Psalm 139:2
ਤੁਸੀਂ ਜਾਣਦੇ ਹੋ ਮੈਂ ਕਦੋਂ ਬੈਠਦਾ ਹਾਂ ਅਤੇ ਕਦੋਂ ਉੱਠਦਾ ਹਾਂ। ਤੁਸੀਂ ਦੂਰੋ ਹੀ ਮੇਰੇ ਵਿੱਚਾਰ ਜਾਣਦੇ ਹੋ।
Psalm 139:2 in Other Translations
King James Version (KJV)
Thou knowest my downsitting and mine uprising, thou understandest my thought afar off.
American Standard Version (ASV)
Thou knowest my downsitting and mine uprising; Thou understandest my thought afar off.
Bible in Basic English (BBE)
You have knowledge when I am seated and when I get up, you see my thoughts from far away.
Darby English Bible (DBY)
*Thou* knowest my down-sitting and mine uprising, thou understandest my thought afar off;
World English Bible (WEB)
You know my sitting down and my rising up. You perceive my thoughts from afar.
Young's Literal Translation (YLT)
Thou -- Thou hast known my sitting down, And my rising up, Thou hast attended to my thoughts from afar.
| Thou | אַתָּ֣ה | ʾattâ | ah-TA |
| knowest | יָ֭דַעְתָּ | yādaʿtā | YA-da-ta |
| my downsitting | שִׁבְתִּ֣י | šibtî | sheev-TEE |
| uprising, mine and | וְקוּמִ֑י | wĕqûmî | veh-koo-MEE |
| thou understandest | בַּ֥נְתָּה | bantâ | BAHN-ta |
| my thought | לְ֝רֵעִ֗י | lĕrēʿî | LEH-ray-EE |
| afar off. | מֵרָחֽוֹק׃ | mērāḥôq | may-ra-HOKE |
Cross Reference
ਮੱਤੀ 9:4
ਯਿਸੂ ਉਨ੍ਹਾਂ ਦੀਆਂ ਸੋਚਾਂ ਨੂੰ ਜਾਣਦਾ ਸੀ, ਉਸ ਨੇ ਆਖਿਆ, “ਤੁਸੀਂ ਕਾਹਨੂੰ ਆਪਣੇ ਮਨ ਵਿੱਚ ਦੁਸ਼ਟ ਵਿੱਚਾਰ ਰੱਖਦੇ ਹੈ?
੨ ਸਲਾਤੀਨ 19:27
ਮੈਂ ਜਾਣਦਾ ਤੇਰਾ ਬੈਠਣਾ, ਮੈਂ ਜਾਣਦਾ ਤੇਰਾ ਜੰਗ ਵਿੱਚ ਜਾਣਾ ਤੇ ਜਾਣਾ ਫ਼ਿਰ ਤੇਰਾ ਘਰ ਵਾਪਸ ਆਉਣਾ। ਮੈਂ ਜਾਣਾ ਤੇਰਾ ਮੇਰੇ ਉੱਪਰ ਚਿੜ ਜਾਣਾ।
ਜ਼ਬੂਰ 94:11
ਪਰਮੇਸ਼ੁਰ ਲੋਕਾਂ ਦੀਆਂ ਸੋਚਾਂ ਨੂੰ ਜਾਣਦਾ ਹੈ। ਪਰਮੇਸ਼ੁਰ ਜਾਣਦਾ ਹੈ ਕਿ ਲੋਕ ਹਵਾ ਦੇ ਬੁੱਲੇ ਵਾਂਗੂ ਹਨ।
ਯੂਹੰਨਾ 2:24
ਪਰ ਯਿਸੂ ਨੇ ਉਨ੍ਹਾਂ ਤੇ ਯਕੀਨ ਨਾ ਕੀਤਾ ਕਿਉਂਕਿ ਉਹ ਉਨ੍ਹਾਂ ਬਾਰੇ ਜਾਣਦਾ ਸੀ।
ਅਮਸਾਲ 15:3
ਯਹੋਵਾਹ ਦੀਆਂ ਅੱਖਾਂ ਹਰ ਪਾਸੇ ਹਨ, ਉਹ ਜਿਹੜੇ ਬਦ ਹਨ ਅਤੇ ਜਿਹੜੇ ਚੰਗੇ ਹਨ ਦੋਵਾਂ ਨੂੰ ਵੇਖਦਾ ਹੈ।
ਲੋਕਾ 9:47
ਉਹ ਜਾਣਦਾ ਸੀ ਕਿ ਉਹ ਕੀ ਸੋਚ ਰਹੇ ਹਨ ਤਾਂ ਉਸ ਨੇ ਇੱਕ ਬਾਲਕ ਨੂੰ ਲਿਆ ਅਤੇ ਉਸ ਛੋਟੇ ਬਾਲਕ ਨੂੰ ਆਪਣੇ ਕੋਲ ਖੜ੍ਹਾ ਕਰ ਲਿਆ ਅਤੇ ਫ਼ਿਰ ਆਪਣੇ ਚੇਲਿਆਂ ਨੂੰ ਕਿਹਾ,
ਜ਼ਿਕਰ ਯਾਹ 4:10
ਲੋਕ ਛੋਟੀਆਂ-ਛੋਟੀਆਂ ਸ਼ੁਰੂਆਤਾਂ ਲਈ ਸ਼ਰਮਿੰਦਾ ਨਾ ਹੋਣਗੇ ਸਗੋਂ ਉਹ ਬੜੇ ਖੁਸ਼ ਹੋਣਗੇ ਜਦੋਂ ਉਹ ਜ਼ਰੁੱਬਾਬਲ ਦੇ ਹੱਥ ਵਿੱਚ ਸਾਹਲ ਵੇਖਣਗੇ ਕਿ ਉਹ ਮੰਦਰ ਨੂੰ ਨਾਸ ਕਰ ਰਿਹਾ ਹੈ ਅਤੇ ਮੁਕੰਮਲ ਇਮਾਰਤ ਦਾ ਜਾਇਜ਼ਾ ਲੈ ਰਿਹਾ ਹੈ। ਅਤੇ ਉਹ ਜੋ ਤੂੰ ਪੱਥਰ ਦੀਆਂ ਸੱਤ ਨੁਕਰਾਂ ਵੇਖੀਆਂ ਉਹ ਯਹੋਵਾਹ ਦਾ ਹਰ ਦਿਸ਼ਾ ਵੱਲ ਵੇਖਣ ਲਈ ਅੱਖਾਂ ਦਾ ਪ੍ਰਤੀਕ ਹਨ। ਉਹ ਧਰਤੀ ਦੇ ਜ਼ਰ੍ਰੇ-ਜ਼ਰ੍ਰੇ ਨੂੰ ਵੇਖਦੀਆਂ ਹਨ।”
ਹਿਜ਼ ਕੀ ਐਲ 38:10
ਮੇਰਾ ਪ੍ਰਭੂ ਯਹੋਵਾਹ ਇਹ ਗੱਲਾਂ ਆਖਦਾ ਹੈ: “ਉਸ ਸਮੇਂ, ਤੇਰੇ ਮਨ ਵਿੱਚ ਇੱਕ ਫ਼ੁਰਨਾ ਫ਼ੁਰੇਗਾ। ਤੂੰ ਇੱਕ ਮੰਦੀ ਯੋਜਨਾ ਬਨਾਉਣ ਲੱਗ ਪਵੇਂਗਾ।
ਯਸਈਆਹ 37:28
ਮੈਨੂੰ ਤੇਰੀਆਂ ਸਾਰੀਆਂ ਲੜਾਈਆਂ ਦਾ ਪਤਾ ਹੈ। ਮੈਂ ਜਾਣਦਾ ਤੂੰ ਕਦੋਂ ਅਰਾਮ ਕਰਦਾ ਸੈਂ। ਮੈਂ ਜਾਣਦਾ ਜਦੋਂ ਤੂੰ ਜੰਗ ਕਰਨ ਜਾਂਦਾ ਸੀ। ਮੈਂ ਜਾਣਦਾ ਜਦੋਂ ਤੂੰ ਯੁੱਧ ਤੋਂ ਮਗਰੋਂ, ਘਰ ਪਰਤਦਾ ਸੀ। ਮੈਂ ਇਹ ਵੀ ਜਾਣਦਾ ਤੂੰ ਕਦੋਂ ਮੇਰੇ ਕੋਲੋਂ ਉਪਰਾਮ ਹੁੰਦਾ ਸੈਂ।
ਜ਼ਬੂਰ 56:8
ਤੁਸੀਂ ਮੇਰੀ ਪੀੜਾ ਵੇਖੀ ਹੈ। ਤੁਸੀਂ ਜਾਣਦੇ ਹੋ, ਮੈਂ ਕਿੰਨਾ ਰੋਇਆ ਹਾਂ। ਤੁਸੀਂ ਮੇਰੇ ਹੰਝੂਆਂ ਦਾ ਹਿਸਾਬ ਰੱਖਿਆ ਹੋਵੇਗਾ।
੨ ਸਲਾਤੀਨ 6:12
ਅਰਾਮ ਦੇ ਪਾਤਸ਼ਾਹ ਨੂੰ ਅਫ਼ਸਰਾਂ ਵਿੱਚੋਂ ਇੱਕ ਨੇ ਕਿਹਾ, “ਮੇਰੇ ਸੁਆਮੀ ਅਤੇ ਪਾਤਸ਼ਾਹ, ਸਾਡੇ ਵਿੱਚੋਂ ਕੋਈ ਉਸ ਨੂੰ ਭੇਤ ਨਹੀਂ ਦਿੰਦਾ ਸਗੋਂ ਅਲੀਸ਼ਾ ਨਬੀ ਜੋ ਇਸਰਾਏਲ ਵਿੱਚ ਹੈ, ਤੇਰੀਆਂ ਉਹ ਗੱਲਾਂ ਜੋ ਤੂੰ ਆਪਣੇ ਸੌਣ ਵਾਲੇ ਕਮਰੇ ਵਿੱਚ ਕਰਦਾ ਹੈਂ, ਉਹ ਇਸਰਾਏਲ ਦੇ ਪਾਤਸ਼ਾਹ ਨੂੰ ਦੱਸਦਾ ਹੈ।”
ਪੈਦਾਇਸ਼ 16:13
ਯਹੋਵਾਹ ਨੇ ਹਾਜਰਾ ਨਾਲ ਗੱਲ ਕੀਤੀ। ਉਸ ਨੇ ਯਹੋਵਾਹ ਨੂੰ ਜਿਸਨੇ ਉਸ ਨਾਲ ਗੱਲ ਕੀਤੀ ਇਉਂ ਬੁਲਾਇਆ, “‘ਪਰਮੇਸ਼ੁਰ ਜਿਹੜਾ ਮੇਰੇ ਵੱਲ ਧਿਆਨ ਦਿੰਦਾ।’” ਉਸ ਨੇ ਉਸਦਾ ਅਜਿਹਾ ਨਾਮ ਇਸ ਲਈ ਧਰਿਆ ਕਿਉਂਕਿ ਉਸ ਨੇ ਸੋਚਿਆ, “ਮੈਂ ਦੇਖਦੀ ਹਾਂ ਕਿ ਇੱਥੇ ਵੀ, ਪਰਮੇਸ਼ੁਰ ਮੈਨੂੰ ਦੇਖਦਾ ਹੈ ਅਤੇ ਮੇਰਾ ਧਿਆਨ ਰੱਖਦਾ ਹੈ!”
੧ ਕੁਰਿੰਥੀਆਂ 4:5
ਇਸੇ ਲਈ ਸਹੀ ਵਕਤ ਤੋਂ ਪਹਿਲਾਂ ਕਿਸੇ ਦੀ ਵੀ ਪਰੱਖ ਨਾ ਕਰੋ। ਪ੍ਰਭੂ ਦੀ ਆਮਦ ਦਾ ਇੰਤਜ਼ਾਰ ਕਰੋ। ਉਹ ਉਨ੍ਹਾਂ ਚੀਜ਼ਾਂ ਨੂੰ ਪ੍ਰਕਾਸ਼ਮਾਨ ਕਰ ਦੇਵੇਗਾ ਜਿਹੜੀਆਂ ਅੰਧਕਾਰ ਵਿੱਚ ਲੁਕੀਆਂ ਹੋਈਆਂ ਹਨ। ਉਹ ਲੋਕਾਂ ਦੇ ਦਿਲਾਂ ਵਿੱਚ ਲੁਕੇ ਹੋਏ ਮਨੋਰੱਥਾਂ ਨੂੰ ਪ੍ਰਗਟ ਕਰ ਦੇਵੇਗਾ। ਫ਼ੇਰ ਪਰਮੇਸ਼ੁਰ ਹਰ ਵਿਅਕਤੀ ਨੂੰ ਉਸ ਦੇ ਯੋਗ ਉਸਤਤਿ ਦੇਵੇਗਾ।
ਹਿਜ਼ ਕੀ ਐਲ 38:17
ਯਹੋਵਾਹ ਮੇਰਾ ਪ੍ਰਭੂ ਇਹ ਗੱਲਾਂ ਆਖਦਾ ਹੈ, “ਉਸ ਸਮੇਂ ਲੋਕ ਯਾਦ ਕਰਨਗੇ ਕਿ ਮੈਂ ਅਤੀਤ ਵਿੱਚ ਤੇਰੇ ਬਾਰੇ ਗੱਲ ਕੀਤੀ ਸੀ। ਉਹ ਯਾਦ ਕਰਨਗੇ ਕਿ ਮੈਂ ਆਪਣੇ ਸੇਵਕਾਂ ਇਸਰਾਏਲ ਦੇ ਨਬੀਆਂ ਦੀ ਵਰਤੋਂ ਕੀਤੀ ਸੀ। ਉਹ ਜਾਣ ਲੈਣਗੇ ਕਿ ਇਸਰਾਏਲ ਦੇ ਨਬੀਆਂ ਨੇ ਅਤੀਤ ਵਿੱਚ ਮੇਰੇ ਲਈ ਗੱਲ ਕੀਤੀ ਸੀ ਅਤੇ ਆਖਿਆ ਸੀ ਕਿ ਮੈਂ ਤੈਨੂੰ ਉਨ੍ਹਾਂ ਦੇ ਖਿਲਾਫ਼ ਲੜਨ ਲਈ ਲਿਆਵਾਂਗਾ।”