Psalm 56:8
ਤੁਸੀਂ ਮੇਰੀ ਪੀੜਾ ਵੇਖੀ ਹੈ। ਤੁਸੀਂ ਜਾਣਦੇ ਹੋ, ਮੈਂ ਕਿੰਨਾ ਰੋਇਆ ਹਾਂ। ਤੁਸੀਂ ਮੇਰੇ ਹੰਝੂਆਂ ਦਾ ਹਿਸਾਬ ਰੱਖਿਆ ਹੋਵੇਗਾ।
Psalm 56:8 in Other Translations
King James Version (KJV)
Thou tellest my wanderings: put thou my tears into thy bottle: are they not in thy book?
American Standard Version (ASV)
Thou numberest my wanderings: Put thou my tears into thy bottle; Are they not in thy book?
Bible in Basic English (BBE)
You have seen my wanderings; put the drops from my eyes into your bottle; are they not in your record?
Darby English Bible (DBY)
*Thou* countest my wanderings; put my tears into thy bottle: are they not in thy book?
Webster's Bible (WBT)
Shall they escape by iniquity; in thy anger cast down the people, O God.
World English Bible (WEB)
You number my wanderings. You put my tears into your bottle. Aren't they in your book?
Young's Literal Translation (YLT)
My wandering Thou hast counted, Thou -- place Thou my tear in Thy bottle, Are they not in Thy book?
| Thou tellest | נֹדִי֮ | nōdiy | noh-DEE |
| my wanderings: | סָפַ֪רְתָּ֫ה | sāpartâ | sa-FAHR-TA |
| put | אָ֥תָּה | ʾāttâ | AH-ta |
| thou | שִׂ֣ימָה | śîmâ | SEE-ma |
| my tears | דִמְעָתִ֣י | dimʿātî | deem-ah-TEE |
| bottle: thy into | בְנֹאדֶ֑ךָ | bĕnōʾdekā | veh-noh-DEH-ha |
| are they not | הֲ֝לֹ֗א | hălōʾ | HUH-LOH |
| in thy book? | בְּסִפְרָתֶֽךָ׃ | bĕsiprātekā | beh-seef-ra-TEH-ha |
Cross Reference
ਜ਼ਬੂਰ 39:12
ਯਹੋਵਾਹ, ਮੇਰੀ ਪ੍ਰਾਰਥਨਾ ਸੁਣੋ। ਮੇਰੇ ਵਿਰਲਾਪ ਵੱਲ ਧਿਆਨ ਦਿਉ। ਮੇਰੇ ਹੰਝੂਆਂ ਵੱਲ ਵੇਖੋ। ਮੈਂ ਤੁਹਾਡੇ ਸੰਗ ਵਿੱਚ ਸਿਰਫ਼ ਇੱਕ ਮੁਸਾਫ਼ਿਰ ਹਾਂ ਜਿਹੜਾ ਜੀਵਨ ਗੁਜਾਰ ਰਿਹਾ ਹੈ। ਆਪਣੇ ਸਾਰੇ ਪੁਰਖਿਆਂ ਦੀ ਤਰ੍ਹਾਂ, ਮੈਂ ਇੱਥੇ ਥੋੜੇ ਸਮੇਂ ਲਈ ਰਹਿੰਦਾ ਹਾਂ।
੨ ਸਲਾਤੀਨ 20:5
“ਵਾਪਸ ਮੁੜ ਅਤੇ ਜਾਕੇ ਹਿਜ਼ਕੀਯਾਹ ਨੂੰ ਆਖ ਜੋ ਕਿ ਮੇਰੇ ਲੋਕਾਂ ਦਾ ਪਰਧਾਨ ਹੈ ਕਿ ਯਹੋਵਾਹ ਤੇਰੇ ਪਿਤਾ ਦਾਊਦ ਦਾ ਪਰਮੇਸ਼ੁਰ ਇਉਂ ਆਖਦਾ ਹੈ ਕਿ ਉਸ ਨੇ ਤੇਰੀ ਪ੍ਰਾਰਥਨਾ ਸੁਣ ਲਈ ਹੈ। ਮੈਂ ਤੇਰੇ ਹੰਝੂ ਵੇਖ ਲਏ ਹਨ। ਇਸ ਲਈ ਹੁਣ ਮੈਂ ਤੈਨੂੰ ਰਾਜ਼ੀ ਕਰਾਂਗਾ। ਤੀਜੇ ਦਿਨ ਤੂੰ ਯਹੋਵਾਹ ਦੇ ਮੰਦਰ ਵਿੱਚ ਜਾਵੇਂਗਾ।
ਮਲਾਕੀ 3:16
ਤਦ ਪਰਮੇਸ਼ੁਰ ਦੇ ਚੇਲਿਆਂ ਨੇ ਇੱਕ ਦੂਜੇ ਨਾਲ ਗੱਲਾਂ ਕੀਤੀਆਂ ਅਤੇ ਯਹੋਵਾਹ ਨੇ ਧਿਆਨ ਦੇਕੇ ਸੁਣੀਆਂ। ਉਸ ਦੇ ਸਾਹਵੇਂ ਇੱਕ ਪੋਥੀ ਪਈ ਹੈ ਜਿਸ ਵਿੱਚ ਪਰਮੇਸ਼ੁਰ ਦੇ ਚੇਲਿਆਂ ਦੇ ਨਾਉਂ ਲਿਖੇ ਹੋਏ ਹਨ। ਇਹ ਉਹ ਮਨੁੱਖ ਹਨ ਜੋ ਯਹੋਵਾਹ ਦੇ ਨਾਂ ਦਾ ਆਦਰ ਕਰਦੇ ਹਨ।
ਜ਼ਬੂਰ 139:16
ਤੁਸੀਂ ਮੇਰੇ ਸ਼ਰੀਰ ਦੇ ਅੰਗਾ ਨੂੰ ਵੱਧਦਿਆਂ ਵੇਖਿਆ ਹੈ। ਤੁਸੀਂ ਉਨ੍ਹਾਂ ਸਾਰਿਆ ਨੂੰ ਆਪਣੀ ਕਿਤਾਬ ਅੰਦਰ ਦਰਜ ਕਰ ਲਿਆ। ਤੁਸੀਂ ਮੈਨੂੰ ਹਰ-ਰੋਜ਼ ਵੇਖਿਆ ਉਨ੍ਹਾਂ ਵਿੱਚੋਂ ਕੋਈ ਵੀ ਗੁੰਮ ਨਹੀਂ ਹੈ।
ਮੱਤੀ 10:30
ਅਤੇ ਤੁਹਾਡੇ ਸਿਰ ਦੇ ਵਾਲ ਵੀ ਗਿਣੇ ਜਾਂਦੇ ਹਨ।
ਪਰਕਾਸ਼ ਦੀ ਪੋਥੀ 7:17
ਤਖਤ ਦੇ ਅੱਗੇ ਖਲੋਤਾ ਲੇਲਾ ਆਜੜੀ ਵਾਂਗ ਉਨ੍ਹਾਂ ਦਾ ਧਿਆਨ ਰੱਖੇਗਾ। ਉਹ ਉਨ੍ਹਾਂ ਨੂੰ ਪਾਣੀ ਦੇ ਝਰਨਿਆਂ ਕੋਲ ਲੈ ਜਾਵੇਗਾ ਜੋ ਜੀਵਨ ਦਿੰਦੇ ਹਨ, ਅਤੇ ਪਰਮੇਸ਼ੁਰ ਦੀਆਂ ਅੱਖਾਂ ਵਿੱਚੋਂ ਉਨ੍ਹਾਂ ਦੇ ਅੱਥਰੂ ਪੂੰਝ ਦੇਵੇਗਾ।”
ਇਬਰਾਨੀਆਂ 11:13
ਉਹ ਸਾਰੇ ਮਹਾਨ ਲੋਕ ਮੌਤ ਤੱਕ ਨਿਹਚਾ ਨਾਲ ਜਿਉਂਦੇ ਰਹੇ। ਉਨ੍ਹਾਂ ਲੋਕਾਂ ਨੇ ਉਹ ਚੀਜ਼ਾਂ ਪਾਈਆਂ ਜਿਨ੍ਹਾਂ ਦਾ ਪਰਮੇਸ਼ੁਰ ਨੇ ਉਨ੍ਹਾਂ ਲਈ ਵਾਇਦਾ ਕੀਤਾ ਸੀ। ਉਨ੍ਹਾਂ ਲੋਕਾਂ ਨੇ ਉਨ੍ਹਾਂ ਚੀਜ਼ਾਂ ਨੂੰ ਦੂਰ ਭਵਿੱਖ ਵਿੱਚ ਦੇਖਿਆ ਅਤੇ ਉਹ ਖੁਸ਼ ਸਨ। ਉਨ੍ਹਾਂ ਲੋਕਾਂ ਨੇ ਕਬੂਲਿਆ ਕਿ ਉਹ ਧਰਤੀ ਉੱਤੇ ਅਜਨਬੀ ਅਤੇ ਯਾਤਰੀ ਸਨ।
ਜ਼ਬੂਰ 126:5
ਕੋਈ ਬੰਦਾ, ਜਦੋਂ ਉਹ ਬੀਜ ਬੀਜਦਾ ਹੈ ਉਦਾਸ ਹੋ ਸੱਕਦਾ ਹੈ। ਪਰ ਉਹ ਉਦੋਂ ਖੁਸ਼ ਹੋਵੇਗਾ ਜਦੋਂ ਉਹ ਫ਼ਸਲਾ ਨੂੰ ਕੱਟੇਗਾ।
ਜ਼ਬੂਰ 121:8
ਆਉਣ ਜਾਣ ਵੇਲੇ ਯਹੋਵਾਹ ਤੁਹਾਡੀ ਮਦਦ ਕਰੇਗਾ। ਯਹੋਵਾਹ ਹੁਣ ਅਤੇ ਸਦਾ ਹੀ ਤੁਹਾਡੀ ਮਦਦ ਕਰੇਗਾ।
ਪਰਕਾਸ਼ ਦੀ ਪੋਥੀ 20:12
ਫ਼ੇਰ ਮੈਂ ਉਨ੍ਹਾਂ ਲੋਕਾਂ ਨੂੰ ਦੇਖਿਆ ਜਿਹੜੇ ਮਰ ਚੁੱਕੇ ਸਨ, ਦੋਹਾਂ ਵੱਡਿਆਂ ਅਤੇ ਛੋਟਿਆਂ ਨੂੰ ਵੀ, ਤਖਤ ਦੇ ਅੱਗੇ ਖਲੋਤਿਆਂ ਵੇਖਿਆ ਅਤੇ ਜੀਵਨ ਦੀ ਪੁਸਤਕ ਨੂੰ ਖੋਲ੍ਹਿਆ ਗਿਆ। ਉੱਥੇ ਹੋਰ ਪੁਸਤਕਾਂ ਵੀ ਖੁੱਲ੍ਹੀਆਂ ਹੋਈਆਂ ਸਨ। ਇਨ੍ਹਾਂ ਮੁਰਦਾ ਲੋਕਾਂ ਬਾਰੇ ਉਨ੍ਹਾਂ ਦੇ ਅਮਲਾਂ ਅਨੁਸਾਰ ਨਿਆਂ ਕੀਤਾ ਗਿਆ। ਇਹ ਗੱਲਾਂ ਪੁਸਤਕਾਂ ਵਿੱਚ ਲਿਖੀਆਂ ਹੋਈਆਂ ਹਨ।
ਇਬਰਾਨੀਆਂ 11:38
ਇਨ੍ਹਾਂ ਮਹਾਨ ਲੋਕਾਂ ਲਈ ਦੁਨੀਆਂ ਕਾਫ਼ੀ ਨਹੀਂ ਸੀ। ਇਹ ਲੋਕ ਮਾਰੂਥਲਾਂ ਅਤੇ ਪਰਬਤਾਂ ਵਿੱਚ ਭਟਕਦੇ ਰਹੇ ਅਤੇ ਗੁਫ਼ਾਵਾਂ ਅਤੇ ਧਰਤੀ ਦੇ ਘੁਰਨਿਆਂ ਵਿੱਚ ਰਹਿੰਦੇ ਰਹੇ।
੧ ਸਮੋਈਲ 19:18
ਦਾਊਦ ਦਾ ਰਾਮਾਹ ਵਿੱਚ ਡੇਰੇ ਨੂੰ ਜਾਣਾ ਦਾਊਦ ਭੱਜਕੇ, ਬਚਕੇ ਰਾਮਾਹ ਵਿੱਚ ਸਮੂਏਲ ਕੋਲ ਪਹੁੰਚ ਗਿਆ। ਦਾਊਦ ਨੇ ਸਭ ਕੁਝ ਜੋ ਸ਼ਾਊਲ ਨੇ ਉਸ ਨਾਲ ਕੀਤਾ ਸਭ ਸਮੂਏਲ ਨੂੰ ਜਾਕੇ ਸੁਣਾਇਆ। ਤਦ ਸਮੂਏਲ ਅਤੇ ਦਾਊਦ ਡੇਰੇ ਵੱਲ ਮੁੜੇ। ਜਿੱਥੇ ਕਿ ਨਬੀਆਂ ਦੀ ਟੋਲੀ ਠਹਿਰੀ ਸੀ ਦਾਊਦ ਵੀ ਉੱਥੇ ਹੀ ਠਹਿਰਿਆ ਸੀ।
੧ ਸਮੋਈਲ 22:1
ਦਾਊਦ ਦਾ ਵੱਖੋ-ਵੱਖ ਥਾਵਾਂ ਉੱਤੇ ਜਾਣਾ ਦਾਊਦ ਗਥ ਤੋਂ ਵੀ ਨਿਕਲ ਕੇ ਅਦੁੱਲਾਮ ਦੀ ਗੁਫ਼ਾ ਵਿੱਚ ਭੱਜ ਆਇਆ। ਜਦੋਂ ਦਾਊਦ ਦੇ ਭਰਾਵਾਂ ਅਤੇ ਸੰਬੰਧੀਆਂ ਨੂੰ ਪਤਾ ਲੱਗਾ ਕਿ ਦਾਊਦ ਅਦੁੱਲਾਮ ਵਿੱਚ ਹੈ ਤਾਂ ਉਹ ਦਾਊਦ ਨੂੰ ਮਿਲਣ ਉੱਥੇ ਆਏ।
੧ ਸਮੋਈਲ 27:1
ਦਾਊਦ ਦਾ ਫ਼ਲਿਸਤੀਆਂ ਨਾਲ ਰਹਿਣਾ ਪਰ ਦਾਊਦ ਨੇ ਆਪਣੇ ਮਨ ਵਿੱਚ ਸੋਚਿਆ, “ਸ਼ਾਊਲ ਮੈਨੂੰ ਕਿਸੇ ਦਿਨ ਫ਼ੜੇਗਾ ਜ਼ਰੂਰ। ਸਭ ਤੋਂ ਚੰਗਾ ਤਾਂ ਇਹੀ ਹੋਵੇਗਾ ਜੇ ਮੈਂ ਫ਼ਲਿਸਤੀ ਦੀ ਧਰਤੀ ਉੱਤੇ ਹੀ ਬਚਕੇ ਨਿਕਲ ਜਾਵਾਂ। ਤਦ ਸ਼ਾਊਲ ਇਸਰਾਏਲ ਵਿੱਚ ਮੇਰੀ ਭਾਲ ਛੱਡ ਦੇਵੇਗਾ। ਇਉਂ ਮੈਂ ਸ਼ਾਊਲ ਦੇ ਹੱਥੋਂ ਬੱਚ ਜਾਵਾਂਗਾ।”
ਅੱਯੂਬ 16:20
ਮੇਰਾ ਮਿੱਤਰ ਮੇਰੇ ਲਈ ਗੱਲ ਕਰ ਰਿਹਾ ਹੈ ਜਦ ਕਿ ਮੇਰੀਆਂ ਅੱਖਾਂ ਪਰਮੇਸ਼ੁਰ ਸਾਹਮਣੇ ਹੰਝੂ ਕੇਰ ਰਹੀਆਂ ਨੇ।
ਜ਼ਬੂਰ 105:13
ਉਨ੍ਹਾਂ ਨੇ ਕੌਮਾਂ ਤੋਂ ਕੌਮਾਂ, ਅਤੇ ਇੱਕ ਰਾਜ ਤੋਂ ਦੂਜੇ ਰਾਜ ਦਾ ਸਫ਼ਰ ਕੀਤਾ।
ਯਸਈਆਹ 63:9
ਲੋਕਾਂ ਲਈ ਬਹੁਤ ਮੁਸੀਬਤ ਸਨ, ਪਰ ਯਹੋਵਾਹ ਉਨ੍ਹਾਂ ਦੇ ਖਿਲਾਫ਼ ਨਹੀਂ ਸੀ। ਯਹੋਵਾਹ ਨੇ ਲੋਕਾਂ ਨਾਲ ਪਿਆਰ ਕੀਤਾ ਅਤੇ ਉਨ੍ਹਾਂ ਲਈ ਦੁੱਖ ਮਹਿਸੂਸ ਕੀਤਾ। ਇਸ ਲਈ ਯਹੋਵਾਹ ਨੇ ਉਨ੍ਹਾਂ ਨੂੰ ਬਚਾਇਆ। ਯਹੋਵਾਹ ਨੇ ਉਨ੍ਹਾਂ ਨੂੰ ਬਚਾਉਣ ਲਈ ਆਪਣਾ ਖਾਸ ਦੂਤ ਭੇਜਿਆ। ਉਸ ਨੇ ਉਨ੍ਹਾਂ ਨੂੰ ਉੱਪਰ ਚੁੱਕ ਲਿਆ ਅਤੇ ਲੈ ਗਿਆ। ਅਤੇ ਉਹ ਉਨ੍ਹਾਂ ਦੀ ਸਦਾ ਲਈ ਦੇਖ-ਭਾਲ ਕਰੇਗਾ।
੨ ਕੁਰਿੰਥੀਆਂ 11:26
ਮੈਂ ਬਹੁਤ ਸਾਰੀਆਂ ਛੋਟੀਆਂ ਯਾਤਰਾਵਾਂ ਆਪਣੇ ਜਿੰਮੇ ਲਈਆਂ ਹਨ। ਮੈਂ ਦਰਿਆਵਾਂ, ਡਾਕੂਆਂ, ਆਪਣੇ ਸਹਿਯੋਗੀਆਂ ਅਤੇ ਗੈਰ ਯਹੂਦੀਆਂ ਵੱਲੋਂ ਖਤਰੇ ਦਾ ਸਾਹਮਣਾ ਕਰ ਰਿਹਾ ਸੀ। ਮੈਂ ਸ਼ਹਿਰਾਂ ਵਿੱਚ ਖਤਰਾ ਝੱਲਿਆ ਅਤੇ ਉਨ੍ਹਾਂ ਥਾਵਾਂ ਵਿੱਚ ਜਿੱਥੇ ਕੋਈ ਨਹੀਂ ਰਹਿੰਦਾ ਅਤੇ ਸਮੁੰਦਰ ਉੱਤੇ ਵੀ। ਅਤੇ ਮੈਂ ਉਨ੍ਹਾਂ ਲੋਕਾਂ ਦੇ ਸੰਗ ਵਿੱਚ ਵੀ ਖਤਰੇ ਵਿੱਚ ਪਿਆ ਹਾਂ ਜਿਹੜੇ ਆਖਦੇ ਹਨ ਕਿ ਉਹ ਭਰਾ ਹਨ ਪਰ ਉਹ ਸੱਚ ਮੁੱਚ ਭਰਾ ਨਹੀਂ ਹਨ।
ਇਬਰਾਨੀਆਂ 11:8
ਪਰਮੇਸ਼ੁਰ ਨੇ ਅਬਰਾਹਾਮ ਨੂੰ ਬੁਲਾਇਆ ਕਿ ਉਹ ਦੂਸਰੇ ਸਥਾਨ ਦੀ ਯਾਤਰਾ ਕਰੇ ਜਿਸ ਬਾਰੇ ਪਰਮੇਸ਼ੁਰ ਨੇ ਅਬਰਾਹਾਮ ਨੂੰ ਦੇਣ ਲਈ ਵਾਇਦਾ ਕੀਤਾ ਸੀ। ਅਬਰਾਹਾਮ ਨੂੰ ਕੋਈ ਪਤਾ ਨਹੀਂ ਸੀ ਕਿ ਉਹ ਸਥਾਨ ਕਿੱਥੇ ਹੈ। ਪਰ ਅਬਰਾਹਾਮ ਨੇ ਪਰਮੇਸ਼ੁਰ ਦਾ ਹੁਕਮ ਮੰਨਿਆ ਅਤੇ ਸਫ਼ਰ ਸ਼ੁਰੂ ਕਰ ਦਿੱਤਾ ਕਿਉਂਕਿ ਅਬਰਾਹਾਮ ਨੂੰ ਨਿਹਚਾ ਸੀ।
ਗਿਣਤੀ 33:2
ਮੂਸਾ ਨੇ ਉਨ੍ਹਾਂ ਥਾਵਾਂ ਬਾਰੇ ਲਿਖਿਆ ਜਿਨ੍ਹਾਂ ਵਿੱਚੋਂ ਉਹ ਲੰਘੇ। ਮੂਸਾ ਨੇ ਉਹੀ ਗੱਲਾਂ ਲਿਖੀਆਂ ਜੋ ਯਹੋਵਾਹ ਚਾਹੁੰਦਾ ਸੀ। ਇਹ ਉਹ ਥਾਵਾਂ ਹਨ ਜਿੱਥੇ ਉਹ ਲੰਘੇ: