Psalm 122:4
ਇੱਥੇ ਹੀ ਪਰਿਵਾਰਾਂ ਦੇ ਸਮੂਹ ਜਾਂਦੇ ਹਨ। ਇੱਥੇ ਇਸਰਾਏਲ ਦੇ ਲੋਕ ਯਹੋਵਾਹ ਦੇ ਨਾਮ ਦੀ ਉਸਤਤਿ ਕਰਨ ਲਈ ਜਾਂਦੇ ਹਨ। ਉਹ ਪਰਿਵਾਰ ਸਮੂਹ ਉਹੀ ਹਨ ਜਿਹੜੇ ਯਹੋਵਾਹ ਦੇ ਹਨ।
Psalm 122:4 in Other Translations
King James Version (KJV)
Whither the tribes go up, the tribes of the LORD, unto the testimony of Israel, to give thanks unto the name of the LORD.
American Standard Version (ASV)
Whither the tribes go up, even the tribes of Jehovah, `For' an ordinance for Israel, To give thanks unto the name of Jehovah.
Bible in Basic English (BBE)
To which the tribes went up, even the tribes of the Lord, for a witness to Israel, to give praise to the name of the Lord.
Darby English Bible (DBY)
Whither the tribes go up, the tribes of Jah, a testimony to Israel, to give thanks unto the name of Jehovah.
World English Bible (WEB)
Where the tribes go up, even Yah's tribes, According to an ordinance for Israel, To give thanks to the name of Yahweh.
Young's Literal Translation (YLT)
For thither have tribes gone up, Tribes of Jah, companies of Israel, To give thanks to the name of Jehovah.
| Whither | שֶׁשָּׁ֨ם | šeššām | sheh-SHAHM |
| the tribes | עָל֪וּ | ʿālû | ah-LOO |
| go up, | שְׁבָטִ֡ים | šĕbāṭîm | sheh-va-TEEM |
| tribes the | שִׁבְטֵי | šibṭê | sheev-TAY |
| of the Lord, | יָ֭הּ | yāh | ya |
| testimony the unto | עֵד֣וּת | ʿēdût | ay-DOOT |
| of Israel, | לְיִשְׂרָאֵ֑ל | lĕyiśrāʾēl | leh-yees-ra-ALE |
| to give thanks | לְ֝הֹד֗וֹת | lĕhōdôt | LEH-hoh-DOTE |
| name the unto | לְשֵׁ֣ם | lĕšēm | leh-SHAME |
| of the Lord. | יְהוָֽה׃ | yĕhwâ | yeh-VA |
Cross Reference
ਅਸਤਸਨਾ 16:16
“ਸਾਲ ਵਿੱਚ ਤਿੰਨ ਵਾਰੀ ਤੁਹਾਡੇ ਸਾਰੇ ਆਦਮੀਆਂ ਨੂੰ ਯਹੋਵਾਹ, ਆਪਣੇ ਪਰਮੇਸ਼ੁਰ ਨੂੰ ਮਿਲਣ ਵਾਸਤੇ ਉਸ ਦੇ ਚੁਣੇ ਹੋਏ ਖਾਸ ਸਥਾਨ ਉੱਤੇ ਆਉਣਾ ਚਾਹੀਦਾ ਹੈ। ਉਨ੍ਹਾਂ ਨੂੰ ਪਤੀਰੀ ਰੋਟੀ ਦੇ ਪਰਬ ਅਤੇ ਹਫ਼ਤਿਆਂ ਦੇ ਪਰਬ ਉੱਤੇ ਅਤੇ ਡੇਰਿਆਂ ਦੇ ਪਰਬ ਉੱਤੇ ਜ਼ਰੂਰ ਆਉਣਾ ਚਾਹੀਦਾ ਹੈ। ਹਰ ਉਹ ਬੰਦਾ ਜਿਹੜਾ ਯਹੋਵਾਹ ਨੂੰ ਮਿਲਣ ਆਉਂਦਾ ਹੈ ਕੋਈ ਸੁਗਾਤ ਜ਼ਰੂਰ ਲੈ ਕੇ ਆਵੇ।
ਖ਼ਰੋਜ 23:17
“ਇਸ ਲਈ ਹਰ ਸਾਲ ਤਿੰਨ ਵਾਰੀ ਸਾਰੇ ਆਦਮੀ ਖਾਸ ਸਥਾਨ ਉੱਤੇ ਤੁਹਾਡੇ ਯਹੋਵਾਹ ਪਰਮੇਸ਼ੁਰ ਦੇ ਸਨਮੁੱਖ ਹੋਣ ਲਈ ਆਉਣਗੇ।
ਜ਼ਬੂਰ 132:13
ਯਹੋਵਾਹ ਨੇ ਸੀਯੋਨ ਨੂੰ ਆਪਣੇ ਮੰਦਰ ਸਥਾਨ ਵਜੋਂ ਚੁਣਿਆ। ਇਹ ਉਹੀ ਥਾਂ ਹੈ ਜਿਹੜੀ ਉਹ ਆਪਣੇ ਘਰ ਵਾਸਤੇ ਚਾਹੁੰਦਾ ਸੀ।
ਜ਼ਬੂਰ 118:19
ਸ਼ੁਭ ਦਰਵਾਜਿਉ, ਮੇਰੇ ਲਈ ਖੁਲ੍ਹ ਜਾਵੋ, ਅਤੇ ਮੈਂ ਆਵਾਂਗਾ ਅਤੇ ਮੈਂ ਯਹੋਵਾਹ ਦੀ ਉਪਾਸਨਾ ਕਰਾਂਗਾ।
ਜ਼ਬੂਰ 116:17
ਮੈਂ ਤੁਹਾਡੇ ਅੱਗੇ ਧੰਨਵਾਦ ਭੇਟ ਕਰਾਂਗਾ। ਮੈਂ ਯਹੋਵਾਹ ਦਾ ਨਾਮ ਲਵਾਂਗਾ।
ਜ਼ਬੂਰ 107:1
ਪੰਜਵਾਂ ਭਾਗ (ਜ਼ਬੂਰ 107-150) ਯਹੋਵਾਹ ਦਾ ਉਸਤਤਿ ਕਰੋ ਕਿਉਂਕਿ ਉਹ ਸ਼ੁਭ ਹੈ। ਉਸਦਾ ਪਿਆਰ ਸਦੀਵੀ ਹੈ।
ਜ਼ਬੂਰ 78:68
ਨਹੀਂ, ਪਰਮੇਸ਼ੁਰ ਨੇ ਯਹੂਦਾਹ ਦੇ ਪਰਿਵਾਰ ਨੂੰ ਚੁਣਿਆ। ਪਰਮੇਸ਼ੁਰ ਨੇ ਸੀਯੋਨ ਪਰਬਤ ਨੂੰ ਚੁਣਿਆ ਜਿਸ ਨੂੰ ਉਹ ਪਿਆਰ ਕਰਦਾ ਹੈ।
ਜ਼ਬੂਰ 66:13
ਇਸ ਲਈ ਮੈਂ ਤੁਹਾਡੇ ਮੰਦਰ ਵਿੱਚ ਬਲੀਆਂ ਲੈ ਆਵਾਂਗਾ। ਜਦੋਂ ਮੈਂ ਮੁਸੀਬਤ ਵਿੱਚ ਸਾਂ ਮੈਂ ਤੁਹਾਡੇ ਅੱਗੇ ਸਹਾਇਤਾ ਲਈ ਪੁਕਾਰ ਕੀਤੀ। ਹੁਣ ਮੈਂ ਤੁਹਾਡੇ ਨਾਲ ਬਹੁਤ ਇਕਰਾਰ ਕੀਤੇ, ਮੈਂ ਉਹ ਚੀਜ਼ਾਂ ਭੇਟ ਕਰ ਰਿਹਾ ਜਿਨ੍ਹਾਂ ਦਾ ਇਕਰਾਰ ਕੀਤਾ ਸੀ।
ਅਸਤਸਨਾ 12:11
ਫ਼ੇਰ ਯਹੋਵਾਹ ਆਪਣੇ ਖਾਸ ਸਥਾਨ ਦੀ ਚੋਣ ਕਰੇਗਾ। ਉਹ ਉੱਥੇ ਆਪਣਾ ਨਾਮ ਰੱਖੇਗਾ ਅਤੇ ਤੁਹਾਨੂੰ ਉਹ ਸਾਰੀਆਂ ਵਸਤਾਂ, ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੱਤਾ, ਲਿਆਉਣੀਆਂ ਚਾਹੀਦੀਆਂ ਹਨ। ਆਪਣੀਆਂ ਹੋਮ ਦੀਆਂ ਭੇਟਾਂ, ਆਪਣੀਆਂ ਬਲੀਆਂ, ਆਪਣੀਆਂ ਫ਼ਸਲਾਂ ਅਤੇ ਜਾਨਵਰਾਂ ਦਾ ਦਸਵੰਧ , ਆਪਣੀਆਂ ਖਾਸ ਸੁਗਾਤਾਂ ਅਤੇ ਕੋਈ ਵੀ ਸੁਗਾਤ ਜਿਸਦਾ ਤੁਸੀਂ ਯਹੋਵਾਹ ਨੂੰ ਦੇਣ ਦਾ ਇਕਰਾਰ ਕੀਤਾ ਸੀ, ਲਿਆਉ।
ਅਸਤਸਨਾ 12:5
ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਡੇ ਪਰਿਵਾਰ-ਸਮੂਹਾਂ ਦਰਮਿਆਨ ਇੱਕ ਖਾਸ ਥਾਂ ਦੀ ਚੋਣ ਕਰੇਗਾ। ਅਤੇ ਉੱਥੇ ਆਪਣਾ ਨਾਮ ਰੱਖੇਗਾ। ਇਹ ਉਸਦਾ ਖਾਸ ਸਥਾਨ ਹੋਵੇਗਾ ਅਤੇ ਤੁਹਾਨੂੰ ਉੱਥੇ ਉਸਦੀ ਉਪਾਸਨਾ ਕਰਨ ਲਈ ਜਾਣਾ ਚਾਹੀਦਾ ਹੈ।
ਖ਼ਰੋਜ 34:23
“ਤੁਹਾਡੇ ਸਾਰੇ ਆਦਮੀ ਸਾਲ ਵਿੱਚ ਤਿੰਨ ਵਾਰੀ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ, ਅਤੇ ਸੁਆਮੀ ਕੋਲ ਜ਼ਰੂਰ ਜਾਣ।
ਖ਼ਰੋਜ 32:15
ਫ਼ੇਰ ਮੂਸਾ ਪਰਬਤ ਤੋਂ ਹੇਠਾਂ ਚੱਲਾ ਗਿਆ। ਮੂਸਾ ਕੋਲ ਪੱਥਰ ਦੀਆਂ ਦੋ ਤਖਤੀਆਂ ਸਨ ਜਿਨ੍ਹਾਂ ਉੱਤੇ ਇਕਰਾਰਨਾਮਾ ਲਿਖਿਆ ਹੋਇਆ ਸੀ। ਉਹ ਹੁਕਮ ਉਨ੍ਹਾਂ ਪੱਥਰਾਂ ਦੇ ਦੋਹੀ ਪਾਸੀਂ, ਸਿਧੇ ਅਤੇ ਪੁਠੇ ਪਾਸੇ, ਲਿਖੇ ਹੋਏ ਸਨ।
ਖ਼ਰੋਜ 26:33
ਪਰਦੇ ਨੂੰ ਸੋਨੇ ਦੀਆਂ ਕੁੰਡੀਆਂ ਹੇਠਾਂ ਲਮਕਾਉ। ਫ਼ੇਰ ਇਕਰਾਰਨਾਮੇ ਵਾਲੇ ਸੰਦੂਕ ਨੂੰ ਪਰਦੇ ਦੇ ਪਿੱਛੇ ਰੱਖ ਦੇਣਾ। ਇਹ ਪਰਦਾ ਪਵਿੱਤਰ ਸਥਾਨ ਨੂੰ ਸਭ ਤੋਂ ਪਵਿੱਤਰ ਸਥਾਨ ਤੋਂ ਵੱਖ ਕਰੇਗਾ।
ਖ਼ਰੋਜ 16:34
(ਹਾਰੂਨ ਨੇ ਬਾਦ ਵਿੱਚ ਓਵੇਂ ਹੀ ਕੀਤਾ ਜਿਸ ਬਾਰੇ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ। ਹਾਰੂਨ ਨੇ ਮੰਨ ਵਾਲਾ ਜੱਗ ਇਕਰਾਰਨਾਮੇ ਦੇ ਸਾਹਮਣੇ ਰੱਖਿਆ।)