Psalm 37:31
ਉਸ ਨੇ ਯਹੋਵਾਹ ਦੇ ਉਪਦੇਸ਼ਾਂ ਨੂੰ ਸਿਖ ਲਿਆ ਹੈ, ਅਤੇ ਉਹ ਜ਼ਿੰਦਗੀ ਦੇ ਸਹੀ ਢੰਗ ਤੋਂ ਵੱਖਰਾ ਨਹੀਂ ਹੋਵੇਗਾ।
Psalm 37:31 in Other Translations
King James Version (KJV)
The law of his God is in his heart; none of his steps shall slide.
American Standard Version (ASV)
The law of his God is in his heart; None of his steps shall slide.
Bible in Basic English (BBE)
The law of his God is in his heart; he will never make a false step.
Darby English Bible (DBY)
the law of his God is in his heart; his goings shall not slide.
Webster's Bible (WBT)
The law of his God is in his heart; none of his steps shall slide.
World English Bible (WEB)
The law of his God is in his heart. None of his steps shall slide.
Young's Literal Translation (YLT)
The law of his God `is' his heart, His steps do not slide.
| The law | תּוֹרַ֣ת | tôrat | toh-RAHT |
| of his God | אֱלֹהָ֣יו | ʾĕlōhāyw | ay-loh-HAV |
| heart; his in is | בְּלִבּ֑וֹ | bĕlibbô | beh-LEE-boh |
| none | לֹ֖א | lōʾ | loh |
| of his steps | תִמְעַ֣ד | timʿad | teem-AD |
| shall slide. | אֲשֻׁרָֽיו׃ | ʾăšurāyw | uh-shoo-RAIV |
Cross Reference
ਅਸਤਸਨਾ 6:6
ਜਿਹੜੇ ਆਦੇਸ਼ ਮੈਂ ਤੁਹਾਨੂੰ ਅੱਜ ਦਿੰਦਾ ਹਾਂ ਉਨ੍ਹਾਂ ਨੂੰ ਹਮੇਸ਼ਾ ਯਾਦ ਰੱਖਣਾ।
ਯਸਈਆਹ 51:7
ਤੁਸੀਂ ਲੋਕ, ਜਿਹੜੇ ਨੇਕੀ ਨੂੰ ਸਮਝਦੇ ਹੋ, ਤੁਹਾਨੂੰ ਮੇਰੀ ਗੱਲ ਸੁਣਨੀ ਚਾਹੀਦੀ ਹੈ। ਤੁਸੀਂ ਲੋਕ ਜਿਹੜੇ ਮੇਰੀਆਂ ਸਿੱਖਿਆਵਾਂ ਉੱਤੇ ਚੱਲਦੇ ਹੋ, ਤੁਹਾਨੂੰ ਉਹ ਗੱਲਾਂ ਸੁਣਨੀਆਂ ਚਾਹੀਦੀਆਂ ਹਨ ਜਿਹੜੀਆਂ ਮੈਂ ਤੁਹਾਨੂੰ ਆਖਦਾ ਹਾਂ। ਬੁਰੇ ਬੰਦਿਆਂ ਕੋਲੋਂ ਭੈਭੀਤ ਨਾ ਹੋਵੋ। ਉਨ੍ਹਾਂ ਮੰਦੀਆਂ ਗੱਲਾਂ ਤੋਂ ਭੈਭੀਤ ਨਾ ਹੋਵੋ ਜਿਹੜੀਆਂ ਉਹ ਤੁਹਾਨੂੰ ਆਖਦੇ ਨੇ।
ਜ਼ਬੂਰ 40:8
ਮੇਰੇ ਪਰਮੇਸ਼ੁਰ ਮੈਂ ਉਹੀ ਕਰਨਾ ਚਾਹੁੰਦਾ ਹਾਂ ਜੋ ਤੁਸੀਂ ਚਾਹੁੰਦੇ ਹੋ। ਮੈਂ ਤੁਹਾਡੀਆਂ ਸਿੱਖਿਆਵਾਂ ਤੋਂ ਵਾਕਿਫ਼ ਹਾਂ।”
ਜ਼ਬੂਰ 37:23
ਯਹੋਵਾਹ ਇੱਕ ਸਿਪਾਹੀ ਦੀ ਧਿਆਨ ਨਾਲ ਤੁਰਨ ਵਿੱਚ ਮਦਦ ਕਰਦਾ ਹੈ। ਯਹੋਵਾਹ ਉਸ ਨੂੰ ਡਿੱਗਣ ਤੋਂ ਬਚਾਉਂਦਾ ਹੈ।
ਯਰਮਿਆਹ 31:33
“ਭਵਿੱਖ ਵਿੱਚ ਮੈਂ ਇਸਰਾਏਲ ਦੇ ਲੋਕਾਂ ਨਾਲ ਇਹ ਇਕਰਾਰਨਾਮਾ ਕਰਾਂਗਾ।” ਇਹ ਸੰਦੇਸ਼ ਯਹੋਵਾਹ ਵੱਲੋਂ ਹੈ। “ਮੈਂ ਆਪਣੀ ਬਿਵਸਬਾ ਉਨ੍ਹਾਂ ਦੇ ਮਨਾਂ ਵਿੱਚ ਰੱਖ ਦਿਆਂਗਾ, ਅਤੇ ਮੈਂ ਉਨ੍ਹਾਂ ਨੂੰ ਉਨ੍ਹਾਂ ਦੇ ਦਿਲਾਂ ਉੱਤੇ ਲਿਖ ਦਿਆਂਗਾ। ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰੇ ਬੰਦੇ ਹੋਣਗੇ।
ਜ਼ਬੂਰ 119:11
ਮੈਂ ਤੁਹਾਡੀਆਂ ਸਿੱਖਿਆਵਾਂ ਦਾ ਅਧਿਐਨ ਬੜੇ ਧਿਆਨ ਨਾਲ ਕਰਦਾ ਹਾਂ। ਕਿਉ? ਤਾਂ ਜੋ ਮੈਂ ਤੁਹਾਡੇ ਵਿਰੁੱਧ ਗੁਨਾਹ ਨਾ ਕਰ ਸੱਕਾਂ।
ਇਬਰਾਨੀਆਂ 8:10
ਇਹ ਨਵਾਂ ਕਰਾਰ ਹੈ ਜਿਹੜਾ ਮੈਂ ਇਜ਼ਰਾਏਲ ਦੇ ਲੋਕਾਂ ਨਾਲ ਕਰਾਂਗਾ। ਮੈਂ ਇਹ ਨਵਾਂ ਕਰਾਰ ਆਉਣ ਵਾਲੇ ਦਿਨਾਂ ਵਿੱਚ ਦੇਵਾਂਗਾ ਪ੍ਰਭੂ ਆਖਦਾ ਹੈ। ਮੈਂ ਆਪਣੇ ਨੇਮ ਉਨ੍ਹਾਂ ਦੇ ਮਨਾਂ ਵਿੱਚ ਰੱਖ ਦਿਆਂਗਾ, ਅਤੇ ਮੈਂ ਆਪਣੇ ਨੇਮ ਉਨ੍ਹਾਂ ਦੇ ਦਿਲਾਂ ਉੱਪਰ ਲਿਖ ਦਿਆਂਗਾ। ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰੇ ਲੋਕ ਹੋਣਗੇ।
ਅਮਸਾਲ 4:4
ਅਤੇ ਉਸ ਨੇ ਮੈਨੂੰ ਸਿੱਖਾਇਆ ਅਤੇ ਆਖਿਆ, “ਹਮੇਸ਼ਾ ਮੇਰੀ ਸਲਾਹ ਨੂੰ ਆਪਣੇ ਦਿਲ ਵਿੱਚ ਰੱਖੋ ਅਤੇ ਜੇਕਰ ਤੁਸੀਂ ਮੇਰੇ ਹੁਕਮਾਂ ਦਾ ਪਾਲਣ ਕਰੋਂਗੇ ਤੁਸੀਂ ਜੀਵੋਂਗੇ!
ਜ਼ਬੂਰ 121:3
ਪਰਮੇਸ਼ੁਰ ਤੁਹਾਨੂੰ ਡਿੱਗਣ ਨਹੀਂ ਦੇਵੇਗਾ। ਤੁਹਾਡਾ ਰੱਖਿਅਕ ਸੌਵੇਗਾ ਨਹੀਂ।
ਜ਼ਬੂਰ 119:98
ਯਹੋਵਾਹ, ਤੁਹਾਡੇ ਹੁਕਮਾਂ ਨੇ ਮੈਨੂੰ ਮੇਰੇ ਦੁਸ਼ਮਣਾਂ ਨਾਲੋਂ ਵੱਧੇਰੇ ਸਿਆਣਾ ਬਣਾ ਦਿੱਤਾ ਹੈ। ਤੁਹਾਡਾ ਨੇਮ ਸਦਾ ਮੇਰੇ ਨਾਲ ਹੈ।
ਜ਼ਬੂਰ 44:18
ਹੇ ਪਰਮੇਸ਼ੁਰ, ਅਸੀਂ ਤੁਹਾਨੂੰ ਪਿੱਠ ਨਹੀਂ ਦਿੱਤੀ ਹੈ ਅਸੀਂ ਤੁਹਾਡੀ ਅਗਵਾਈ ਨੂੰ ਨਹੀਂ ਛੱਡਿਆ ਹੈ।
ਜ਼ਬੂਰ 1:2
ਇੱਕ ਚੰਗਾ ਵਿਅਕਤੀ, ਯਹੋਵਾਹ ਦੇ ਉਪਦੇਸ਼ਾਂ ਨੂੰ ਪਿਆਰ ਕਰਦਾ, ਅਤੇ ਉਹ ਉਨ੍ਹਾਂ ਤੇ ਦਿਨ ਰਾਤ ਸੋਚ ਵਿੱਚਾਰ ਕਰਦਾ ਹੈ।
ਅੱਯੂਬ 23:11
ਮੈਂ ਹਮੇਸ਼ਾ ਪਰਮੇਸ਼ੁਰ ਦੀ ਰਜ਼ਾ ਅਨੁਸਾਰ ਜੀਵਿਆ ਹਾਂ। ਮੈਂ ਕਦੇ ਵੀ ਪਰਮੇਸ਼ੁਰ ਦੇ ਪਿੱਛੇ ਲੱਗਣ ਤੋਂ ਨਹੀਂ ਹਟਿਆ ਹਾਂ।
ਅਸਤਸਨਾ 11:18
“ਇਨ੍ਹਾਂ ਹੁਕਮਾਂ ਨੂੰ ਯਾਦ ਰੱਖਣਾ ਜੋ ਮੈਂ ਤੁਹਾਨੂੰ ਦੇ ਰਿਹਾ ਹਾਂ। ਇਨ੍ਹਾਂ ਨੂੰ ਆਪਣੇ ਦਿਲ ਅਤੇ ਰੂਹ ਅੰਦਰ ਰੱਖ ਲੈਣਾ, ਇਨ੍ਹਾਂ ਨੂੰ ਆਪਣੇ ਹੱਥਾਂ ਨਾਲ ਬੰਨ੍ਹ ਲਵੋ ਅਤੇ ਆਪਣੇ ਮੱਥਿਆਂ ਉੱਤੇ ਪਹਿਨ ਲਵੋ, ਫ਼ਿਰ ਇਹ ਤੁਹਾਨੂੰ ਉਨ੍ਹਾਂ ਨੂੰ ਚੇਤੇ ਰੱਖਣ ਵਿੱਚ ਸਹਾਇਤਾ ਕਰੇਗਾ।
ਹਿਜ਼ ਕੀ ਐਲ 27:6
ਉਨ੍ਹਾਂ ਨੇ ਬਾਸ਼ਾਨ ਦੇ ਓਕ ਦੇ ਰੁੱਖਾਂ ਦੀ ਵਰਤੋਂ ਕੀਤੀ ਸੀ ਤੁਹਾਡੇ ਪਤਵਾਰ ਬਨਾਉਣ ਲਈ। ਉਨ੍ਹਾਂ ਨੇ ਕਿੱਤੀਮ ਦੇ ਟਾਪੂਆਂ ਦੇ ਰੁੱਖਾਂ ਨੂੰ ਵਰਤਿਆ ਸੀ ਤੁਹਾਡੇ ਡੈਕ ਉਤਲੇ ਸਨਬੋਰ ਲਈ। ਸ਼ਿੰਗਾਰਿਆ ਸੀ ਉਨ੍ਹਾਂ ਨੇ ਉਸ ਨੂੰ ਹਾਬੀ ਦੰਦ ਨਾਲ।
ਅਮਸਾਲ 14:15
ਆਮ ਲੋਕ ਜੋ ਵੀ ਸੁਣਦੇ ਹਨ ਸਭ ਕੁਝ ਤੇ ਭਰੋਸਾ ਕਰ ਲੈਂਦੇ ਹਨ। ਪਰ ਸਿਆਣਾ ਬੰਦਾ ਕਰਨ ਤੋਂ ਪਹਿਲਾਂ ਹਰ ਚੀਜ਼ ਬਾਰੇ ਧਿਆਨ ਨਾਲ ਸੋਚ ਵਿੱਚਾਰ ਕਰਦਾ ਹੈ।
ਜ਼ਬੂਰ 73:2
ਮੈਂ ਬਸ ਤਿਲਕ ਹੀ ਗਿਆ ਸਾਂ ਅਤੇ ਪਾਪ ਕਰਨੇ ਸ਼ੁਰੂ ਕਰ ਦਿੱਤੇ ਸਨ।
ਜ਼ਬੂਰ 40:2
ਯਹੋਵਾਹ ਨੇ ਮੈਨੂੰ ਕਬਰ ਤੋਂ ਬਚਾ ਲਿਆ। ਉਸ ਨੇ ਮੈਨੂੰ ਚਿੱਕੜ ਵਿੱਚੋਂ ਉਤਾਹਾਂ ਚੁੱਕਿਆ। ਉਸ ਨੇ ਮੈਨੂੰ ਚੁੱਕਿਆ ਅਤੇ ਠੋਸ ਧਰਤੀ ਉੱਤੇ ਸਥਾਪਿਤ ਕੀਤਾ ਅਤੇ ਮੇਰੇ ਪੈਰ ਨੂੰ ਤਿਲਕਣ ਤੋਂ ਬਚਾਇਆ।
ਜ਼ਬੂਰ 17:5
ਮੈਂ ਤੁਹਾਡੇ ਰਸਤਿਆਂ ਤੇ ਚੱਲਿਆ ਹਾਂ। ਮੇਰੇ ਪਗ ਤੁਹਾਡੇ ਦੁਆਰਾ ਦੱਸੇ ਜੀਵਨ ਦੇ ਰਾਹ ਤੋਂ ਕਦੇ ਨਹੀਂ ਥਿੜਕੇ।