Psalm 47:8
ਪਰਮੇਸ਼ੁਰ ਆਪਣੇ ਪਵਿੱਤਰ ਤਖਤ ਉੱਤੇ ਬਿਰਾਜਮਾਨ ਹੈ। ਉਹ ਸਮੂਹ ਕੌਮਾਂ ਉੱਤੇ ਰਾਜ ਕਰਦਾ ਹੈ।
Psalm 47:8 in Other Translations
King James Version (KJV)
God reigneth over the heathen: God sitteth upon the throne of his holiness.
American Standard Version (ASV)
God reigneth over the nations: God sitteth upon his holy throne.
Bible in Basic English (BBE)
God is the ruler over the nations; God is on the high seat of his holy rule.
Darby English Bible (DBY)
God reigneth over the nations; God sitteth upon the throne of his holiness.
Webster's Bible (WBT)
For God is the King of all the earth: sing ye praises with understanding.
World English Bible (WEB)
God reigns over the nations. God sits on his holy throne.
Young's Literal Translation (YLT)
God hath reigned over nations, God hath sat on His holy throne,
| God | מָלַ֣ךְ | mālak | ma-LAHK |
| reigneth | אֱ֭לֹהִים | ʾĕlōhîm | A-loh-heem |
| over | עַל | ʿal | al |
| the heathen: | גּוֹיִ֑ם | gôyim | ɡoh-YEEM |
| God | אֱ֝לֹהִ֗ים | ʾĕlōhîm | A-loh-HEEM |
| sitteth | יָשַׁ֤ב׀ | yāšab | ya-SHAHV |
| upon | עַל | ʿal | al |
| the throne | כִּסֵּ֬א | kissēʾ | kee-SAY |
| of his holiness. | קָדְשֽׁוֹ׃ | qodšô | kode-SHOH |
Cross Reference
੧ ਤਵਾਰੀਖ਼ 16:31
ਸਾਰੀ ਧਰਤੀ ਅਤੇ ਆਕਾਸ਼ ਖੁਸ਼ ਹੋਣ, ਅਤੇ ਹਰ ਜਗ੍ਹਾ ਲੋਕ ਇਹ ਆਖਣ, “ਯਹੋਵਾਹ ਹੀ ਇੱਕਲਾ ਪਾਤਸ਼ਾਹ ਹੈ।”
ਪਰਕਾਸ਼ ਦੀ ਪੋਥੀ 20:11
ਦੁਨੀਆਂ ਦੇ ਲੋਕਾਂ ਦਾ ਨਿਆਂ ਹੁੰਦਾ ਹੈ ਫ਼ੇਰ ਮੈਂ ਇੱਕ ਵੱਡਾ ਸਾਰਾ ਚਿੱਟਾ ਤਖਤ ਦੇਖਿਆ। ਮੈਂ ਉਸ ਨੂੰ ਵੀ ਦੇਖਿਆ ਜਿਹੜਾ ਤਖਤ ਉੱਤੇ ਬੈਠਾ ਸੀ। ਧਰਤੀ ਤੇ ਅਕਾਸ਼ ਉਸ ਕੋਲੋਂ ਭੱਜ ਗਏ ਅਤੇ ਅਲੋਪ ਹੋ ਗਏ।
ਪਰਕਾਸ਼ ਦੀ ਪੋਥੀ 19:6
ਫ਼ਿਰ ਮੈਂ ਕੁਝ ਸੁਣਿਆ ਜਿਸਨੇ ਬਹੁਤ ਸਾਰੇ ਲੋਕਾਂ ਜਿੰਨਾ ਰੌਲਾ ਪਾਇਆ। ਇਹ ਹੜ੍ਹਾਂ ਦੇ ਪਾਣੀ ਵਰਗੀ ਅਤੇ ਸ਼ਕਤੀਸ਼ਾਲੀ ਗਰਜ ਵਰਗੀ ਸੀ। ਲੋਕ ਆਖ ਰਹੇ ਸਨ: “ਹਲਲੂਯਾਹ! ਸਾਡਾ ਪ੍ਰਭੂ ਪਰਮੇਸ਼ੁਰ ਸ਼ਾਸਨ ਕਰਦਾ ਹੈ। ਉਹ ਹੀ ਸਰਬ ਸ਼ਕਤੀਮਾਨ ਹੈ।
ਇਬਰਾਨੀਆਂ 4:16
ਯਿਸੂ ਦੇ ਸਾਡੇ ਸਰਦਾਰ ਜਾਜਕ ਹੁੰਦਿਆਂ ਅਸੀਂ ਕਿਰਪਾ ਦੇ ਸਿੰਘਾਸਣ ਦੇ ਸਾਹਮਣੇ ਆਉਣ ਲਈ ਸੁਤੰਤਰ ਹਾਂ। ਉੱਥੇ ਸਾਡੇ ਕੋਲ ਜਦੋਂ ਵੀ ਸਾਨੂੰ ਲੋੜ ਹੋਵੇਗੀ ਮਦਦ ਕਰਨ ਲਈ ਮਿਹਰ ਅਤੇ ਦਯਾ ਹੋਵੇਗੀ।
ਜ਼ਬੂਰ 110:6
ਪਰਮੇਸ਼ੁਰ ਕੌਮਾਂ ਬਾਰੇ ਨਿਆਂ ਕਰੇਗਾ। ਮੁਰਦਾ ਲਾਸ਼ਾਂ ਜ਼ਮੀਨ ਉੱਤੇ ਵਿਛ ਜਾਣਗੀਆਂ। ਅਤੇ ਪਰਮੇਸ਼ੁਰ ਸ਼ਕਤੀਸ਼ਾਲੀ ਕੌਮਾਂ ਦੇ ਆਗੂਆਂ ਨੂੰ ਦੰਡ ਦੇਵੇਗਾ।
ਜ਼ਬੂਰ 99:1
ਯਹੋਵਾਹ ਰਾਜਾ ਹੈ। ਇਸ ਲਈ ਕੌਮਾਂ ਨੂੰ ਡਰ ਨਾਲ ਕੰਬਣ ਦਿਉ। ਪਰਮੇਸ਼ੁਰ ਤੇਜ਼ ਦੇ ਕਰੂਬੀਆਂ ਉੱਤੇ ਰਾਜੇ ਵਾਂਗ ਬੈਠਾ ਹੈ। ਇਸ ਲਈ ਦੁਨੀਆਂ ਨੂੰ ਡਰ ਨਾਲ ਕੰਬਣ ਦਿਉ।
ਜ਼ਬੂਰ 97:1
ਯਹੋਵਾਹ ਰਾਜ ਕਰਦਾ ਹੈ ਅਤੇ ਧਰਤੀ ਖੁਸ਼ ਹੈ। ਦੂਰ ਦੁਰਾਡੇ ਦੇ ਸਾਰੇ ਦੇਸ਼, ਖੁਸ਼ ਹਨ।
ਜ਼ਬੂਰ 96:10
ਕੌਮਾਂ ਨੂੰ ਐਲਾਨ ਕਰ ਦਿਉ ਕਿ ਯਹੋਵਾਹ ਰਾਜਾ ਹੈ। ਇਸ ਲਈ ਦੁਨੀਆਂ ਤਬਾਹ ਨਹੀਂ ਹੋਵੇਗੀ, ਯਹੋਵਾਹ ਬੇਲਾਗ ਹੋਕੇ ਲੋਕਾਂ ਉੱਤੇ ਰਾਜ ਕਰੇਗਾ।
ਜ਼ਬੂਰ 94:20
ਹੇ ਪਰਮੇਸ਼ੁਰ, ਤੁਸੀਂ ਭ੍ਰਿਸ਼ਟ ਨਿਆਕਾਰਾਂ ਦੀ ਸਹਾਇਤਾ ਨਹੀਂ ਕਰਦੇ। ਉਹ ਮੰਦੇ ਨਿਆਂਕਾਰ ਲੋਕਾਂ ਦਾ ਜੀਣਾ ਦੁਭਰ ਕਰਨ ਲਈ ਕਾਨੂੰਨ ਦਾ ਇਸਤੇਮਾਲ ਕਰਦੇ ਹਨ।
ਜ਼ਬੂਰ 93:1
ਯਹੋਵਾਹ ਰਾਜਾ ਹੈ। ਉਹ ਮਹਿਮਾ ਅਤੇ ਸ਼ਕਤੀ ਨੂੰ ਵਸਤਰਾਂ ਵਾਂਗ ਪਹਿਨਦਾ ਹੈ। ਉਹ ਤਿਆਰ ਹੈ, ਇਸ ਲਈ ਸਾਰੀ ਦੁਨੀਆਂ ਸੁਰੱਖਿਅਤ ਹੈ। ਇਹ ਨਹੀਂ ਹਿੱਲਣਗੇ ਅਤੇ ਇਹ ਬਰਬਾਦ ਨਹੀਂ ਹੋਵੇਗੀ।
ਜ਼ਬੂਰ 89:14
ਤੁਹਾਡਾ ਰਾਜ ਸੱਚ ਅਤੇ ਇਨਸਾਫ਼ ਉੱਤੇ ਸਾਜਿਆ ਗਿਆ ਹੈ। ਪਿਆਰ ਅਤੇ ਵਫ਼ਾਦਾਰੀ ਤੁਹਾਡੇ ਤਖਤ ਦੇ ਸਾਹਮਣੇ ਤੁਹਾਡੇ ਨੌਕਰ ਹਨ।
ਜ਼ਬੂਰ 48:1
ਕੋਰਹ ਪਰਿਵਾਰ ਦਾ ਇੱਕ ਉਸਤਤਿ ਗੀਤ। ਯਹੋਵਾਹ ਮਹਾਨ ਹੈ। ਸਾਡੇ ਪਰਮੇਸ਼ੁਰ ਦੀ ਉਸਤਤਿ ਉਸ ਦੇ ਸ਼ਹਿਰ ਵਿੱਚ, ਉਸ ਦੇ ਪਵਿੱਤਰ ਪਰਬਤ ਉੱਤੇ ਹੁੰਦੀ ਹੈ।
ਜ਼ਬੂਰ 45:6
ਹੇ ਪਰਮੇਸ਼ੁਰ, ਤੁਹਾਡਾ ਤਖਤ ਸਦੀਵੀ ਹੈ। ਇਮਾਨਦਾਰੀ ਤੁਹਾਡੇ ਰਾਜ ਦਾ ਸ਼ਾਹੀ ਨਿਸ਼ਾਨ ਹੈ।
ਜ਼ਬੂਰ 22:27
ਦੂਰ ਦੁਰਾਡੇ ਦੇ ਸਭ ਦੇਸ਼ਾਂ ਦੇ ਲੋਕ, ਯਹੋਵਾਹ ਨੂੰ ਚੇਤੇ ਕਰਨ, ਤੇ ਵਾਪਸ ਉਸ ਕੋਲ ਆ ਜਾਣ। ਅਤੇ ਵਿਦੇਸ਼ਾਂ ਦੇ ਸਾਰੇ ਪਰਿਵਾਰਿਕ ਸਮੂਹ ਉਸਦੀ ਉਪਾਸਨਾ ਕਰਨ।
ਜ਼ਬੂਰ 9:4
ਤੁਸੀਂ ਆਪਣੇ ਤਖਤ ਉੱਤੇ ਧਰਮੀ ਨਿਆਂਕਾਰ ਵਾਂਗ ਬੈਠੇ ਸੀ। ਯਹੋਵਾਹ, ਤੁਸੀਂ ਮੇਰੀ ਬੇਨਤੀ ਸੁਣੀ। ਅਤੇ ਤੁਸੀਂ ਨਿਆਂ ਸੁਣਾ ਦਿੱਤਾ।