Psalm 59:1
ਨਿਰਦੇਸ਼ਕ ਲਈ: “ਬਰਬਾਦ ਨਾ ਕਰੋ” ਵਾਲੀ, ਦਾਊਦ ਦਾ ਉਸ ਵੇਲੇ ਦਾ ਇੱਕ ਭੱਗਤੀ ਗੀਤ। ਜਦੋਂ ਸ਼ਾਊਲ ਨੇ ਲੋਕਾਂ ਨੂੰ ਦਾਊਦ ਦੇ ਘਰ ਦੀ ਨਿਗਰਾਨੀ ਕਰਨ ਅਤੇ ਉਸ ਨੂੰ ਮਾਰਨ ਦੀ ਕੋਸ਼ਿਸ਼ ਕਰਨ ਲਈ ਭੇਜਿਆ ਸੀ। ਹੇ ਪਰਮੇਸ਼ੁਰ, ਮੈਨੂੰ ਮੇਰੇ ਵੈਰੀਆਂ ਕੋਲੋਂ ਬਚਾ ਲੈ। ਉਨ੍ਹਾਂ ਲੋਕਾਂ ਨੂੰ ਹਰਾਉਣ ਵਿੱਚ ਮੇਰੀ ਸਹਾਇਤਾ ਕਰੋ ਜਿਹੜੇ ਮੇਰੇ ਨਾਲ ਲੜਨ ਲਈ ਆਏ ਹਨ।
Psalm 59:1 in Other Translations
King James Version (KJV)
Deliver me from mine enemies, O my God: defend me from them that rise up against me.
American Standard Version (ASV)
Deliver me from mine enemies, O my God: Set me on high from them that rise up against me.
Bible in Basic English (BBE)
<To the chief music-maker; put to At-tashheth. Michtam. Of David. When Saul sent, and they were watching the house, to put him to death.> Take me out of the hands of the cruel ones, O my God; keep me safe from those who come up against me.
Darby English Bible (DBY)
{To the chief Musician. 'Destroy not.' Of David. Michtam; when Saul sent, and they watched the house to kill him.} Deliver me from mine enemies, O my God; secure me on high from them that rise up against me.
World English Bible (WEB)
> Deliver me from my enemies, my God. Set me on high from those who rise up against me.
Young's Literal Translation (YLT)
To the Overseer. -- `Destroy not,' by David. -- A secret treasure, in Saul's sending, and they watch the house to put him to death. Deliver me from mine enemies, O my God, From my withstanders set me on high.
| Deliver | הַצִּילֵ֖נִי | haṣṣîlēnî | ha-tsee-LAY-nee |
| me from mine enemies, | מֵאֹיְבַ֥י׀ | mēʾôybay | may-oy-VAI |
| O my God: | אֱלֹהָ֑י | ʾĕlōhāy | ay-loh-HAI |
| defend | מִּמִתְקוֹמְמַ֥י | mimitqômĕmay | mee-meet-koh-meh-MAI |
| me from them that rise up against | תְּשַׂגְּבֵֽנִי׃ | tĕśaggĕbēnî | teh-sa-ɡeh-VAY-nee |
Cross Reference
੧ ਸਮੋਈਲ 19:11
ਸ਼ਾਊਲ ਨੇ ਉਸ ਉੱਤੇ ਨਜ਼ਰ ਰੱਖਣ ਅਤੇ ਸਵੇਰੇ ਉਸ ਨੂੰ ਮਾਰ ਸੁੱਟਣ ਲਈ ਦਾਊਦ ਦੇ ਘਰ ਹਲਕਾਰੇ ਭੇਜੇ ਅਤੇ ਦਾਊਦ ਦੀ ਪਤਨੀ ਮੀਕਲ ਨੇ ਉਸ ਨੂੰ ਚਿਤਾਵਨੀ ਦਿੰਦੇ ਆਖਿਆ, “ਤੂੰ ਇੱਥੋਂ ਭੱਜ ਜਾ! ਜੇ ਤੂੰ ਆਪਣੀ ਜਾਨ ਬਚਾਉਣਾ ਚਾਹੁੰਦਾ ਹੈ ਤਾਂ ਤੂੰ ਨੱਸ ਜਾ ਨਹੀਂ ਤਾਂ ਕੱਲ ਤੱਕ ਤੂੰ ਮਾਰਿਆ ਜਾਵੇਂਗਾ।”
ਜ਼ਬੂਰ 57:1
ਨਿਰਦੇਸ਼ਕ ਲਈ: “ਬਰਬਾਦ ਨਾ ਕਰੋ” ਧੁਨੀ ਨੂੰ। ਦਾਊਦ ਦਾ ਉਸ ਵੇਲੇ ਦਾ ਇੱਕ ਭੱਗਤੀ ਗੀਤ ਜਦੋਂ ਉਹ ਸ਼ਾਊਲ ਦੀ ਗੁਫ਼ਾ ਵਿੱਚੋਂ ਬਚ ਨਿਕਲਿਆ। ਹੇ ਪਰਮੇਸ਼ੁਰ, ਮੇਰੇ ਉੱਪਰ ਮਿਹਰ ਕਰੋ। ਦਯਾਵਾਨ ਹੋਵੋ, ਕਿਉਂਕਿ ਮੇਰੀ ਰੂਹ ਨੂੰ ਤੁਹਾਡੇ ਉੱਤੇ ਵਿਸ਼ਵਾਸ ਹੈ। ਮੈਂ ਓਨਾ ਚਿਰ ਤੁਹਾਡੇ ਵਿੱਚ ਸ਼ਰਨ ਲਵਾਂਗਾ ਜਿੰਨਾ ਚਿਰ ਮੁਸੀਬਤਾਂ ਨਹੀਂ ਮੁੱਕ ਜਾਂਦੀਆਂ।
ਜ਼ਬੂਰ 18:48
ਯਹੋਵਾਹ, ਤੁਸੀਂ ਮੇਰੇ ਦੁਸ਼ਮਣਾਂ ਤੋਂ ਮੇਰੀ ਰੱਖਿਆ ਕੀਤੀ, ਤੁਸੀਂ ਉਨ੍ਹਾਂ ਨੂੰ ਹਰਾਉਣ ਵਿੱਚ ਮੇਰੀ ਮਦਦ ਕੀਤੀ ਜਿਹੜੇ ਮੇਰੇ ਖਿਲਾਫ਼ ਆ ਖਲੋਏ ਸਨ। ਤੁਸੀਂ ਮੈਨੂੰ ਜ਼ਾਲਮ ਆਦਮੀਆਂ ਤੋਂ ਬਚਾਇਆ।
੨ ਤਿਮੋਥਿਉਸ 4:17
ਔਰ ਪ੍ਰਭੂ ਉੱਥੇ ਮੇਰੇ ਨਾਲ ਸੀ। ਉਸ ਨੇ ਮੈਨੂੰ ਤਾਕਤ ਦਿੱਤੀ ਤਾਂ ਕਿ ਮੈਂ ਪੂਰੀ ਤਰ੍ਹਾਂ ਗੈਰ-ਯਹੂਦੀਆਂ ਨੂੰ ਖੁਸ਼ਖਬਰੀ ਦੱਸ ਸੱਕਾਂ। ਪ੍ਰਭੂ ਚਾਹੁੰਦਾ ਸੀ ਕਿ ਸਾਰੇ ਗੈਰ-ਯਹੂਦੀ ਉਸ ਖੁਸ਼ਖਬਰੀ ਨੂੰ ਸੁਨਣ। ਇਸ ਲਈ ਮੈਂ ਸ਼ੇਰ ਦੇ ਮੂੰਹੋਂ ਬਚਾਇਆ ਗਿਆ ਸੀ।
੨ ਕੁਰਿੰਥੀਆਂ 11:32
ਜਦੋਂ ਮੈਂ ਦੰਮਿਸਕ ਵਿੱਚ ਸਾਂ ਤਾਂ ਰਾਜਾ ਅਰਿਤਾਸ ਦੇ ਗਵਰਨਰ ਨੇ ਮੈਨੂੰ ਗਿਰਫ਼ਤਾਰ ਕਰਨਾ ਚਾਹਿਆ। ਇਸ ਲਈ ਉਸ ਨੇ ਸਾਰੇ ਸ਼ਹਿਰ ਵਿੱਚ ਗਾਰਦ ਬਿਠਾ ਦਿੱਤੀ।
ਲੋਕਾ 1:74
ਕਿ ਉਹ ਸਾਨੂੰ ਸਾਡੇ ਦੁਸ਼ਮਣਾਂ ਦੇ ਹੱਥੋਂ ਛੁਟਕਾਰਾ ਦੁਆਵੇਗਾ ਤਾਂ ਜੋ ਅਸੀਂ ਉਸਦੀ ਨਿਰਭੈ ਹੋਕੇ ਸੇਵਾ ਕਰ ਸੱਕੀਏ
ਯਸਈਆਹ 33:16
ਉਹ ਲੋਕ ਉੱਚੀਆਂ ਥਾਵਾਂ ਉੱਤੇ ਸੁਰੱਖਿਅਤ ਰਹਿਣਗੇ। ਉਨ੍ਹਾਂ ਦੀ ਉੱਚੀ ਕਿਲਿਆਂ ਵਿੱਚ ਰੱਖਿਆ ਕੀਤੀ ਜਾਵੇਗੀ। ਉਨ੍ਹਾਂ ਲੋਕਾਂ ਕੋਲ ਹਮੇਸ਼ਾ ਅੰਨ ਪਾਣੀ ਹੋਵੇਗਾ।
ਜ਼ਬੂਰ 143:12
ਯਹੋਵਾਹ, ਮੈਨੂੰ ਆਪਣਾ ਪਿਆਰ ਦਰਸਾਉ। ਅਤੇ ਮੇਰੇ ਦੁਸ਼ਮਣਾ ਨੂੰ ਹਰਾ ਦਿਉ, ਜਿਹੜੇ ਮੈਨੂੰ ਮਾਰਨ ਦੀ ਕੋਸ਼ਿਸ਼ ਕਰਦੇ ਹਨ। ਕਿਉਂ? ਕਿਉਂਕਿ ਮੈਂ ਤੁਹਾਡਾ ਸੇਵਕ ਹਾਂ।
ਜ਼ਬੂਰ 143:9
ਯਹੋਵਾਹ, ਮੈਂ ਤੁਹਾਡੇ ਕੋਲ ਸੁਰੱਖਿਆ ਲਈ ਆਇਆ ਹਾਂ, ਮੈਨੂੰ ਮੇਰੇ ਦੁਸ਼ਮਣਾ ਕੋਲੋਂ ਬਚਾਉ।
ਜ਼ਬੂਰ 91:14
ਯਹੋਵਾਹ ਆਖਦੇ ਹਨ, “ਜੇ ਕੋਈ ਮੇਰੇ ਉੱਪਰ ਭਰੋਸਾ ਕਰਦਾ ਹੈ ਮੈਂ ਉਸ ਨੂੰ ਬਚਾ ਲਵਾਂਗਾ। ਮੈਂ ਆਪਣੇ ਪੈਰੋਕਾਰਾਂ ਨੂੰ ਬਚਾਵਾਂਗਾ ਜਿਹੜੇ ਮੇਰੇ ਨਾਮ ਦੀ ਉਪਾਸਨਾ ਕਰਦੇ ਹਨ।
ਜ਼ਬੂਰ 71:4
ਮੇਰੇ ਪਰਮੇਸ਼ੁਰ, ਮੈਨੂੰ ਬੁਰੇ ਬੰਦਿਆਂ ਤੋਂ ਬਚਾਉ। ਮੈਨੂੰ ਜ਼ਾਲਮ ਬਦ ਲੋਕਾਂ ਤੋਂ ਬਚਾਉ।
ਜ਼ਬੂਰ 58:1
ਨਿਰਦੇਸ਼ਕ ਲਈ, ਧੁਨੀ “ਬਰਬਾਦ ਨਾ ਕਰੋ” ਵਾਲੀ, ਦਾਊਦ ਦਾ ਇੱਕ ਭੱਗਤੀ ਗੀਤ। ਹੇ ਨਿਆਂਕਾਰੋ, ਤੁਸੀਂ ਆਪਣੇ ਨਿਰਣਿਆਂ ਵਿੱਚ ਨਿਰਪੱਖ ਨਹੀਂ ਹੋ। ਤੁਸੀਂ ਲੋਕਾਂ ਦਾ ਨਿਆਂ ਨਿਰਪੱਖਤਾ ਨਾਲ ਨਹੀਂ ਕਰਦੇ।
ਜ਼ਬੂਰ 20:1
ਨਿਰਦੇਸ਼ਕ ਲਈ: ਦਾਊਦ ਦਾ ਇੱਕ ਗੀਤ। ਯਹੋਵਾਹ ਤੁਹਾਡੀ ਬੇਨਤੀ ਸੁਣੇ ਅਤੇ ਜਵਾਬ ਦੇਵੇ, ਜਦੋਂ ਵੀ ਤੁਸੀਂ ਗੰਭੀਰ ਮੁਸੀਬਤਾਂ ਪਾਰ ਕਰਦੇ ਹੋਏ ਉਸਦੀ ਮਦਦ ਲਈ ਪੁਕਾਰ ਕਰੋ। ਯਾਕੂਬ ਦਾ ਪਰਮੇਸ਼ੁਰ ਤੁਹਾਡੀ ਰੱਖਿਆ ਕਰੇ।
ਜ਼ਬੂਰ 12:5
ਪਰ ਯਹੋਵਾਹ ਆਖਦਾ, “ਬੁਰੇ ਵਿਅਕਤੀ ਗਰੀਬੜਿਆਂ ਦੀ ਚੋਰੀ ਕਰ ਰਹੇ ਹਨ, ਉਹ ਬੇਸਹਾਰਿਆਂ ਦਾ ਮਾਲ ਲੁੱਟ ਰਹੇ ਹਨ। ਪਰ ਹੁਣ ਉਨ੍ਹਾਂ ਥੱਕਿਆਂ ਅਤੇ ਹਾਰਿਆਂ ਹੋਇਆਂ ਨਾਲ ਮੈਂ ਖਲੋਵਾਂਗਾ।”
ਜ਼ਬੂਰ 7:1
ਦਾਊਦ ਦਾ ਇੱਕ ਗੀਤ, ਜਿਹੜਾ ਉਸ ਨੇ ਯਹੋਵਾਹ ਨੂੰ ਸੁਣਾਇਆ ਸੀ। ਇਹ ਗੀਤ ਕੂਸ਼ ਬਾਰੇ ਹੈ ਜੋ ਕਿ ਬਿਨਯਾਮਿਨ ਦੇ ਪਰਿਵਾਰਿਕ ਸਮੂਹ ਵਿੱਚੋਂ ਸੀ। ਹੇ ਯਹੋਵਾਹ, ਮੇਰੇ ਪਰਮੇਸ਼ੁਰ, ਮੈਂ ਤੇਰੇ ਵਿੱਚ ਸ਼ਰਨ ਲੈਂਦਾ ਹਾਂ। ਮੈਨੂੰ ਉਨ੍ਹਾਂ ਲੋਕਾਂ ਤੋਂ ਬਚਾ ਜਿਹੜੇ ਮੇਰੇ ਪਿੱਛੇ ਹਨ। ਮੈਨੂੰ ਬਚਾਉ।
ਕਜ਼ਾૃ 16:2
ਕੁਝ ਲੋਕਾਂ ਨੇ ਅੱਜ਼ਾਹ ਦੇ ਲੋਕਾਂ ਨੂੰ ਦੱਸਿਆ, “ਸਮਸੂਨ ਇੱਥੇ ਆਇਆ ਹੈ”, ਉਹ ਸਮਸੂਨ ਨੂੰ ਮਾਰ ਦੇਣਾ ਚਾਹੁੰਦੇ ਸਨ ਇਸ ਲਈ ਉਨ੍ਹਾਂ ਨੇ ਸ਼ਹਿਰ ਨੂੰ ਘੇਰਾ ਪਾ ਲਿਆ। ਉਹ ਸ਼ਹਿਰ ਦੇ ਦਰਵਾਜ਼ੇ ਨੇੜੇ ਛੁਪ ਗਏ ਅਤੇ ਸਾਰੀ ਰਾਤ ਸਮਸੂਨ ਨੂੰ ਉਡੀਕਦੇ ਰਹੇ। ਉਹ ਸਾਰੀ ਰਾਤ ਬਹੁਤ ਖਾਮੋਸ਼ ਰਹੇ। ਉਨ੍ਹਾਂ ਨੇ ਇੱਕ ਦੂਸਰੇ ਨੂੰ ਆਖਿਆ, “ਜਦੋਂ ਸਵੇਰ ਹੋਵੇਗੀ ਅਸੀਂ ਸਮਸੂਨ ਨੂੰ ਮਾਰ ਦਿਆਂਗੇ।”