Psalm 33:14
ਉਸ ਨੇ ਆਪਣੇ ਉੱਚੇ ਤਖਤ ਤੋਂ ਧਰਤੀ ਉੱਤੇ ਰਹਿਣ ਵਾਲੇ ਸਾਰੇ ਹੀ ਲੋਕਾਂ ਵੱਲ ਹੇਠਾਂ ਦੇਖਿਆ।
Psalm 33:14 in Other Translations
King James Version (KJV)
From the place of his habitation he looketh upon all the inhabitants of the earth.
American Standard Version (ASV)
From the place of his habitation he looketh forth Upon all the inhabitants of the earth,
Bible in Basic English (BBE)
From his house he keeps watch on all who are living on the earth;
Darby English Bible (DBY)
From the place of his habitation he looketh forth upon all the inhabitants of the earth;
Webster's Bible (WBT)
From the place of his habitation he looketh upon all the inhabitants of the earth.
World English Bible (WEB)
From the place of his habitation he looks out on all the inhabitants of the earth,
Young's Literal Translation (YLT)
From the fixed place of His dwelling, He looked unto all inhabitants of the earth;
| From the place | מִֽמְּכוֹן | mimmĕkôn | MEE-meh-hone |
| of his habitation | שִׁבְתּ֥וֹ | šibtô | sheev-TOH |
| looketh he | הִשְׁגִּ֑יחַ | hišgîaḥ | heesh-ɡEE-ak |
| upon | אֶ֖ל | ʾel | el |
| all | כָּל | kāl | kahl |
| the inhabitants | יֹשְׁבֵ֣י | yōšĕbê | yoh-sheh-VAY |
| of the earth. | הָאָֽרֶץ׃ | hāʾāreṣ | ha-AH-rets |
Cross Reference
੧ ਸਲਾਤੀਨ 8:39
ਤਾਂ ਕਿਰਪਾ ਕਰਕੇ ਅਕਾਸ਼ ’ਚ ਹੁੰਦਿਆਂ ਹੋਇਆਂ ਉਸਦੀਆਂ ਪ੍ਰਾਰਥਨਾ ਨੂੰ ਸੁਣੀ ਅਤੇ ਉਨ੍ਹਾਂ ਨੂੰ ਮਾਫ਼ ਕਰ ਦੇਵੀਂ ਉਨ੍ਹਾਂ ਦੀ ਮਦਦ ਕਰੀਂ ਜਿਵੇਂ ਕਿ ਤੂੰ ਜਾਣਦਾ ਹੈਂ ਕਿ ਉਨ੍ਹਾਂ ਦੇ ਮਨਾਂ ਵਿੱਚ ਕੀ ਹੈ।
੧ ਸਲਾਤੀਨ 8:27
“ਪਰ ਪਰਮੇਸ਼ੁਰ, ਕੀ ਤੂੰ ਸੱਚਮੁੱਚ ਇਸ ਧਰਤੀ ਤੇ ਰਹੇਂਗਾ? ਜਦੋਂ ਕਿ ਅਕਾਸ਼ ਅਤੇ ਉਨ੍ਹਾਂ ਦਿਆਂ ਅੱਤ ਉੱਚੀਆਂ ਥਾਵਾਂ ਵੀ ਤੈਨੂੰ ਨਹੀਂ ਸਮਾ ਸੱਕਦੀਆਂ, ਤਾਂ ਅਵੱਸ਼ ਹੀ ਇਹ ਮੰਦਰ ਜਿਹੜਾ ਮੈਂ ਤੇਰੇ ਲਈ ਬਣਾਇਆ, ਤੈਨੂੰ ਨਹੀਂ ਸਮਾ ਸੱਕਦਾ।
੧ ਸਲਾਤੀਨ 8:30
ਹੇ ਯਹੋਵਾਹ, ਮੈਂ ਸੁਲੇਮਾਨ, ਤੇਰਾ ਸੇਵਕ ਅਤੇ ਤੇਰੇ ਲੋਕ, ਇਸਰਾਏਲੀ ਮੰਦਰ ਨੂੰ ਆਕੇ ਅਤੇ ਇੱਥੇ ਪ੍ਰਾਰਥਨਾ ਕਰਾਂਗੇ। ਕਿਰਪਾ ਕਰਕੇ ਸਾਡੀਆਂ ਪ੍ਰਾਰਥਨਾਵਾਂ ਨੂੰ ਸੁਣੀ। ਅਸੀਂ ਜਾਣਦੇ ਹਾਂ ਕਿ ਤੂੰ ਅਕਾਸ਼ਾਂ ਵਿੱਚ ਰਹਿੰਦਾ ਹੈਂ। ਅਸੀਂ ਤੈਨੂੰ ਬੇਨਤੀ ਕਰਦੇ ਹਾਂ ਕਿ ਤੂੰ ਓਥੋਂ ਸਾਡੀਆਂ ਪ੍ਰਾਰਥਾਨਾਵਾਂ ਸੁਣੇ, ਅਤੇ ਸਾਨੂੰ ਖਿਮਾ ਕਰ ਦੇਵੇਂ।
੧ ਸਲਾਤੀਨ 8:43
ਕਿਰਪਾ ਕਰਕੇ ਅਕਾਸ਼ ਵਿੱਚ ਆਪਣੇ ਘਰੋ ਉਨ੍ਹਾਂ ਦੀਆਂ ਪ੍ਰਾਰਥਨਾਵਾਂ ਸੁਣ ਅਤੇ ਉਹ ਕਰ ਜੋ ਉਹ ਤੈਥੋਂ ਮੰਗਣ। ਫ਼ੇਰ ਧਰਤੀ ਦੇ ਸਾਰੇ ਲੋਕ ਜਾਣ ਲੈਣਗੇ ਅਤੇ ਤੇਰੀ ਇੱਜ਼ਤ ਕਰਨਗੇ ਜਿਵੇਂ ਇਸਰਾਏਲ ਦੇ ਲੋਕ ਕਰਦੇ ਹਨ। ਫ਼ੇਰ ਉਹ ਲੋਕ ਜਾਣ ਲੈਣਗੇ ਕਿ ਮੈਂ ਇਹ ਮੰਦਰ ਤੇਰੇ ਆਦਰ ਵਿੱਚ ਬਣਾਇਆ ਹੈ।
ਜ਼ਬੂਰ 123:1
ਮੰਦਰ ਜਾਣ ਵੇਲੇ ਦਾ ਇੱਕ ਗੀਤ। ਹੇ ਪਰਮੇਸ਼ੁਰ, ਮੈਂ ਉੱਪਰ ਤੱਕਦਾ ਹਾਂ ਅਤੇ ਤੁਹਾਡੇ ਅੱਗੇ ਪ੍ਰਾਰਥਨਾ ਕਰਦਾ ਹਾਂ। ਤੁਸੀਂ ਸਵਰਗ ਵਿੱਚ ਵੱਡੇ ਰਾਜੇ ਵਾਂਗ ਬੈਠੋ।
ਯਸਈਆਹ 57:15
ਪਰਮੇਸ਼ੁਰ ਉੱਚਾ ਅਤੇ ਉੱਠਿਆ ਹੋਇਆ ਹੈ। ਪਰਮੇਸ਼ੁਰ ਸਦਾ ਜਿਉਂਦਾ ਹੈ। ਪਰਮੇਸ਼ੁਰ ਦਾ ਨਾਮ ਪਵਿੱਤਰ ਹੈ। ਪਰਮੇਸ਼ੁਰ ਆਖਦਾ ਹੈ, “ਮੈਂ ਉੱਚੀ ਪਵਿੱਤਰ ਥਾਂ ਉੱਤੇ ਰਹਿੰਦਾ ਹਾਂ, ਪਰ ਉਨ੍ਹਾਂ ਲੋਕਾਂ ਨਾਲ ਵੀ ਜਿਹੜੇ ਉਦਾਸ ਅਤੇ ਨਿਮਾਣੇ ਹਨ। ਮੈਂ ਉਨ੍ਹਾਂ ਲੋਕਾਂ ਨੂੰ ਨਵਾਂ ਜੀਵਨ ਦੇਵਾਂਗਾ ਜਿਹੜੇ ਆਪਣੇ ਆਤਮੇ ਵਿੱਚ ਨਿਮਾਣੇ ਹਨ। ਮੈਂ ਉਨ੍ਹਾਂ ਲੋਕਾਂ ਨੂੰ ਜੀਵਨ ਦੇਵਾਂਗਾ, ਜਿਹੜੇ ਆਪਣੇ ਦਿਲਾਂ ਅੰਦਰ ਉਦਾਸ ਨੇ।
ਯਸਈਆਹ 66:1
ਪਰਮੇਸ਼ੁਰ ਸਮੂਹ ਕੌਮਾਂ ਦਾ ਨਿਆਂ ਕਰੇਗਾ ਇਹੀ ਹੈ ਜੋ ਪਰਮੇਸ਼ੁਰ ਆਖਦਾ ਹੈ, “ਅਕਾਸ਼ ਮੇਰਾ ਸਿੰਘਾਸਣ ਨੇ। ਧਰਤੀ ਮੇਰਾ ਪੈਰ ਟਿਕਾਣਾ ਹੈ। ਇਸ ਲਈ ਤੁਸੀਂ ਕੀ ਸੋਚਦੇ ਹੋ ਕਿ ਤੁਸੀਂ ਮੇਰੇ ਲਈ ਇੱਕ ਘਰ ਬਣਾ ਸੱਕਦੇ ਹੋ? ਨਹੀਂ! ਤੁਸੀਂ ਨਹੀਂ ਬਣਾ ਸੱਕਦੇ! ਕੀ ਤੁਸੀਂ ਮੇਰੇ ਅਰਾਮ ਕਰਨ ਲਈ ਕੋਈ ਥਾਂ ਦੇ ਸੱਕਦੇ ਹੋ? ਨਹੀਂ! ਤੁਸੀਂ ਨਹੀਂ ਦੇ ਸੱਕਦੇ!
ਲੋਕਾ 11:2
ਯਿਸੂ ਨੇ ਚੇਲਿਆਂ ਨੂੰ ਆਖਿਆ, “ਜਦੋਂ ਤੁਸੀਂ ਪ੍ਰਾਰਥਨਾ ਕਰੋ ਤਾਂ ਇਹ ਆਖੋ: ‘ਹੇ ਪਿਤਾ! ਤੇਰਾ ਨਾਮ ਹਮੇਸ਼ਾ ਪਵਿੱਤਰ ਮੰਨਿਆ ਜਾਵੇ, ਅਤੇ ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਤੇਰਾ ਰਾਜ ਆਵੇ।
੧ ਤਿਮੋਥਿਉਸ 6:16
ਪਰਮੇਸ਼ੁਰ ਕਦੀ ਨਹੀਂ ਮਰਦਾ ਪਰਮੇਸ਼ੁਰ ਆਪਣੀ ਪ੍ਰਚੰਡ ਰੋਸ਼ਨੀ ਵਿੱਚ ਰਹਿੰਦਾ ਹੈ ਕਿ ਲੋਕ ਉਸ ਦੇ ਨੇੜੇ ਨਹੀਂ ਜਾ ਸੱਕਦੇ। ਕਿਸੇ ਵੀ ਵਿਅਕਤੀ ਨੇ ਪਰਮੇਸ਼ੁਰ ਨੂੰ ਕਦੇ ਨਹੀਂ ਦੇਖਿਆ। ਕੋਈ ਵੀ ਵਿਅਕਤੀ ਪਰਮੇਸ਼ੁਰ ਦੇ ਦੇਖ ਸੱਕਣ ਦੇ ਸਮਰਥ ਨਹੀਂ ਹੈ। ਪਰਮੇਸ਼ੁਰ ਦੀ ਸਦਾ ਉਸਤਤਿ ਅਤੇ ਸ਼ਕਤੀ ਹੋਵੇ। ਆਮੀਨ।