Psalm 138:1
ਦਾਊਦ ਦਾ ਇੱਕ ਗੀਤ। ਹੇ ਪਰਮੇਸ਼ੁਰ, ਮੈਂ ਪੂਰੇ ਦਿਲ ਨਾਲ ਤੇਰੀ ਉਸਤਤਿ ਕਰਦਾ ਹਾਂ। ਮੈਂ ਸਾਰੇ ਦੇਵਤਿਆ ਸਾਹਮਣੇ ਤੇਰੇ ਗੀਤ ਗਾਵਾਂਗਾ।
Psalm 138:1 in Other Translations
King James Version (KJV)
I will praise thee with my whole heart: before the gods will I sing praise unto thee.
American Standard Version (ASV)
I will give thee thanks with my whole heart: Before the gods will I sing praises unto thee.
Bible in Basic English (BBE)
<Of David.> I will give you praise with all my heart: I will make melody to you before the gods.
Darby English Bible (DBY)
{[A Psalm] of David.} I will give thee thanks with my whole heart; before the gods will I sing psalms of thee.
World English Bible (WEB)
> I will give you thanks with my whole heart. Before the gods, I will sing praises to you.
Young's Literal Translation (YLT)
By David. I confess Thee, with all my heart, Before the gods I do praise Thee.
| I will praise | אוֹדְךָ֥ | ʾôdĕkā | oh-deh-HA |
| thee with my whole | בְכָל | bĕkāl | veh-HAHL |
| heart: | לִבִּ֑י | libbî | lee-BEE |
| before | נֶ֖גֶד | neged | NEH-ɡed |
| the gods | אֱלֹהִ֣ים | ʾĕlōhîm | ay-loh-HEEM |
| will I sing praise | אֲזַמְּרֶֽךָּ׃ | ʾăzammĕrekkā | uh-za-meh-REH-ka |
Cross Reference
ਜ਼ਬੂਰ 111:1
ਯਹੋਵਾਹ ਦੀ ਉਸਤਤਿ ਕਰੋ। ਮੈਂ ਸੱਚੇ ਦਿਲੋਂ ਯਹੋਵਾਹ ਦਾ ਉਸ ਸਭਾ ਵਿੱਚ, ਧੰਨਵਾਦ ਕਰਦਾ ਹਾਂ ਜਿੱਥੇ ਚੰਗੇ ਲੋਕ ਇਕੱਠਾ ਹੁੰਦੇ ਹਨ।
ਜ਼ਬੂਰ 95:3
ਕਿਉਂਕਿ ਯਹੋਵਹ ਹੀ ਮਹਾਨ ਪਰਮੇਸ਼ੁਰ ਹੈ। ਉਹੀ ਮਹਾਨ ਰਾਜਾ ਹੈ ਜਿਹੜਾ “ਹੋਰਨਾਂ ਸਾਰੇ ਦੇਵਤਿਆਂ” ਉੱਤੇ ਹਕੂਮਤ ਕਰਦਾ ਹੈ।
ਯੂਹੰਨਾ 10:34
ਯਿਸੂ ਨੇ ਆਖਿਆ, “ਇਹ ਤੁਹਾਡੀ ਸ਼ਰ੍ਹਾ ਵਿੱਚ ਲਿਖਿਆ ਹੋਇਆ ਹੈ, ‘ਮੈਂ ਆਖਿਆ ਤੁਸੀਂ ਦੇਵਤੇ ਹੋ।’
ਜ਼ਬੂਰ 119:46
ਮੈਂ ਰਾਜਿਆਂ ਨਾਲ ਤੁਹਾਡੇ ਕਰਾਰ ਬਾਰੇ ਚਰਚਾ ਕਰਾਂਗਾ। ਅਤੇ ਮੈਨੂੰ ਉਨ੍ਹਾਂ ਕੋਲੋਂ ਨਮੋਸ਼ੀ ਨਹੀਂ ਹੋਵੇਗੀ।
ਇਬਰਾਨੀਆਂ 1:14
ਸਾਰੇ ਦੂਤ, ਜਿਹੜੇ ਪਰਮੇਸ਼ੁਰ ਦੀ ਸੇਵਾ ਕਰਦੇ ਹਨ, ਆਤਮਾ ਹਨ ਅਤੇ ਉਹ ਉਨ੍ਹਾਂ ਲੋਕਾਂ ਦੀ ਸਹਾਇਤਾ ਕਰਨ ਲਈ ਭੇਜੇ ਗਏ ਹਨ ਜੋ ਮੁਕਤੀ ਪ੍ਰਾਪਤ ਕਰਦੇ ਹਨ।
ਅਫ਼ਸੀਆਂ 5:19
ਇੱਕ ਦੂਸਰੇ ਨਾਲ ਭਜਨਾਂ, ਸ਼ਬਦਾਂ ਅਤੇ ਆਤਮਕ ਗੀਤਾਂ ਨਾਲ ਬੋਲੋ। ਆਪਣੇ ਦਿਲਾਂ ਵਿੱਚ ਪ੍ਰਭੂ ਲਈ ਗਾਓ ਅਤੇ ਸੰਗੀਤ ਛੇੜੋ।
੧ ਕੁਰਿੰਥੀਆਂ 14:15
ਤਾਂ ਫ਼ੇਰ ਮੈਨੂੰ ਕੀ ਕਰਨਾ ਚਾਹੀਦਾ ਹੈ? ਮੈਂ ਆਪਣੇ ਆਤਮਾ ਨਾਲ ਪ੍ਰਾਰਥਨਾ ਕਰਾਂਗਾ, ਪਰ ਮੈਂ ਆਪਣੇ ਮਨ ਨਾਲ ਵੀ ਪ੍ਰਾਰਥਨਾ ਕਰਾਂਗਾ। ਮੈਂ ਆਪਣੇ ਆਤਮਾ ਨਾਲ ਗਾਵਾਂਗਾ, ਪਰ ਮੈਂ ਆਪਣੇ ਮਨ ਨਾਲ ਵੀ ਗਾਵਾਂਗਾ।
ਰਸੂਲਾਂ ਦੇ ਕਰਤੱਬ 23:5
ਪੌਲੁਸ ਨੇ ਕਿਹਾ, “ਭਰਾਵੋ। ਮੈਨੂੰ ਨਹੀਂ ਸੀ ਪਤਾ ਕਿ ਇਹ ਸਰਦਾਰ ਜਾਜਕ ਹੈ। ਇਹ ਪੋਥੀਆਂ ਵਿੱਚ ਲਿਖਿਆ ਹੋਇਆ ਹੈ ਕਿ, ‘ਤੁਹਾਨੂੰ ਆਪਣੇ ਲੋਕਾਂ ਦੇ ਆਗੂਆਂ ਨੂੰ ਬੁਰਾ ਨਹੀਂ ਆਖਣਾ ਚਾਹੀਦਾ।’”
ਜ਼ਬੂਰ 103:1
ਦਾਊਦ ਦਾ ਇੱਕ ਗੀਤ। ਹੇ ਮੇਰੀ ਰੂਹ, ਯਹੋਵਾਹ ਦੀ ਉਸਤਤਿ ਕਰ। ਮੇਰੇ ਜਿਸਮ ਦੇ ਸਾਰੇ ਅੰਗੋ, ਉਸ ਦੇ ਪਵਿੱਤਰ ਨਾਮ ਦੀ ਉਸਤਤਿ ਕਰੋ।
ਜ਼ਬੂਰ 96:4
ਯਹੋਵਾਹ ਮਹਾਨ ਹੈ ਅਤੇ ਉਸਤਤਿ ਯੋਗ ਹੈ। ਉਹ ਹੋਰ ਕਿਸੇ ਵੀ “ਦੇਵਤਿਆਂ” ਨਾਲੋਂ ਵੱਧੇਰੇ ਭਰਮ ਭਰਿਆ ਹੈ।
ਜ਼ਬੂਰ 86:12
ਪਰਮੇਸ਼ੁਰ ਮੇਰੇ ਮਾਲਕ ਮੈਂ ਆਪਣੇ ਸਾਰੇ ਅਤੇ ਪੂਰੇ ਮਨ ਨਾਲ ਤੁਹਾਡੀ ਉਸਤਤਿ ਕਰਦਾ ਹਾਂ। ਮੈਂ ਸਦਾ ਲਈ ਤੁਹਾਡੇ ਨਾਮ ਦਾ ਆਦਰ ਕਰਾਂਗਾ।
ਜ਼ਬੂਰ 82:6
ਮੈਂ ਆਖਦਾ, “ਤੁਸੀਂ ਦੇਵਤੇ ਹੋਂ। ਤੁਸੀਂ ਸਰਬ ਉੱਚ ਪਰਮੇਸ਼ੁਰ ਦੇ ਪੁੱਤਰ ਹੋ।
ਜ਼ਬੂਰ 82:1
ਆਸਾਫ਼ ਦਾ ਇੱਕ ਉਸਤਤਿ ਗੀਤ। ਪਰਮੇਸ਼ੁਰ ਦੇਵਤਿਆਂ ਦੀ ਸਭਾ ਵਿੱਚ ਖਲੋਂਦਾ। ਉਹ ਉਨ੍ਹਾਂ ਦੀ ਸਭਾ ਵਿੱਚ ਨਿਆਂ ਕਰਦਾ ਹੈ।
ਜ਼ਬੂਰ 9:1
ਨਿਰਦੇਸ਼ਕ ਲਈ: ਮਥਲਬੇਨ ਦੀ ਸਰਗਮ ਵਿੱਚ ਗਾਉਣ ਲਈ। ਦਾਊਦ ਦਾ ਇੱਕ ਗੀਤ। ਮੈਂ ਸੱਚੇ ਦਿਲੋਂ ਯਹੋਵਾਹ ਦੀ ਉਸਤਤਿ ਕਰਦਾ ਹਾਂ। ਯਹੋਵਾਹ ਮੈਂ ਲੋਕਾਂ ਨੂੰ ਉਨ੍ਹਾਂ ਸਮੂਹ ਅਚਂਭਿਆਂ ਬਾਰੇ ਦੱਸਾਂਗਾ ਜਿਨ੍ਹਾਂ ਨੂੰ ਤੂੰ ਸਾਜਿਆ ਹੈ।
ਖ਼ਰੋਜ 22:28
“ਤੁਹਾਨੂੰ ਆਪਣੇ ਲੋਕਾਂ ਦੇ ਆਗੂਆਂ ਜਾਂ ਆਪਣੇ ਨਿਆਂਕਾਰਾਂ ਨੂੰ ਕੁਝ ਗਲਤ ਨਹੀਂ ਆਖਣਾ ਚਾਹੀਦਾ।