Psalm 26:10
ਹੋ ਸੱਕਦਾ ਉਹ ਲੋਕ ਹੋਰਾਂ ਲੋਕਾਂ ਨੂੰ ਧੋਖਾ ਦਿੰਦੇ ਹੋਣ। ਹੋ ਸੱਕਦਾ ਉਹ ਮੰਦੇ ਕਾਰੇ ਕਰਨ ਦੇ ਪੈਸੇ ਲੈਂਦੇ ਹੋਣ।
Psalm 26:10 in Other Translations
King James Version (KJV)
In whose hands is mischief, and their right hand is full of bribes.
American Standard Version (ASV)
In whose hands is wickedness, And their right hand is full of bribes.
Bible in Basic English (BBE)
In whose hands are evil designs, and whose right hands take money for judging falsely.
Darby English Bible (DBY)
In whose hands are evil devices, and their right hand is full of bribes.
Webster's Bible (WBT)
In whose hands is mischief, and their right hand is full of bribes.
World English Bible (WEB)
In whose hands is wickedness, Their right hand is full of bribes.
Young's Literal Translation (YLT)
In whose hand `is' a wicked device, And their right hand `is' full of bribes.
| In whose | אֲשֶׁר | ʾăšer | uh-SHER |
| hands | בִּידֵיהֶ֥ם | bîdêhem | bee-day-HEM |
| is mischief, | זִמָּ֑ה | zimmâ | zee-MA |
| hand right their and | וִֽ֝ימִינָ֗ם | wîmînām | VEE-mee-NAHM |
| is full | מָ֣לְאָה | mālĕʾâ | MA-leh-ah |
| of bribes. | שֹּֽׁחַד׃ | šōḥad | SHOH-hahd |
Cross Reference
੧ ਸਮੋਈਲ 8:3
ਪਰ ਸਮੂਏਲ ਦੇ ਪੁੱਤਰ ਉਸ ਦੇ ਵਾਂਗ ਨਾ ਰਹੇ। ਯੋਏਲ ਅਤੇ ਅੱਬਿਯਾਹ ਨੇ ਰਿਸ਼ਵਤਾਂ ਲਈਆਂ ਅਤੇ ਅਦਾਲਤ ਵਿੱਚ ਆਪਣੇ ਨਿਆਂ ਬਦਲ ਦਿੰਦੇ ਸਨ। ਉਹ ਅਦਾਲਤ ਵਿੱਚ ਲੋਕਾਂ ਨਾਲ ਧੋਖਾ ਕਰਦੇ ਸਨ।
ਅਸਤਸਨਾ 16:19
ਤੁਹਾਨੂੰ ਹਮੇਸ਼ਾ ਨਿਰਪੱਖ ਹੋਣਾ ਚਾਹੀਦਾ ਹੈ। ਤੁਹਾਨੂੰ ਕੁਝ ਲੋਕਾਂ ਨਾਲ ਹੋਰਨਾਂ ਦੇ ਮੁਕਾਬਲੇ ਰਿਆਇਤ ਨਹੀਂ ਕਰਨੀ ਚਾਹੀਦੀ। ਤੁਹਾਨੂੰ ਵੱਢੀ ਲੈ ਕੇ ਫ਼ੈਸਲਾ ਬਦਲਣਾ ਨਹੀਂ ਚਾਹੀਦਾ। ਪੈਸਾ ਸਿਆਣੇ ਲੋਕਾਂ ਦੀਆਂ ਅੱਖਾਂ ਅੰਨ੍ਹੀਆਂ ਕਰ ਦਿੰਦਾ ਹੈ ਅਤੇ ਚੰਗੇ ਬੰਦੇ ਦੀ ਗਵਾਹੀ ਨੂੰ ਬਦਲ ਦਿੰਦਾ ਹੈ।
ਖ਼ਰੋਜ 23:8
“ਜੇ ਕੋਈ ਆਦਮੀ ਤੁਹਾਨੂੰ ਪੈਸੇ ਦੇਕੇ ਆਪਣੇ ਲਈ ਹਾਮੀ ਭਰਾਉਣ ਦੀ ਕੋਸ਼ਿਸ਼ ਕਰਦਾ ਹੈ, ਜਦੋਂ ਕਿ ਉਹ ਗਲਤ ਹੈ, ਤਾਂ ਉਸ ਦੇ ਪੈਸੇ ਨੂੰ ਪ੍ਰਵਾਨ ਨਾ ਕਰੋ। ਇਸ ਤਰ੍ਹਾਂ ਦੀ ਰਿਸ਼ਵਤ ਮੁਨਸਫ਼ਾਂ ਨੂੰ ਅੰਨ੍ਹਿਆਂ ਕਰ ਦਿੰਦੀ ਹੈ ਤੇ ਉਹ ਸੱਚ ਨੂੰ ਨਹੀਂ ਦੇਖ ਸੱਕਦੇ। ਅਤੇ ਇਸ ਤਰ੍ਹਾਂ ਦੀ ਰਿਸ਼ਵਤ ਨੇਕ ਬੰਦਿਆਂ ਤੋਂ ਵੀ ਝੂਠ ਬੁਲਵਾ ਸੱਕਦੀ ਹੈ।
ਰਸੂਲਾਂ ਦੇ ਕਰਤੱਬ 23:12
ਕੁਝ ਯਹੂਦੀਆਂ ਨੇ ਪੌਲੁਸ ਨੂੰ ਮਾਰਨ ਦੀ ਵਿਉਂਤ ਬਣਾਈ ਅਗਲੇ ਦਿਨ ਦੀ ਸਵੇਰ ਕੁਝ ਯਹੂਦੀਆਂ ਨੇ ਪੌਲੁਸ ਦੇ ਵਿਰੁੱਧ ਸਾਜਿਸ਼ ਕੀਤੀ। ਉਨ੍ਹਾਂ ਨੇ ਆਪੋ ਵਿੱਚ ਹੀ ਮਤਾ ਪਕਾਇਆ ਕਿ ਜਦ ਤੱਕ ਉਹ ਪੌਲੁਸ ਨੂੰ ਮਾਰ ਨਾ ਮੁਕਾਉਣਗੇ ਉਹ ਕੁਝ ਵੀ ਨਹੀਂ ਖਾਣ ਪੀਣਗੇ।
ਮੱਤੀ 26:3
ਤਦ ਪ੍ਰਧਾਨ ਜਾਜਕ ਅਤੇ ਬਜ਼ੁਰਗ ਯਹੂਦੀ ਆਗੂ ਸਰਦਾਰ ਜਾਜਕ ਦੇ ਮਹਲ ਵਿੱਚ ਇਕੱਠੇ ਹੋਏ। ਸਰਦਾਰ ਜਾਜਕ ਦਾ ਨਾਓ ਕਯਾਫ਼ਾ ਸੀ।
ਮੀਕਾਹ 7:3
ਲੋਕ ਦੋਨਾਂ ਹੱਥਾਂ ਨਾਲ ਬੁਰਿਆਈਆਂ ਕਰਨ ’ਚ ਲੱਗੇ ਹੋਏ ਹਨ। ਸਰਦਾਰ ਵੱਢੀ ਮੰਗਦੇ ਹਨ, ਨਿਆਂਕਾਰ ਅਦਾਲਤ ਵਿੱਚ ਆਪਣਾ ਫੈਸਲਾ ਬਦਲਣ ਲਈ ਧਨ ਖਾਂਦੇ ਹਨ। “ਪ੍ਰਮੁੱਖ ਆਗੂ” ਦਿਆਨਤਕਦਾਰ ਫ਼ੈਸਲੇ ਨਹੀਂ ਦਿੰਦੇ ਸਗੋਂ ਆਪਣੀ ਮਨਮਰਜ਼ੀ ਕਰਦੇ ਹਨ।
ਮੀਕਾਹ 2:1
ਲੋਕਾਂ ਦੀਆਂ ਪਾਪੀ ਵਿਉਂਤਾਂ ਜਿਹੜੇ ਬਦੀ ਕਰਨ ਦੀ ਸੋਚਦੇ ਹਨ ਉਨ੍ਹਾਂ ਲੋਕਾਂ ਤੇ ਸੰਕਟ ਆਵੇਗਾ ਜਿਹੜੇ ਆਪਣੇ ਮੰਜਿਆਂ ਤੇ ਲੰਮੇ ਪੈਕੇ ਰਾਤ ਭਰ ਬਦੀ ਸੋਚਦੇ ਹਨ ਅਤੇ ਫ਼ਿਰ ਸਵੇਰ ਹੋਣ ਤੇ ਆਪਣੇ ਸੋਚੇ ਮੁਤਾਬਕ ਬਦੀ ਕਰਦੇ ਹਨ। ਭਲਾ ਕਿਉਂ-ਕਿਉਂ ਕਿ ਉਨ੍ਹਾਂ ਕੋਲ ਮਨ-ਇੱਛਤ ਕਰਨ ਦੀ ਸ਼ਕਤੀ ਹੈ।
ਆਮੋਸ 5:12
ਕਿਉਂ ਕਿ ਮੈਂ ਤੁਹਾਡੇ ਵੱਡੇ ਪਾਪਾਂ ਨੂੰ ਜਾਣਦਾ ਹਾਂ। ਤੁਸੀਂ ਸੱਚਮੁੱਚ ਹੀ ਕੁਝ ਬੜੇ ਮੰਦੇ ਕੰਮ ਕੀਤੇ ਹਨ ਤੁਸੀਂ ਨੇਕੀ ਦੀ ਰਾਹ ਚਲਦੇ ਲੋਕਾਂ ਨੂੰ ਸਤਾਇਆ ਗ਼ਲਤ ਕੰਮਾਂ ਲਈ ਰਿਸ਼ਵਤ ਲਿੱਤੀ ਅਦਾਲਤ ਵਿੱਚ ਗਰੀਬਾਂ ਦਾ ਹੱਕ ਮਾਰਿਆ।
ਹਿਜ਼ ਕੀ ਐਲ 22:12
ਯਰੂਸ਼ਲਮ ਵਿੱਚ, ਤੁਸੀਂ ਲੋਕ ਲੋਕਾਂ ਨੂੰ ਮਾਰਨ ਲਈ ਪੈਸਾ ਲੈਂਦੇ ਹੋ। ਤੁਸੀਂ ਲੋਕ ਪੈਸਾ ਉਧਾਰ ਦਿੰਦੇ ਹੋ ਅਤੇ ਉਨ੍ਹਾਂ ਕਰਜ਼ਿਆਂ ਉੱਤੇ ਸੂਦ ਵਸੂਲ ਕਰਦੇ ਹੋ। ਤੁਸੀਂ ਲੋਕ ਬੋੜੇ ਜਿੰਨੇ ਪੈਸੇ ਲਈ ਆਪਣੇ ਗੁਵਾਂਢੀਆਂ ਨੂੰ ਧੋਖਾ ਦਿੰਦੇ ਹੋ। ਅਤੇ ਤੁਸੀਂ ਲੋਕਾਂ ਨੇ ਮੈਨੂੰ ਭੁਲਾ ਦਿੱਤਾ ਹੈ।’” ਯਹੋਵਾਹ ਮੇਰਾ ਪ੍ਰਭੂ ਨੇ ਇਹ ਗੱਲਾਂ ਆਖੀਆਂ।
ਯਸਈਆਹ 33:15
ਨੇਕ ਅਤੇ ਇਮਾਨਦਾਰ ਬੰਦੇ ਜਿਹੜੇ ਪੈਸੇ ਲਈ ਹੋਰਾਂ ਨੂੰ ਨੁਕਸਾਨ ਪਹੁੰਚਾਣ ਤੋਂ ਇਨਕਾਰ ਕਰਦੇ ਹਨ ਉਹੀ ਇਸ ਅਗਨੀ ਵਿੱਚੋਂ ਸਲਾਮਤ ਬਚਣਗੇ। ਉਹ ਲੋਕ ਰਿਸ਼ਵਤ ਲੈਣ ਤੋਂ ਇਨਕਾਰ ਕਰਦੇ ਹਨ। ਉਹ ਲੋਕ ਹੋਰਾਂ ਲੋਕਾਂ ਨੂੰ ਕਤਲ ਕਰਨ ਦੀਆਂ ਵਿਉਂਤਾਂ ਨੂੰ ਸੁਣਨ ਤੋਂ ਇਨਕਾਰ ਕਰਦੇ ਹਨ। ਉਹ ਲੋਕ ਮੰਦੇ ਕੰਮਾਂ ਦੀਆਂ ਯੋਜਨਾਵਾਂ ਵੱਲ ਝਾਕਣ ਤੋਂ ਵੀ ਇਨਕਾਰ ਕਰਦੇ ਹਨ।
ਅਮਸਾਲ 4:16
ਕਿਉਂ ਕਿ ਅਜਿਹੇ ਬੁਰੇ ਲੋਕ ਜੁਰਮ ਕੀਤੇ ਬਿਨਾ, ਸੌਂ ਨਹੀਂ ਸੱਕਦੇ। ਉਹ ਲੋਕ ਉਦੋਂ ਤੱਕ ਸੌਂ ਨਹੀਂ ਸੱਕਦੇ ਜਦੋਂ ਤੱਕ ਕਿ ਕਿਸੇ ਹੋਰ ਬੰਦੇ ਨੂੰ ਦੁੱਖੀ ਨਹੀਂ ਕਰਦੇ।
ਅਮਸਾਲ 1:16
ਜਿਵੇਂ ਉਹ ਬਦੀ ਕਰਨ ਵਿੱਚ ਤੇਜ-ਤਰਾਰ ਅਤੇ ਲੋਕਾਂ ਨੂੰ ਮਾਰਨ ਲਈ ਬਹੁਤ ਤੇਜ਼ ਹਨ।
ਜ਼ਬੂਰ 55:9
ਮੇਰੇ ਮਾਲਕ ਇਨ੍ਹਾਂ ਦੇ ਝੂਠ ਨੂੰ ਰੋਕੋ। ਮੈਂ ਇਸ ਸ਼ਹਿਰ ਅੰਦਰ ਹਿੰਸਾ ਅਤੇ ਲੜਾਈ ਦੇਖਦਾ ਹਾਂ।
ਜ਼ਬੂਰ 52:2
ਤਸੀਂ ਮੂਰੱਖਤਾ ਭਰੀਆਂ ਵਿਉਂਤਾ ਬਣਾਉਂਦੇ ਹੋ ਅਤੇ ਤੁਹਾਡੀ ਜ਼ੁਬਾਨ ਤੇਜ ਤਰਾਰ ਉਸਤਰੇ ਵਰਗੀ ਹੈ। ਤੁਸੀਂ ਹਰ ਵੇਲੇ ਝੂਠ ਬੋਲਦੇ ਹੋਂ। ਤੁਸੀਂ ਲੋਕਾਂ ਨੂੰ ਧੋਖਾ ਦੇਣ ਦੀ ਕੋਸ਼ਿਸ਼ ਕਰਦੇ ਹੋ।
ਜ਼ਬੂਰ 36:4
ਰਾਤ ਵੇਲੇ, ਉਹ ਫ਼ਜ਼ੂਲ ਦੀਆਂ ਵਿਉਂਤਾਂ ਬਣਾਉਂਦਾ ਹੈ। ਉਹ ਜਾਗਦਾ ਅਤੇ ਕੁਝ ਵੀ ਚੰਗਾ ਨਹੀਂ ਕਰਦਾ। ਪਰ ਉਹ ਬਦੀ ਕਰਨ ਤੋਂ ਇਨਕਾਰ ਨਹੀਂ ਕਰਦਾ।
ਜ਼ਬੂਰ 11:2
ਮੰਦੇ ਆਦਮੀ ਸ਼ਿਕਾਰੀ ਵਾਂਗ ਹਨ, ਜਿਹੜੇ ਆਪਣੇ-ਆਪ ਨੂੰ ਹਨੇਰੇ ਦੀ ਚਾਦਰ ਹੇਠਾਂ ਲੁਕੋ ਲੈਂਦੇ ਹਨ ਅਤੇ ਹਮਲਾ ਕਰਨ ਲਈ ਵਾਪਸ ਮੁੜਦੇ ਹਨ। ਉਹ ਆਪਣੀ ਕਮਾਣ ਉੱਤੇ ਝੁਕ ਕੇ ਤੀਰਾਂ ਦਾ ਨਿਸ਼ਾਨਾਂ ਸਿੱਧਾ ਨੇਕ ਇਨਸਾਨਾਂ, ਅਤੇ ਇਮਾਨਦਾਰ ਲੋਕਾਂ ਦੇ ਦਿਲਾਂ ਤੇ ਸਾਧਦੇ ਹਨ।
ਜ਼ਬੂਰ 10:14
ਯਹੋਵਾਹ, ਅਵੱਸ਼ ਹੀ ਤੁਸੀਂ ਉਸ ਜੁਲਮ ਅਤੇ ਬਦੀ ਨੂੰ ਵੇਖਦੇ ਹੋ ਜਿਹੜੀ ਬੁਰੇ ਲੋਕਾਂ ਦੁਆਰਾ ਕੀਤੀ ਜਾਂਦੀ ਹੈ। ਇਨ੍ਹਾਂ ਮਸਲਿਆਂ ਵੱਲ ਤੱਕੋ ਅਤੇ ਕੁਝ ਕਰੋ। ਮੁਸੀਬਤਾਂ ਦੇ ਮਾਰੇ ਅਨੇਕਾਂ ਬੰਦੇ ਤੁਹਾਡੀ ਸਹਾਇਤਾ ਲਈ ਇੰਤਜ਼ਾਰ ਕਰਦੇ ਹਨ। ਯਹੋਵਾਹ ਇਹ ਤੂੰ ਹੀ ਹੈਂ ਜਿਹੜਾ ਯਤੀਮਾਂ ਦੀ ਸਹਾਇਤਾ ਕਰਦਾਂ। ਇਸ ਲਈ ਉਨ੍ਹਾਂ ਦਾ ਧਿਆਨ ਰੱਖੋ।