Psalm 119:39
ਯਹੋਵਾਹ, ਸ਼ਰਮਿੰਦਗੀ ਨੂੰ ਦੂਰ ਕਰ ਦਿਉ ਜਿਸਤੋਂ ਮੈਂ ਡਰਦਾ ਹਾਂ। ਤੁਹਾਡੇ ਸਿਆਣੇ ਨਿਆਂ ਸ਼ੁਭ ਹਨ।
Psalm 119:39 in Other Translations
King James Version (KJV)
Turn away my reproach which I fear: for thy judgments are good.
American Standard Version (ASV)
Turn away my reproach whereof I am afraid; For thine ordinances are good.
Bible in Basic English (BBE)
Take away the shame which is my fear; for your decisions are good.
Darby English Bible (DBY)
Turn away my reproach which I fear; for thy judgments are good.
World English Bible (WEB)
Take away my disgrace that I dread, For your ordinances are good.
Young's Literal Translation (YLT)
Remove my reproach that I have feared, For Thy judgments `are' good.
| Turn away | הַעֲבֵ֣ר | haʿăbēr | ha-uh-VARE |
| my reproach | חֶ֭רְפָּתִי | ḥerpātî | HER-pa-tee |
| which | אֲשֶׁ֣ר | ʾăšer | uh-SHER |
| fear: I | יָגֹ֑רְתִּי | yāgōrĕttî | ya-ɡOH-reh-tee |
| for | כִּ֖י | kî | kee |
| thy judgments | מִשְׁפָּטֶ֣יךָ | mišpāṭêkā | meesh-pa-TAY-ha |
| are good. | טוֹבִֽים׃ | ṭôbîm | toh-VEEM |
Cross Reference
ਤੀਤੁਸ 2:8
ਅਤੇ ਜਦੋਂ ਤੁਸੀਂ ਬੋਲੋ, ਤਾਂ ਸੱਚ ਦੱਸੋ ਤਾਂ ਜੋ ਤੁਹਾਡੀ ਆਲੋਚਨਾ ਨਾ ਹੋ ਸੱਕੇ। ਤਾਂ ਕੋਈ ਵੀ ਵਿਅਕਤੀ ਜਿਹੜਾ ਤੁਹਾਡੇ ਵਿਰੁੱਧ ਹੈ, ਸ਼ਰਮਸਾਰ ਹੋ ਜਾਵੇਗਾ ਕਿਉਂਕਿ ਉਸ ਦੇ ਕੋਲ ਸਾਡੇ ਵਿਰੁੱਧ ਬੋਲ ਸੱਕਣ ਲਈ ਕੁਝ ਨਹੀਂ ਹੋਵੇਗਾ।
੧ ਤਿਮੋਥਿਉਸ 3:7
ਇੱਕ ਬਜ਼ੁਰਗ ਨੂੰ ਉਨ੍ਹਾਂ ਲੋਕਾਂ ਵੱਲੋਂ ਵੀ ਇੱਜ਼ਤ ਮਿਲਣੀ ਚਾਹੀਦੀ ਹੈ ਜਿਹੜੇ ਕਲੀਸਿਯਾ ਨਾਲ ਸੰਬੰਧ ਨਹੀਂ ਰੱਖਦੇ। ਫ਼ੇਰ ਉਸ ਦੀ ਆਲੋਚਨਾ, ਹੋਰਨਾਂ ਦੁਆਰਾ ਨਹੀਂ ਹੋਵੇਗੀ ਅਤੇ ਉਹ ਸ਼ੈਤਾਨ ਦੁਆਰਾ ਨਹੀਂ ਫ਼ਸਾਇਆ ਜਾ ਸੱਕਦਾ।
ਜ਼ਬੂਰ 119:22
ਮੈਨੂੰ ਸ਼ਰਮਿੰਦਾ ਅਤੇ ਨਮੋਸ਼ ਨਾ ਹੋਣ ਦੇਵੋ। ਮੈਂ ਤੁਹਾਡੇ ਕਰਾਰ ਨੂੰ ਮੰਨਿਆ ਹੈ।
ਪਰਕਾਸ਼ ਦੀ ਪੋਥੀ 19:2
ਨਿਆਂ ਉਸ ਦੇ ਹਨ ਸੱਚੇ ਤੇ ਸਹੀ। ਸਾਡੇ ਪਰਮੇਸ਼ੁਰ ਨੇ ਉਸ ਮਹਾਨ ਵੇਸ਼ਵਾ ਨੂੰ ਸਜ਼ਾ ਦਿੱਤੀ ਜਿਸਨੇ ਆਪਣੇ ਜਿਨਸੀ ਪਾਪਾਂ ਨਾਲ ਧਰਤੀ ਨੂੰ ਪਲੀਤ ਕਰ ਦਿੱਤਾ। ਪਰਮੇਸ਼ੁਰ ਨੇ ਵੇਸ਼ਵਾ ਨੂੰ ਦੰਡ ਦੇਕੇ ਆਪਣੇ ਸੇਵਕਾਂ ਦੀ ਮੌਤ ਦਾ ਬਦਲਾ ਲੈ ਲਿਆ।”
੧ ਤਿਮੋਥਿਉਸ 5:14
ਇਸ ਲਈ ਮੈਂ ਚਾਹੁੰਦਾ ਕਿ ਜਵਾਨ ਵਿਧਵਾਵਾਂ ਫ਼ਿਰ ਤੋਂ ਵਿਆਹ ਕਰਵਾ ਲੈਣ ਅਤੇ ਬੱਚੇ ਨੂੰ ਜਨਮ ਦੇਣ ਅਤੇ ਆਪਣੇ ਘਰਾਂ ਦਾ ਧਿਆਨ ਰੱਖਣ। ਜੇ ਉਹ ਅਜਿਹਾ ਕਰਦੀਆਂ ਹਨ ਤਾਂ ਸਾਡੇ ਦੁਸ਼ਮਣ ਨੂੰ ਉਨ੍ਹਾਂ ਦੀ ਆਲੋਚਨਾ ਕਰਨ ਦਾ ਮੌਕਾ ਨਹੀਂ ਮਿਲੇਗਾ।
ਰੋਮੀਆਂ 2:2
ਪਰਮੇਸ਼ੁਰ ਉਨ੍ਹਾਂ ਦਾ ਨਿਆਂ ਖੁਦ ਕਰਦਾ ਹੈ ਜਿਹੜੇ ਲੋਕ ਇਸ ਤਰ੍ਹਾਂ ਦੇ ਮੰਦੇ ਕੰਮ ਕਰਦੇ ਹਨ। ਅਸੀਂ ਜਾਣਦੇ ਹਾਂ ਕਿ ਪਰਮੇਸ਼ੁਰ ਦਾ ਨਿਆਂ ਹਮੇਸ਼ਾ ਸਹੀ ਹੁੰਦਾ ਹੈ।
ਯਸਈਆਹ 26:8
ਪਰ ਯਹੋਵਾਹ ਜੀ, ਅਸੀਂ ਤੁਹਾਡੇ ਇਨਸਾਫ਼ ਦੇ ਢੰਗ ਨੂੰ ਉਡੀਕ ਰਹੇ ਹਾਂ। ਸਾਡੀਆਂ ਰੂਹਾਂ ਤੁਹਾਨੂੰ ਅਤੇ ਤੁਹਾਡੇ ਨਾਮ ਨੂੰ ਚੇਤੇ ਕਰਨਾ ਚਾਹੁੰਦੀਆਂ ਨੇ।
ਜ਼ਬੂਰ 119:131
ਯਹੋਵਾਹ, ਮੈਂ ਸੱਚਮੁੱਚ ਤੁਹਾਡੇ ਆਦੇਸ਼ਾ ਦਾ ਅਧਿਐਨ ਕਰਨਾ ਚਾਹੁੰਦਾ ਹਾਂ। ਮੈਂ ਉਸੇ ਬੰਦੇ ਵਰਗਾ ਹਾਂ ਜਿਹੜਾ ਔਖੇ ਸਾਹ ਲੈ ਰਿਹਾ ਹੁੰਦਾ ਹੈ ਅਤੇ ਬੇਚੈਨੀ ਨਾਲ ਇੰਤਜ਼ਾਰ ਕਰ ਰਿਹਾ ਹੁੰਦਾ ਹੈ।
ਜ਼ਬੂਰ 119:123
ਯਹੋਵਾਹ, ਮੇਰੀਆਂ ਅੱਖਾਂ ਤੁਹਾਡੀ ਸਹਾਇਤਾ ਲਈ, ਤੁਹਾਡੇ ਵੱਲੋਂ ਇੱਕ ਚੰਗੇ ਸ਼ਬਦ ਲਈ ਤੱਕਦੀਆਂ ਥੱਕ ਗਈਆਂ ਹਨ।
ਜ਼ਬੂਰ 119:75
ਹੇ ਯਹੋਵਾਹ, ਮੈਂ ਜਾਣਦਾ ਹਾਂ ਕਿ ਤੁਹਾਡੇ ਫ਼ੈਸਲੇ ਨਿਆਂਈ ਹਨ ਅਤੇ ਮੈਨੂੰ ਤਸੀਹੇ ਦੇਣ ਵਿੱਚ ਤੁਸੀਂ ਸਹੀ ਸੀ।
ਜ਼ਬੂਰ 119:43
ਮੈਨੂੰ ਹਮੇਸ਼ਾ ਤੁਹਾਡੀਆਂ ਸੱਚੀਆਂ ਸਿੱਖਿਆਵਾਂ ਬਾਰੇ ਬੋਲਣ ਦਿਉ। ਯਹੋਵਾਹ, ਮੈਂ ਤੁਹਾਡੇ ਸਿਆਣੇ ਨਿਆਂਇਆਂ ਉੱਤੇ ਨਿਰਭਰ ਕਰਦਾ ਹਾਂ।
ਜ਼ਬੂਰ 119:31
ਮੈਂ ਤੁਹਾਡੇ ਕਰਾਰ ਨਾਲ ਜੁੜਦਾ ਹਾਂ, ਯਹੋਵਾਹ। ਮੈਨੂੰ ਨਿਰਾਸ਼ ਨਾ ਕਰੋ।
ਜ਼ਬੂਰ 119:20
ਮੈਂ ਹਰ ਵੇਲੇ ਤੁਹਾਡੇ ਨਿਆਂਇਆਂ ਦਾ ਅਧਿਐਨ ਕਰਨਾ ਚਾਹੁੰਦਾ ਹਾਂ।
ਜ਼ਬੂਰ 57:3
ਉਹ ਸਵਰਗ ਵਿੱਚੋਂ, ਮੇਰੀ ਸਹਾਇਤਾ ਕਰਦਾ ਅਤੇ ਮੈਨੂੰ ਬਚਾਉਂਦਾ ਹੈ। ਉਸ ਨੇ ਉਨ੍ਹਾਂ ਲੋਕਾਂ ਨੂੰ ਹਰਾਇਆ ਜੋ ਮੈਨੂੰ ਦੁੱਖ ਦਿੰਦੇ ਹਨ। ਪਰਮੇਸ਼ੁਰ ਆਪਣਾ ਸੱਚਾ ਪਿਆਰ ਮੇਰੇ ਲਈ ਦਰਸ਼ਾਉਂਦਾ ਹੈ।
ਜ਼ਬੂਰ 39:8
ਯਹੋਵਾਹ, ਮੈਨੂੰ ਉਨ੍ਹਾਂ ਮੰਦੇ ਕੰਮਾਂ ਤੋਂ ਬਚਾਉ ਜਿਹੜੇ ਮੈਂ ਕੀਤੇ ਸਨ। ਮੇਰੇ ਨਾਲ ਦੁਸ਼ਟ ਆਦਮੀ ਵਰਗਾ ਸਲੂਕ ਨਾ ਹੋਣ ਦਿਉ।
ਜ਼ਬੂਰ 19:9
ਯਹੋਵਾਹ ਦੀ ਉਪਾਸਨਾ ਕਰਨੀ ਰੌਸ਼ਨੀ ਵਾਂਗ ਹੈ ਜਿਹੜੀ ਸਦਾ ਲਈ ਲਿਸ਼ਕਦੀ ਹੈ। ਯਹੋਵਾਹ ਦੇ ਨਿਆਂੇ ਚੰਗੇ ਤੇ ਨਿਰਪੱਖ ਹਨ। ਉਹ ਸੰਪੂਰਣਤਾ ਸਹੀ ਹਨ।
੨ ਸਮੋਈਲ 12:14
ਤੂੰ ਅਜਿਹਾ ਪਾਪ ਕੀਤਾ ਹੈ ਕਿ, ਹੁਣ ਯਹੋਵਾਹ ਦੇ ਦੁਸ਼ਮਣਾਂ ਨੂੰ ਉਸ ਲਈ ਆਪਣੀ ਇੱਜ਼ਤ ਗੁਆਉਣ ਦਾ ਮੌਕਾ ਮਿਲ ਗਿਆ ਹੈ। ਸੋ ਇਸ ਪਾਪ ਕਾਰਣ ਇਹ ਤੇਰਾ ਨਵਾਂ ਜੰਮਿਆ ਮੁੰਡਾ ਜ਼ਰੂਰ ਮਰ ਜਾਵੇਗਾ।”
ਅਸਤਸਨਾ 4:8
ਅਤੇ ਕੋਈ ਵੀ ਹੋਰ ਕੌਮ ਇੰਨੀ ਮਹਾਨ ਨਹੀਂ ਕਿ ਉਸ ਦੇ ਕੋਲ ਇੰਨੇ ਚੰਗੇ ਅਤੇ ਨੇਮ ਹੋਣ ਜਿਨ੍ਹਾਂ ਦੀ ਸਿੱਖਿਆ ਮੈਂ ਤੁਹਾਨੂੰ ਅੱਜ ਦਿੰਦਾ ਹਾਂ।