ਜ਼ਬੂਰ 25:11
ਹੇ ਯਹੋਵਾਹ, ਮੈਂ ਬਹੁਤ ਸਾਰੀਆਂ ਗਲਤ ਗੱਲਾਂ ਕੀਤੀਆਂ ਹਨ। ਪਰ ਤੁਸੀਂ ਆਪਣੀ ਚੰਗਿਆਈ ਦਰਸਾਉਂਦਿਆਂ ਮੈਨੂੰ ਉਹ ਸਭ ਕੁਝ ਮੁਆਫ਼ ਕਰ ਦਿੱਤਾ ਜੋ ਮੈਂ ਕੀਤਾ ਸੀ।
For thy name's | לְמַֽעַן | lĕmaʿan | leh-MA-an |
sake, | שִׁמְךָ֥ | šimkā | sheem-HA |
O Lord, | יְהוָ֑ה | yĕhwâ | yeh-VA |
pardon | וְֽסָלַחְתָּ֥ | wĕsālaḥtā | veh-sa-lahk-TA |
mine iniquity; | לַ֝עֲוֺנִ֗י | laʿăwōnî | LA-uh-voh-NEE |
for | כִּ֣י | kî | kee |
it | רַב | rab | rahv |
is great. | הֽוּא׃ | hûʾ | hoo |
Cross Reference
ਜ਼ਬੂਰ 79:9
ਸਾਡੇ ਪਰਮੇਸ਼ੁਰ ਅਤੇ ਮੁਕਤੀਦਾਤਾ, ਸਾਡੀ ਸਹਾਇਤਾ ਕਰੋ। ਸਾਡੀ ਸਹਾਇਤਾ ਕਰ। ਸਾਨੂੰ ਬਚਾਉ। ਇਸ ਨਾਲ ਤੁਹਾਡਾ ਨਾਮ ਮਹਿਮਾਮਈ ਹੋਵੇਗਾ। ਆਪਣੇ ਨਾਮ ਦੇ ਚੰਗੇ ਲਈ ਸਾਡੇ ਪਾਪਾਂ ਨੂੰ ਢਾਹ ਦਿਉ।
ਜ਼ਬੂਰ 31:3
ਹੇ ਪਰਮੇਸ਼ੁਰ, ਤੁਸੀਂ ਮੇਰੀ ਚੱਟਾਨ ਹੋ, ਇਸੇ ਲਈ ਆਪਣੇ ਨਾਂ ਦੇ ਚੰਗੇ ਵਾਸਤੇ, ਮੇਰੇ ਆਗੂ ਬਣੋ ਅਤੇ ਮੇਰੀ ਅਗਵਾਈ ਕਰੋ।
ਯਸਈਆਹ 43:25
“ਮੈਂ, ਮੈਂ ਹੀ ਹਾਂ ਉਹ ਜਿਹੜਾ ਤੇਰੇ ਸਾਰੇ ਪਾਪਾਂ ਨੂੰ ਸਾਫ਼ ਕਰਦਾ ਹੈ। ਇਹ ਗੱਲ ਮੈਂ ਆਪਣੇ-ਆਪ ਨੂੰ ਪ੍ਰਸੰਨ ਕਰਨ ਲਈ ਕਰਦਾ ਹਾਂ। ਮੈਂ ਤੇਰੇ ਪਾਪਾਂ ਨੂੰ ਚੇਤੇ ਨਹੀਂ ਕਰਾਂਗਾ।
ਜ਼ਬੂਰ 109:21
ਯਹੋਵਾਹ, ਤੁਸੀਂ ਮੇਰੇ ਮਾਲਕ ਹੋ, ਇਸ ਲਈ ਮੇਰੇ ਨਾਲ ਅਜਿਹਾ ਵਿਹਾਰ ਕਰੋ ਜਿਸ ਨਾਲ ਤੁਹਾਡੇ ਨਾਮ ਦੀ ਸ਼ੋਭਾ ਹੋਵੇ। ਤੁਹਾਡੇ ਅੰਦਰ ਕਿੰਨਾ ਜ਼ਿਆਦਾ ਪਿਆਰ ਹੈ, ਇਸ ਲਈ ਮੈਨੂੰ ਬਚਾਉ।
੧ ਯੂਹੰਨਾ 2:12
ਪਿਆਰੇ ਬੱਚਿਓ, ਮੈਂ ਤੁਹਾਨੂੰ ਇਸ ਲਈ ਲਿਖ ਰਿਹਾ ਹਾਂ, ਕਿਉਂ ਕਿ ਮਸੀਹ ਰਾਹੀਂ ਤੁਹਾਡੇ ਪਾਪ ਮੁਆਫ਼ ਹੋ ਗਏ ਹਨ।
ਰੋਮੀਆਂ 5:20
ਸ਼ਰ੍ਹਾ ਲੋਕਾਂ ਤੋਂ ਵੱਧ ਪਾਪ ਕਰਾਉਣ ਲਈ ਆਈ। ਪਰ ਜਿਵੇਂ ਲੋਕਾਂ ਨੇ ਵੱਧ ਤੋਂ ਵੱਧ ਪਾਪ ਕੀਤੇ, ਪਰਮੇਸ਼ੁਰ ਨੇ ਉਨ੍ਹਾਂ ਤੇ ਵੱਧ ਤੋਂ ਵੱਧ ਆਪਣੀ ਕਿਰਪਾ ਵਰਤਾਈ।
ਰੋਮੀਆਂ 5:15
ਪਰ ਪਰਮੇਸ਼ੁਰ ਦੀ ਮੁਫ਼ਤ ਬਖਸ਼ੀਸ਼ ਆਦਮ ਦੇ ਪਾਪ ਵਰਗੀ ਨਹੀਂ ਬਹੁਤ ਸਾਰੇ ਲੋਕ ਉਸ ਇੱਕ ਮਨੁੱਖ ਦੇ ਪਾਪ ਕਾਰਣ ਮਰੇ ਪਰ ਪਰੇਸ਼ੁਰ ਦੀ ਕਿਰਪਾ ਜਿਹੜੀ ਕਿ ਲੋਕਾਂ ਨੂੰ ਮਿਲੀ ਉਹ ਉਸਤੋਂ ਕਿਤੇ ਵੱਧ ਮਹਾਨ ਸੀ। ਬਹੁਤ ਸਾਰੇ ਲੋਕਾਂ ਨੇ ਪਰਮੇਸ਼ੁਰ ਦੀ ਜੀਵਨ ਦੀ ਦਾਤ ਇੱਕ ਆਦਮੀ ਯਿਸੂ ਮਸੀਹ ਦੀ ਕਿਰਪਾ ਨਾਲ ਪ੍ਰਾਪਤ ਕੀਤੀ।
ਹਿਜ਼ ਕੀ ਐਲ 36:22
ਇਸ ਲਈ ਇਸਰਾਏਲ ਦੇ ਪਰਿਵਾਰ ਨੂੰ ਦੱਸ ਕਿ ਯਹੋਵਾਹ ਅਤੇ ਪ੍ਰਭੂ ਇਹ ਗੱਲਾਂ ਆਖਦਾ ਹੈ, ‘ਇਸਰਾਏਲ ਦੇ ਪਰਿਵਾਰ, ਤੂੰ ਜਿੱਥੇ ਵੀ ਗਿਆ, ਮੇਰਾ ਪਵਿੱਤਰ ਨਾਮ ਬਦਨਾਮ ਕਰ ਦਿੱਤਾ। ਮੈਂ ਇਸ ਨੂੰ ਰੋਕਣ ਲਈ ਕੁਝ ਕਰਨ ਜਾ ਰਿਹਾ ਹਾਂ। ਇਸਰਾਏਲ, ਮੈਂ ਤੇਰੀ ਖਾਤਰ ਅਜਿਹਾ ਨਹੀਂ ਕਰਾਂਗਾ! ਮੈਂ ਅਜਿਹਾ ਆਪਣੇ ਪਵਿੱਤਰ ਨਾਮ ਖਾਤਰ ਕਰਾਂਗਾ।
ਹਿਜ਼ ਕੀ ਐਲ 20:9
ਪਰ ਮੈਂ ਉਨ੍ਹਾਂ ਨੂੰ ਤਬਾਹ ਨਹੀਂ ਕੀਤਾ। ਮੈਂ ਉਨ੍ਹਾਂ ਨੂੰ ਪਹਿਲਾਂ ਹੀ ਦੱਸ ਦਿੰਦਾ ਸੀ ਕਿ ਮੈਂ ਆਪਣੇ ਬੰਦਿਆਂ ਨੂੰ ਮਿਸਰ ਤੋਂ ਬਾਹਰ ਲੈ ਜਾਵਾਂਗਾ। ਮੈਂ ਆਪਣੀ ਨੇਕ-ਨਾਮੀ ਨੂੰ ਬਰਬਾਦ ਨਹੀਂ ਸੀ ਕਰਨਾ ਚਾਹੁੰਦਾ ਇਸ ਲਈ ਮੈਂ ਇਸਰਾਏਲ ਨੂੰ ਉਨ੍ਹਾਂ ਹੋਰਨਾਂ ਲੋਕਾਂ ਦੇ ਸਾਹਮਣੇ ਬਰਬਾਦ ਨਹੀਂ ਕੀਤਾ, ਜਿਨ੍ਹਾਂ ਦਰਮਿਆਨ ਇਸਰਾਏਲੀ ਰਹਿੰਦੇ ਸਨ।
ਯਸਈਆਹ 48:9
“ਪਰ ਮੈਂ ਧੀਰਜ ਰੱਖਾਂਗਾ ਅਜਿਹਾ ਮੈਂ ਆਪਣੇ ਵਾਸਤੇ ਕਰਾਂਗਾ। ਲੋਕ ਮੇਰੀ ਕਹਿਰਵਾਨ ਨਾ ਹੋਣ ਅਤੇ ਤੁਹਾਨੂੰ ਤਬਾਹ ਨਾ ਕਰਨ ਲਈ ਮੇਰੀ ਉਸਤਤ ਕਰਨਗੇ। ਇੰਤਜ਼ਾਰ ਕਰਨ ਲਈ ਤੁਸੀਂ ਮੇਰੀ ਉਸਤਤ ਕਰੋਂਗੇ।
ਜ਼ਬੂਰ 143:11
ਯਹੋਵਾਹ, ਮੈਨੂੰ ਜਿਉਣ ਦਿਉ। ਤਾਂ ਜੋ ਲੋਕ ਤੁਹਾਡੇ ਨਾਮ ਦੀ ਉਸਤਤਿ ਕਰਨ। ਮੈਨੂੰ ਦਰਸਾਉ ਕਿ ਤੁਸੀਂ ਸੱਚਮੁੱਚ ਸ਼ੁਭ ਹੋ ਅਤੇ ਮੈਨੂੰ ਮੇਰੇ ਦੁਸ਼ਮਣਾ ਕੋਲੋਂ ਬਚਾਉ।
ਗਿਣਤੀ 14:17
“ਇਸ ਲਈ ਹੁਣ ਮਾਲਕ ਆਪਣੀ ਸ਼ਕਤੀ ਦਰਸਾ! ਇਸ ਨੂੰ ਉਸੇ ਤਰ੍ਹਾਂ ਦਰਸਾ ਜਿਵੇਂ ਤੂੰ ਆਖਿਆ ਸੀ!