Psalm 50:15
ਪਰਮੇਸ਼ੁਰ ਆਖਦਾ ਹੈ, “ਜਦੋਂ ਵੀ ਮੁਸੀਬਤਾਂ ਤੁਹਾਨੂੰ ਘੇਰਨ ਮੈਨੂੰ ਬੁਲਾਉ। ਮੈਂ ਤੁਹਾਡੀ ਸਹਾਇਤਾ ਕਰਾਂਗਾ ਅਤੇ ਫ਼ੇਰ ਤੁਸੀਂ ਮੇਰਾ ਆਦਰ ਕਰ ਸੱਕਦੇ ਹੋ।”
Psalm 50:15 in Other Translations
King James Version (KJV)
And call upon me in the day of trouble: I will deliver thee, and thou shalt glorify me.
American Standard Version (ASV)
And call upon me in the day of trouble; I will deliver thee, and thou shalt glorify me.
Bible in Basic English (BBE)
Let your voice come up to me in the day of trouble; I will be your saviour, so that you may give glory to me.
Darby English Bible (DBY)
And call upon me in the day of trouble; I will deliver thee, and thou shalt glorify me.
Webster's Bible (WBT)
And call upon me in the day of trouble: I will deliver thee, and thou shalt glorify me.
World English Bible (WEB)
Call on me in the day of trouble. I will deliver you, and you will honor me."
Young's Literal Translation (YLT)
And call Me in a day of adversity, I deliver thee, and thou honourest Me.
| And call upon | וּ֭קְרָאֵנִי | ûqĕrāʾēnî | OO-keh-ra-ay-nee |
| day the in me | בְּי֣וֹם | bĕyôm | beh-YOME |
| of trouble: | צָרָ֑ה | ṣārâ | tsa-RA |
| deliver will I | אֲ֝חַלֶּצְךָ֗ | ʾăḥalleṣkā | UH-ha-lets-HA |
| thee, and thou shalt glorify | וּֽתְכַבְּדֵֽנִי׃ | ûtĕkabbĕdēnî | OO-teh-ha-beh-DAY-nee |
Cross Reference
ਜ਼ਬੂਰ 107:28
ਉਹ ਮੁਸੀਬਤ ਵਿੱਚ ਸਨ, ਇਸ ਲਈ ਉਨ੍ਹਾਂ ਨੇ ਪਰਮੇਸ਼ੁਰ ਨੂੰ ਸਹਾਇਤਾ ਲਈ ਪੁਕਾਰ ਕੀਤੀ। ਅਤੇ ਉਸ ਨੇ ਉਨ੍ਹਾਂ ਨੂੰ ਮੁਸੀਬਤਾਂ ਤੋਂ ਬਚਾ ਲਿਆ।
ਜ਼ਬੂਰ 91:15
ਮੇਰੇ ਪੈਰੋਕਾਰ ਮੈਨੂੰ ਸਹਾਇਤਾ ਲਈ ਪੁਕਾਰਨਗੇ, ਅਤੇ ਮੈਂ ਉਨ੍ਹਾਂ ਦੀ ਪੁਕਾਰ ਸੁਣਾਂਗਾ। ਜਦੋਂ ਵੀ ਉਨ੍ਹਾਂ ਉੱਤੇ ਮੁਸੀਬਤ ਆਵੇਗੀ ਮੈਂ ਉਨ੍ਹਾਂ ਦੇ ਅੰਗ-ਸੰਗ ਹੋਵਾਂਗਾ। ਮੈਂ ਉਨ੍ਹਾਂ ਨੂੰ ਬਚਾ ਲਵਾਂਗਾ ਅਤੇ ਉਨ੍ਹਾਂ ਨੂੰ ਮਾਨ ਦੇਵਾਂਗਾ।
ਜ਼ਿਕਰ ਯਾਹ 13:9
ਫ਼ਿਰ ਮੈਂ ਉਨ੍ਹਾਂ ਬਚੇ ਹੋਇਆਂ ਨੂੰ ਪਰੱਖਾਂਗਾ। ਮੈਂ ਉਨ੍ਹਾਂ ਤੇ ਬੜੇ ਸੰਕਟ ਲਿਆਵਾਂਗਾ। ਮੈਂ ਬੱਚਿਆਂ ਹੋਇਆਂ ਚੋ ਇੱਕ ਤਿਹਾਈ ਨੂੰ ਅੱਗ ਵਿੱਚ ਚਾਂਦੀ ਨੂੰ ਤਪਾਏ ਜਾਣ ਵਾਂਗ ਪਰੱਖਾਂਗਾ। ਮੈਂ ਉਨ੍ਹਾਂ ਨੂੰ ਉਵੇਂ ਪਰੱਖਾਂਗਾ ਜਿਵੇਂ ਸੋਨਾ ਪਰੱਖਿਆ ਜਾਂਦਾ ਹੈ। ਉਹ ਮੈਨੂੰ ਪੁਕਾਰਨਗੇ, ਅਤੇ ਮੈਂ ਉਨ੍ਹਾਂ ਨੂੰ ਉੱਤਰ ਦੇਵਾਂਗਾ। ਮੈਂ ਆਖਾਂਗਾ, ‘ਤੁਸੀਂ ਮੇਰੇ ਲੋਕ ਹੋ।’ ਉਹ ਆਖਣਗੇ, ‘ਯਹੋਵਾਹ, ਸਾਡਾ ਪਰਮੇਸ਼ੁਰ ਹੈ।’”
ਜ਼ਬੂਰ 81:7
ਤੁਸੀਂ ਲੋਕ ਮੁਸੀਬਤਾਂ ਵਿੱਚ ਸੀ। ਤੁਸੀਂ ਮੇਰੀ ਸਹਾਇਤਾ ਲਈ ਚੀਕੇ, ਅਤੇ ਮੈਂ ਤੁਹਾਨੂੰ ਮੁਕਤ ਕੀਤਾ। ਮੈਂ ਆਪਣੇ-ਆਪ ਨੂੰ ਤੂਫ਼ਾਨੀ ਬੱਦਲਾਂ ਵਿੱਚ ਛੁਪਾ ਰਿਹਾ ਸੀ ਅਤੇ ਤੁਹਾਨੂੰ ਜਵਾਬ ਦਿੱਤਾ। ਮੈਂ ਤੁਹਾਨੂੰ ਮਰੀਬਾਹ ਦੇ ਪਾਣੀ ਦੁਆਰਾ ਪਰੱਖਿਆ।”
ਜ਼ਬੂਰ 22:23
ਯਹੋਵਾਹ, ਦੀ ਉਸਤਤਿ ਕਰੋ, ਸਮੂਹ ਲੋਕੋ ਤੁਸੀਂ ਜਿਹੜੇ ਉਸਦੀ ਉਪਾਸਨਾ ਕਰਦੇ ਹੋਂ। ਤੁਸੀਂ ਇਸਰਾਏਲ ਦੀਉ ਔਲਾਦੋ, ਯਹੋਵਾਹ ਦੀ ਇੱਜ਼ਤ ਕਰੋ। ਤੁਸੀਂ ਯਹੋਵਾਹ ਤੋਂ ਡਰੋ ਇਸਰਾਏਲ ਦੇ ਸਮੂਹ ਲੋਕੋ ਤੁਸੀਂ ਯਹੋਵਾਹ ਦੀ ਇੱਜ਼ਤ ਕਰੋ।
ਜ਼ਬੂਰ 107:6
ਫ਼ੇਰ ਉਨ੍ਹਾਂ ਨੇ ਯਹੋਵਾਹ ਕੋਲ ਸਹਾਇਤਾ ਲਈ ਪੁਕਾਰ ਕੀਤੀ। ਅਤੇ ਉਸ ਨੇ ਉਨ੍ਹਾਂ ਨੂੰ ਮੁਸੀਬਤਾਂ ਤੋਂ ਬਚਾ ਲਿਆ।
ਜ਼ਬੂਰ 107:19
ਉਹ ਮੁਸੀਬਤ ਵਿੱਚ ਸਨ, ਇਸ ਲਈ ਉਨ੍ਹਾਂ ਨੇ ਸਹਾਇਤਾ ਲਈ ਪਰਮੇਸ਼ੁਰ ਅੱਗੇ ਪ੍ਰਾਰਥਨਾ ਕੀਤੀ। ਅਤੇ ਉਸ ਨੇ ਉਨ੍ਹਾਂ ਨੂੰ ਮੁਸੀਬਤ ਤੋਂ ਬਚਾ ਲਿਆ।
ਯਾਕੂਬ 5:13
ਪ੍ਰਾਰਥਨਾ ਦੀ ਸ਼ਕਤੀ ਜੇ ਤੁਹਾਡੇ ਵਿੱਚੋਂ ਕੋਈ ਮੁਸ਼ਕਿਲਾਂ ਵਿੱਚ ਘਿਰਿਆ ਹੋਇਆ ਹੈ ਤਾਂ ਉਸ ਨੂੰ ਪ੍ਰਾਰਥਨਾ ਕਰਨੀ ਚਾਹੀਦੀ ਹੈ। ਜੇ ਤੁਹਾਡੇ ਵਿੱਚੋਂ ਕੋਈ ਖੁਸ਼ ਹੈ ਤਾਂ ਉਸ ਨੂੰ ਗਾਉਣਾ ਚਾਹੀਦਾ ਹੈ।
ਜ਼ਬੂਰ 34:3
ਮੇਰੇ ਸੰਗ ਪਰਮੇਸ਼ੁਰ ਦੀ ਉਸਤਤਿ ਕਰੋ। ਆਉ ਉਸ ਦੇ ਨਾਂ ਦਾ ਆਦਰ ਕਰੀਏ।
ਅੱਯੂਬ 22:27
ਤੂੰ ਉਸ ਅੱਗੇ ਪ੍ਰਾਰਥਨਾ ਕਰੇਂਗਾ ਤੇ ਉਹ ਤੈਨੂੰ ਸੁਣੇਗਾ। ਤੇ ਤੂੰ ਉਹ ਗੱਲਾਂ ਕਰਨ ਦੇ ਯੋਗ ਹੋ ਸੱਕੇਂਗਾ ਜਿਸਦਾ ਤੂੰ ਇਕਰਾਰ ਕੀਤਾ ਸੀ।
ਯੂਹੰਨਾ 15:8
ਤੁਹਾਨੂੰ ਵੱਧੇਰੇ ਫ਼ਲ ਪੈਦਾ ਕਰਨੇ ਚਾਹੀਦੇ ਹਨ ਅਤੇ ਸਾਬਿਤ ਕਰੋ ਕਿ ਤੁਸੀਂ ਮੇਰੇ ਚੇਲੇ ਹੋ। ਇਸ ਰਾਹੀਂ ਮੇਰੇ ਪਿਤਾ ਦੀ ਮਹਿਮਾ ਹੋਵੇਗੀ।
ਲੋਕਾ 22:44
ਯਿਸੂ ਵੱਡੀ ਮਾਨਸਿਕ ਪੀੜਾ ਵਿੱਚ ਸੀ, ਤਾਂ ਉਹ ਹੋਰ ਵੀ ਗੰਭੀਰਤਾ ਪੂਰਵਕ ਪ੍ਰਾਰਥਨਾ ਕਰਨ ਲੱਗਾ। ਉਸਦਾ ਮੁੜਕਾ ਲਹੂ ਦੀਆਂ ਬੂਦਾਂ ਵਾਂਗ ਧਰਤੀ ਉੱਤੇ ਡਿੱਗ ਰਿਹਾ ਸੀ।
ਮੱਤੀ 5:16
ਇਸੇ ਤਰ੍ਹਾਂ ਹੀ, ਤੁਸੀਂ ਆਪਣਾ ਚਾਨਣ ਲੋਕਾਂ ਨੂੰ ਦੇਖਣ ਦਿਓ ਤਾਂ ਜੋ ਉਹ ਵੀ ਤੁਹਾਡੇ ਚੰਗੇ ਕੰਮ ਵੇਖ ਸੱਕਣ ਅਤੇ ਸਵਰਗ ਵਿੱਚ ਤੁਹਾਡੇ ਪਿਤਾ ਦੀ ਉਸਤਤਿ ਕਰ ਸੱਕਣ।
੨ ਤਵਾਰੀਖ਼ 33:12
ਜਦੋਂ ਮਨੱਸ਼ਹ ਤੇ ਇਹ ਬਿਪਤਾ ਆ ਪਈ ਤਾਂ ਫ਼ਿਰ ਉਹ ਯਹੋਵਾਹ ਆਪਣੇ ਪਰਮੇਸ਼ੁਰ ਦੀ ਮਿੰਨਤ ਕਰਨ ਲੱਗਾ ਕਿ ਉਸਦੀ ਮਦਦ ਕਰੇ। ਇਉਂ ਉਸ ਨੇ ਯਹੋਵਾਹ ਪਰਮੇਸ਼ੁਰ ਦੇ ਸਾਹਮਣੇ ਆਪਣੇ ਵੱਡੇਰਿਆਂ ਵਾਂਗ ਨਿਮਰਤਾ ਵਿਖਾਈ।
ਜ਼ਬੂਰ 66:13
ਇਸ ਲਈ ਮੈਂ ਤੁਹਾਡੇ ਮੰਦਰ ਵਿੱਚ ਬਲੀਆਂ ਲੈ ਆਵਾਂਗਾ। ਜਦੋਂ ਮੈਂ ਮੁਸੀਬਤ ਵਿੱਚ ਸਾਂ ਮੈਂ ਤੁਹਾਡੇ ਅੱਗੇ ਸਹਾਇਤਾ ਲਈ ਪੁਕਾਰ ਕੀਤੀ। ਹੁਣ ਮੈਂ ਤੁਹਾਡੇ ਨਾਲ ਬਹੁਤ ਇਕਰਾਰ ਕੀਤੇ, ਮੈਂ ਉਹ ਚੀਜ਼ਾਂ ਭੇਟ ਕਰ ਰਿਹਾ ਜਿਨ੍ਹਾਂ ਦਾ ਇਕਰਾਰ ਕੀਤਾ ਸੀ।
ਰਸੂਲਾਂ ਦੇ ਕਰਤੱਬ 16:25
ਅੱਧੀ ਰਾਤ ਵੇਲੇ ਪੌਲੁਸ ਅਤੇ ਸੀਲਾਸ ਪ੍ਰਾਰਥਨਾ ਕਰਦੇ ਹੋਏ ਪਰਮੇਸ਼ੁਰ ਦੀ ਉਸਤਤਿ ਦੇ ਗੀਤ ਗਾ ਰਹੇ ਸਨ ਅਤੇ ਬਾਕੀ ਕੈਦੀ ਉਨ੍ਹਾਂ ਦੇ ਭਜਨ-ਗੀਤ ਸੁਣ ਰਹੇ ਸਨ।
੧ ਪਤਰਸ 4:14
ਜੇ ਕੋਈ ਮਸੀਹ ਦੇ ਚੇਲੇ ਹੋਣ ਕਾਰਣ ਤੁਹਾਡੀ ਬੇਇੱਜ਼ਤੀ ਕਰਦਾ ਹੈ, ਤਾਂ ਖੁਸ਼ ਹੋਵੋ। ਕਿਉਂਕਿ ਮਹਿਮਾ ਦਾ ਆਤਮਾ, ਜੋ ਕਿ ਪਰਮੇਸ਼ੁਰ ਦਾ ਆਤਮਾ ਹੈ, ਤੁਹਾਡੇ ਨਾਲ ਹੈ।
੧ ਪਤਰਸ 4:11
ਜੇ ਕੋਈ ਵਿਅਕਤੀ ਬੋਲਦਾ ਹੈ ਤਾਂ ਉਸ ਨੂੰ ਪਰਮੇਸ਼ੁਰ ਦੇ ਸ਼ਬਦ ਬੋਲਣੇ ਚਾਹੀਦੇ ਹਨ। ਜਿਹੜਾ ਕੋਈ ਸੇਵਾ ਕਰਦਾ ਹੈ, ਉਸ ਨੂੰ ਅਜਿਹਾ ਉਸ ਤਾਕਤ ਨਾਲ ਕਰਨ ਦਿਓ ਜਿਹੜੀ ਪਰਮੇਸ਼ੁਰ ਉਸ ਨੂੰ ਦਿੰਦਾ ਹੈ, ਤਾਂ ਜੋ ਸਾਰੀਆਂ ਗੱਲਾਂ ਵਿੱਚ, ਪਰਮੇਸ਼ੁਰ ਮਸੀਹ ਯਿਸੂ ਰਾਹੀਂ ਮਹਿਮਾਮਈ ਹੋਵੇ। ਸ਼ਕਤੀ ਅਤੇ ਮਹਿਮਾ ਸਦੀਵੀ ਉਸੇ ਦੀ ਹੋਵੇ। ਆਮੀਨ।
ਲੋਕਾ 17:15
ਜਦੋਂ ਉਨ੍ਹਾਂ ਵਿੱਚੋਂ ਇੱਕ ਨੇ ਵੇਖਿਆ ਕਿ ਉਹ ਚੰਗਾ ਹੋ ਗਿਆ ਸੀ ਤਾਂ ਉਹ ਯਿਸੂ ਕੋਲ ਵਾਪਸ ਆਇਆ ਅਤੇ ਉੱਚੀ ਅਵਾਜ਼ ਵਿੱਚ ਪਰਮੇਸ਼ੁਰ ਦੀ ਉਸਤਤਿ ਕਰਨ ਲੱਗਾ।
ਜ਼ਬੂਰ 77:2
ਮੇਰੇ ਮਾਲਕ, ਮੈਂ ਜਦੋਂ ਵੀ ਮੁਸੀਬਤ ਵਿੱਚ ਹੁੰਦਾ ਹਾਂ ਤੇਰੇ ਕੋਲ ਆਉਂਦਾ ਹਾਂ। ਮੈਂ ਰਾਤ ਭਰ ਤੁਹਾਡੇ ਲਈ ਪੁਕਾਰਿਆ। ਮੇਰੀ ਰੂਹ ਨੇ ਸੁਖੀ ਹੋਣਾ ਨਾਮੰਜ਼ੂਰ ਕਰ ਦਿੱਤਾ।
ਜ਼ਬੂਰ 50:23
ਜੇ ਕੋਈ ਬੰਦਾ ਧੰਨਵਾਦ ਦਾ ਚੜ੍ਹਾਵਾ ਪ੍ਰਦਾਨ ਕਰਦਾ ਹੈ ਤਾਂ ਉਹ ਮੇਰੇ ਲਈ ਆਦਰ ਦਰਸਾਉਂਦਾ ਹੈ। ਪਰ ਜੇ ਕੋਈ ਬੰਦਾ ਸਹੀ ਢੰਗ ਨਾਲ ਜਿਉਂਦਾ ਹੈ, ਤਾਂ ਮੈਂ ਉਸ ਨੂੰ ਬਚਾਉਣ ਲਈ ਆਪਣੀ ਸ਼ਕਤੀ ਦਰਸਾਵਾਂਗਾ।”