Psalm 119:19
ਮੈਂ ਇਸ ਧਰਤੀ ਉੱਤੇ ਅਜਨਬੀ ਸਾਂ। ਯਹੋਵਾਹ, ਮੇਰੇ ਕੋਲੋਂ ਆਪਣੀਆਂ ਸਿੱਖਿਆਵਾਂ ਨਾ ਛੁਡਾਉ।
Psalm 119:19 in Other Translations
King James Version (KJV)
I am a stranger in the earth: hide not thy commandments from me.
American Standard Version (ASV)
I am a sojourner in the earth: Hide not thy commandments from me.
Bible in Basic English (BBE)
I am living in a strange land: do not let your teachings be kept secret from me.
Darby English Bible (DBY)
I am a stranger in the land; hide not thy commandments from me.
World English Bible (WEB)
I am a stranger on the earth. Don't hide your commandments from me.
Young's Literal Translation (YLT)
A sojourner I `am' on earth, Hide not from me Thy commands.
| I | גֵּ֣ר | gēr | ɡare |
| am a stranger | אָנֹכִ֣י | ʾānōkî | ah-noh-HEE |
| earth: the in | בָאָ֑רֶץ | bāʾāreṣ | va-AH-rets |
| hide | אַל | ʾal | al |
| not | תַּסְתֵּ֥ר | tastēr | tahs-TARE |
| thy commandments | מִ֝מֶּ֗נִּי | mimmennî | MEE-MEH-nee |
| from | מִצְוֹתֶֽיךָ׃ | miṣwōtêkā | mee-ts-oh-TAY-ha |
Cross Reference
੧ ਤਵਾਰੀਖ਼ 29:15
ਅਸੀਂ ਤਾਂ ਆਪਣੇ ਪੁਰਖਿਆਂ ਵਾਂਗ ਪਰਦੇਸੀ ਅਤੇ ਅਜਨਬੀ ਇਸ ਧਰਤੀ ਤੇ ਆਏ ਹਾਂ ਜਿਨ੍ਹਾਂ ਦੀ ਹੋਂਦ ਧਰਤੀ ਤੇ ਛਾਯਾ ਦੇ ਤੁੱਲ ਹੈ। ਜਿਸ ਨੂੰ ਅਸੀਂ ਫੜ ਕੇ ਨਹੀਂ ਰੱਖ ਸੱਕਦੇ।
੨ ਕੁਰਿੰਥੀਆਂ 5:6
ਇਸ ਲਈ ਅਸੀਂ ਸਦਾ ਹੌਂਸਲਾ ਰੱਖਦੇ ਹਾਂ ਅਸੀਂ ਜਾਣਦੇ ਹਾਂ ਕਿ ਜਿੰਨਾ ਚਿਰ ਅਸੀਂ ਇਸ ਸਰੀਰ ਵਿੱਚ ਰਹਿ ਰਹੇ ਹਾਂ ਅਸੀਂ ਪ੍ਰਭੂ ਤੋਂ ਦੂਰ ਹਾਂ।
ਯਸਈਆਹ 63:17
ਯਹੋਵਾਹ ਜੀ, ਤੁਸੀਂ ਸਾਨੂੰ ਆਪਣੇ ਤੋਂ ਦੂਰ ਕਿਉਂ ਧੱਕ ਰਹੇ ਹੋਂ? ਸਾਡੇ ਲਈ ਤੁਹਾਡੇ ਪੈਰੋਕਾਰ ਬਣਨ ਨੂੰ ਮੁਸ਼ਕਿਲ ਕਿਉਂ ਬਣਾ ਰਹੇ ਹੋ? ਯਹੋਵਾਹ ਜੀ, ਸਾਡੇ ਵੱਲ ਪਰਤ ਆਓ! ਅਸੀਂ ਤੁਹਾਡੇ ਸੇਵਕ ਹਾਂ। ਸਾਡੇ ਵੱਲ ਆ ਜਾਓ ਅਤੇ ਸਾਡੇ ਸਹਾਇਤਾ ਕਰੋ! ਤੁਹਾਡੇ ਪਰਿਵਾਰ ਹੀ ਸਾਡੇ ਨੇ।
ਜ਼ਬੂਰ 39:12
ਯਹੋਵਾਹ, ਮੇਰੀ ਪ੍ਰਾਰਥਨਾ ਸੁਣੋ। ਮੇਰੇ ਵਿਰਲਾਪ ਵੱਲ ਧਿਆਨ ਦਿਉ। ਮੇਰੇ ਹੰਝੂਆਂ ਵੱਲ ਵੇਖੋ। ਮੈਂ ਤੁਹਾਡੇ ਸੰਗ ਵਿੱਚ ਸਿਰਫ਼ ਇੱਕ ਮੁਸਾਫ਼ਿਰ ਹਾਂ ਜਿਹੜਾ ਜੀਵਨ ਗੁਜਾਰ ਰਿਹਾ ਹੈ। ਆਪਣੇ ਸਾਰੇ ਪੁਰਖਿਆਂ ਦੀ ਤਰ੍ਹਾਂ, ਮੈਂ ਇੱਥੇ ਥੋੜੇ ਸਮੇਂ ਲਈ ਰਹਿੰਦਾ ਹਾਂ।
ਪੈਦਾਇਸ਼ 47:9
ਯਾਕੂਬ ਨੇ ਫ਼ਿਰਊਨ ਨੂੰ ਆਖਿਆ, “ਮੇਰੀ ਜ਼ਿੰਦਗੀ ਬਹੁਤ ਛੋਟੀ ਹੈ, ਪਰ ਮੇਰੀਆਂ ਮੁਸੀਬਤਾਂ ਬਹੁਤ ਜ਼ਿਆਦਾ ਸਨ। ਮੈਂ ਸਿਰਫ਼ 130 ਵਰ੍ਹੇ ਜੀਵਿਆ ਹਾਂ। ਮੇਰਾ ਪਿਤਾ ਅਤੇ ਉਸ ਦੇ ਪੁਰਖੇ ਮੇਰੇ ਨਾਲੋਂ ਵਡੇਰੀ ਉਮਰ ਜੀਵੇ ਸਨ।”
੧ ਪਤਰਸ 2:11
ਪਰਮੇਸ਼ੁਰ ਲਈ ਜੀਉ ਮੇਰੇ ਪਿਆਰੇ ਮਿੱਤਰੋ, ਤੁਸੀਂ ਇਸ ਦੁਨੀਆਂ ਵਿੱਚ ਮੁਸਾਫ਼ਿਰਾਂ ਅਤੇ ਪਰਦੇਸੀਆਂ ਵਰਗੇ ਹੋ। ਇਸ ਲਈ ਮੈਂ ਤਹਾਨੂੰ ਆਪਣੇ ਸਰੀਰਾਂ ਦੀਆਂ ਦੁਸ਼ਟ ਇੱਛਾਵਾਂ ਤੋਂ ਦੂਰ ਰਹਿਣ ਲਈ ਬੇਨਤੀ ਕਰਦਾ ਹਾਂ। ਇਹ ਇੱਛਾਵਾਂ ਤੁਹਾਡੀ ਰੂਹ ਦੇ ਖਿਲਾਫ਼ ਲੜਦੀਆਂ ਹਨ।
ਇਬਰਾਨੀਆਂ 11:13
ਉਹ ਸਾਰੇ ਮਹਾਨ ਲੋਕ ਮੌਤ ਤੱਕ ਨਿਹਚਾ ਨਾਲ ਜਿਉਂਦੇ ਰਹੇ। ਉਨ੍ਹਾਂ ਲੋਕਾਂ ਨੇ ਉਹ ਚੀਜ਼ਾਂ ਪਾਈਆਂ ਜਿਨ੍ਹਾਂ ਦਾ ਪਰਮੇਸ਼ੁਰ ਨੇ ਉਨ੍ਹਾਂ ਲਈ ਵਾਇਦਾ ਕੀਤਾ ਸੀ। ਉਨ੍ਹਾਂ ਲੋਕਾਂ ਨੇ ਉਨ੍ਹਾਂ ਚੀਜ਼ਾਂ ਨੂੰ ਦੂਰ ਭਵਿੱਖ ਵਿੱਚ ਦੇਖਿਆ ਅਤੇ ਉਹ ਖੁਸ਼ ਸਨ। ਉਨ੍ਹਾਂ ਲੋਕਾਂ ਨੇ ਕਬੂਲਿਆ ਕਿ ਉਹ ਧਰਤੀ ਉੱਤੇ ਅਜਨਬੀ ਅਤੇ ਯਾਤਰੀ ਸਨ।
ਲੋਕਾ 24:45
ਫਿਰ ਯਿਸੂ ਨੇ ਉਨ੍ਹਾਂ ਦੇ ਮਨ ਖੋਲ੍ਹ ਦਿੱਤੇ ਤਾਂ ਜੋ ਉਹ ਪੋਥੀਆਂ ਨੂੰ ਸਮਝ ਸੱਕਣ।
ਲੋਕਾ 9:45
ਪਰ ਚੇਲੇ ਇਹ ਨਾ ਸਮਝ ਸੱਕੇ ਕਿ ਉਹ ਕੀ ਆਖ ਰਿਹਾ ਹੈ। ਅਰਥ ਉਨ੍ਹਾਂ ਤੋਂ ਛੁਪਿਆ ਹੋਇਆ ਸੀ ਇਸ ਲਈ ਉਹ ਇਹ ਸਮਝ ਨਾ ਸੱਕੇ। ਪਰ ਉਹ ਇਸ ਬਾਰੇ ਯਿਸੂ ਨੂੰ ਪੁੱਛਣ ਤੋਂ ਘਬਰਾਉਦੇ ਸਨ।
ਜ਼ਬੂਰ 119:10
ਮੈਂ ਪਰਮੇਸ਼ੁਰ ਦੀ ਸੱਚੇ ਦਿਲੋ ਸੇਵਾ ਕਰਨ ਦੀ ਕੋਸ਼ਿਸ਼ ਕਰਦਾ ਹਾਂ। ਹੇ ਪਰਮੇਸ਼ੁਰ, ਤੁਹਾਡੇ ਆਦੇਸ਼ਾ ਨੂੰ ਮੰਨਣ ਵਿੱਚ ਮੇਰੀ ਮਦਦ ਕਰੋ।
ਅੱਯੂਬ 39:17
ਕਿਉਂ ਕਿ ਮੈਂ, ਪਰਮੇਸ਼ੁਰ ਨੇ ਸ਼ਤਰ ਮੁਰਗੀ ਨੂੰ ਸਿਆਣਪ ਨਹੀਂ ਦਿੱਤੀ। ਸ਼ਤਰ ਮੁਰਗੀ ਮੂਰਖ ਹੈ, ਤੇ ਮੈਂ ਉਸ ਨੂੰ ਇਸੇ ਤਰ੍ਹਾਂ ਬਣਾਇਆ ਹੈ।