Psalm 55:1
ਨਿਰਦੇਸ਼ਕ ਲਈ: ਸਾਜਾਂ ਨਾਲ ਦਾਊਦ ਦਾ ਇੱਕ ਭੱਗਤੀ ਗੀਤ। ਹੇ ਪਰਮੇਸ਼ੁਰ, ਮੇਰੀ ਪ੍ਰਾਰਥਨਾ ਸੁਣ। ਕਿਰਪਾ ਕਰਕੇ ਦਯਾ ਲਈ ਮੇਰੀ ਪ੍ਰਾਰਥਨਾ ਨੂੰ ਅਣਡਿਠ ਨਾ ਕਰੋ।
Psalm 55:1 in Other Translations
King James Version (KJV)
Give ear to my prayer, O God; and hide not thyself from my supplication.
American Standard Version (ASV)
Give ear to my prayer, O God; And hide not thyself from my supplication.
Bible in Basic English (BBE)
<To the chief music-maker, on Neginoth. Maschil. Of David.> Give hearing to my prayer, O God; and let not your ear be shut against my request.
Darby English Bible (DBY)
{To the chief Musician. On stringed instruments: an instruction. Of David.} Give ear to my prayer, O God; and hide not thyself from my supplication.
World English Bible (WEB)
> Listen to my prayer, God. Don't hide yourself from my supplication.
Young's Literal Translation (YLT)
To the Overseer with stringed instruments. -- An instruction, by David. Give ear, O God, `to' my prayer, And hide not from my supplication.
| Give ear | הַאֲזִ֣ינָה | haʾăzînâ | ha-uh-ZEE-na |
| to my prayer, | אֱ֭לֹהִים | ʾĕlōhîm | A-loh-heem |
| O God; | תְּפִלָּתִ֑י | tĕpillātî | teh-fee-la-TEE |
| hide and | וְאַל | wĕʾal | veh-AL |
| not thyself | תִּ֝תְעַלַּ֗ם | titʿallam | TEET-ah-LAHM |
| from my supplication. | מִתְּחִנָּתִֽי׃ | mittĕḥinnātî | mee-teh-hee-na-TEE |
Cross Reference
ਜ਼ਬੂਰ 61:1
ਨਿਰਦੇਸ਼ਕ ਲਈ: ਤਾਰਾਂ ਵਾਲੇ ਸਾਜ਼ਾਂ ਨਾਲ ਦਾਊਦ ਦਾ ਇੱਕ ਗੀਤ। ਹੇ ਪਰਮੇਸ਼ੁਰ, ਮੇਰੇ ਪ੍ਰਾਰਥਨਾ ਗੀਤ ਨੂੰ ਸੁਣੋ। ਮੇਰੀ ਪ੍ਰਾਰਥਨਾ ਸੁਣੋ।
੧ ਪਤਰਸ 3:12
ਪ੍ਰਭੂ ਚੰਗੇ ਲੋਕਾਂ ਨੂੰ ਦੇਖਦਾ ਹੈ ਅਤੇ ਪ੍ਰਭੂ ਉਨ੍ਹਾਂ ਦੀਆਂ ਪ੍ਰਾਰਥਨਾ ਨੂੰ ਸੁਣਦਾ ਹੈ; ਪਰ ਪ੍ਰਭੂ ਉਨ੍ਹਾਂ ਲੋਕਾਂ ਦੇ ਖਿਲਾਫ਼ ਹੈ ਜਿਹੜੇ ਬਦੀ ਕਰਦੇ ਹਨ।”
ਨੂਹ 3:8
ਜਦੋਂ ਮੈਂ ਰੋਦਾ ਅਤੇ ਸਹਾਇਤਾ ਲਈ ਪੁਕਾਰ ਵੀ ਕਰਦਾ ਹਾਂ ਯਹੋਵਾਹ ਮੇਰੀ ਪ੍ਰਾਰਥਨਾ ਨੂੰ ਨਹੀਂ ਸੁਣਦਾ।
ਜ਼ਬੂਰ 143:7
ਛੇਤੀ ਕਰੋ, ਯਹੋਵਾਹ, ਤੁਸੀਂ ਮੈਨੂੰ ਉੱਤਰ ਦੇਵੋ। ਮੈਂ ਆਪਣਾ ਹੌਂਸਲਾ ਗੁਆ ਚੁੱਕਿਆ ਹਾਂ। ਮੈਥੋਂ ਨਾ ਮੁੜੋ। ਮੈਨੂੰ ਮਰਨ ਨਾ ਦਿਉ ਅਤੇ ਕਬਰ ਵਿੱਚ ਪਏ ਇੱਕ ਮੁਰਦੇ ਵਾਂਗ ਨਾ ਹੋਣ ਦਿਉ।
ਜ਼ਬੂਰ 86:6
ਯਹੋਵਾਹ, ਮੇਰੀ ਪ੍ਰਾਰਥਨਾ ਸੁਣੋ। ਰਹਿਮ ਲਈ ਮੇਰੀ ਪ੍ਰਾਰਥਨਾ ਸੁਣੋ।
ਜ਼ਬੂਰ 84:8
ਯਹੋਵਾਹ ਸਰਬ ਸ਼ਕਤੀਮਾਨ ਮੇਰੀ ਪ੍ਰਾਰਥਨਾ ਸੁਣੋ। ਯਾਕੂਬ ਦੇ ਪਰਮੇਸ਼ੁਰ, ਮੇਰੀ ਗੱਲ ਸੁਣੋ।
ਜ਼ਬੂਰ 80:4
ਯਹੋਵਾਹ ਸਰਬ ਸ਼ਕਤੀਮਾਨ, ਤੁਸੀਂ ਸਾਡੀਆਂ ਪ੍ਰਾਰਥਨਾ ਕਦੋਂ ਸੁਣੋਂਗੇ। ਕੀ ਸਦਾ ਲਈ ਸਾਡੇ ਉੱਤੇ ਕਹਿਰਵਾਨ ਹੋਵੋਂਗੇ।
ਜ਼ਬੂਰ 80:1
ਨਿਰਦੇਸ਼ਕ ਲਈ: “ਕਰਾਰ ਦੀ ਕੁਮਦਿਨੀ” ਦੀ ਧੁਨੀ ਲਈ ਆਸਾਫ਼ ਦਾ ਇੱਕ ਉਸਤਤਿ ਗੀਤ। ਇਸਰਾਏਲ ਦੇ ਆਜੜੀ, ਕਿਰਪਾ ਕਰਕੇ ਮੈਨੂੰ ਸੁਣੋ। ਤੁਸੀਂ ਯੂਸੁਫ਼ ਦੀਆਂ ਭੇਡਾਂ (ਲੋਕਾਂ) ਦੀ ਅਗਵਾਈ ਕਰਦੇ ਹੋ। ਤੁਸੀਂ ਤੇਜ ਦੇ ਕਰੂਬੀ ਉੱਪਰ ਰਾਜੇ ਵਾਂਗ ਬਿਰਾਜਮਾਨ ਹੋ। ਸਾਨੂੰ ਤੁਹਾਨੂੰ ਵੇਖਣ ਦਿਉ।
ਜ਼ਬੂਰ 64:1
ਨਿਰਦੇਸ਼ਕ ਲਈ: ਦਾਊਦ ਦਾ ਇੱਕ ਗੀਤ। ਹੇ ਪਰਮੇਸ਼ੁਰ, ਮੇਰੀ ਗੱਲ ਸੁਣੋ। ਮੇਰੇ ਵੈਰੀਆਂ ਨੇ ਮੈਨੂੰ ਧਮਕਾਇਆ ਹੈ। ਉਨ੍ਹਾਂ ਕੋਲੋਂ ਮੇਰੀ ਜ਼ਿੰਦਗੀ ਨੂੰ ਬਚਾਉ।
ਜ਼ਬੂਰ 54:1
ਨਿਰਦੇਸ਼ਕ ਲਈ: ਸਾਜ਼ਾਂ ਨਾਲ। ਦਾਊਦ ਦਾ ਮਸੱਕੀਲ, ਉਦੋਂ ਦੀ ਲਿਖੀ ਹੋਈ, ਜਦੋਂ ਜ਼ਿਫ਼ੀਆਂ ਸ਼ਾਊਲ ਕੋਲ ਆਇਆ ਅਤੇ ਆਖਿਆ, “ਸਾਡਾ ਖਿਆਲ ਹੈ ਕਿ ਦਾਊਦ ਆਪਣੇ-ਆਪ ਨੂੰ ਸਾਡੇ ਲੋਕਾਂ ਦਰਮਿਆਨ ਲੁਕੋ ਰਿਹਾ ਹੈ।” ਹੇ ਪਰਮੇਸ਼ੁਰ, ਆਪਣੀ ਤਾਕਤ ਵਰਤੋਂ ਅਤੇ ਮੈਨੂੰ ਬਚਾਵੋ। ਆਪਣੀ ਅਸੀਸ ਦੀ ਸ਼ਕਤੀ ਦੀ ਵਰਤੋਂ ਕਰਕੇ ਮੈਨੂੰ ਮੁਕਤ ਕਰੋ।
ਜ਼ਬੂਰ 28:1
ਦਾਊਦ ਦਾ ਇੱਕ ਗੀਤ। ਹੇ ਯਹੋਵਾਹ, ਤੁਸੀਂ ਮੇਰੀ ਚੱਟਾਨ ਹੋ। ਮੈਂ ਮਦਦ ਲਈ ਤੈਨੂੰ ਪੁਕਾਰ ਰਿਹਾ ਹਾਂ। ਮੇਰੀਆਂ ਪ੍ਰਾਰਥਨਾ ਲਈ ਆਪਣੇ ਕੰਨ ਬੰਦ ਨਾ ਕਰੋ। ਜੇਕਰ ਤੁਸਾਂ ਮਦਦ ਲਈ ਮੇਰੀ ਪੁਕਾਰ ਨਾ ਸੁਣੀ ਤਦ ਲੋਕੀਂ ਸੋਚਣਗੇ ਕਿ ਮੈਂ ਕਬਰੀ ਪਏ ਮੁਰਦਾ ਲੋਕਾਂ ਨਾਲੋਂ ਬਿਹਤਰ ਨਹੀਂ ਹਾਂ।
ਜ਼ਬੂਰ 27:9
ਯਹੋਵਾਹ, ਆਪਣੇ ਸੇਵਕ ਕੋਲੋਂ ਮੁੱਖ ਨਾ ਮੋੜੋ। ਮੇਰੀ ਸਹਾਇਤਾ ਕਰੋ। ਮੈਨੂੰ ਦੂਰ ਨਾ ਧੱਕੋ, ਮੈਨੂੰ ਛੱਡ ਕੇ ਨਾ ਜਾਓ। ਮੇਰੇ ਪਰਮੇਸ਼ੁਰ, ਤੁਸੀਂ ਮੇਰੇ ਮੁਕਤੀਦਾਤਾ ਹੋ।
ਜ਼ਬੂਰ 17:1
ਦਾਊਦ ਦੀ ਪ੍ਰਾਰਥਨਾ। ਯਹੋਵਾਹ, ਨਿਆਂ ਲਈ ਮੇਰੀ ਪ੍ਰਾਰਥਨਾ ਨੂੰ ਸੁਣ। ਮੈਂ ਉੱਚੀ-ਉੱਚੀ ਤੁਹਾਨੂੰ ਹਾਕਾਂ ਮਾਰ ਰਿਹਾ ਹਾਂ। ਮੈਂ ਉਸ ਵਿੱਚ ਇਮਾਨਦਾਰ ਹਾਂ ਜੋ ਮੈਂ ਆਖਦਾ ਹਾਂ, ਇਸ ਲਈ ਕਿਰਪਾ ਕਰਕੇ ਮੇਰੀ ਪ੍ਰਾਰਥਨਾ ਨੂੰ ਸੁਣ।
ਜ਼ਬੂਰ 6:1
ਨਿਰਦੇਸ਼ਕ ਲਈ। ਸੇਮਿਨਿਥ ਨਾਲ ਵਜਾਏ ਜਾਣ ਵਾਲੇ ਤਾਰਾਂ ਵਾਲੇ ਸਾਜ਼ਾਂ ਨਾਲ। ਦਾਊਦ ਦਾ ਇੱਕ ਗੀਤ। ਯਹੋਵਾਹ, ਮੈਨੂੰ ਗੁੱਸੇ ਨਾਲ ਠੀਕ ਨਾ ਕਰੋ। ਗੁਸੇ ਨਾ ਹੋਵੋ, ਮੈਨੂੰ ਸਜ਼ਾ ਨਾ ਦੇਵੋ ਅਤੇ ਮੈਨੂੰ ਧੀਰਜ ਨਾਲ ਠੀਕ ਕਰੋ।
ਜ਼ਬੂਰ 5:1
ਨਿਰਦੇਸ਼ਕ ਲਈ। ਬੰਸਰੀਆਂ ਦੇ ਨਾਲ ਗਾਉਣ ਵਾਲਾ। ਦਾਊਦ ਦਾ ਇੱਕ ਗੀਤ। ਹੇ ਯਹੋਵਾਹ, ਮੇਰੇ ਸ਼ਬਦਾਂ ਨੂੰ ਸੁਣੋ। ਸਮਝੋ, ਮੈਂ ਕੀ ਆਖਣਾ ਚਾਹ ਰਿਹਾ ਹਾਂ।