਂ ਨਹੀਂ ਖੋਹਿਆ ਜਾਵੇਗਾ।”
ਫ਼ਿਲਿੱਪੀਆਂ 4:13
ਮੈਂ ਮਸੀਹ ਰਾਹੀਂ ਸਾਰੀਆਂ ਗਲਾਂ ਕਰ ਸੱਕਦਾ ਹਾਂ, ਜੋ ਮੈਨੂੰ ਬਲ ਬਖਸ਼ਦਾ ਹੈ।
ਅਫ਼ਸੀਆਂ 6:10
ਪਰਮੇਸ਼ੁਰ ਦੀ ਢਾਲ ਪਹਿਨ ਲਵੋ ਆਪਣਾ ਪੱਤਰ ਖਤਮ ਕਰਦਿਆਂ ਹੋਇਆਂ ਮੈਂ ਦੱਸਦਾ ਹਾਂ ਕਿ ਤੁਹਾਨੂੰ ਪ੍ਰਭੂ ਵਿੱਚ ਉਸਦੀ ਮਹਾਨ ਸ਼ਕਤੀ ਵਿੱਚ ਤਕੜੇ ਹੋਣਾ ਚਾਹੀਦਾ ਹੈ।
੨ ਕੁਰਿੰਥੀਆਂ 12:9
ਪਰ ਪ੍ਰਭੂ ਨੇ ਮੈਨੂੰ ਆਖਿਆ, “ਮੇਰੀ ਕਿਰਪਾ ਹੀ ਤੇਰੇ ਲਈ ਕਾਫ਼ੀ ਹੈ। ਜਦੋਂ ਤੁਸੀਂ ਕਮਜ਼ੋਰ ਹੁੰਦੇ ਹੋ, ਮੇਰੀ ਪੂਰੀ ਸ਼ਕਤੀ ਤੁਹਾਡੇ ਵਿੱਚ ਦਰਸ਼ਾਈ ਜਾਵੇ।” ਇਸੇ ਲਈ ਮੈਂ ਆਪਣੀਆਂ ਕਮਜ਼ੋਰੀਆਂ ਬਾਰੇ ਸ਼ੇਖੀ ਮਾਰਕੇ ਖੁਸ਼ ਹਾਂ। ਉਦੋਂ ਮਸੀਹ ਦੀ ਸ਼ਕਤੀ ਮੇਰੇ ਅੰਦਰ ਨਿਵਾਸ ਕਰ ਸੱਕਦੀ ਹੈ।
ਮਰਕੁਸ 9:24
ਪਿਤਾ ਬੜਾ ਉਤਸੁਕ ਹੋ ਗਿਆ ਅਤੇ ਆਖਣ ਲੱਗਾ, “ਮੈਂ ਪਰਤੀਤ ਵਾਲਾ ਹਾਂ। ਮੇਰੇ ਤੇ ਕਿਰਪਾ ਕਰੋ ਕਿ ਮੈਂ ਹੋਰ ਪਰਤੀਤ ਕਰਨ ਵਾਲਾ ਬਣਾ।”
ਯਸਈਆਹ 41:10
ਫ਼ਿਕਰ ਨਾ ਕਰ, ਮੈਂ ਤੇਰੇ ਨਾਲ ਹਾਂ। ਭੈਭੀਤ ਨਾ ਹੋ, ਮੈਂ ਤੇਰਾ ਪਰਮੇਸ਼ੁਰ ਹਾਂ। ਮੈਂ ਤੈਨੂੰ ਮਜ਼ਬੂਤ ਬਣਾਵਾਂਗਾ। ਮੈਂ ਤੇਰੀ ਸਹਾਇਤਾ ਕਰਾਂਗਾ। ਮੈਂ ਤੈਨੂੰ ਆਪਣੇ ਚੰਗੇ ਸੱਜੇ ਹੱਥ ਨਾਲ ਸਹਾਰਾ ਦਿਆਂਗਾ।
ਅਮਸਾਲ 1:29
ਕਿਉਂ ਕਿ ਉਨ੍ਹਾਂ ਨੇ ਗਿਆਨ ਨੂੰ ਨਫ਼ਰਤ ਕੀਤੀ ਅਤੇ ਤੁਸੀਂ ਯਹੋਵਾਹ ਤੋਂ ਡਰਨ ਤੋਂ ਇਨਕਾਰ ਕਰ ਦਿੱਤਾ।
ਜ਼ਬੂਰ 119:117
ਮੇਰੀ ਮਦਦ ਕਰੋ, ਯਹੋਵਾਹ, ਅਤੇ ਮੈਂ ਬਚ ਜਾਵਾਂਗਾ। ਮੈਂ ਸਦਾ ਹੀ ਤੁਹਾਡੇ ਆਦੇਸ਼ਾ ਦਾ ਅਧਿਐਨ ਕਰਾਂਗਾ।
ਜ਼ਬੂਰ 119:111
ਯਹੋਵਾਹ, ਮੈਂ ਸਦਾ ਹੀ ਤੁਹਾਡੇ ਕਰਾਰ ਉੱਤੇ ਚੱਲਾਂਗਾ। ਇਹ ਮੈਨੂੰ ਬਹੁਤ ਖੁਸ਼ੀ ਦਿੰਦਾ ਹੈ।
ਜ਼ਬੂਰ 119:94
ਯਹੋਵਾਹ, ਮੈਂ ਤੁਹਾਡਾ ਹਾਂ, ਇਸ ਲਈ ਮੈਨੂੰ ਬਚਾਉ! ਕਿਉਂਕਿ ਮੈਂ ਤੁਹਾਡੇ ਆਦੇਸ਼ ਮੰਨਣ ਦੀਆਂ ਸਖਤ ਕੋਸ਼ਿਸ਼ਾਂ ਕਰਦਾ ਹਾਂ।
ਜ਼ਬੂਰ 119:40
ਵੇਖੋ, ਮੈਂ ਤੁਹਾਡੇ ਹੁਕਮਾਂ ਦੀ ਇੱਛਾ ਕਰਦਾ ਹਾਂ, ਮੇਰੇ ਨਾਲ ਚੰਗਾ ਕਰੋ ਅਤੇ ਮੈਨੂੰ ਜਿਉਣ ਦਿਉ।
ਜ਼ਬੂਰ 119:35
ਯਹੋਵਾਹ, ਮੇਰੀ ਅਗਵਾਈ ਆਪਣੇ ਆਦੇਸ਼ ਦੇ ਰਾਹ ਉੱਤੇ ਕਰੋ। ਮੈਂ ਸੱਚਮੁੱਚ ਉਸ ਜੀਵਨ ਢੰਗ ਨੂੰ ਪਿਆਰ ਕਰਦਾ ਹਾਂ।
ਜ਼ਬੂਰ 119:30
ਯਹੋਵਾਹ, ਮੈਂ ਆਪਣੇ-ਆਪ ਨੂੰ ਤੁਹਾਡੇ ਪ੍ਰਤਿ ਵਫ਼ਾਦਾਰ ਹੋਣ ਲਈ ਚੁਣਿਆ ਹੈ। ਮੈਂ ਤੁਹਾਡੇ ਸਿਆਣੇ ਫ਼ੈਸਲਿਆਂ ਨੂੰ ਧਿਆਨ ਨਾਲ ਪੜ੍ਹਦਾ ਹਾਂ।
ਜ਼ਬੂਰ 37:24
ਜੇ ਉਹ ਆਦਮੀ ਭੱਜਦਾ ਅਤੇ ਆਪਣੇ ਦੁਸ਼ਮਣ ਉੱਤੇ ਵਾਰ ਕਰਦਾ ਹੈ। ਤਾਂ ਯਹੋਵਾਹ ਸਿਪਾਹੀ ਦਾ ਹੱਥ ਫ਼ੜ ਲੈਂਦਾ ਹੈ, ਅਤੇ ਉਸ ਨੂੰ ਡਿੱਗਣ ਤੋਂ ਬਚਾਉਂਦਾ ਹੈ।
੧ ਸਲਾਤੀਨ 3:11
ਤਾਂ ਪਰਮੇਸ਼ੁਰ ਨੇ ਉਸ ਨੂੰ ਕਿਹਾ, “ਤੂੰ ਆਪਣੇ ਲਈ ਮੇਰੇ ਕੋਲੋਂ ਜੀਵਨ ਨਹੀਂ ਮੰਗਿਆ ਨਾ ਹੀ ਤੂੰ ਆਪਣੇ ਲਈ ਮੇਰੇ ਕੋਲੋਂ ਅਮੀਰੀ ਅਤੇ ਧੰਨ-ਦੌਲਤ ਮੰਗੇ। ਨਾ ਹੀ ਤੂੰ ਆਪਣੇ ਦੁਸ਼ਮਣਾਂ ਲਈ ਮੌਤ ਮੰਗੀ ਸਗੋਂ ਤੂੰ ਲੋਕਾਂ ਨੂੰ ਸੁਣਨ ਅਤੇ ਨਿਆਂ ਦੇਣ ਲਈ ਆਪਣੇ ਲਈ ਬੁੱਧ ਮੰਗੀ ਹੈ।
ਯਸ਼ਵਾ 24:15
“ਪਰ ਹੁਣ ਤੁਹਾਨੂੰ ਸਿਰਫ਼ ਯਹੋਵਾਹ ਦੀ ਸੇਵਾ ਹੀ ਕਰਨੀ ਚਾਹੀਦੀ ਹੈ ਸ਼ਾਇਦ ਤੁਸੀਂ ਯਹੋਵਾਹ ਦੀ ਸੇਵਾ ਨਹੀਂ ਕਰਨਾ ਚਾਹੁੰਦੇ। ਤੁਹਾਨੂੰ ਅੱਜ ਆਪਣੇ ਲਈ ਅਵੱਸ਼ ਚੋਣ ਕਰਨੀ ਚਾਹੀਦੀ ਹੈ। ਅੱਜ ਤੁਹਾਨੂੰ ਇਹ ਨਿਆਂ ਕਰਨਾ ਪਵੇਗਾ ਕਿ ਤੁਸੀਂ ਕਿਸਦੀ ਸੇਵਾ ਕਰੋਂਗੇ। ਕੀ ਤੁਸੀਂ ਉਨ੍ਹਾਂ ਦੇਵਤਿਆਂ ਦੀ ਸੇਵਾ ਕਰੋਂਗੇ ਜਿਨ੍ਹਾਂ ਦੀ ਤੁਹਾਡੇ ਪੁਰਖਿਆਂ ਨੇ ਉਪਾਸਨਾ ਕੀਤੀ ਸੀ ਜਦੋਂ ਉਹ ਫ਼ਰਾਤ ਨਦੀ ਦੇ ਪਰਲੇ ਪਾਸੇ ਰਹਿੰਦੇ ਸਨ? ਜਾਂ ਕੀ ਤੁਸੀਂ ਅਮੋਰੀ ਲੋਕਾਂ ਦੇ ਦੇਵਤਿਆਂ ਦੀ ਸੇਵਾ ਕਰੋਂਗੇ ਜਿਹੜੇ ਇਸ ਧਰਤੀ ਉੱਤੇ ਰਹਿੰਦੇ ਸਨ? ਤੁਹਾਨੂੰ ਇਹ ਚੋਣ ਖੁਦ ਕਰਨੀ ਪਵੇਗੀ। ਪਰ ਜਿੱਥੇ ਤੱਕ ਮੇਰਾ ਅਤੇ ਮੇਰੇ ਪਰਿਵਾਰ ਦਾ ਸੰਬੰਧ ਹੈ, ਅਸੀਂ ਤਾਂ ਯਹੋਵਾਹ ਦੀ ਸੇਵਾ ਕਰਾਂਗੇ!”
ਅਸਤਸਨਾ 30:19
“ਅੱਜ ਮੈਂ ਤੁਹਾਨੂੰ ਦੋ ਰਸਤਿਆਂ ਵਿੱਚ ਇੱਕ ਦੀ ਚੋਣ ਕਰਨ ਦਾ ਮੌਕਾ ਦੇ ਰਿਹਾ ਹਾਂ। ਅਤੇ ਮੈਂ ਧਰਤੀ ਅਤੇ ਆਕਾਸ਼ ਨੂੰ ਤੁਹਾਡੀ ਚੋਣ ਦੇ ਗਵਾਹ ਹੋਣ ਲਈ ਆਖ ਰਿਹਾ ਹਾਂ। ਤੁਸੀਂ ਜਾਂ ਤਾਂ ਜੀਵਨ ਅਤੇ ਜਾਂ ਮੌਤ ਚੁਣ ਸੱਕਦੇ ਹੋ। ਪਹਿਲੀ ਚੋਣ ਤੁਹਾਡੇ ਲਈ ਅਸੀਸ ਤੇ ਦੂਸਰੀ ਚੋਣ ਸਰਾਪ ਹੋਵੇਗੀ। ਇਸ ਲਈ ਜੀਵਨ ਦੀ ਚੋਣ ਕਰੋ! ਫ਼ੇਰ ਤੁਸੀਂ ਅਤੇ ਤੁਹਾਡੇ ਬੱਚੇ ਜਿਉਣਗੇ।