Psalm 46:1
ਨਿਰਦੇਸ਼ਕ ਲਈ: ਕੋਰਹ ਪਰਿਵਾਹ ਦਾ ਇੱਕ ਗੀਤ। ਅਲਾਮੋਥ ਦੁਆਰਾ ਇੱਕ ਗੀਤ। ਪਰਮੇਸ਼ੁਰ ਸਾਡੀ ਤਾਕਤ ਦਾ ਸ਼ਰਚਸ਼ਮਾ ਹੈ। ਹਮੇਸ਼ਾ ਸੰਕਟ ਕਾਲ ਵਿੱਚ ਉਸ ਕੋਲੋਂ, ਅਸੀਂ ਸਹਾਇਤਾ ਲੈ ਸੱਕਦੇ ਹਾਂ।
Psalm 46:1 in Other Translations
King James Version (KJV)
God is our refuge and strength, a very present help in trouble.
American Standard Version (ASV)
God is our refuge and strength, A very present help in trouble.
Bible in Basic English (BBE)
<To the chief music-maker. Of the sons of Korah; put to Alamoth. A Song.> God is our harbour and our strength, a very present help in trouble.
Darby English Bible (DBY)
{To the chief Musician. Of the sons of Korah. On Alamoth. A song.} God is our refuge and strength, a help in distresses, very readily found.
World English Bible (WEB)
> God is our refuge and strength, A very present help in trouble.
Young's Literal Translation (YLT)
To the Overseer. -- By sons of Korah. `For the Virgins.' -- A song. God `is' to us a refuge and strength, A help in adversities found most surely.
| God | אֱלֹהִ֣ים | ʾĕlōhîm | ay-loh-HEEM |
| is our refuge | לָ֭נוּ | lānû | LA-noo |
| and strength, | מַחֲסֶ֣ה | maḥăse | ma-huh-SEH |
| very a | וָעֹ֑ז | wāʿōz | va-OZE |
| present | עֶזְרָ֥ה | ʿezrâ | ez-RA |
| help | בְ֝צָר֗וֹת | bĕṣārôt | VEH-tsa-ROTE |
| in trouble. | נִמְצָ֥א | nimṣāʾ | neem-TSA |
| מְאֹֽד׃ | mĕʾōd | meh-ODE |
Cross Reference
ਜ਼ਬੂਰ 145:18
ਯਹੋਵਾਹ ਹਰ ਉਸ ਬੰਦੇ ਦੇ ਨੇੜੇ ਹੈ ਜੋ ਉਸ ਨੂੰ ਮਦਦ ਵਾਸਤੇ ਪੁਕਾਰਦਾ ਹੈ। ਪਰਮੇਸ਼ੁਰ ਹਰ ਉਸ ਵਿਅਕਤੀ ਦੇ ਨੇੜੇ ਹੈ ਜਿਹੜਾ ਨਿਸ਼ਕਪਟਤਾ ਨਾਲ ਉਸ ਨੂੰ ਪ੍ਰਾਰਥਨਾ ਕਰਦਾ ਹੈ।
ਜ਼ਬੂਰ 9:9
ਯਹੋਵਾਹ ਸਤਾਏ ਹੋਏ ਲੋਕਾਂ ਲਈ ਸੁਰੱਖਿਅਤ ਸਥਾਨ ਹੋਵੇਗਾ। ਅਤੇ ਉਨ੍ਹਾਂ ਲੋਕਾਂ ਲਈ ਸ਼ਰਨ ਦਾ ਇੱਕ ਸਥਾਨ ਹੋਵੇਗਾ ਜਿਹੜੇ ਤਕਲੀਫ਼ਾਂ ਝੱਲ ਰਹੇ ਹਨ।
ਜ਼ਬੂਰ 62:7
ਮੇਰੀ ਮਹਿਮਾ ਅਤੇ ਜਿੱਤ ਪਰਮੇਸ਼ੁਰ ਵੱਲੋਂ ਆਉਂਦੀ ਹੈ। ਉਹੀ ਮੇਰਾ ਮਜ਼ਬੂਤ ਕਿਲ੍ਹਾ ਹੈ। ਪਰਮੇਸ਼ੁਰ ਮੇਰਾ ਸੁਰੱਖਿਅਤ ਟਿਕਾਣਾ ਹੈ।
ਜ਼ਬੂਰ 91:1
ਤੁਸੀਂ ਸਰਬ ਉੱਚ ਪਰਮੇਸ਼ੁਰ ਕੋਲ ਲੁਕਣ ਲਈ ਜਾ ਸੱਕਦੇ ਹੋ। ਤੁਸੀਂ ਸੁਰੱਖਿਆ ਲਈ ਸਰਬ ਸ਼ਕਤੀਮਾਨ ਪਰਮੇਸ਼ੁਰ ਕੋਲ ਜਾ ਸੱਕਦੇ ਹੋ।
ਅਮਸਾਲ 18:10
ਯਹੋਵਾਹ ਦਾ ਨਾਮ ਇੱਕ ਮਜ਼ਬੂਤ ਕਿਲ੍ਹੇ ਵਾਂਗ ਹੈ। ਇੱਕ ਚੰਗਾ ਵਿਅਕਤੀ ਭੱਜ ਕੇ ਇਸ ਵਿੱਚ ਵੜ ਜਾਂਦਾ ਅਤੇ ਸੁੱਰੱਖਿਅਤ ਹੋ ਜਾਂਦਾ।
ਜ਼ਬੂਰ 46:11
ਸਰਬ ਸ਼ਕਤੀਮਾਨ ਯਹੋਵਾਹ ਹਮੇਸ਼ਾ ਸਾਡੇ ਨਾਲ ਹੈ। ਯਾਕੂਬ ਦਾ ਯਹੋਵਾਹ ਸਾਡਾ ਸੁਰੱਖਿਅਤ ਸਥਾਨ ਹੈ।
ਇਬਰਾਨੀਆਂ 6:18
ਇਹ ਦੋ ਗੱਲਾਂ ਕਦੇ ਵੀ ਨਹੀਂ ਬਦਲਣਗੀਆਂ। ਜਦੋਂ ਵੀ ਪਰਮੇਸ਼ੁਰ ਕੁਝ ਆਖਦਾ ਹੈ, ਉਹ ਝੂਠ ਨਹੀਂ ਬੋਲਦਾ ਅਤੇ ਜਦੋਂ ਉਹ ਕੌਲ ਕਰਦਾ ਹੈ, ਉਹ ਕਦੀ ਵੀ ਝੂਠ ਨਹੀਂ ਬੋਲੇਗਾ। ਇਸ ਲਈ ਅਸੀਂ ਸੁਰੱਖਿਆ ਲਈ ਪਰਮੇਸ਼ੁਰ ਕੋਲ ਭੱਜ ਪਏ ਹਾਂ, ਇਸ ਗੱਲ ਨੇ ਸਾਨੂੰ ਬਹੁਤ ਦਿਲਾਸਾ ਦਿੱਤਾ ਹੈ। ਇਹ ਦੋਵੇ ਗੱਲਾਂ ਸਾਨੂੰ ਦਿਲਾਸਾ ਅਤੇ ਤਾਕਤ ਦਿੰਦੀਆਂ ਹਨ, ਤਾਂ ਜੋ ਅਸੀਂ ਉਸ ਉਮੀਦ ਨੂੰ ਜਾਰੀ ਰੱਖੀਏ ਜਿਹੜੀ ਸਾਨੂੰ ਪਰਮੇਸ਼ੁਰ ਦੁਆਰਾ ਦਿੱਤੀ ਗਈ ਸੀ
ਅਸਤਸਨਾ 4:7
“ਯਹੋਵਾਹ, ਸਾਡਾ ਪਰਮੇਸ਼ੁਰ, ਨੇੜੇ ਹੀ ਹੁੰਦਾ ਹੈ ਜਦੋਂ ਅਸੀਂ ਉਸ ਨੂੰ ਸਹਾਇਤਾ ਲਈ ਪੁਕਾਰਦੇ ਹਾਂ। ਕਿਸੇ ਵੀ ਹੋਰ ਦੇਸ਼ ਕੋਲ ਅਜਿਹਾ ਪਰਮੇਸ਼ੁਰ ਨਹੀਂ ਹੈ!
ਅਮਸਾਲ 14:26
ਜਿਹੜਾ ਬੰਦਾ ਯਹੋਵਾਹ ਤੋਂ ਡਰਦਾ ਹੈ ਉਸ ਕੋਲ ਇੱਕ ਤਕੜਾ ਗੜ੍ਹ ਹੈ ਅਤੇ ਉਸ ਦੇ ਬੱਚੇ ਇਸ ਵਿੱਚ ਸ਼ਰਣ ਪਾਉਂਦੇ ਹਨ।
ਜ਼ਬੂਰ 142:5
ਇਸ ਲਈ ਮੈਂ ਰੋ-ਰੋ ਕੇ ਯਹੋਵਾਹ ਅੱਗੇ ਮਦਦ ਲਈ ਪ੍ਰਾਰਥਨਾ ਕਰਦਾ ਹਾਂ। “ਯਹੋਵਾਹ ਤੁਸੀਂ ਮੇਰਾ ਸੁਰੱਖਿਅਤ ਟਿਕਾਣਾ ਹੋ। ਯਹੋਵਾਹ, ਤੁਸੀਂ ਮੈਨੂੰ ਜਿਉਂਦਾ ਰਹਿਣ ਦੇ ਸੱਕਦੇ ਹੋ।”
ਪੈਦਾਇਸ਼ 22:14
ਇਸ ਲਈ ਅਬਰਾਹਾਮ ਨੇ ਉਸ ਥਾਂ ਨੂੰ ਨਾਮ ਦਿੱਤਾ, “ਯਾਹਵੇਹ ਯਿਰਹ।” ਅੱਜ ਵੀ ਲੋਕ ਆਖਦੇ ਹਨ, “ਇਸ ਪਰਬਤ ਉੱਤੇ ਯਹੋਵਾਹ ਦਾ ਦੀਦਾਰ ਕੀਤਾ ਜਾ ਸੱਕਦਾ ਹੈ।”
ਜ਼ਬੂਰ 14:6
ਪਰ ਪਰਮੇਸ਼ੁਰ ਹਮੇਸ਼ਾ ਭਗਤ ਬੰਦਿਆਂ ਦੇ ਨਾਲ ਹੈ। ਇਸੇ ਲਈ ਬੁਰੇ ਬੰਦਿਆਂ ਨੂੰ ਵੱਡੇਰਾ ਭੈ ਹੈ।
੨ ਸਮੋਈਲ 22:17
ਯਹੋਵਾਹ ਨੇ ਉਵੇਂ ਹੀ ਮੇਰੀ ਰੱਖਿਆ ਕੀਤੀ। ਯਹੋਵਾਹ ਅਰਸੋਁ ਫ਼ਰਸ਼ੇ ਉੱਤਰਿਆ ਯਹੋਵਾਹ ਨੇ ਮੈਨੂੰ ਜਕੜਿਆ ਤੇ ਮੁਸੀਬਤਾਂ ਦੇ ਸਮੁੰਦਰਾਂ ਚੋ ਮੈਨੂੰ ਆਪਣੇ ਵੱਲ ਖਿਚਿਆ।
ਜ਼ਬੂਰ 46:7
ਸਰਬ ਸ਼ਕਤੀਮਾਨ ਯਹੋਵਾਹ ਸਾਡੇ ਅੰਗ-ਸੰਗ ਹੈ। ਯਾਕੂਬ ਦਾ ਪਰਮੇਸ਼ੁਰ ਸਾਡੀ ਸੁਰੱਖਿਅਤ ਥਾਂ ਹੈ।
ਜ਼ਬੂਰ 48:1
ਕੋਰਹ ਪਰਿਵਾਰ ਦਾ ਇੱਕ ਉਸਤਤਿ ਗੀਤ। ਯਹੋਵਾਹ ਮਹਾਨ ਹੈ। ਸਾਡੇ ਪਰਮੇਸ਼ੁਰ ਦੀ ਉਸਤਤਿ ਉਸ ਦੇ ਸ਼ਹਿਰ ਵਿੱਚ, ਉਸ ਦੇ ਪਵਿੱਤਰ ਪਰਬਤ ਉੱਤੇ ਹੁੰਦੀ ਹੈ।
ਜ਼ਬੂਰ 84:1
ਨਿਰਦੇਸ਼ਕ ਲਈ: ਗਿੱਤੀਥ ਦੀ ਸੰਗਤ ਕੋਰਹ ਪਰਿਵਾਰ ਵੱਲੋਂ ਇੱਕ ਉਸਤਤਿ ਗੀਤ। ਸਰਬ ਸ਼ਕਤੀਮਾਨ ਯਹੋਵਾਹ, ਤੁਹਾਡਾ ਮੰਦਰ ਸੱਚਮੁੱਚ ਹੀ ਪਿਆਰਾ ਹੈ।
੧ ਤਵਾਰੀਖ਼ 15:20
ਜ਼ਕਰਯਾਹ, ਅਜ਼ੀਏਲ, ਸ਼ਮੀਰਾਮੋਥ, ਯਹੀਏਲ, ਉੱਨੀ, ਅਲੀਆਬ, ਮਅਸੇਯਾਹ ਤੇ ਬਨਾਯਾਹ ਅਲਾਮੋਥ ਸੁਰ ਉੱਤੇ ਸਿਤਾਰਾਂ ਵਜਾਉਂਦੇ ਸਨ।
ਜ਼ਬੂਰ 66:1
ਨਿਰਦੇਸ਼ਕ ਲਈ: ਉਸਤਤਿ ਦਾ ਇੱਕ ਗੀਤ। ਧਰਤੀ ਉਤਲੀ ਹਰ ਸ਼ੈਅ, ਪਰਮੇਸ਼ੁਰ ਅੱਗੇ ਖੁਸ਼ੀ ਨਾਲ ਕੂਕਦੀ ਹੈ।
ਜ਼ਬੂਰ 85:1
ਨਿਰਦੇਸ਼ਕ ਲਈ: ਕੋਰਹ ਪਰਿਵਾਰ ਵੱਲੋਂ ਇੱਕ ਉਸਤਤਿ ਗੀਤ। ਯਹੋਵਾਹ, ਆਪਣੇ ਦੇਸ਼ ਉੱਤੇ ਮਿਹਰਬਾਨ ਹੋਵੋ। ਉਨ੍ਹਾਂ ਨੂੰ ਜਲਾਵਤਨੀ ਵਿੱਚ ਉਨ੍ਹਾਂ ਦੇ ਦੇਸ਼ ਵਿੱਚ ਵਾਪਸ ਲਿਆ।