Psalm 37:10
ਥੋੜੇ ਹੀ ਸਮੇਂ ਬਾਅਦ ਇੱਥੇ ਮੰਦੇ ਲੋਕ ਨਹੀਂ ਹੋਣਗੇ। ਭਾਵੇਂ ਤੁਸੀਂ ਉਨ੍ਹਾਂ ਨੂੰ ਲੱਭਦੇ ਰਹੋਂਗੇ ਪਰ ਉਹ ਸਾਰੇ ਹੀ ਜਾ ਚੁੱਕੇ ਹੋਣਗੇ।
Psalm 37:10 in Other Translations
King James Version (KJV)
For yet a little while, and the wicked shall not be: yea, thou shalt diligently consider his place, and it shall not be.
American Standard Version (ASV)
For yet a little while, and the wicked shall not be: Yea, thou shalt diligently consider his place, and he shall not be.
Bible in Basic English (BBE)
For in a short time the evil-doer will be gone: you will go searching for his place, and it will not be there.
Darby English Bible (DBY)
For yet a little while, and the wicked is not; and thou considerest his place, but he is not.
Webster's Bible (WBT)
For yet a little while, and the wicked shall not be: yes, thou shalt diligently consider his place, and it shall not be.
World English Bible (WEB)
For yet a little while, and the wicked will be no more. Yes, though you look for his place, he isn't there.
Young's Literal Translation (YLT)
And yet a little, and the wicked is not, And thou hast considered his place, and it is not.
| For yet | וְע֣וֹד | wĕʿôd | veh-ODE |
| a little while, | מְ֭עַט | mĕʿaṭ | MEH-at |
| wicked the and | וְאֵ֣ין | wĕʾên | veh-ANE |
| shall not | רָשָׁ֑ע | rāšāʿ | ra-SHA |
| consider diligently shalt thou yea, be: | וְהִתְבּוֹנַ֖נְתָּ | wĕhitbônantā | veh-heet-boh-NAHN-ta |
| עַל | ʿal | al | |
| place, his | מְקוֹמ֣וֹ | mĕqômô | meh-koh-MOH |
| and it shall not | וְאֵינֶֽנּוּ׃ | wĕʾênennû | veh-ay-NEH-noo |
Cross Reference
ਅੱਯੂਬ 24:24
ਭਾਵੇਂ ਬੁਰੇ ਬੰਦੇ ਕੁਝ ਸਮੇਂ ਲਈ ਕਾਮਯਾਬ ਹੋ ਜਾਣ। ਪਰ ਫ਼ੇਰ ਉਹ ਤੁਰ ਜਾਣਗੇ। ਉਹ ਬਿਲਕੁਲ ਦੂਸਰਿਆਂ ਵਾਂਗ, ਫ਼ਸਲ ਵਾਂਗ ਕੱਟੇ ਜਾਣਗੇ।
ਅੱਯੂਬ 7:10
ਉਹ ਆਪਣੇ ਪੁਰਾਣੇ ਘਰ ਵਿੱਚ ਫੇਰ ਕਦੇ ਨਹੀਂ ਆਵੇਗਾ। ਉਸਦਾ ਥਾਂ ਫ਼ੇਰ ਉਸ ਨੂੰ ਕਦੇ ਨਹੀਂ ਜਾਣੇਗਾ।
ਜ਼ਬੂਰ 52:5
ਇਸ ਲਈ ਪਰਮੇਸ਼ੁਰ ਤੁਹਾਨੂੰ ਸਦਾ ਲਈ ਬਰਬਾਦ ਕਰ ਦੇਵੇਗਾ। ਉਹ ਤੁਹਾਨੂੰ ਫ਼ੜ ਲਵੇਗਾ ਅਤੇ ਤੁਹਾਨੂੰ ਤੁਹਾਡੇ ਘਰਾਂ ਵਿੱਚੋਂ ਖਿੱਚ ਲਵੇਗਾ, ਜਿਵੇਂ ਕੋਈ ਬੰਦਾ ਪੌਦੇ ਨੂੰ ਜੜਾਂ ਸਮੇਤ ਜ਼ਮੀਨ ਵਿੱਚੋਂ ਪੁੱਟਦਾ ਹੈ।
ਜ਼ਬੂਰ 37:35
ਮੈਂ ਇੱਕ ਦੁਸ਼ਟ ਬੰਦੇ ਨੂੰ ਵੇਖਿਆ ਜੋ ਸ਼ਕਤੀਸ਼ਾਲੀ ਸੀ। ਉਹ ਇੱਕ ਤਕੜੇ ਰੁੱਖ ਵਰਗਾ ਸੀ।
ਯਸਈਆਹ 14:16
ਲੋਕ ਤੇਰੇ ਵੱਲ ਦੇਖਦੇ ਹਨ ਅਤੇ ਤੇਰੇ ਬਾਰੇ ਸੋਚਦੇ ਹਨ। ਉਹ ਦੇਖਦੇ ਹਨ ਕਿ ਤੂੰ ਤਾਂ ਬਸ ਮੁਰਦਾ ਜਿਸਮ ਹੀ ਹੈਂ, ਤੇ ਲੋਕ ਆਖਦੇ ਨੇ, “ਕੀ ਇਹ ਉਹੀ ਬੰਦਾ ਹੈ ਜਿਸਨੇ ਧਰਤੀ ਦੀਆਂ ਸਾਰੀਆਂ ਰਾਜਧਾਨੀਆਂ ਨੂੰ ਭੈਭੀਤ ਕੀਤਾ ਸੀ?
ਲੋਕਾ 12:20
“ਪਰ ਪਰਮੇਸ਼ੁਰ ਨੇ ਉਸ ਮਨੁੱਖ ਨੂੰ ਕਿਹਾ, ‘ਹੇ ਮੂਰਖ! ਅੱਜ ਰਾਤ ਹੀ ਤੂੰ ਮਰ ਜਾਵੇਂਗਾ! ਫ਼ਿਰ ਜਿਹੜੀਆਂ ਵਸਤਾਂ ਤੂੰ ਤਿਆਰ ਕੀਤੀਆਂ ਹਨ ਕਿਸ ਦੀਆਂ ਹੋਣਗੀਆਂ?’
ਲੋਕਾ 16:27
“ਤਾਂ ਅਮੀਰ ਆਦਮੀ ਨੇ ਕਿਹਾ ‘ਫ਼ੇਰ ਪਿਤਾ ਅਬਰਾਹਾਮ ਮੈਂ ਤੇਰੇ ਅੱਗੇ ਲਾਜ਼ਰ ਨੂੰ ਧਰਤੀ ਤੇ ਮੇਰੇ ਪਿਤਾ ਦੇ ਘਰ ਭੇਜਣ ਦੀ ਬੇਨਤੀ ਕਰਦਾ ਹਾਂ, ਕਿਉਂਕਿ ਮੇਰੇ ਪੰਜ ਭਰਾ ਹਨ।
ਇਬਰਾਨੀਆਂ 10:36
ਤੁਹਾਨੂੰ ਅਵੱਸ਼ ਹੀ ਸਬਰ ਰੱਖਣਾ ਚਾਹੀਦਾ ਹੈ। ਫ਼ੇਰ, ਤੁਹਾਡੇ ਉਹੀ ਕਰਨ ਤੋਂ ਬਾਦ, ਜੋ ਪਰਮੇਸ਼ੁਰ ਚਾਹੁੰਦਾ ਹੈ, ਤੁਸੀਂ ਉਨ੍ਹਾਂ ਚੀਜ਼ਾਂ ਨੂੰ ਪ੍ਰਾਪਤ ਕਰੋਂਗੇ ਜਿਨ੍ਹਾਂ ਦਾ ਪਰਮੇਸ਼ੁਰ ਨੇ ਵਾਇਦਾ ਕੀਤਾ ਸੀ।
੧ ਪਤਰਸ 4:7
ਪਰਮੇਸ਼ੁਰ ਦੀਆਂ ਦਾਤਾਂ ਦੇ ਚੰਗੇ ਪ੍ਰਬੰਧਕ ਬਣੋ ਉਹ ਦਿਨ ਨੇੜੇ ਹੈ ਜਦੋਂ ਸਭ ਕੁਝ ਨਸ਼ਟ ਹੋ ਜਾਵੇਗਾ। ਇਸ ਲਈ ਸਾਫ਼ ਮਨ ਰੱਖੋ ਅਤੇ ਸਵੈ ਕਾਬੂ ਰੱਖੋ ਅਤੇ ਇਹ ਤੁਹਾਨੂੰ ਤੁਹਾਡੀਆਂ ਪ੍ਰਾਰਥਨਾ ਵਿੱਚ ਸਹਾਇਤਾ ਕਰੇਗਾ।
ਪਰਕਾਸ਼ ਦੀ ਪੋਥੀ 6:10
ਇਹ ਰੂਹਾਂ ਉੱਚੀ ਅਵਾਜ਼ ਵਿੱਚ ਚੀਕੀਆਂ, “ਪਵਿੱਤਰ ਅਤੇ ਸੱਚੇ ਪ੍ਰਭੂ, ਤੇਰੇ ਲਈ ਧਰਤੀ ਦੇ ਲੋਕਾਂ ਦਾ ਨਿਆਂ ਕਰਨਾ ਹੋਵੇ ਤਾਂ ਕਿੰਨਾ ਚਿਰ ਲੱਗੇਗਾ ਤੇਰੇ ਲਈ ਉਨ੍ਹਾਂ ਲੋਕਾਂ ਨੂੰ ਸਾਨੂੰ ਮਾਰਨ ਲਈ ਸਜ਼ਾ ਦੇਣ ਲਈ ਹੋਰ ਕਿੰਨਾ ਸਮਾਂ ਲੱਗੇਗਾ?”
ਜ਼ਬੂਰ 107:42
ਨੇਕ ਆਦਮੀ ਇਹ ਗੱਲ ਵੇਖਦੇ ਹਨ ਅਤੇ ਉਹ ਪ੍ਰਸੰਨ ਹਨ। ਪਰ ਮੰਦੇ ਲੋਕੀ ਵੀ ਇਸ ਨੂੰ ਦੇਖਦੇ ਹਨ ਅਤੇ ਉਨ੍ਹਾਂ ਨੂੰ ਨਹੀਂ ਪਤਾ ਕਿ ਉਹ ਕੀ ਆਖਣ।
ਜ਼ਬੂਰ 103:16
ਪਰਮੇਸ਼ੁਰ ਜਾਣਦਾ ਹੈ ਕਿ ਅਸੀਂ ਇੱਕ ਨਿੱਕੇ ਜੰਗਲੀ ਫ਼ੁੱਲ ਵਰਗੇ ਹਾਂ, ਉਹ ਫ਼ੁੱਲ ਬਹੁਤ ਛੇਤੀ ਉੱਗਦਾ ਹੈ। ਫ਼ੇਰ ਗਰਮ ਹਵਾ ਵੱਗਦੀ ਹੈ ਅਤੇ ਉਹ ਫ਼ੁੱਲ ਮਰ ਜਾਂਦਾ ਹੈ। ਛੇਤੀ ਹੀ, ਤੁਸੀਂ ਇਹ ਵੀ ਨਹੀਂ ਦੱਸ ਸੱਕੋਂਗੇ ਕਿ ਫ਼ੁੱਲ ਕਿੱਥੇ ਉੱਗਿਆ ਸੀ।
੨ ਸਲਾਤੀਨ 9:25
ਯੇਹੂ ਨੇ ਆਪਣੇ ਇੱਕ ਰੱਥ ਚਾਲਕ ਬਿਦਕਰ ਨੂੰ ਆਖਿਆ, “ਯੋਰਾਮ ਦੀ ਲੋਥ ਨੂੰ ਚੁਕ ਕੇ ਨਬੋਥ ਯਿਜ਼ਰਏਲੀ ਦੇ ਖੇਤ ਵਿੱਚ ਸੁੱਟ ਦੇ। ਯਾਦ ਕਰ, ਜਦੋਂ ਆਪਾਂ ਦੋਵੇਂ ਉਸ ਦੇ ਪਿਤਾ ਅਹਾਬ ਦੇ ਪਿੱਛੇ ਸਵਾਰ ਹੋਏ ਸਾਂ ਤਾਂ ਯਹੋਵਾਹ ਨੇ ਉਸ ਦੇ ਖਿਲਾਫ਼ ਇਸੇ ਨਿਆਂ ਦਾ ਹੁਕਮ ਲਗਾਇਆ ਸੀ।
੨ ਸਲਾਤੀਨ 9:34
ਤ੍ਦ ਯੇਹੂ ਘਰ ਅੰਦਰ ਪ੍ਰਵੇਸ਼ ਕੀਤਾ ਤੇ ਅੰਦਰ ਜਾਕੇ ਖਾਧਾ-ਪੀਤਾ। ਫ਼ਿਰ ਉਸ ਨੇ ਕਿਹਾ, “ਵੇਖੋ ਇਸ ਸਰਾਪੀ ਔਰਤ ਵੱਲ ਅਤੇ ਇਸ ਨੂੰ ਦੱਬ ਦੇਵੋ ਕਿਉਂ ਕਿ ਇਹ ਪਾਤਸ਼ਾਹ ਦੀ ਧੀ ਹੈ।”
ਆ ਸਤਰ 7:10
ਤਾਂ ਉਨ੍ਹਾਂ ਨੇ ਉਸੇ ਸੂਲੀ ਤੇ, ਜੋ ਹਾਮਾਨ ਨੇ ਮਾਰਦਕਈ ਲਈ ਬਣਾਈ ਸੀ, ਹਾਮਾਨ ਨੂੰ ਟੰਗ ਦਿੱਤਾ। ਤਾਂ ਪਾਤਸ਼ਾਹ ਦਾ ਕਰੋਧ ਢਲ ਗਿਆ।
ਅੱਯੂਬ 7:21
ਗ਼ਲਤੀਆਂ ਕਰਨ ਬਦਲੇ ਤੁਸੀਂ ਸਿਰਫ਼ ਮੈਨੂੰ ਮਾਫ਼ ਕਿਉਂ ਨਹੀਂ ਕਰ ਦਿੰਦੇ? ਤੁਸੀਂ ਮੈਨੂੰ ਮੇਰੇ ਪਾਪ ਲਈ ਬਖਸ਼ ਕਿਉਂ ਨਹੀਂ ਦਿੰਦੇ? ਮੈਂ ਛੇਤੀ ਹੀ ਮਰ ਜਾਵਾਂਗਾ ਤੇ ਧੂੜ ਵਿੱਚ ਵਾਪਸ ਚੱਲਾ ਜਾਵਾਂਗਾ। ਫੇਰ ਤੁਸੀਂ ਮੈਨੂੰ ਲੱਭੋਗੇ ਪਰ ਮੈਂ ਜਾ ਚੁੱਕਿਆ ਹ੍ਹੋਵਾਂਗਾ।”
ਅੱਯੂਬ 14:10
ਪਰ ਜਦੋਂ ਆਦਮੀ ਮਰ ਜਾਂਦਾ, ਉਹ ਖਤਮ ਹੋ ਜਾਂਦਾ ਹੈ! ਜਦੋਂ ਆਦਮੀ ਮਰ ਜਾਂਦਾ, ਉਹ ਤੁਰ ਜਾਂਦਾ ਹੈ।
ਅੱਯੂਬ 20:8
ਸੁਪਨੇ ਵਾਂਗ ਉਹ ਦੂਰ ਉੱਡ ਜਾਵੇਗਾ ਤੇ ਕੋਈ ਵੀ ਉਸ ਨੂੰ ਲੱਭ ਨਹੀਂ ਸੱਕੇਗਾ। ਉਸ ਨੂੰ ਦੂਰ ਭਜਾ ਦਿੱਤਾ ਜਾਵੇਗਾ ਤੇ ਬੁਰੇ ਸੁਪਨੇ ਵਾਂਗ ਭੁਲਾ ਦਿੱਤਾ ਜਾਵੇਗਾ।
ਜ਼ਬੂਰ 49:10
ਦੇਖੋ, ਸਿਆਣੇ ਲੋਕ ਵੀ ਉਵੇਂ ਮਰਦੇ ਹਨ ਜਿਵੇਂ ਮੂਰਖ ਅਤੇ ਉੱਜੜ ਲੋਕ ਮਰਦੇ ਹਨ। ਉਹ ਮਰ ਜਾਂਦੇ ਹਨ ਅਤੇ ਆਪਣੀ ਦੌਲਤ ਹੋਰਾਂ ਲਈ ਛੱਡ ਜਾਂਦੇ ਹਨ।
ਜ਼ਬੂਰ 58:10
ਇੱਕ ਚੰਗਾ ਵਿਅਕਤੀ ਉਦੋਂ ਬਹੁਤ ਖੁਸ਼ ਹੋਵੇਗਾ ਜਦੋਂ ਉਹ ਦੁਸ਼ਟ ਲੋਕਾਂ ਨੂੰ ਉਨ੍ਹਾਂ ਦੀਆਂ ਦੁਸ਼ਟ ਕਰਨੀਆਂ ਲਈ ਜਿਹੜੀਆਂ ਉਨ੍ਹਾਂ ਨੇ ਕੀਤੀਆਂ, ਦੰਡ ਮਿਲਦਿਆਂ ਦੇਖੇਗਾ। ਉਹ ਇੱਕ ਸਿਪਾਹੀ ਦੀ ਤਰ੍ਹਾਂ ਹੋਵੇਗਾ ਜਿਸਨੇ ਆਪਣੇ ਸਾਰੇ ਵੈਰੀਆਂ ਨੂੰ ਹਰਾ ਦਿੱਤਾ ਸੀ।
ਜ਼ਬੂਰ 73:18
ਹੇ ਪਰਮੇਸ਼ੁਰ, ਤੁਸੀਂ ਸੱਚਮੁੱਚ ਉਨ੍ਹਾਂ ਲੋਕਾਂ ਨੂੰ ਖਤਰਨਾਕ ਸਥਿਤੀ ਵਿੱਚ ਪਾ ਦਿੱਤਾ ਹੈ। ਉਨ੍ਹਾਂ ਲਈ ਡਿੱਗ ਪੈਣਾ ਅਤੇ ਤਬਾਹ ਹੋ ਜਾਣਾ ਕਿੰਨਾ ਆਸਾਨ ਹੈ।
੧ ਸਮੋਈਲ 25:38
ਦਸਾਂ ਦਿਨਾਂ ਵਿੱਚ, ਯਹੋਵਾਹ ਨੇ ਨਾਬਾਲ ਨੂੰ ਸਜ਼ਾ ਦਿੱਤੀ ਅਤੇ ਉਹ ਮਰ ਗਿਆ।