Psalm 140:3
ਉਨ੍ਹਾਂ ਦੀਆਂ ਜੀਭਾਂ ਜ਼ਹਿਰੀਲੇ ਸੱਪਾਂ ਵਰਗੀਆਂ ਹਨ। ਇਵੇਂ ਹੈ ਜਿਵੇਂ ਉਨ੍ਹਾਂ ਦੀ ਜੀਭ ਹੇਠਾਂ ਸੱਪ ਦਾ ਜ਼ਹਿਰ ਛੁਪਿਆ ਹੋਵੇ।
Psalm 140:3 in Other Translations
King James Version (KJV)
They have sharpened their tongues like a serpent; adders' poison is under their lips. Selah.
American Standard Version (ASV)
They have sharpened their tongue like a serpent; Adders' poison is under their lips. Selah
Bible in Basic English (BBE)
Their tongues are sharp like the tongue of a snake; the poison of snakes is under their lips. (Selah.)
Darby English Bible (DBY)
They sharpen their tongues like a serpent; adders' poison is under their lips. Selah.
World English Bible (WEB)
They have sharpened their tongues like a serpent. Viper's poison is under their lips. Selah.
Young's Literal Translation (YLT)
They sharpened their tongue as a serpent, Poison of an adder `is' under their lips. Selah.
| They have sharpened | שָֽׁנֲנ֣וּ | šānănû | sha-nuh-NOO |
| their tongues | לְשׁוֹנָם֮ | lĕšônām | leh-shoh-NAHM |
| like | כְּֽמוֹ | kĕmô | KEH-moh |
| serpent; a | נָ֫חָ֥שׁ | nāḥāš | NA-HAHSH |
| adders' | חֲמַ֥ת | ḥămat | huh-MAHT |
| poison | עַכְשׁ֑וּב | ʿakšûb | ak-SHOOV |
| is under | תַּ֖חַת | taḥat | TA-haht |
| their lips. | שְׂפָתֵ֣ימוֹ | śĕpātêmô | seh-fa-TAY-moh |
| Selah. | סֶֽלָה׃ | selâ | SEH-la |
Cross Reference
ਜ਼ਬੂਰ 58:4
ਉਨ੍ਹਾਂ ਦਾ ਕ੍ਰੋਧ ਓਨਾ ਹੀ ਖਤਰਨਾਕ ਹੈ ਜਿੰਨਾ ਸੱਪ ਦਾ ਜ਼ਹਿਰ ਹੁੰਦਾ ਹੈ। ਅਤੇ ਉਹ ਫ਼ਨੀਅਰ ਵਾਂਗਰਾਂ ਨਹੀਂ ਸੁਣ ਸੱਕਦੇ ਉਹ ਸੱਚ ਨੂੰ ਸੁਣਨ ਤੋਂ ਇਨਕਾਰ ਕਰਦੇ ਹਨ।
ਜ਼ਬੂਰ 57:4
ਮੇਰੀ ਜ਼ਿੰਦਗੀ ਖਤਰੇ ਵਿੱਚ ਹੈ। ਮੈਂ ਮੇਰੇ ਵੈਰੀਆਂ ਦੁਆਰਾ ਘਿਰਿਆ ਹੋਇਆ ਹਾਂ। ਉਹ ਆਦਮ ਖੋਰ ਸ਼ੇਰਾਂ ਵਰਗੇ ਹਨ, ਉਨ੍ਹਾਂ ਦੇ ਦੰਦ ਤੀਰਾਂ ਅਤੇ ਨੇਜਿਆਂ ਨਾਲੋਂ ਵੀ ਤਿੱਖੇ ਹਨ, ਉਨ੍ਹਾਂ ਦੀਆਂ ਜੀਭਾਂ ਇੱਕ ਤਲਵਾਰ ਜਿੰਨੀਆਂ ਤਿੱਖੀਆਂ ਹਨ।
ਯਾਕੂਬ 3:6
ਜ਼ੁਬਾਨ ਅੱਗ ਦੀ ਤਰ੍ਹਾਂ ਹੈ। ਇਹ ਸਾਡੇ ਸਰੀਰ ਦੇ ਅੰਗਾਂ ਵਿੱਚਕਾਰ ਬਦੀ ਦੀ ਦੁਨੀਆਂ ਹੈ। ਕਿਵੇਂ? ਜ਼ੁਬਾਨ ਆਪਣੀ ਬਦੀ ਨੂੰ ਸਾਡੇ ਸਾਰੇ ਸਰੀਰ ਵਿੱਚ ਫ਼ੈਲਾ ਦਿੰਦੀ ਹੈ। ਇਹ ਅਜਿਹੀ ਅੱਗ ਲਾਉਂਦੀ ਹੈ ਜਿਹੜੀ ਸਾਡੇ ਸਾਰੇ ਜੀਵਨ ਉੱਤੇ ਅਸਰ ਪਾਉਂਦੀ ਹੈ। ਜ਼ੁਬਾਨ ਅੱਗ ਨਰਕ ਤੋਂ ਹਾਸਿਲ ਕਰਦੀ ਹੈ।
੨ ਕੁਰਿੰਥੀਆਂ 11:3
ਪਰ ਮੈਂ ਡਰਦਾ ਹਾਂ ਕਿ ਸ਼ਾਇਦ ਤੁਹਾਡੇ ਮਨ ਇਮਾਨਦਾਰੀ ਅਤੇ ਮਸੀਹ ਵੱਲ ਸ਼ੁੱਧਤਾ ਤੋਂ ਭਟਕ ਨਾ ਗਏ ਹੋਣ। ਜਿਵੇਂ ਹਵਾ ਸੱਪ ਦੀ ਸ਼ੈਤਾਨੀ ਵਿਉਂਤ ਨਾਲ ਗੁਮਰਾਹ ਹੋ ਗਈ ਸੀ।
ਰੋਮੀਆਂ 3:13
“ਲੋਕਾਂ ਦੇ ਮੂੰਹ ਖੁੱਲੀ ਹੋਈ ਕਬਰ ਵਾਂਗ ਹਨ। ਉਹ ਆਪਣੀਆਂ ਜੀਭਾਂ ਨਾਲ ਝੂਠ ਬੋਲਦੇ ਹਨ।” “ਉਨ੍ਹਾਂ ਦੇ ਬੋਲ ਸਪਾਂ ਦੇ ਜ਼ਹਿਰ ਵਰਗੇ ਹਨ”
ਮੱਤੀ 12:34
ਹੇ ਸੱਪਾਂ ਦੇ ਬੱਚਿਓ! ਕੀ ਤੁਸੀਂ ਬੁਰੇ ਹੋਕੇ ਚੰਗੀਆਂ ਗੱਲਾਂ ਕਰ ਸੱਕਦੇ ਹੋਂ? ਤੁਹਾਡਾ ਦਿਲ ਜਿਸ ਨਾਲ ਭਰਿਆ ਹੈ, ਤੁਹਾਡਾ ਮੂੰਹ ਵੀ ਉਹੀ ਬੋਲਦਾ ਹੈ।
ਯਰਮਿਆਹ 9:5
ਹਰ ਬੰਦਾ ਆਪਣੇ ਗੁਆਂਢੀ ਨਾਲ ਝੂਠ ਬੋਲਦਾ ਹੈ। ਕੋਈ ਵੀ ਸੱਚ ਨਹੀਂ ਬੋਲਦਾ। ਯਹੂਦਾਹ ਦੇ ਲੋਕਾਂ ਨੇ ਆਪਣੀਆਂ ਜੀਭਾਂ ਨੂੰ ਝੂਠ ਬੋਲਣਾ ਸਿੱਖਾਇਆ ਹੈ। ਉਨ੍ਹਾਂ ਨੇ ਉਦੋਂ ਤੀਕ ਪਾਪ ਕੀਤਾ, ਜਦੋਂ ਤੀਕ ਕਿ ਉਹ ਇੰਨੇ ਨਹੀਂ ਬਕੱ ਗਏ ਕਿ ਉਹ ਵਾਪਸ ਨਾ ਪਰਤ ਸੱਕਣ।
ਯਰਮਿਆਹ 9:3
“ਉਨ੍ਹਾਂ ਲੋਕਾਂ ਆਪਣੀਆਂ ਜੀਭਾਂ ਕਮਾਨ ਵਾਂਗ ਇਸਤੇਮਾਲ ਕੀਤੀਆਂ, ਉਨ੍ਹਾਂ ਦੇ ਮੂੰਹ ਵਿੱਚੋਂ ਝੂਠ ਤੀਰਾਂ ਵਾਂਗ ਉਡਦੇ ਨੇ। ਇਸ ਸ਼ਹਿਰ ਵਿੱਚ ਝੂਠ ਹੀ ਮਜ਼ਬੂਤ ਹੋ ਗਿਆ ਹੈ, ਸੱਚ ਨਹੀਂ। ਇਹ ਲੋਕ ਇੱਕ ਪਾਪ ਤੋਂ ਦੂਜੇ ਪਾਪ ਵੱਲ ਜਾਂਦੇ ਨੇ। ਉਹ ਮੈਨੂੰ ਨਹੀਂ ਜਾਣਦੇ।” ਇਹ ਗੱਲਾਂ ਯਹੋਵਾਹ ਨੇ ਆਖੀਆਂ।
ਯਸਈਆਹ 59:13
ਅਸੀਂ ਪਾਪ ਕੀਤੇ ਅਤੇ ਯਹੋਵਾਹ ਦੇ ਖਿਲਾਫ਼ ਹੋ ਗਏ ਸਾਂ। ਅਸੀਂ ਉਸ ਕੋਲੋਂ ਮੋੜ ਲਿਆ ਸੀ ਅਤੇ ਉਸ ਨੂੰ ਛੱਡ ਦਿੱਤਾ ਸੀ। ਅਸੀਂ ਬਦੀ ਦੀਆਂ ਯੋਜਨਾਵਾਂ ਬਣਾਈਆਂ। ਅਸੀਂ ਉਨ੍ਹਾਂ ਗੱਲਾਂ ਦੀਆਂ ਯੋਜਨਾਵਾਂ ਬਣਾਈਆਂ ਜੋ ਪਰਮੇਸ਼ੁਰ ਦੇ ਵਿਰੁੱਧ ਨੇ। ਅਸੀਂ ਇਨ੍ਹਾਂ ਗੱਲਾਂ ਬਾਰੇ ਸੋਚਿਆ ਅਤੇ ਆਪਣੇ ਦਿਲਾਂ ਅੰਦਰ ਇਨ੍ਹਾਂ ਦੀਆਂ ਯੋਜਨਾਵਾਂ ਬਣਾਈਆਂ।
ਯਸਈਆਹ 59:3
ਤੁਹਾਡੇ ਹੱਥ ਨਾਪਾਕ ਹਨ: ਉਹ ਖੂਨ ਨਾਲ ਰਂਗੇ ਹੋਏ ਹਨ। ਤੁਹਾਡੀਆਂ ਉਂਗਲਾਂ ਪਾਪ ਨਾਲ ਲਿਬੜੀਆਂ ਹੋਈਆਂ ਹਨ। ਤੁਸੀਂ ਆਪਣੇ ਮੂੰਹ ਨਾਲ ਝੂਠ ਬੋਲਦੇ ਹੋ। ਤੁਹਾਡੀ ਜ਼ਬਾਨ ਮੰਦਾ ਬੋਲਦੀ ਹੈ।
ਅਮਸਾਲ 23:32
ਅਖੀਰ ਵਿੱਚ ਤੁਹਾਨੂੰ ਸੱਪ ਵਾਂਗ ਡੰਗ ਮਾਰੇਗਾ, ਇੱਕ ਅਜਗਰ ਵਾਂਗ ਤੁਹਾਨੂੰ ਜ਼ਹਿਰ ਚੜ੍ਹਾਵੇਗਾ।
ਅਮਸਾਲ 12:18
ਬਿਨਾ ਸੋਚੇ ਸਮਝੇ ਬੋਲੇ ਸ਼ਬਦ ਤਲਵਾਰ ਵਾਂਗ ਜ਼ਖਮੀ ਕਰ ਸੱਕਦੇ ਹਨ, ਪਰ ਸਿਆਣੇ ਬੰਦੇ ਦੇ ਉਪਦੇਸ਼ ਜ਼ਖਮਾਂ ਨੂੰ ਰਾਜੀ ਕਰ ਸੱਕਦੇ ਹਨ।
ਜ਼ਬੂਰ 64:3
ਉਨ੍ਹਾਂ ਨੇ ਮੇਰੇ ਬਾਰੇ ਬਹੁਤ ਝੂਠ ਬੋਲੇ ਹਨ। ਉਨ੍ਹਾਂ ਦੀਆਂ ਜੀਭਾਂ ਤੇਜ਼ ਤਲਵਾਰ ਜਿਹੀਆਂ ਹਨ, ਉਨ੍ਹਾਂ ਦੇ ਕੌੜੇ ਸ਼ਬਦ ਤੀਰਾਂ ਵਰਗੇ ਹਨ।
ਜ਼ਬੂਰ 59:7
ਉਨ੍ਹਾਂ ਦੀਆਂ ਗਾਲ੍ਹਾਂ ਅਤੇ ਧਮਕੀਆਂ ਸੁਣੋ। ਉਹ ਬੜੀਆਂ ਜ਼ੁਲਮੀ ਗੱਲਾਂ ਆਖਦੇ ਹਨ ਅਤੇ ਇਹ ਵੀ ਖਿਆਲ ਨਹੀਂ ਕਰਦੇ ਕਿ ਉਨ੍ਹਾਂ ਨੂੰ ਕੌਣ ਸੁਣਦਾ ਹੈ।
ਜ਼ਬੂਰ 52:2
ਤਸੀਂ ਮੂਰੱਖਤਾ ਭਰੀਆਂ ਵਿਉਂਤਾ ਬਣਾਉਂਦੇ ਹੋ ਅਤੇ ਤੁਹਾਡੀ ਜ਼ੁਬਾਨ ਤੇਜ ਤਰਾਰ ਉਸਤਰੇ ਵਰਗੀ ਹੈ। ਤੁਸੀਂ ਹਰ ਵੇਲੇ ਝੂਠ ਬੋਲਦੇ ਹੋਂ। ਤੁਸੀਂ ਲੋਕਾਂ ਨੂੰ ਧੋਖਾ ਦੇਣ ਦੀ ਕੋਸ਼ਿਸ਼ ਕਰਦੇ ਹੋ।
ਪੈਦਾਇਸ਼ 3:13
ਤਾਂ ਯਹੋਵਾਹ ਪਰਮੇਸ਼ੁਰ ਨੇ ਔਰਤ ਨੂੰ ਆਖਿਆ, “ਤੂੰ ਕੀ ਕਰ ਬੈਠੀ ਹੈਂ?” ਔਰਤ ਨੇ ਆਖਿਆ, “ਸੱਪ ਨੇ ਮੈਨੂੰ ਗੁਮਰਾਹ ਕਰ ਦਿੱਤਾ ਸੀ, ਇਸ ਲਈ ਮੈਂ ਫ਼ਲ ਖਾ ਲਿਆ।”