Psalm 139:23
ਯਹੋਵਾਹ, ਮੇਰੇ ਵੱਲ ਵੇਖੋ ਅਤੇ ਮੇਰੇ ਦਿਲ ਦੀਆਂ ਬੁੱਝ ਲਵੋ। ਮੇਰੀ ਪਰੱਖ ਕਰੋ ਅਤੇ ਮੇਰੇ ਵਿੱਚਾਰ ਜਾਣ ਲਵੋ।
Psalm 139:23 in Other Translations
King James Version (KJV)
Search me, O God, and know my heart: try me, and know my thoughts:
American Standard Version (ASV)
Search me, O God, and know my heart: Try me, and know my thoughts;
Bible in Basic English (BBE)
O God, let the secrets of my heart be uncovered, and let my wandering thoughts be tested:
Darby English Bible (DBY)
Search me, O ùGod, and know my heart; prove me, and know my thoughts;
World English Bible (WEB)
Search me, God, and know my heart. Try me, and know my thoughts.
Young's Literal Translation (YLT)
Search me, O God, and know my heart, Try me, and know my thoughts,
| Search | חָקְרֵ֣נִי | ḥoqrēnî | hoke-RAY-nee |
| me, O God, | אֵ֭ל | ʾēl | ale |
| and know | וְדַ֣ע | wĕdaʿ | veh-DA |
| heart: my | לְבָבִ֑י | lĕbābî | leh-va-VEE |
| try | בְּ֝חָנֵ֗נִי | bĕḥānēnî | BEH-ha-NAY-nee |
| me, and know | וְדַ֣ע | wĕdaʿ | veh-DA |
| my thoughts: | שַׂרְעַפָּֽי׃ | śarʿappāy | sahr-ah-PAI |
Cross Reference
ਜ਼ਬੂਰ 26:2
ਹੇ ਪਰਮੇਸ਼ੁਰ, ਮੈਨੂੰ ਪਰੱਖੋ ਤੇ ਪਰਤਾਵੋ। ਮੇਰੇ ਦਿਲ ਅਤੇ ਮੇਰੇ ਮਨ ਨੂੰ ਪਰਤਿਆਵੋ।
ਅੱਯੂਬ 31:6
ਜੇਕਰ ਪਰਮੇਸ਼ੁਰ ਸਹੀ ਤੋਲ ਵਰਤੇ, ਉਸ ਨੂੰ ਪਤਾ ਲੱਗ ਜਾਵੇਗਾ ਕਿ ਮੈਂ ਨਿਰਦੋਸ਼ ਹਾਂ।
ਅਮਸਾਲ 17:3
ਸੋਨੇ ਅਤੇ ਚਾਂਦੀ ਨੂੰ ਸ਼ੁੱਧ ਕਰਨ ਲਈ ਅੱਗ ਵਿੱਚ ਸੁੱਟਿਆ ਜਾਂਦਾ ਹੈ ਪਰ ਇਹ ਯਹੋਵਾਹ ਹੀ ਹੈ ਜਿਹੜਾ ਲੋਕਾਂ ਦੇ ਦਿਲਾਂ ਨੂੰ ਸ਼ੁੱਧ ਕਰਦਾ ਹੈ।
੧ ਪਤਰਸ 1:7
ਅਜਿਹੀਆਂ ਮੁਸ਼ਕਿਲਾਂ ਕਿਉਂ ਆਉਂਦੀਆਂ ਹਨ? ਇਹ ਸਾਬਤ ਕਰਨ ਲਈ ਕਿ ਤੁਹਾਡੀ ਨਿਹਚਾ ਸੱਚੀ ਹੈ। ਤੁਹਾਡੀ ਨਿਹਚਾ ਦੀ ਇਹ ਸ਼ੁੱਧਤਾ ਉਸ ਸੋਨੇ ਨਾਲੋਂ ਵੀ ਵੱਧ ਮੁੱਲਵਾਨ ਹੈ ਜਿਹੜਾ ਕਿ ਅੱਗ ਰਾਹੀਂ ਸ਼ੁੱਧ ਕਰਨ ਦੇ ਬਾਵਜ਼ੂਦ ਵੀ ਖੇਹ ਹੋ ਜਾਂਦਾ ਹੈ। ਤੁਹਾਡੀ ਨਿਹਚਾ ਦੀ ਸ਼ੁੱਧਤਾ ਤੁਹਾਨੂੰ ਉਦੋਂ ਉਸਤਤਿ ਮਹਿਮਾ ਅਤੇ ਸਤਿਕਾਰ ਦੇਵੇਗੀ ਜਦੋਂ ਯਿਸੂ ਮਸੀਹ ਪ੍ਰਗਟ ਹੋਵੇਗਾ।
ਜ਼ਿਕਰ ਯਾਹ 13:9
ਫ਼ਿਰ ਮੈਂ ਉਨ੍ਹਾਂ ਬਚੇ ਹੋਇਆਂ ਨੂੰ ਪਰੱਖਾਂਗਾ। ਮੈਂ ਉਨ੍ਹਾਂ ਤੇ ਬੜੇ ਸੰਕਟ ਲਿਆਵਾਂਗਾ। ਮੈਂ ਬੱਚਿਆਂ ਹੋਇਆਂ ਚੋ ਇੱਕ ਤਿਹਾਈ ਨੂੰ ਅੱਗ ਵਿੱਚ ਚਾਂਦੀ ਨੂੰ ਤਪਾਏ ਜਾਣ ਵਾਂਗ ਪਰੱਖਾਂਗਾ। ਮੈਂ ਉਨ੍ਹਾਂ ਨੂੰ ਉਵੇਂ ਪਰੱਖਾਂਗਾ ਜਿਵੇਂ ਸੋਨਾ ਪਰੱਖਿਆ ਜਾਂਦਾ ਹੈ। ਉਹ ਮੈਨੂੰ ਪੁਕਾਰਨਗੇ, ਅਤੇ ਮੈਂ ਉਨ੍ਹਾਂ ਨੂੰ ਉੱਤਰ ਦੇਵਾਂਗਾ। ਮੈਂ ਆਖਾਂਗਾ, ‘ਤੁਸੀਂ ਮੇਰੇ ਲੋਕ ਹੋ।’ ਉਹ ਆਖਣਗੇ, ‘ਯਹੋਵਾਹ, ਸਾਡਾ ਪਰਮੇਸ਼ੁਰ ਹੈ।’”
ਅਸਤਸਨਾ 8:2
ਅਤੇ ਤੁਹਾਨੂੰ ਉਸ ਸਾਰੇ ਸਫ਼ਰ ਨੂੰ ਚੇਤੇ ਰੱਖਣਾ ਚਾਹੀਦਾ ਹੈ ਜਿਸਦੀ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਇਨ੍ਹਾਂ 40 ਵਰ੍ਹਿਆਂ ਵਿੱਚ ਮਾਰੂਥਲ ਅੰਦਰ ਤੁਹਾਡੇ ਲਈ ਅਗਵਾਈ ਕੀਤੀ। ਯਹੋਵਾਹ ਤੁਹਾਡਾ ਇਮਤਿਹਾਨ ਲੈ ਰਿਹਾ ਸੀ। ਉਹ ਤੁਹਾਨੂੰ ਨਿਮਾਣਾ ਬਨਾਉਣਾ ਚਾਹੁੰਦਾ ਸੀ। ਉਹ ਤੁਹਾਡੇ ਦਿਲਾਂ ਦੀਆਂ ਗੱਲਾਂ ਜਾਨਣਾ ਚਾਹੁੰਦਾ ਸੀ। ਉਹ ਜਾਨਣਾ ਚਾਹੁੰਦਾ ਸੀ ਕਿ ਕੀ ਤੁਸੀਂ ਉਸ ਦੇ ਆਦੇਸ਼ਾਂ ਦਾ ਪਾਲਣਾ ਕਰੋਂਗੇ।
ਯਰਮਿਆਹ 11:20
ਪਰ ਯਹੋਵਾਹ ਜੀ ਤੁਸੀਂ ਬੇਲਾਗ ਨਿਆਂਕਾਰ ਹੋ। ਤੁਸੀਂ ਲੋਕਾਂ ਦੇ ਦਿਲਾਂ ਅਤੇ ਮਨਾਂ ਨੂੰ ਪਰੱਖਣਾ ਜਾਣਦੇ ਹੋ। ਮੈਂ ਤੁਹਾਨੂੰ ਆਪਣੀਆਂ ਦਲੀਲਾਂ ਦੇਵਾਂਗਾ। ਅਤੇ ਮੈਂ ਤੁਹਾਡੇ ਵੱਲੋਂ ਉਨ੍ਹਾਂ ਨੂੰ ਓਹੀ ਸਜ਼ਾ ਦੇਣ ਦੇਵਾਂਗਾ ਜਿਸਦੇ ਉਹ ਅਧਿਕਾਰੀ ਹਨ।
ਜ਼ਬੂਰ 139:1
ਨਿਰਦੇਸ਼ਕ ਲਈ: ਦਾਊਦ ਦਾ ਇੱਕ ਉਸਤਤਿ ਗੀਤ। ਯਹੋਵਾਹ, ਤੁਸੀਂ ਮੈਨੂੰ ਪਰੱਖਿਆ ਸੀ। ਤੁਸੀਂ ਮੇਰੇ ਬਾਰੇ ਸਭ ਕੁਝ ਜਾਣਦੇ ਹੋ।
ਮਲਾਕੀ 3:2
“ਉਸ ਵਕਤ ਲਈ ਕੋਈ ਤਿਆਰੀ ਨਹੀਂ ਕਰ ਸੱਕਦਾ। ਜਦੋਂ ਉਹ ਆਵੇਗਾ ਉਸ ਦੇ ਸਾਹਵੇਂ ਕੋਈ ਖੜੋ ਨਾ ਸੱਕੇਗਾ। ਉਹ ਬਲਦੀ ਮਸ਼ਾਲ ਵਾਂਗ ਹੋਵੇਗਾ। ਉਹ ਬੜੇ ਤੇਜ਼ ਸਾਬਨ ਵਰਗਾ ਹੋਵੇਗਾ ਜਿਸ ਨੂੰ ਮਨੁੱਖ ਮੈਲੇ ਤੋਂ ਮੈਲਾ ਵਸਤਰ ਧੋਣ ਲਈ ਵਰਤਦੇ ਹਨ।
ਅਸਤਸਨਾ 8:16
ਮਾਰੂਥਲ ਵਿੱਚ, ਯਹੋਵਾਹ ਨੇ ਤੁਹਾਨੂੰ ਮੰਨ ਦਾ ਭੋਜਨ ਦਿੱਤਾ-ਐਸੀ ਚੀਜ਼ ਜਿਹੜੀ ਤੁਹਾਡੇ ਪੁਰਖਿਆਂ ਨੇ ਵੀ ਕਦੇ ਨਹੀਂ ਸੀ ਦੇਖੀ। ਯਹੋਵਾਹ ਨੇ ਤੁਹਾਡਾ ਇਮਤਿਹਾਨ ਲਿਆ। ਕਿਉਂਕਿ ਯਹੋਵਾਹ ਨੇ ਤੁਹਾਨੂੰ ਇਸ ਲਈ ਨਿਮਾਣਾ ਬਣਾਇਆ ਤਾਂ ਜੋ ਅੰਤ ਵਿੱਚ ਤੁਹਾਨੂੰ ਸੁੱਖ ਮਿਲੇ।