Psalm 122:6
ਸ਼ਾਂਤੀ ਲਈ ਯਰੂਸ਼ਲਮ ਵਿੱਚ ਪ੍ਰਾਰਥਨਾ ਕਰੋ, “ਮੈਨੂੰ ਆਸ ਹੈ ਕਿ ਉਨ੍ਹਾਂ ਲੋਕਾਂ ਨੂੰ ਜਿਹੜੇ ਤੁਹਾਨੂੰ ਪਿਆਰ ਕਰਦੇ ਹਨ, ਇੱਥੇ ਸ਼ਾਂਤੀ ਮਿਲੇਗੀ।
Psalm 122:6 in Other Translations
King James Version (KJV)
Pray for the peace of Jerusalem: they shall prosper that love thee.
American Standard Version (ASV)
Pray for the peace of Jerusalem: They shall prosper that love thee.
Bible in Basic English (BBE)
O make prayers for the peace of Jerusalem; may they whose love is given to you do well.
Darby English Bible (DBY)
Pray for the peace of Jerusalem: they shall prosper that love thee.
World English Bible (WEB)
Pray for the peace of Jerusalem. Those who love you will prosper.
Young's Literal Translation (YLT)
Ask ye the peace of Jerusalem, At rest are those loving thee.
| Pray | שַׁ֭אֲלוּ | šaʾălû | SHA-uh-loo |
| for the peace | שְׁל֣וֹם | šĕlôm | sheh-LOME |
| of Jerusalem: | יְרוּשָׁלִָ֑ם | yĕrûšālāim | yeh-roo-sha-la-EEM |
| prosper shall they | יִ֝שְׁלָ֗יוּ | yišlāyû | YEESH-LA-yoo |
| that love | אֹהֲבָֽיִךְ׃ | ʾōhăbāyik | oh-huh-VA-yeek |
Cross Reference
ਜ਼ਬੂਰ 51:18
ਹੇ ਪਰਮੇਸ਼ੁਰ, ਕਿਰਪਾ ਕਰਕੇ ਸੀਯੋਨ ਨਾਲ ਚੰਗਾ ਹੋ। ਯਰੂਸ਼ਲਮ ਦੀਆਂ ਕੰਧਾਂ ਦੀ ਪੁਨਰ ਉਸਾਰੀ ਕਰੋ।
ਯਰਮਿਆਹ 51:50
ਤੁਸੀਂ ਲੋਕੀਂ ਤਲਵਾਰ ਕੋਲੋਂ ਬਚ ਗਏ ਸੀ। ਤੁਹਾਨੂੰ ਬਾਬਲ ਨੂੰ ਛੱਡਣ ਦੀ ਛੇਤੀ ਕਰਨੀ ਚਾਹੀਦੀ ਹੈ। ਹੁਣ ਇੰਤਜ਼ਾਰ ਨਾ ਕਰੋ! ਤੁਸੀਂ ਦੂਰ-ਦੁਰਾਡੇ ਦੇਸ਼ ਅੰਦਰ ਹੋ। ਪਰ ਜਿੱਥੇ ਵੀ ਤੁਸੀਂ ਹੋ, ਯਹੋਵਾਹ ਨੂੰ ਚੇਤੇ ਕਰੋ। ਅਤੇ ਯਰੂਸ਼ਲਮ ਨੂੰ ਚੇਤੇ ਰੱਖੋ।”
ਗਿਣਤੀ 24:9
ਇਸਰਾਏਲ ਨਿਮ੍ਰ ਅਤੇ ਲੰਮੇ ਪਏ ਹੋਏ ਸ਼ੇਰ ਵਾਂਗ ਹੈ। ਹਾਂ ਉਹ ਇੱਕ ਜਵਾਨ ਸ਼ੇਰ ਵਰਗੇ ਹਨ ਅਤੇ ਕੋਈ ਵੀ ਉਨ੍ਹਾਂ ਨੂੰ ਜਗਾਉਣਾ ਨਹੀਂ ਚਾਹੁੰਦਾ। ਉਨ੍ਹਾਂ ਨੂੰ ਅਸੀਸ ਮਿਲੇ ਜੋ ਉਨ੍ਹਾਂ ਨੂੰ ਅਸੀਸ ਦੇਣ ਅਤੇ ਉਹ ਸਰਾਪੇ ਜਾਣ ਜੋ ਉਨ੍ਹਾਂ ਨੂੰ ਸਰਾਪਣ।”
ਪੈਦਾਇਸ਼ 12:3
ਮੈਂ ਉਨ੍ਹਾਂ ਲੋਕਾਂ ਨੂੰ ਅਸੀਸ ਦੇਵਾਂਗਾ ਜਿਹੜੇ ਤੈਨੂੰ ਅਸੀਸ ਦੇਣਗੇ, ਅਤੇ ਮੈਂ ਉਨ੍ਹਾਂ ਲੋਕਾਂ ਨੂੰ ਸਰਾਪ ਦੇਵਾਂਗਾ ਜਿਹੜੇ ਤੈਨੂੰ ਸਰਾਪ ਦੇਣਗੇ। ਮੈਂ ਧਰਤੀ ਦੇ ਸਮੂਹ ਲੋਕਾਂ ਨੂੰ ਅਸੀਸ ਦੇਣ ਲਈ ਤੇਰੇ ਨਾਮ ਦੀ ਵਰਤੋਂ ਕਰਾਂਗਾ।”
ਜ਼ਬੂਰ 137:6
ਹੇ ਯਰੂਸ਼ਲਮ, ਜੇ ਮੈਂ ਕਦੀ ਤੈਨੂੰ ਭੁੱਲ ਜਾਵਾਂ, ਮੈਨੂੰ ਫ਼ੇਰ ਕਦੀ ਵੀ ਗੀਤ ਨਾ ਗਾਉਣ ਦੇਵੀ।
ਯਰਮਿਆਹ 29:7
ਅਤੇ ਇਹ ਵੀ ਕਿ ਉਸ ਸ਼ਹਿਰ ਲਈ ਨੇਕ ਕੰਮ ਕਰੋ ਜਿੱਥੇ ਮੈਂ ਤੁਹਾਨੂੰ ਭੇਜਿਆ ਸੀ। ਜਿਸ ਸ਼ਹਿਰ ਵਿੱਚ ਤੁਸੀਂ ਰਹਿ ਰਹੇ ਹੋ ਉਸ ਲਈ ਯਹੋਵਾਹ ਅੱਗੇ ਪ੍ਰਾਰਥਨਾ ਕਰੋ। ਕਿਉਂ? ਕਿਉਂ ਕਿ ਜੇ ਉਸ ਸ਼ਹਿਰ ਵਿੱਚ ਸ਼ਾਂਤੀ ਹੋਵੇਗਾ ਤਾਂ ਤੁਸੀਂ ਵੀ ਸ਼ਾਂਤੀ ਨਾਲ ਰਹੋਗੇ।”
੧ ਯੂਹੰਨਾ 3:14
ਅਸੀਂ ਜਾਣਦੇ ਹਾਂ ਕਿਉਂਕਿ ਅਸੀਂ ਮੌਤ ਨੂੰ ਛੱਡ ਚੁੱਕੇ ਹਾਂ ਅਤੇ ਜੀਵਨ ਵਿੱਚ ਆ ਚੁੱਕੇ ਹਾਂ। ਅਸੀਂ ਇਹ ਇਸ ਲਈ ਜਾਣਦੇ ਹਾਂ ਕਿਉਂਕਿ ਅਸੀਂ ਆਪਣੇ ਭਰਾਵਾਂ ਅਤੇ ਭੈਣਾਂ ਨੂੰ ਪਿਆਰ ਕਰਦੇ ਹਾਂ। ਜਿਹੜੇ ਲੋਕ ਪਿਆਰ ਨਹੀਂ ਕਰਦੇ ਉਹ ਹਾਲੇ ਵੀ ਮੌਤ ਦੇ ਕਬਜ਼ੇ ਹੇਠ ਹਨ।
੨ ਥੱਸਲੁਨੀਕੀਆਂ 3:16
ਅੰਤਿਮ ਨਿਰਦੇਸ਼ ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਸ਼ਾਂਤੀ ਦਾ ਪ੍ਰਭੂ ਤੁਹਾਨੂੰ ਹਮੇਸ਼ਾ ਸ਼ਾਂਤੀ ਦੇਵੇ। ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਉਹ ਤੁਹਾਨੂੰ ਹਰ ਸਮੇਂ ਅਤੇ ਹਰ ਤਰ੍ਹਾਂ ਨਾਲ ਸ਼ਾਂਤੀ ਦੇਵੇ। ਪ੍ਰਭੂ ਤੁਹਾਡੇ ਸਾਰਿਆਂ ਦੇ ਅੰਗ ਸੰਗ ਰਹੇ।
ਅਫ਼ਸੀਆਂ 4:3
ਤੁਸੀਂ ਇੱਕ ਦੂਜੇ ਨਾਲ ਆਤਮਾ ਰਾਹੀਂ ਸ਼ਾਂਤੀ ਨਾਲ ਜੁੜੇ ਹੋਏ ਹੋ। ਇਸ ਢੰਗ ਨਾਲ ਜੁੜੇ ਰਹਿਣ ਲਈ ਹਰ ਸੰਭਵ ਜਤਨ ਕਰੋ। ਕਾਸ਼ ਤੁਸੀਂ ਸ਼ਾਂਤੀ ਦੇ ਬੰਧਨ ਦੁਆਰਾ ਸੰਯੁਕਤ ਰਹੋ।
ਯੂਹੰਨਾ 17:21
ਪਿਤਾ ਮੈਂ ਪ੍ਰਾਰਥਨਾ ਕਰਦਾ ਕਿ ਲੋਕ ਮੇਰੇ ਵਿੱਚ ਨਿਹਚਾ ਰੱਖਣ। ਉਹ ਇੱਕ ਜੁਟ ਹੋਕੇ ਰਹਿਣ। ਤੂੰ ਮੇਰੇ ਵਿੱਚ ਹੈਂ ਤੇ ਮੈਂ ਤੇਰੇ ਵਿੱਚ। ਤੇ ਮੈਂ ਪ੍ਰਾਰਥਨਾ ਕਰਦਾ ਹਾਂ ਕਿ ਇਹ ਲੋਕ ਵੀ ਸਾਡੇ ਵਿੱਚ ਇੱਕ ਹੋਕੇ ਰਹਿਣ। ਇਸ ਤਰ੍ਹਾਂ ਦੁਨੀਆਂ ਵਿਸ਼ਵਾਸ ਕਰੇਗੀ ਕਿ ਤੂੰ ਮੈਨੂੰ ਭੇਜਿਆ ਹੈ।