Psalm 138:3
ਹੇ ਪਰਮੇਸ਼ੁਰ, ਮੈਂ ਤੈਨੂੰ ਮਦਦ ਲਈ ਪੁਕਾਰਿਆ। ਅਤੇ ਤੁਸੀਂ ਮੈਨੂੰ ਉੱਤਰ ਦਿੱਤਾ! ਤੁਸੀਂ ਮੈਨੂੰ ਸ਼ਕਤੀ ਦਿੱਤੀ।
Psalm 138:3 in Other Translations
King James Version (KJV)
In the day when I cried thou answeredst me, and strengthenedst me with strength in my soul.
American Standard Version (ASV)
In the day that I called thou answeredst me, Thou didst encourage me with strength in my soul.
Bible in Basic English (BBE)
When my cry came to your ears you gave me an answer, and made me great with strength in my soul.
Darby English Bible (DBY)
In the day when I called thou answeredst me; thou didst encourage me with strength in my soul.
World English Bible (WEB)
In the day that I called, you answered me. You encouraged me with strength in my soul.
Young's Literal Translation (YLT)
In the day I called, when Thou dost answer me, Thou dost strengthen me in my soul `with' strength.
| In the day | בְּי֣וֹם | bĕyôm | beh-YOME |
| when I cried | קָ֭רָֽאתִי | qārāʾtî | KA-ra-tee |
| thou answeredst | וַֽתַּעֲנֵ֑נִי | wattaʿănēnî | va-ta-uh-NAY-nee |
| strengthenedst and me, | תַּרְהִבֵ֖נִי | tarhibēnî | tahr-hee-VAY-nee |
| me with strength | בְנַפְשִׁ֣י | bĕnapšî | veh-nahf-SHEE |
| in my soul. | עֹֽז׃ | ʿōz | oze |
Cross Reference
ਜ਼ਬੂਰ 18:6
ਇੱਥੋਂ ਤੀਕ ਕਿ ਮੈਂ ਘੇਰਿਆ ਗਿਆ ਸਾਂ, ਫ਼ੇਰ ਮੈਂ ਪਰਮੇਸ਼ੁਰ ਨੂੰ ਪ੍ਰਾਰਥਨਾ ਕੀਤੀ। ਹਾਂ, ਹਾਂ ਮੈਂ ਆਪਣੇ ਪਰਮੇਸ਼ੁਰ ਨੂੰ ਚੀਕਿਆ ਪਰਮੇਸ਼ੁਰ ਆਪਣੇ ਮੰਦਰ ਅੰਦਰ ਸੀ। ਉਸ ਨੇ ਮੇਰੀ ਚੀਕ ਸੁਣੀ। ਉਸ ਨੇ ਮਦਦ ਲਈ ਮੇਰੀ ਅਵਾਜ਼ ਨੂੰ ਸੁਣਿਆ।
ਫ਼ਿਲਿੱਪੀਆਂ 4:13
ਮੈਂ ਮਸੀਹ ਰਾਹੀਂ ਸਾਰੀਆਂ ਗਲਾਂ ਕਰ ਸੱਕਦਾ ਹਾਂ, ਜੋ ਮੈਨੂੰ ਬਲ ਬਖਸ਼ਦਾ ਹੈ।
ਅਫ਼ਸੀਆਂ 3:16
ਮੈਂ ਪਿਤਾ ਨੂੰ ਪ੍ਰਾਰਥਨਾ ਕਰਦਾ ਹਾਂ ਕਿ ਉਹ ਆਪਣੀ ਅਸੀਮ ਮਹਿਮਾ ਦੁਆਰਾ ਤੁਹਾਨੂੰ ਤੁਹਾਡੇ ਆਤਮਿਆਂ ਵਿੱਚ ਮਜਬੂਤ ਹੋਣ ਲਈ ਸ਼ਕਤੀ ਦੇਵੇ। ਉਹ ਤੁਹਾਨੂੰ ਇਹ ਤਾਕਤ ਆਪਣੇ ਆਤਮਾ ਰਾਹੀਂ ਦੇਵੇਗਾ।
ਕੁਲੁੱਸੀਆਂ 1:11
ਪਰਮੇਸ਼ੁਰ ਤੁਹਾਨੂੰ ਆਪਣੀ ਮਹਾਨ ਸ਼ਕਤੀ ਨਾਲ ਬਲ ਬਖਸ਼ੇ ਤਾਂ ਜੋ ਤੁਸੀਂ ਵੱਡੇ ਸਬਰ ਨਾਲ ਸਾਰੀਆਂ ਤਕਲੀਫ਼ਾਂ ਨੂੰ ਝੱਲ ਸੱਕੋਂ। ਫ਼ੇਰ ਅਨੰਦ ਨਾਲ,
੨ ਕੁਰਿੰਥੀਆਂ 12:8
ਮੈਂ ਪ੍ਰਭੂ ਨੂੰ ਇਹ ਸਮੱਸਿਆ ਲੈਣ ਲਈ ਤਿੰਨ ਵਾਰ ਬੇਨਤੀ ਕੀਤੀ।
ਜ਼ਿਕਰ ਯਾਹ 10:12
ਯਹੋਵਾਹ ਆਪਣੀ ਪਰਜਾ ਨੂੰ ਮਜ਼ਬੂਤ ਤੇ ਤਕੜਿਆਂ ਕਰੇਗਾ। ਅਤੇ ਉਹ ਉਸ ਦੇ ਲਈ ਅਤੇ ਉਸ ਦੇ ਨਾਂ ਲਈ ਜਿਉਂਦੇ ਰਹਿਣਗੇ। ਯਹੋਵਾਹ ਇਹ ਗੱਲਾਂ ਆਖਦਾ ਹੈ।
੧ ਪਤਰਸ 5:10
ਪਰਮੇਸ਼ੁਰ ਨੇ ਆਪਣੀ ਕ੍ਰਿਪਾ ਦੁਆਰਾ ਤੁਹਾਨੂੰ ਮਸੀਹ ਯਿਸੂ ਵਿੱਚ ਸਦਾ ਰਹਿਣ ਵਾਲੀ ਮਹਿਮਾ ਵਿੱਚ ਸਾਂਝ ਪਾਉਣ ਲਈ ਸੱਦਾ ਦਿੱਤਾ ਸੀ। ਹਾਂ, ਤੁਹਾਨੂੰ ਥੋੜੇ ਅਰਸੇ ਲਈ ਦੁੱਖ ਝੱਲਣਾ ਪਵੇਗਾ ਅਤੇ ਉਸਤੋਂ ਮਗਰੋਂ ਪਰਮੇਸ਼ੁਰ ਸਭ ਚੀਜ਼ਾਂ ਠੀਕ ਕਰ ਦੇਵੇਗਾ। ਉਹ ਤੁਹਾਨੂੰ ਦ੍ਰਿੜ ਬਣਾਵੇਗਾ, ਉਹ ਤੁਹਾਡਾ ਆਸਰਾ ਹੋਵੇਗਾ ਅਤੇ ਤੁਹਾਨੂੰ ਡਿੱਗਣ ਤੋਂ ਬਚਾਵੇਗਾ।
ਅਫ਼ਸੀਆਂ 6:10
ਪਰਮੇਸ਼ੁਰ ਦੀ ਢਾਲ ਪਹਿਨ ਲਵੋ ਆਪਣਾ ਪੱਤਰ ਖਤਮ ਕਰਦਿਆਂ ਹੋਇਆਂ ਮੈਂ ਦੱਸਦਾ ਹਾਂ ਕਿ ਤੁਹਾਨੂੰ ਪ੍ਰਭੂ ਵਿੱਚ ਉਸਦੀ ਮਹਾਨ ਸ਼ਕਤੀ ਵਿੱਚ ਤਕੜੇ ਹੋਣਾ ਚਾਹੀਦਾ ਹੈ।
ਯਸਈਆਹ 65:24
ਮੈਂ ਉਨ੍ਹਾਂ ਦੇ ਮੰਗਣ ਤੋਂ ਵੀ ਪਹਿਲਾਂ ਜਾਣ ਲਵਾਂਗਾ ਕਿ ਉਨ੍ਹਾਂ ਦੀ ਕੀ ਲੋੜ ਹੈ। ਅਤੇ ਮੈਂ ਉਨ੍ਹਾਂ ਦੇ ਮੰਗਣ ਤੋਂ ਵੀ ਪਹਿਲਾਂ ਉਨ੍ਹਾਂ ਦੀ ਸਹਾਇਤਾ ਕਰਾਂਗਾ।
ਯਸਈਆਹ 41:10
ਫ਼ਿਕਰ ਨਾ ਕਰ, ਮੈਂ ਤੇਰੇ ਨਾਲ ਹਾਂ। ਭੈਭੀਤ ਨਾ ਹੋ, ਮੈਂ ਤੇਰਾ ਪਰਮੇਸ਼ੁਰ ਹਾਂ। ਮੈਂ ਤੈਨੂੰ ਮਜ਼ਬੂਤ ਬਣਾਵਾਂਗਾ। ਮੈਂ ਤੇਰੀ ਸਹਾਇਤਾ ਕਰਾਂਗਾ। ਮੈਂ ਤੈਨੂੰ ਆਪਣੇ ਚੰਗੇ ਸੱਜੇ ਹੱਥ ਨਾਲ ਸਹਾਰਾ ਦਿਆਂਗਾ।
ਯਸਈਆਹ 40:29
ਸਹਾਇਤਾ ਕਰਦਾ ਹੈ ਯਹੋਵਾਹ ਕਮਜ਼ੋਰ ਲੋਕਾਂ ਦੀ ਮਜ਼ਬੂਤ ਹੋਣ ਵਿੱਚ। ਬਣਾਉਂਦਾ ਹੈ ਉਹ ਸ਼ਕਤੀਹੀਣਾਂ ਨੂੰ ਸ਼ਕਤੀਸ਼ਾਲੀ।
ਯਸਈਆਹ 12:2
ਮੈਨੂੰ ਉਸ ਉੱਤੇ ਭਰੋਸਾ ਹੈ। ਮੈਂ ਭੈਭੀਤ ਨਹੀਂ ਹਾਂ। ਉਹ ਮੈਨੂੰ ਬਚਾਉਂਦਾ ਹੈ। ਯਹੋਵਾਹ ਯਾਹ ਮੇਰੀ ਸ਼ਕਤੀ ਹੈ। ਉਹ ਮੈਨੂੰ ਬਚਾਉਂਦਾ ਹੈ। ਅਤੇ ਮੈਂ ਉਸ ਬਾਰੇ ਉਸਤਤ ਦੇ ਗੀਤ ਗਾਉਂਦਾ ਹਾਂ।
ਜ਼ਬੂਰ 34:4
ਮੈਂ ਮਦਦ ਲਈ ਪਰਮੇਸ਼ੁਰ ਵੱਲ ਗਿਆ, ਅਤੇ ਉਸ ਨੇ ਮੇਰੀ ਗੱਲ ਸੁਣੀ। ਉਸ ਨੇ ਮੈਨੂੰ ਉਨ੍ਹਾਂ ਸਾਰੀਆਂ ਚੀਜ਼ਾਂ ਤੋਂ ਬਚਾਇਆ ਜਿਨ੍ਹਾਂ ਤੋਂ ਮੈਂ ਭੈਭੀਤ ਹਾਂ।
ਜ਼ਬੂਰ 29:11
ਯਹੋਵਾਹ ਨੂੰ ਆਪਣੇ ਲੋਕਾਂ ਦੀ ਰੱਖਿਆ ਕਰਨ ਦਿਉ। ਯਹੋਵਾਹ ਨੂੰ ਆਪਣੇ ਲੋਕਾਂ ਨੂੰ ਸ਼ਾਂਤੀ ਦੀ ਅਸੀਸ ਦੇਣ ਦੇਵੋ।
ਜ਼ਬੂਰ 28:7
ਯਹੋਵਾਹ ਹੀ ਮੇਰੀ ਤਾਕਤ ਹੈ। ਉਹੀ ਮੇਰੀ ਢਾਲ ਹੈ। ਮੈਂ ਉਸ ਵਿੱਚ ਯਕੀਨ ਰੱਖਿਆ ਅਤੇ ਉਸ ਨੇ ਮੇਰੀ ਮਦਦ ਕੀਤੀ। ਮੈਂ ਬਹੁਤ ਪ੍ਰਸੰਨ ਹਾਂ, ਅਤੇ ਮੈਂ ਉਸ ਨੂੰ ਉਸਤਤਿ ਦੇ ਗੀਤ ਗਾਉਂਦਾ ਹਾਂ।
ਜ਼ਬੂਰ 77:1
ਨਿਰਦੇਸ਼ਕ ਲਈ: ਯਦੂਥੂਨ ਲਈ। ਆਸਾਫ਼ ਦਾ ਇੱਕ ਉਸਤਤਿ ਗੀਤ। ਮੈਂ ਪਰਮੇਸ਼ੁਰ ਨੂੰ ਆਵਾਜ਼ ਦਿੰਦਾ ਹਾਂ ਅਤੇ ਸਹਾਇਤਾ ਲਈ ਰੋਂਦਾ ਹਾਂ। ਹੇ ਪਰਮੇਸ਼ੁਰ ਮੈਂ ਤੈਨੂੰ ਆਵਾਜ਼ ਦਿੰਦਾ ਹਾਂ, ਮੇਰੀ ਆਵਾਜ਼ ਸੁਣੋ।
ਜ਼ਬੂਰ 63:8
ਮੇਰੀ ਰੂਹ ਤੁਹਾਡੇ ਨਾਲ ਚੁੰਬੜੀ ਹੈ ਅਤੇ ਤੁਸੀਂ ਮੇਰਾ ਹੱਥ ਫ਼ੜਿਆ ਹੋਇਆ ਹੈ।
ਜ਼ਬੂਰ 27:14
ਯਹੋਵਾਹ ਦੀ ਸਹਾਇਤਾ ਲਈ ਇੰਤਜ਼ਾਰ ਕਰੋ। ਮਜ਼ਬੂਤ ਅਤੇ ਬਹਾਦੁਰ ਬਣੋ, ਅਤੇ ਯਹੋਵਾਹ ਦੀ ਸਹਾਇਤਾ ਲਈ ਇੰਤਜ਼ਾਰ ਕਰੋ।