Psalm 145:12
ਇਉਂ ਹੋਰ ਲੋਕੀ ਵੀ ਤੁਹਾਡੇ ਮਹਾਨ ਕਾਰਨਾਮਿਆ ਬਾਰੇ ਜਾਣ ਲੈਂਦੇ ਹਨ, ਯਹੋਵਾਹ। ਉਹ ਲੋਕ ਜਾਣ ਲੈਂਦੇ ਹਨ ਕਿ ਤੁਹਾਡੀ ਸਲਤਨਤ ਕਿੰਨੀ ਮਹਾਨ ਅਤੇ ਅਦਭੁਤ ਹੈ।
Psalm 145:12 in Other Translations
King James Version (KJV)
To make known to the sons of men his mighty acts, and the glorious majesty of his kingdom.
American Standard Version (ASV)
To make known to the sons of men his mighty acts, And the glory of the majesty of his kingdom.
Bible in Basic English (BBE)
So that the sons of men may have knowledge of his acts of power, and of the great glory of his kingdom.
Darby English Bible (DBY)
To make known to the children of men his mighty acts, and the glorious splendour of his kingdom.
World English Bible (WEB)
To make known to the sons of men his mighty acts, The glory of the majesty of his kingdom.
Young's Literal Translation (YLT)
To make known to sons of men His mighty acts, The honour of the majesty of His kingdom.
| To make known | לְהוֹדִ֤יעַ׀ | lĕhôdîaʿ | leh-hoh-DEE-ah |
| to the sons | לִבְנֵ֣י | libnê | leev-NAY |
| of men | הָ֭אָדָם | hāʾādom | HA-ah-dome |
| acts, mighty his | גְּבוּרֹתָ֑יו | gĕbûrōtāyw | ɡeh-voo-roh-TAV |
| and the glorious | וּ֝כְב֗וֹד | ûkĕbôd | OO-heh-VODE |
| majesty | הֲדַ֣ר | hădar | huh-DAHR |
| of his kingdom. | מַלְכוּתֽוֹ׃ | malkûtô | mahl-hoo-TOH |
Cross Reference
ਜ਼ਬੂਰ 105:1
ਯਹੋਵਾਹ ਦਾ ਧੰਨਵਾਦ ਕਰੋ। ਉਸ ਦੇ ਨਾਮ ਦੀ ਉਪਾਸਨਾ ਕਰੋ। ਕੌਮਾਂ ਨੂੰ ਉਸ ਦੇ ਚਮਤਕਾਰਾਂ ਬਾਰੇ ਦੱਸੋ।
ਪਰਕਾਸ਼ ਦੀ ਪੋਥੀ 19:15
ਘੋੜ ਸਵਾਰ ਦੇ ਮੁੱਖ ਵਿੱਚੋਂ ਇੱਕ ਤਿਖੀ ਤਲਵਾਰ ਬਾਹਰ ਆਉਂਦੀ ਹੈ। ਉਹ ਇਸ ਤਲਵਾਰ ਦੀ ਵਰਤੋਂ ਕੌਮਾਂ ਨੂੰ ਹਰਾਉਣ ਲਈ ਕਰੇਗਾ। ਉਹ ਉਨ੍ਹਾਂ ਉੱਤੇ ਲੋਹੇ ਦੀ ਸਲਾਖ ਨਾਲ ਸ਼ਾਸਨ ਕਰੇਗਾ। ਉਹ ਸਰਬ ਸ਼ਕਤੀ ਮਾਨ ਪਰਮੇਸ਼ੁਰ ਦੇ ਭਿਆਨਕ ਗੁੱਸੇ ਦੀ ਘੁਲਾੜੀ ਵਿੱਚ ਅੰਗੂਰਾਂ ਨੂੰ ਨਿਚੋੜੇਗਾ।
ਪਰਕਾਸ਼ ਦੀ ਪੋਥੀ 12:10
ਪਰ ਮੈਂ ਸਵਰਗ ਵਿੱਚ ਇੱਕ ਉੱਚੀ ਅਵਾਜ਼ ਨੂੰ ਇਹ ਆਖਦਿਆਂ ਸੁਣਿਆ, “ਉਸਦੇ ਮਸੀਹ ਦੀ ਫ਼ਤਿਹ, ਸ਼ਕਤੀ, ਸਲਤਨਤ ਅਤੇ ਅਧਿਕਾਰ ਹੁਣ ਆਇਆ ਹੈ। ਇਹ ਗੱਲਾਂ ਇਸ ਲਈ ਆਈਆਂ ਹਨ ਕਿਉਂਕਿ ਸਾਡੇ ਭਰਾਵਾਂ ਉੱਤੇ ਦੋਸ਼ ਲਾਉਣ ਵਾਲੇ ਨੂੰ ਬਾਹਰ ਸੁੱਟ ਦਿੱਤਾ ਗਿਆ ਹੈ। ਉਹੀ ਇੱਕ ਸੀ ਜੋ ਸਾਡੇ ਭਰਾਵਾਂ ਤੇ ਦੋਸ਼ ਲਾ ਰਿਹਾ ਸੀ।
ਅਫ਼ਸੀਆਂ 3:7
ਪਰਮੇਸ਼ੁਰ ਦੀ ਕਿਰਪਾ ਦੀ ਦਾਤ ਕਾਰਣ ਮੈਂ ਖੁਸ਼ਖਬਰੀ ਬਾਰੇ ਦੱਸਣ ਵਾਲਾ ਸੇਵਕ ਬਣ ਗਿਆ ਹਾਂ। ਪਰਮੇਸ਼ੁਰ ਨੇ ਆਪਣੀ ਸ਼ਕਤੀ ਰਾਹੀਂ ਕਿਰਪਾ ਦਿੱਤੀ।
ਅਫ਼ਸੀਆਂ 1:19
ਅਤੇ ਤੁਸੀਂ ਜਾਣ ਜਾਵੋਂਗੇ ਕਿ ਸਾਡੇ ਵਿਸ਼ਵਾਸੀਆਂ ਲਈ, ਪਰਮੇਸ਼ੁਰ ਦੀ ਸ਼ਕਤੀ ਬਹੁਤ ਮਹਾਨ ਹੈ।
ਰਸੂਲਾਂ ਦੇ ਕਰਤੱਬ 2:8
ਫ਼ਿਰ ਸਾਡੇ ਚੋਂ ਹਰ ਇੱਕ ਆਪਣੀ ਜਨਮ ਭੂਮੀ ਦੀ ਭਾਸ਼ਾ ਉਨ੍ਹਾਂ ਦੀ ਜ਼ਬਾਨੀ ਕਿਵੇਂ ਸੁਣਦਾ ਹੈ? ਇਹ ਕਿਵੇਂ ਸੰਭਵ ਹੈ? ਅਸੀਂ ਸਭ ਵਖੋ-ਵਖ ਥਾਵਾਂ ਤੋਂ ਹਾਂ।
ਮੱਤੀ 28:18
ਫ਼ਿਰ ਯਿਸੂ ਉਨ੍ਹਾਂ ਕੋਲ ਆਇਆ ਅਤੇ ਆਖਿਆ, “ਸਵਰਗ ਅਤੇ ਧਰਤੀ ਦੇ ਸਾਰੇ ਅਧਿਕਾਰ ਮੈਨੂੰ ਦਿੱਤੇ ਗਏ ਹਨ।
ਦਾਨੀ ਐਲ 4:34
ਫ਼ੇਰ ਉਸ ਸਮੇਂ ਦੇ ਅੰਤ ਉੱਤੇ, ਮੈਂ, ਨਬੂਕਦਨੱਸਰ ਨੇ ਅਕਾਸ਼ ਵੱਲ ਦੇਖਿਆ। ਅਤੇ ਮੇਰੀ ਬੋਧ-ਸ਼ਕਤੀ ਮੇਰੇ ਕੋਲ ਵਾਪਸ ਪਰਤ ਆਈ। ਫ਼ੇਰ ਮੈਂ ਅੱਤ ਮਹਾਨ ਪਰਮੇਸ਼ੁਰ ਦੀ ਉਸਤਤ ਕੀਤੀ। ਮੈਂ ਉਸ, ਸਦਾ ਰਹਿਣ ਵਾਲੇ ਨੂੰ, ਆਦਰ ਅਤੇ ਪਰਤਾਪ ਦਿੱਤਾ। ਹਕੂਮਤ ਕਰਦਾ ਹੈ ਪਰਮੇਸ਼ੁਰ ਸਦਾ ਲਈ! ਬਣੀ ਰਹਿੰਦੀ ਹੈ ਬਾਦਸ਼ਾਹੀ ਉਸਦੀ ਪੀੜੀਆਂ ਤੀਕ।
ਜ਼ਬੂਰ 145:6
ਯਹੋਵਾਹ, ਲੋਕ ਤੁਹਾਡੇ ਅਦਭੁਤ ਕਾਰਿਆਂ ਬਾਰੇ ਦੱਸਣਗੇ। ਮੈਂ ਤੁਹਾਡੇ ਮਹਾਨ ਕਾਰਜਾਂ ਬਾਰੇ ਦੱਸਾਂਗਾ।
ਜ਼ਬੂਰ 136:4
ਪਰਮੇਸ਼ੁਰ ਦੀ ਉਸਤਤਿ ਕਰੋ ਸਿਰਫ਼ ਉਹੀ ਹੈ ਜਿਹੜਾ ਚਮਤਕਾਰ ਕਰਦਾ ਹੈ। ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
ਜ਼ਬੂਰ 110:2
ਯਹੋਵਾਹ ਤੁਹਾਡੇ ਰਾਜ ਨੂੰ ਵੱਧਣ ਫ਼ੁੱਲਣ ਵਿੱਚ ਸਹਾਇਤਾ ਕਰੇਗਾ। ਸੀਯੋਨ, ਵਿੱਚ ਤੁਹਾਡਾ ਰਾਜ ਸ਼ੁਭ ਹੋਵੇਗਾ। ਅਤੇ ਉਹ ਉਦੋਂ ਤੱਕ ਵੱਧੇਗਾ ਜਦੋਂ ਤੱਕ ਕਿ ਤੁਸੀਂ ਆਪਣੇ ਦਸ਼ਮਣਾਂ ਦੇ ਦੇਸ਼ਾਂ ਵਿੱਚ ਵੀ ਰਾਜ ਕਰੋਂਗੇ।
ਜ਼ਬੂਰ 106:2
ਅਸਲ ਵਿੱਚ ਕੋਈ ਵੀ ਬਿਆਨ ਨਹੀਂ ਕਰ ਸੱਕਦਾ ਕਿ ਯਹੋਵਾਹ ਕਿੰਨਾ ਵੱਡਾ ਹੈ।
ਜ਼ਬੂਰ 105:5
ਉਸ ਦੇ ਕਰਿਸ਼ਮਿਆਂ ਅਤੇ ਸਿਆਣੇ ਨਿਆਂਇਆਂ ਨੂੰ ਚੇਤੇ ਰੱਖੋ।
ਜ਼ਬੂਰ 98:1
ਉਸਤਤਿ ਦਾ ਇੱਕ ਗੀਤ। ਯਹੋਵਾਹ ਲਈ ਕੋਈ ਨਵਾਂ ਗੀਤ ਗਾਵੋ ਕਿਉਂ ਕਿ ਉਸ ਨੇ ਕਈ ਨਵੇਂ ਚਮਤਕਾਰ ਕੀਤੇ ਹਨ। ਉਸਦੀ ਪਵਿੱਤਰ ਸੱਜੀ ਬਾਂਹ ਨੇ ਇੱਕ ਵਾਰੇ ਫ਼ੇਰ ਜਿੱਤ ਉਸ ਨੂੰ ਜਿੱਤ ਪ੍ਰਦਾਨ ਕੀਤੀ ਹੈ।