ਜ਼ਬੂਰ 25:15
ਮੈਂ ਸਦਾ ਯਹੋਵਾਹ ਦੀ ਓਟ ਤੱਕਦਾ ਹਾਂ। ਉਹ ਮੈਨੂੰ ਆਪਣੀਆਂ ਮੁਸੀਬਤਾਂ ਤੋਂ ਸਦਾ ਮੁਕਤ ਕਰਦਾ ਹੈ।
Mine eyes | עֵינַ֣י | ʿênay | ay-NAI |
are ever | תָּ֭מִיד | tāmîd | TA-meed |
toward | אֶל | ʾel | el |
the Lord; | יְהוָ֑ה | yĕhwâ | yeh-VA |
for | כִּ֤י | kî | kee |
he | הֽוּא | hûʾ | hoo |
shall pluck | יוֹצִ֖יא | yôṣîʾ | yoh-TSEE |
my feet | מֵרֶ֣שֶׁת | mērešet | may-REH-shet |
out of the net. | רַגְלָֽי׃ | raglāy | rahɡ-LAI |
Cross Reference
ਜ਼ਬੂਰ 141:8
ਯਹੋਵਾਹ, ਮੇਰੇ ਮਾਲਕ, ਮੈਂ ਤੁਹਾਡੇ ਵੱਲ ਮਦਦ ਲਈ ਤੱਕਦਾ ਹਾਂ। ਮੈਨੂੰ ਤੁਹਾਡੇ ਉੱਤੇ ਵਿਸ਼ਵਾਸ ਹੈ, ਕਿਰਪਾ ਕਰਕੇ ਮੈਨੂੰ ਨਾ ਮਰਨ ਦੇਵੋ।
ਜ਼ਬੂਰ 31:4
ਮੇਰੇ ਦੁਸ਼ਮਣਾਂ ਮੇਰੇ ਲਈ ਜਾਲ ਵਿਛਾਇਆ ਹੈ। ਮੈਨੂੰ ਉਨ੍ਹਾਂ ਦੇ ਜਾਲ ਤੋਂ ਬਚਾਉ। ਤੁਸੀਂ ਹੀ ਮੇਰਾ ਸੁਰੱਖਿਅਤ ਸਥਾਨ ਹੋ।
ਜ਼ਬੂਰ 123:2
ਗੁਲਾਮ ਆਪਣੀਆਂ ਲੋੜਾਂ ਲਈ ਆਪਣੇ ਮਾਲਕ ਉੱਤੇ ਨਿਰਭਰ ਕਰਦੇ ਹਨ। ਇਸੇ ਤਰ੍ਹਾਂ, ਅਸੀਂ ਆਪਣੇ ਯਹੋਵਾਹ ਪਰਮੇਸ਼ੁਰ ਉੱਤੇ ਨਿਰਭਰ ਕਰਦੇ ਹਾਂ, ਅਸੀਂ ਪਰਮੇਸ਼ੁਰ ਦਾ ਸਾਡੇ ਉੱਤੇ ਮਿਹਰ ਕਰਨ ਲਈ ਇੰਤਜ਼ਾਰ ਕਰਦੇ ਹਾਂ।
ਜ਼ਬੂਰ 121:1
ਮੰਦਰ ਵਿੱਚ ਜਾਣ ਵਾਲਿਆ ਲਈ ਇੱਕ ਗੀਤ। ਮੈਂ ਮਦਦ ਲਈ ਪਹਾੜੀਆਂ ਵੱਲ ਵੇਖਿਆ, ਪਰ ਅਸਲ ਵਿੱਚ ਮੇਰੇ ਲਈ ਮਦਦ ਕਿੱਥੋਂ ਆਵੇਗੀ।
ਜ਼ਬੂਰ 124:7
ਅਸੀਂ ਉਸ ਪੰਛੀ ਵਾਂਗ ਹਾਂ ਜਿਹੜਾ ਜਾਲ ਵਿੱਚ ਫ਼ਸ ਗਿਆ ਅਤੇ ਫ਼ੇਰ ਛੁੱਟ ਗਿਆ। ਜਾਲ ਟੁੱਟ ਗਿਆ ਅਤੇ ਅਸੀਂ ਛੁੱਟ ਗਏ।
ਯਰਮਿਆਹ 5:26
ਮੇਰੇ ਲੋਕਾਂ ਅੰਦਰ ਮੰਦੇ ਆਦਮੀ ਨੇ। ਉਹ ਮੰਦੇ ਲੋਕ ਉਨ੍ਹਾਂ ਆਦਮੀਆਂ ਵਰਗੇ ਹਨ, ਜਿਹੜੇ ਪੰਛੀਆਂ ਨੂੰ ਫ਼ਾਹੁਣ ਲਈ ਜਾਲ ਵਿਛਾਉਂਦੇ ਨੇ। ਉਹ ਲੋਕ ਆਪਣੇ ਜਾਲ ਵਿਛਾਉਂਦੇ ਨੇ ਪਰ ਉਹ ਪੰਛੀਆਂ ਦੀ ਬਾਵੇਂ ਬੰਦਿਆਂ ਨੂੰ ਫ਼ਾਹੁਂਦੇ ਹਨ।
੨ ਤਿਮੋਥਿਉਸ 2:25
ਪ੍ਰਭੂ ਦੇ ਸੇਵਕ ਨੂੰ ਚਾਹੀਦਾ ਹੈ ਕਿ ਉਹ ਉਨ੍ਹਾਂ ਲੋਕਾਂ ਨੂੰ ਨਰਮਾਈ ਨਾਲ ਉਪਦੇਸ਼ ਦੇਵੇ ਜਿਹੜੇ ਉਸ ਨਾਲ ਸਹਿਮਤ ਨਹੀਂ ਹਨ। ਸ਼ਾਇਦ ਪਰਮੇਸ਼ੁਰ ਉਨ੍ਹਾਂ ਲੋਕਾਂ ਦੇ ਮਨਾਂ ਨੂੰ ਇਸ ਤਰ੍ਹਾਂ ਤਬਦੀਲ ਕਰ ਦੇਵੇ ਕਿ ਉਹ ਸੱਚ ਨੂੰ ਪ੍ਰਵਾਨ ਕਰ ਲੈਣ।