ਜ਼ਬੂਰ 18:28 in Punjabi

ਪੰਜਾਬੀ ਪੰਜਾਬੀ ਬਾਈਬਲ ਜ਼ਬੂਰ ਜ਼ਬੂਰ 18 ਜ਼ਬੂਰ 18:28

Psalm 18:28
ਯਹੋਵਾਹ, ਤੁਸੀਂ ਮੇਰਾ ਦੀਵਾ ਰੌਸ਼ਨ ਕਰੋ। ਮੇਰਾ ਪਰਮੇਸ਼ੁਰ, ਮੇਰੇ ਚਾਰ-ਚੁਫ਼ੇਰੇ ਫ਼ੈਲੇ ਅੰਧਕਾਰ ਨੂੰ ਰੌਸ਼ਨ ਕਰਦਾ ਹੈ।

Psalm 18:27Psalm 18Psalm 18:29

Psalm 18:28 in Other Translations

King James Version (KJV)
For thou wilt light my candle: the LORD my God will enlighten my darkness.

American Standard Version (ASV)
For thou wilt light my lamp: Jehovah my God will lighten my darkness.

Bible in Basic English (BBE)
You, O Lord, will be my light; by you, my God, the dark will be made bright for me.

Darby English Bible (DBY)
For it is thou that makest my lamp to shine: Jehovah my God enlighteneth my darkness.

Webster's Bible (WBT)
For thou wilt save the afflicted people; but wilt bring down high looks.

World English Bible (WEB)
For you will light my lamp, Yahweh. My God will light up my darkness.

Young's Literal Translation (YLT)
For Thou -- Thou lightest my lamp, Jehovah my God enlighteneth my darkness.

For
כִּֽיkee
thou
אַ֭תָּהʾattâAH-ta
wilt
light
תָּאִ֣ירtāʾîrta-EER
my
candle:
נֵרִ֑יnērînay-REE
Lord
the
יְהוָ֥הyĕhwâyeh-VA
my
God
אֱ֝לֹהַ֗יʾĕlōhayA-loh-HAI
will
enlighten
יַגִּ֥יהַּyaggîahya-ɡEE-ah
my
darkness.
חָשְׁכִּֽי׃ḥoškîhohsh-KEE

Cross Reference

ਅੱਯੂਬ 18:6
ਉਸ ਦੇ ਘਰ ਦੀ ਰੋਸ਼ਨੀ ਹਨੇਰਾ ਹੋ ਜਾਵੇਗੀ। ਉਸ ਦੇ ਨੇੜੇ ਦਾ ਦੀਵਾ ਬੁਝ ਜਾਵੇਗਾ।

ਜ਼ਬੂਰ 132:17
ਇਸ ਥਾਂ ਅੰਦਰ, ਮੈਂ ਦਾਊਦ ਨੂੰ ਬਲਵਾਨ ਬਣਾਵਾਂਗਾ। ਮੈਂ ਆਪਣੇ ਚੁਣੇ ਹੋਏ ਰਾਜੇ ਨੂੰ ਇੱਕ ਦੀਪਕ ਪ੍ਰਦਾਨ ਕਰਾਂਗਾ।

ਅੱਯੂਬ 29:3
ਉਸ ਵੇਲੇ ਪਰਮੇਸ਼ੁਰ ਦੀ ਰੌਸ਼ਨੀ ਮੇਰੇ ਉੱਤੇ ਚਮਕਦੀ ਸੀ, ਤਾਂ ਜੋ ਮੈਂ ਹਨੇਰੇ ਵਿੱਚ ਤੁਰ ਸੱਕਾਂ। ਪਰਮੇਸ਼ੁਰ ਨੇ ਮੈਨੂੰ ਸਹੀ ਜੀਵਨ ਢੰਗ ਦਰਸਾਇਆ ਸੀ।

੧ ਸਲਾਤੀਨ 11:36
ਮੈਂ ਸੁਲੇਮਾਨ ਦੇ ਪੁੱਤਰ ਨੂੰ ਇੱਕ ਪਰਿਵਾਰ ਸਮੂਹ ਉੱਪਰ ਰਾਜ ਕਰਨ ਦੇਵਾਂਗਾ। ਮੈਂ ਅਜਿਹਾ ਇਸ ਲਈ ਕਰਾਂਗਾ ਤਾਂ ਜੋ ਮੇਰੇ ਸੇਵਕ ਦਾਊਦ ਦਾ ਇੱਕ ਉਤਰਾਧਿਕਾਰੀ ਹਮੇਸ਼ਾ ਮੇਰੇ ਸਾਹਮਣੇ ਯਰੂਸ਼ਲਮ ਵਿੱਚ ਰਾਜ ਕਰੇ, ਜਿਸ ਸ਼ਹਿਰ ਨੂੰ ਮੈਂ ਆਪਣੇ ਲਈ ਚੁਣਿਆ ਹੈ।

੧ ਪਤਰਸ 2:9
ਪਰ ਤੁਸੀਂ ਪਰਮੇਸ਼ੁਰ ਦੇ ਚੁਣੇ ਹੋਏ ਲੋਕ ਹੋ, ਰਾਜੇ ਦੇ ਜਾਜਕ ਅਤੇ ਇੱਕ ਪਵਿੱਤਰ ਕੌਮ ਹੋ। ਤੁਸੀਂ ਪਰਮੇਸ਼ੁਰ ਦੇ ਆਪਣੇ ਲੋਕ ਹੋ। ਤੁਸੀਂ ਉਸ ਦੁਆਰਾ ਲੋਕਾਂ ਨੂੰ ਉਸਦੀਆਂ ਹੈਰਾਨਕੁਨ ਕਰਨੀਆਂ ਬਾਰੇ ਦੱਸਣ ਲਈ ਚੁਣੇ ਗਏ ਹੋ। ਉਸ ਨੇ ਤੁਹਾਨੂੰ ਹਨੇਰੇ ਵਿੱਚੋਂ ਕੱਢ ਕੇ ਆਪਣੀ ਮਹਾਨ ਰੋਸ਼ਨੀ ਵੱਲ ਬੁਲਾਇਆ ਹੈ।

ਲੋਕਾ 1:79
ਇਹ ਨਵੀਂ ਸਵੇਰ ਉਨ੍ਹਾਂ ਲੋਕਾਂ ਤੇ ਚਮਕੇਗੀ ਜੋ ਹਨੇਰੇ ਅਤੇ ਮੌਤ ਦੇ ਪਰਛਾਵੇਂ ਵਿੱਚ ਰਹਿ ਰਹੇ ਹਨ। ਤਾਂ ਜੋ ਸਾਡੇ ਕਦਮ ਸ਼ਾਂਤੀ ਵੱਲ ਵੱਧ ਸੱਕਣ।”

ਮੱਤੀ 4:16
ਹਨੇਰੇ ਵਿੱਚ ਰਹਿੰਦੇ ਲੋਕਾਂ ਨੇ ਵੱਡਾ ਚਾਨਣ ਵੇਖਿਆ ਹੈ; ਚਾਨਣ ਉਨ੍ਹਾਂ ਲਈ ਆਇਆ ਜੋ ਕਿ ਕਬਰਾਂ ਵਾਂਗ ਹਨੇਰੇ ਦੇਸ਼ ਵਿੱਚ ਰਹਿੰਦੇ ਹਨ।”

ਯਸਈਆਹ 62:1
ਨਵਾਂ ਯਰੂਸ਼ਲਮ: ਨੇਕੀ ਨਾਲ ਭਰਪੂਰ ਨਗਰੀ “ਮੈਂ ਸੀਯੋਨ ਨੂੰ ਪਿਆਰ ਕਰਦਾ ਹਾਂ, ਇਸ ਲਈ ਮੈਂ ਸਦਾ ਉਸ ਦੇ ਪੱਖ ਵਿੱਚ ਬੋਲਦਾ ਰਹਾਂਗਾ। ਮੈਂ ਸੀਯੋਨ ਨੂੰ ਪਿਆਰ ਕਰਦਾ ਹਾਂ, ਇਸ ਲਈ ਮੈਂ ਬੋਲਣੋ ਨਹੀਂ ਹਟਾਂਗਾ। ਮੈਂ ਉਦੋਂ ਤੀਕ ਬੋਲਦਾ ਰਹਾਂਗਾ ਜਦੋਂ ਤੱਕ ਕਿ ਨੇਕੀ ਤੇਜ਼ ਰੌਸ਼ਨੀ ਵਾਂਗ ਨਾ ਚਮਕ ਪਵੇ। ਮੈਂ ਉਦੋਂ ਤੀਕ ਬੋਲਦਾ ਰਹਾਂਗਾ ਜਦੋਂ ਤੀਕ ਕਿ ਮੁਕਤੀ ਲਾਟ ਵਾਂਗ ਬਲ ਨਹੀਂ ਪੈਂਦੀ।

ਯਸਈਆਹ 42:16
ਫ਼ੇਰ ਮੈਂ ਅੰਨ੍ਹਿਆਂ ਲੋਕਾਂ ਦੀ ਅਗਵਾਈ ਉਸ ਰਾਹ ਕਰਾਂਗਾ ਜਿਸ ਨੂੰ ਉਹ ਕਦੇ ਨਹੀਂ ਜਾਣਦੇ ਸਨ। ਮੈਂ ਅੰਨ੍ਹੇ ਲੋਕਾਂ ਦੀ ਅਗਵਾਈ ਉਨ੍ਹਾਂ ਥਾਵਾਂ ਵੱਲ ਕਰਾਂਗਾ ਜਿੱਥੇ ਉਹ ਕਦੇ ਨਹੀਂ ਗਏ ਸਨ। ਮੈਂ ਉਨ੍ਹਾਂ ਲਈ ਅੰਧਕਾਰ ਨੂੰ ਰੌਸ਼ਨੀ ਵਿੱਚ ਬਦਲ ਦਿਆਂਗਾ ਤੇ ਮੁਸ਼ਕਿਲ ਰਸਤੇ ਨੂੰ ਪੱਧਰਾ ਬਣਾ ਦਿਆਂਗਾ। ਮੈਂ ਉਹੀ ਗੱਲਾਂ ਕਰਾਂਗਾ ਜਿਨ੍ਹਾਂ ਦਾ ਮੈਂ ਇਕਰਾਰ ਕੀਤਾ ਸੀ। ਤੇ ਮੈਂ ਆਪਣੇ ਬੰਦਿਆਂ ਨੂੰ ਛੱਡ ਕੇ ਨਹੀਂ ਜਾਵਾਂਗਾ।

ਅਮਸਾਲ 20:27
ਕਿਸੇ ਬੰਦੇ ਦਾ ਆਤਮਾ ਯਹੋਵਾਹ ਲਈ ਇੱਕ ਦੀਵੇ ਵਰਗਾ ਹੁੰਦਾ ਹੈ। ਯਹੋਵਾਹ ਬੰਦੇ ਦੀਆਂ ਅੰਦਰਲੀਆਂ ਗੱਲਾਂ ਜਾਨਣ ਦੇ ਯੋਗ ਹੁੰਦਾ ਹੈ।

ਜ਼ਬੂਰ 112:4
ਚੰਗੇ ਲੋਕਾਂ ਲਈ, ਪਰਮੇਸ਼ੁਰ ਹਨੇਰੇ ਵਿੱਚ ਚਮਕਦੀ ਹੋਈ ਰੌਸ਼ਨੀ ਵਾਂਗ ਹੈ। ਪਰਮੇਸ਼ੁਰ ਸ਼ੁਭ, ਮਿਹਰਬਾਨ ਅਤੇ ਦਿਆਲੂ ਹੈ।

੧ ਸਲਾਤੀਨ 15:4
ਯਹੋਵਾਹ ਦਾਊਦ ਨੂੰ ਪਿਆਰ ਕਰਦਾ ਸੀ ਇਸ ਲਈ ਉਸ ਦੇ ਕਾਰਣ ਯਹੋਵਾਹ ਨੇ ਯਰੂਸ਼ਲਮ ਵਿੱਚ ਅਬੀਯਾਮ ਨੂੰ ਰਾਜ ਦਿੱਤਾ ਅਤੇ ਯਹੋਵਾਹ ਨੇ ਉਸ ਨੂੰ ਇੱਕ ਪੁੱਤਰ ਦੀ ਬਖਸ਼ੀਸ਼ ਦਿੱਤੀ ਤਾਂ ਜੋ ਯਰੂਸ਼ਲਮ ’ਚ ਚਰਾਗ ਜਗਦਾ ਰਹੇ ਅਤੇ ਇਹ ਸ਼ਹਿਰ ਸੁਰੱਖਿਅਤ ਰਹੇ। ਇਹ ਸਭ ਉਸ ਨੇ ਦਾਊਦ ਲਈ ਕੀਤਾ।

੨ ਸਮੋਈਲ 22:29
ਤੂੰ ਮੇਰਾ ਦੀਵਾ ਹੈਂ ਯਹੋਵਾਹ! ਜਿਸ ਨੇ ਮੇਰੇ ਹਨੇਰਿਆਂ ਨੂੰ ਉਜਿਆਲਾ ਕੀਤਾ।