Psalm 50:12
ਮੈਂ ਭੁੱਖਾ ਨਹੀਂ ਹਾਂ। ਪਰ ਜੇ ਮੈਂ ਭੁੱਖਾਂ ਹੋਵਾਂ ਵੀ, ਮੈਂ ਤੁਹਾਡੇ ਪਾਸੋਂ ਭੋਜਨ ਨਹੀਂ ਮੰਗਾਂਗਾ। ਸਾਰੀ ਦੁਨੀਆ ਅਤੇ ਇਸਦੀ ਹਰ ਸ਼ੈਅ ਪਹਿਲਾਂ ਹੀ ਮੇਰੀ ਹੈ।
Psalm 50:12 in Other Translations
King James Version (KJV)
If I were hungry, I would not tell thee: for the world is mine, and the fulness thereof.
American Standard Version (ASV)
If I were hungry, I would not tell thee; For the world is mine, and the fulness thereof.
Bible in Basic English (BBE)
If I had need of food, I would not give you word of it; for the earth is mine and all its wealth.
Darby English Bible (DBY)
If I were hungry, I would not tell thee; for the world is mine, and the fulness thereof.
Webster's Bible (WBT)
If I were hungry, I would not tell thee: for the world is mine, and the fullness thereof.
World English Bible (WEB)
If I were hungry, I would not tell you, For the world is mine, and all that is in it.
Young's Literal Translation (YLT)
If I am hungry I tell not to thee, For Mine `is' the world and its fulness.
| If | אִם | ʾim | eem |
| I were hungry, | אֶ֭רְעַב | ʾerʿab | ER-av |
| I would not | לֹא | lōʾ | loh |
| tell | אֹ֣מַר | ʾōmar | OH-mahr |
| for thee: | לָ֑ךְ | lāk | lahk |
| the world | כִּי | kî | kee |
| is mine, and the fulness | לִ֥י | lî | lee |
| thereof. | תֵ֝בֵ֗ל | tēbēl | TAY-VALE |
| וּמְלֹאָֽהּ׃ | ûmĕlōʾāh | oo-meh-loh-AH |
Cross Reference
ਖ਼ਰੋਜ 19:5
ਇਸ ਲਈ ਹੁਣ ਮੈਂ ਤੁਹਾਨੂੰ ਆਪਣੇ ਹੁਕਮ ਮੰਨਣ ਲਈ ਆਖਦਾ ਹਾਂ। ਮੇਰੇ ਇਕਰਾਰਨਾਮੇ ਦੀ ਪਾਲਣ ਕਰੋ। ਜੇ ਤੁਸੀਂ ਅਜਿਹਾ ਕਰੋਂਗੇ, ਤਾਂ ਤੁਸੀਂ ਮੇਰੇ ਆਪਣੇ ਖਾਸ ਬੰਦੇ ਹੋਵੋਂਗੇ। ਸਾਰੀ ਦੁਨੀਆਂ ਮੇਰੀ ਹੈ ਪਰ ਮੈਂ ਤੁਹਾਨੂੰ ਆਪਣੇ ਖਾਸ ਬੰਦਿਆਂ ਵਜੋਂ ਚੁਣ ਰਿਹਾ ਹਾਂ।
ਅਸਤਸਨਾ 10:14
“ਹਰ ਸ਼ੈਅ ਯਹੋਵਾਹ, ਤੁਹਾਡੇ ਪਰਮੇਸ਼ੁਰ ਦੀ ਹੈ। ਆਕਾਸ਼, ਉੱਚੇ ਤੋਂ ਉੱਚੇ ਅਕਾਸ਼ ਵੀ ਯਹੋਵਾਹ ਦੇ ਹਨ। ਧਰਤੀ ਅਤੇ ਇਸਦੀ ਹਰ ਸ਼ੈਅ ਯਹੋਵਾਹ, ਤੁਹਾਡੇ ਪਰਮੇਸ਼ੁਰ ਦੀ ਹੈ।
੧ ਕੁਰਿੰਥੀਆਂ 10:26
ਤੁਸੀਂ ਇਸ ਨੂੰ ਖਾ ਸੱਕਦੇ ਹੋ, “ਕਿਉਂਕਿ ਧਰਤੀ ਅਤੇ ਇਸ ਉਤਲੀ ਹਰ ਸ਼ੈਅ ਪ੍ਰਭੂ ਨਾਲ ਸੰਬੰਧਿਤ ਹੈ।”
ਜ਼ਬੂਰ 145:15
ਯਹੋਵਾਹ, ਸਾਰੇ ਜਿਉਂਦੇ ਪ੍ਰਾਣੀ ਤੁਹਾਡੇ ਵੱਲ ਆਪਣੇ ਭੋਜਨ ਲਈ ਤੱਕਦੇ ਹਨ। ਅਤੇ ਤੁਸੀਂ ਉਨ੍ਹਾਂ ਨੂੰ ਸਮੇਂ ਸਿਰ ਭੋਜਨ ਦਿੰਦੇ ਹੋ।
ਜ਼ਬੂਰ 115:15
ਯਹੋਵਾਹ ਨੇ ਸਵਰਗ ਅਤੇ ਧਰਤੀ ਨੂੰ ਬਣਾਇਆ ਅਤੇ ਯਹੋਵਾਹ ਤੁਹਾਨੂੰ ਜੀ ਆਇਆ ਆਖਦਾ ਹੈ।
ਜ਼ਬੂਰ 104:24
ਯਹੋਵਾਹ, ਤੁਸੀਂ ਅਨੇਕਾਂ ਚਮਤਕਾਰ ਕੀਤੇ ਹਨ। ਧਰਤੀ ਉਨ੍ਹਾਂ ਚੀਜ਼ਾਂ ਨਾਲ ਭਰੀ ਪਈ ਹੈ ਜਿਹੜੀਆਂ ਤੁਸਾ ਸਾਜੀਆਂ ਸਨ। ਅਸੀਂ ਹਰ ਚੀਜ਼ ਵਿੱਚ ਜੋ ਵੀ ਤੁਸੀਂ ਕਰਦੇ ਹੋ ਤੁਹਾਡੀ ਸਿਆਣਪ ਵੇਖਦੇ ਹਾਂ।
ਜ਼ਬੂਰ 24:1
ਦਾਊਦ ਦਾ ਇੱਕ ਗੀਤ। ਧਰਤੀ ਅਤੇ ਇਸਦੀ ਹਰ ਸ਼ੈਅ ਯਹੋਵਾਹ ਦੀ ਮਲਕੀਅਤ ਹੈ। ਦੁਨੀਆਂ ਤੇ ਇਸਦੇ ਸਾਰੇ ਲੋਕ ਉਸ ਦੇ ਹਨ।
ਅੱਯੂਬ 41:11
ਮੈਂ, ਪਰਮੇਸ਼ੁਰ ਕਿਸੇ ਦਾ ਵੀ ਕੁਝ ਦੇਣਦਾਰ ਨਹੀਂ। ਅਕਾਸ਼ ਹੇਠਲੀ ਹਰ ਸ਼ੈਅ ਮੇਰੀ ਹੈ।
ਪੈਦਾਇਸ਼ 8:17
ਕਿਸ਼ਤੀ ਵਿੱਚਲੇ ਆਪਣੇ ਨਾਲ ਦੇ ਸਮੂਹ ਜਿਉਂਦੇ ਜਾਨਵਰਾਂ ਨੂੰ ਬਾਹਰ ਲਿਆ-ਸਮੂਹ ਪੰਛੀਆਂ, ਜਾਨਵਰਾਂ ਅਤੇ ਧਰਤੀ ਉੱਤੇ ਰੀਂਗਣ ਵਾਲੀ ਹਰ ਸ਼ੈਅ ਨੂੰ। ਉਹ ਜਾਨਵਰ ਹੋਰ ਬਹੁਤ ਸਾਰੇ ਜਾਨਵਰ ਪੈਦਾ ਕਰਨਗੇ, ਅਤੇ ਇੱਕ ਵਾਰੀ ਫ਼ੇਰ ਉਹ ਧਰਤੀ ਨੂੰ ਭਰ ਦੇਣਗੇ।”
ਪੈਦਾਇਸ਼ 1:28
ਪਰਮੇਸ਼ੁਰ ਨੇ ਉਨ੍ਹਾਂ ਨੂੰ ਅਸੀਸ ਦਿੱਤੀ ਅਤੇ ਆਖਿਆ, “ਬਹੁਤ ਸਾਰੇ ਬੱਚੇ ਪੈਦਾ ਕਰੋ। ਧਰਤੀ ਨੂੰ ਭਰ ਦਿਓ ਅਤੇ ਇਸ ਨੂੰ ਆਪਣੇ ਅਧਿਕਾਰ ਵਿੱਚ ਲੈ ਲਵੋ। ਸਮੁੰਦਰੀ ਜੀਵਾਂ ਅਤੇ ਹਵਾਈ ਪੰਛੀਆਂ ਉੱਤੇ ਰਾਜ ਕਰੋ। ਧਰਤੀ ਉੱਤੇ ਤੁਰਨ ਫ਼ਿਰਨ ਵਾਲੀ ਹਰ ਸ਼ੈਅ ਉੱਤੇ ਰਾਜ ਕਰੋ।”
ਪੈਦਾਇਸ਼ 1:11
ਫ਼ੇਰ ਪਰਮੇਸ਼ੁਰ ਨੇ ਆਖਿਆ, “ਧਰਤੀ ਘਾਹ ਤੇ ਪੌਦੇ ਉਗਾਵੇ ਜਿਹੜੇ ਫ਼ਲਦਾਰ ਰੁੱਖ ਪੈਦਾ ਕਰਨ ਜਿਹੜੇ ਬੀਜਾਂ ਵਾਲੇ ਫ਼ਲ ਪੈਦਾ ਕਰਨ। ਉਹ ਧਰਤੀ ਉੱਤੇ ਉੱਗਣ ਅਤੇ ਆਪਣੀ ਕਿਸਮ ਅਨੁਸਾਰ ਬੀਜ ਪੈਦਾ ਕਰਨ। ਇਹੀ ਕੁਝ ਵਾਪਰਿਆ।”