ਜ਼ਬੂਰ 36:3 in Punjabi

ਪੰਜਾਬੀ ਪੰਜਾਬੀ ਬਾਈਬਲ ਜ਼ਬੂਰ ਜ਼ਬੂਰ 36 ਜ਼ਬੂਰ 36:3

Psalm 36:3
ਉਸ ਦੇ ਸ਼ਬਦ ਨਿਰਾਰਥਕ ਝੂਠ ਹਨ। ਉਹ ਸਿਆਣਾ ਨਹੀਂ ਬਣਦਾ ਜਾਂ ਉਹ ਚੰਗਿਆਈ ਕਰਨਾ ਨਹੀਂ ਸਿੱਖਿਆ।

Psalm 36:2Psalm 36Psalm 36:4

Psalm 36:3 in Other Translations

King James Version (KJV)
The words of his mouth are iniquity and deceit: he hath left off to be wise, and to do good.

American Standard Version (ASV)
The words of his mouth are iniquity and deceit: He hath ceased to be wise `and' to do good.

Bible in Basic English (BBE)
In the words of his mouth are evil and deceit; he has given up being wise and doing good.

Darby English Bible (DBY)
The words of his mouth are wickedness and deceit: he hath left off to be wise, to do good.

Webster's Bible (WBT)
For he flattereth himself in his own eyes, until his iniquity is found to be hateful.

World English Bible (WEB)
The words of his mouth are iniquity and deceit. He has ceased to be wise and to do good.

Young's Literal Translation (YLT)
The words of his mouth `are' iniquity and deceit, He ceased to act prudently -- to do good.

The
words
דִּבְרֵיdibrêdeev-RAY
of
his
mouth
פִ֭יוpîwfeeoo
iniquity
are
אָ֣וֶןʾāwenAH-ven
and
deceit:
וּמִרְמָ֑הûmirmâoo-meer-MA
off
left
hath
he
חָדַ֖לḥādalha-DAHL
to
be
wise,
לְהַשְׂכִּ֣ילlĕhaśkîlleh-hahs-KEEL
and
to
do
good.
לְהֵיטִֽיב׃lĕhêṭîbleh-hay-TEEV

Cross Reference

ਯਰਮਿਆਹ 4:22
ਪਰਮੇਸ਼ੁਰ ਨੇ ਆਖਿਆ, “ਮੇਰੇ ਲੋਕ ਮੂਰਖ ਨੇ। ਉਹ ਮੈਨੂੰ ਨਹੀਂ ਜਾਣਦੇ। ਉਹ ਮੂਰਖ ਬੱਚੇ ਹਨ। ਉਹ ਨਹੀਂ ਸਮਝਦੇ। ਉਹ ਬਦੀ ਕਰਨ ਵਿੱਚ ਮਾਹਰ ਹਨ, ਪਰ ਉਹ ਨੇਕੀ ਕਰਨੀ ਨਹੀਂ ਜਾਣਦੇ।”

ਜ਼ਬੂਰ 55:21
ਮੇਰੇ ਵੈਰੀ ਅਸਲ ਵਿੱਚ ਬਹੁਤ ਖੁਸ਼ਾਮਦੀ ਗਾਲੜੀ ਹਨ, ਉਹ ਸ਼ਾਂਤੀ ਬਾਰੇ ਗੱਲਾਂ ਕਰਦੇ ਹਨ, ਪਰ ਅਸਲੀਅਤ ਵਿੱਚ ਉਹ ਯੁੱਧ ਲਈ ਵਿਉਂਤਾਂ ਘੜਦੇ ਹਨ। ਉਨ੍ਹਾਂ ਦੇ ਸ਼ਬਦ ਤੇਲ ਵਰਗੇ ਹਨ ਚਿਕਨੇ ਹਨ ਪਰ ਉਹ ਸ਼ਬਦ ਚਾਕੂ ਵਾਂਗ ਹਮਲਾ ਕਰਦੇ ਹਨ।

ਜ਼ਬੂਰ 10:7
ਉਹ ਹਮੇਸ਼ਾ ਸਰਾਪਦੇ ਹਨ। ਉਹ ਹਮੇਸ਼ਾ ਦੂਸਰਿਆਂ ਬਾਰੇ ਮੰਦੀਆਂ ਗੱਲਾਂ ਆਖਦੇ ਹਨ। ਇਸਤੋਂ ਇਲਾਵਾ ਉਹ ਮੰਦੀਆਂ ਗੱਲਾਂ ਦੀਆਂ ਯੋਜਨਾਵਾਂ ਬਣਾਉਂਦੇ ਰਹਿੰਦੇ ਹਨ।

ਜ਼ਬੂਰ 140:3
ਉਨ੍ਹਾਂ ਦੀਆਂ ਜੀਭਾਂ ਜ਼ਹਿਰੀਲੇ ਸੱਪਾਂ ਵਰਗੀਆਂ ਹਨ। ਇਵੇਂ ਹੈ ਜਿਵੇਂ ਉਨ੍ਹਾਂ ਦੀ ਜੀਭ ਹੇਠਾਂ ਸੱਪ ਦਾ ਜ਼ਹਿਰ ਛੁਪਿਆ ਹੋਵੇ।

ਸਫ਼ਨਿਆਹ 1:6
ਕੁਝ ਲੋਕ ਯਹੋਵਾਹ ਵੱਲੋਂ ਮੂੰਹ ਮੋੜ ਗਏ ਤੇ ਉਨ੍ਹਾਂ ਮੇਰੇ ਤੋਂ ਮਦਦ ਮੰਗਣੀ ਬੰਦ ਕਰ ਦਿੱਤੀ। ਜਿਨ੍ਹਾਂ ਨੇ ਆਪਣਾ ਰੁੱਖ ਮੋੜ ਲਿਆ ਉਨ੍ਹਾਂ ਨੂੰ ਮੈਂ ਉਸ ਥਾਂ ਤੋਂ ਹਟਾ ਦੇਵਾਂਗਾ।”

ਮੱਤੀ 22:15
ਕੁਝ ਯਹੂਦੀਆਂ ਨੇ ਯਿਸੂ ਨਾਲ ਧੋਖਾ ਕਰਨ ਦੀ ਕੋਸ਼ਿਸ਼ ਕੀਤੀ ਉਸਤੋਂ ਬਾਦ ਫ਼ਰੀਸੀ ਬਾਹਰ ਗਏ ਅਤੇ ਉਨ੍ਹਾਂ ਨੇ ਯਿਸੂ ਨੂੰ ਪ੍ਰਸ਼ਨਾਂ ਰਾਹੀਂ ਫ਼ਸਾਉਣ ਦਾ ਫ਼ੈਸਲਾ ਕੀਤਾ।

ਮੱਤੀ 22:35
ਇੱਕ ਫ਼ਰੀਸੀ ਜੋ ਮੂਸਾ ਦੀ ਸ਼ਰ੍ਹਾ ਦਾ ਉਸਤਾਦ ਸੀ ਯਿਸੂ ਨੂੰ ਪਰਤਾਉਣ ਲਈ ਉਸ ਨੂੰ ਇੱਕ ਸਵਾਲ ਪੁੱਛਿਆ,

ਇਬਰਾਨੀਆਂ 10:39
ਪਰ ਅਸੀਂ ਅਜਿਹੇ ਲੋਕ ਨਹੀਂ ਹਾਂ ਜਿਹੜੇ ਪਿੱਛੇ ਮੁੜੇ ਅਤੇ ਗੁਆਚ ਗਏ ਹੋਣ। ਨਹੀਂ। ਅਸੀਂ ਉਹ ਲੋਕ ਹਾਂ ਜਿਹੜੇ ਨਿਹਚਾ ਰੱਖਦੇ ਹਾਂ ਅਤੇ ਬਚਾਏ ਗਏ ਹਾਂ।

੧ ਯੂਹੰਨਾ 2:19
ਮਸੀਹ ਦੇ ਉਹ ਦੁਸ਼ਮਣ ਸਾਡੇ ਸਮੂਹ ਵਿੱਚ ਸਨ, ਪਰ ਉਨ੍ਹਾਂ ਨੇ ਸਾਨੂੰ ਛੱਡ ਦਿੱਤਾ। ਉਹ ਸੱਚਮੁੱਚ ਸਾਡੇ ਨਹੀਂ ਸਨ। ਜੇ ਉਹ ਸਾਡੀ ਸੰਗਤ ਦਾ ਹਿੱਸਾ ਹੁੰਦੇ ਤਾਂ ਉਹ ਸਾਡੇ ਨਾਲ ਹੀ ਰਹਿੰਦੇ। ਪਰ ਕਿਉਂ ਜੋ ਉਹ ਸਾਨੂੰ ਛੱਡ ਗਏ, ਇਹ ਦਰਸ਼ਾਉਂਦਾ ਹੈ ਕਿ ਉਨ੍ਹਾਂ ਵਿੱਚੋ ਕੋਈ ਵੀ ਸਾਡੇ ਵਿੱਚਲਾ ਨਹੀਂ ਸੀ।

ਜ਼ਬੂਰ 125:5
ਮੰਦੇ ਆਦਮੀ ਮੰਦੀਆਂ ਗੱਲਾਂ ਕਰਦੇ ਹਨ। ਯਹੋਵਾਹ ਉਨ੍ਹਾਂ ਮੰਦੇ ਲੋਕਾਂ ਨੂੰ ਦੰਡ ਦੇਵੇਗਾ ਇਸਰਾਏਲ ਵਿੱਚ ਸ਼ਾਂਤੀ ਹੋਵੇ।

ਜ਼ਬੂਰ 94:8
ਮੰਦੇ ਲੋਕੋ ਤੁਸੀਂ ਬਹੁਤ ਮੂਰਖ ਹੋ, ਤੁਸੀਂ ਆਪਣਾ ਸਬਕ ਕਦੋਂ ਸਿਖੋਂਗੇ? ਤੁਸੀਂ, ਮੰਦੇ ਲੋਕੋ ਕਿੰਨੇ ਬੁੱਧੂ ਹੋ। ਤੁਹਾਨੂੰ ਸਮਝਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ।

ਜ਼ਬੂਰ 58:3
ਉਨ੍ਹਾਂ ਬਦਕਾਰ ਬੰਦਿਆਂ ਨੇ ਮੰਦੇ ਕਾਰ ਜਨਮ ਤੋਂ ਹੀ ਸ਼ੁਰੂ ਕਰ ਦਿੱਤੇ ਸਨ। ਜਨਮ ਤੋਂ ਹੀ ਉਹ ਝੂਠੇ ਹਨ।

੧ ਸਮੋਈਲ 13:13
ਸਮੂਏਲ ਨੇ ਕਿਹਾ, “ਤੂੰ ਬੜੀ ਮੂਰੱਖਤਾਈ ਕੀਤੀ ਹੈ। ਤੂੰ ਯਹੋਵਾਹ ਆਪਣੇ ਪਰਮੇਸ਼ੁਰ ਦੀ ਆਗਿਆ ਨਹੀਂ ਮੰਨੀ। ਜੇਕਰ ਤੂੰ ਪਰਮੇਸ਼ੁਰ ਦੇ ਹੁਕਮ ਨੂੰ ਮੰਨਿਆ ਹੁੰਦਾ ਤਾਂ ਉਸ ਨੇ ਤੇਰੇ ਪਰਿਵਾਰ ਨੂੰ ਹਮੇਸ਼ਾ ਲਈ ਇਸਰਾਏਲ ਦੇ ਲੋਕਾਂ ਉੱਪਰ ਰਾਜ ਬਖਸ਼ ਦੇਣਾ ਸੀ।

੧ ਸਮੋਈਲ 15:26
ਪਰ ਸਮੂਏਲ ਨੇ ਸ਼ਾਊਲ ਨੂੰ ਕਿਹਾ, “ਹੁਣ ਮੈਂ ਤੇਰੇ ਨਾਲ ਵਾਪਸ ਨਹੀਂ ਜਾਵਾਂਗਾ। ਤੂੰ ਯਹੋਵਾਹ ਦੇ ਹੁਕਮ ਦੀ ਉਲੰਘਣਾ ਕੀਤੀ ਅਤੇ ਇਨਕਾਰ ਕੀਤਾ ਹੁਣ ਯਹੋਵਾਹ ਤੈਨੂੰ ਇਸਰਾਏਲ ਦਾ ਪਾਤਸ਼ਾਹ ਬਨਾਉਣ ਤੋਂ ਇਨਕਾਰੀ ਹੈ।”

੧ ਸਮੋਈਲ 16:14
ਇੱਕ ਬੁਰਾ ਆਤਮਾ ਸ਼ਾਊਲ ਨੂੰ ਸਤਾਉਂਦਾ ਰਿਹਾ ਯਹੋਵਾਹ ਦੇ ਆਤਮੇ ਨੇ ਸ਼ਾਊਲ ਨੂੰ ਤਿਆਗ ਦਿੱਤਾ ਅਤੇ ਫ਼ਿਰ ਉਸ ਨੇ ਇੱਕ ਬੁਰਾ ਆਤਮਾ ਸ਼ਾਊਲ ਅੰਦਰ ਦਾਖਲ ਕਰ ਦਿੱਤਾ। ਇਸਨੇ ਸ਼ਾਊਲ ਨੂੰ ਬਹੁਤ ਕਸ਼ਟ ਦਿੱਤੇ।

੧ ਸਮੋਈਲ 18:21
ਸ਼ਾਊਲ ਨੇ ਸੋਚਿਆ, “ਹੁਣ ਮੈਂ ਮੀਕਲ ਤੋਂ ਦਾਊਦ ਨੂੰ ਉਸ ਦੇ ਜਾਲ ਵਿੱਚ ਫ਼ਸਾਉਣ ਦਾ ਕੰਮ ਲਵਾਂਗਾ। ਮੈਂ ਮੀਕਲ ਨੂੰ ਦਾਊਦ ਨਾਲ ਵਿਆਹ ਕਰਨ ਦੇਵਾਂਗਾ ਅਤੇ ਉਸਤੋਂ ਬਾਦ ਫ਼ਲਿਸਤੀ ਆਪੇ ਦਾਊਦ ਨੂੰ ਜਾਨੋਂ ਮਾਰ ਸੁੱਟਣਗੇ।” ਇਸ ਲਈ ਸ਼ਾਊਲ ਨੇ ਦਾਊਦ ਨੂੰ ਦੂਜੀ ਵਾਰ ਕਿਹਾ, “ਤੂੰ ਅੱਜ ਹੀ ਮੇਰੀ ਕੁੜੀ ਨਾਲ ਵਿਆਹ ਕਰ ਸੱਕਦਾ ਹੈਂ।”

੧ ਸਮੋਈਲ 19:6
ਸ਼ਾਊਲ ਨੇ ਯੋਨਾਥਾਨ ਦੀ ਸਾਰੀ ਗੱਲ ਸੁਣੀ ਅਤੇ ਸੌਂਹ ਖਾਕੇ ਆਖਿਆ, “ਜਿਉਂਦੇ ਯਹੋਵਾਹ ਦੀ ਸ਼ੌਂਹ, ਦਾਊਦ ਮਾਰਿਆ ਨਾ ਜਾਵੇਗਾ।”

੧ ਸਮੋਈਲ 26:21
ਤਦ ਸ਼ਾਊਲ ਨੇ ਕਿਹਾ, “ਮੈਥੋਂ ਪਾਪ ਹੋ ਗਿਆ, ਦਾਊਦ ਮੇਰੇ ਪੁੱਤਰ ਤੂੰ ਮੇਰੇ ਕੋਲ ਵਾਪਸ ਆ ਜਾ। ਅੱਜ ਤੂੰ ਮੈਨੂੰ ਇਹ ਦਰਸਾਇਆ ਹੈ ਕਿ ਮੇਰੀ ਜਿੰਦ ਤੇਰੀ ਨਿਗਾਹ ਵਿੱਚ ਦੁਰਲੱਭ ਹੈ। ਮੈਂ ਹੁਣ ਹੋਰ ਤੈਨੂੰ ਦੁੱਖ ਨਾ ਦੇਵਾਂਗਾ। ਮੈਂ ਬਹੁਤ ਵੱਡੀ ਮੂਰੱਖਤਾਈ ਅਤੇ ਭੁੱਲ ਕੀਤੀ ਹੈ।”

ਜ਼ਬੂਰ 5:9
ਉਹ ਲੋਕ ਸੱਚ ਨਹੀਂ ਆਖਦੇ। ਉਹ ਲੋਕ ਝੂਠੇ ਹਨ ਜਿਹੜੇ ਸੱਚ ਨੂੰ ਮਰੋੜਦੇ ਹਨ। ਉਨ੍ਹਾਂ ਦੇ ਮੂੰਹ ਖਾਲੀ ਕਬਰਾਂ ਵਰਗੇ ਹਨ। ਭਾਵੇਂ ਉਹ ਹੋਰਨਾਂ ਨੂੰ ਮਿੱਠੇ ਸ਼ਬਦ ਬੋਲਦੇ ਹਨ, ਉਹ ਸਿਰਫ਼ ਉਨ੍ਹਾਂ ਨੂੰ ਫ਼ਸਾਉਣ ਅਤੇ ਨੁਕਸਾਨ ਪਹੁੰਚਾਉਣ ਦੀਆਂ ਹੀ ਵਿਉਂਤਾ ਬਣਾਉਂਦੇ ਹਨ।

ਜ਼ਬੂਰ 12:2
ਲੋਕੀਂ ਆਪਣੇ ਗੁਆਂਢੀਆਂ ਨੂੰ ਝੂਠ ਬੋਲਦੇ ਹਨ, ਉਹ ਆਪਣੇ ਗੁਆਂਢੀਆਂ ਨੂੰ ਝੂਠ ਬੋਲਦੇ ਹਨ ਅਤੇ ਚਾਪਲੂਸੀ ਕਰਦੇ ਹਨ।

੧ ਸਮੋਈਲ 11:6
ਸ਼ਾਉਲ ਨੇ ਉਨ੍ਹਾਂ ਦੀ ਪੂਰੀ ਗੱਲ ਸੁਣੀ। ਤਦ ਪਰਮੇਸ਼ੁਰ ਦੇ ਆਤਮੇ ਨੇ ਬੜੇ ਜ਼ੋਰ ਨਾਲ ਸ਼ਾਊਲ ਵਿੱਚ ਪ੍ਰਵੇਸ਼ ਕੀਤਾ ਅਤੇ ਸ਼ਾਊਲ ਬੜੇ ਕਰੋਧ ਵਿੱਚ ਆ ਗਿਆ।