Psalm 62:7
ਮੇਰੀ ਮਹਿਮਾ ਅਤੇ ਜਿੱਤ ਪਰਮੇਸ਼ੁਰ ਵੱਲੋਂ ਆਉਂਦੀ ਹੈ। ਉਹੀ ਮੇਰਾ ਮਜ਼ਬੂਤ ਕਿਲ੍ਹਾ ਹੈ। ਪਰਮੇਸ਼ੁਰ ਮੇਰਾ ਸੁਰੱਖਿਅਤ ਟਿਕਾਣਾ ਹੈ।
Psalm 62:7 in Other Translations
King James Version (KJV)
In God is my salvation and my glory: the rock of my strength, and my refuge, is in God.
American Standard Version (ASV)
With God is my salvation and my glory: The rock of my strength, and my refuge, is in God.
Bible in Basic English (BBE)
In God is my salvation, and my glory; the Rock of my strength, and my safe place.
Darby English Bible (DBY)
With God is my salvation and my glory; the rock of my strength, my refuge is in God.
Webster's Bible (WBT)
He only is my rock and my salvation: he is my defense; I shall not be moved.
World English Bible (WEB)
With God is my salvation and my honor. The rock of my strength, and my refuge, is in God.
Young's Literal Translation (YLT)
On God `is' my salvation, and my honour, The rock of my strength, my refuge `is' in God.
| In | עַל | ʿal | al |
| God | אֱ֭לֹהִים | ʾĕlōhîm | A-loh-heem |
| is my salvation | יִשְׁעִ֣י | yišʿî | yeesh-EE |
| and my glory: | וּכְבוֹדִ֑י | ûkĕbôdî | oo-heh-voh-DEE |
| rock the | צוּר | ṣûr | tsoor |
| of my strength, | עֻזִּ֥י | ʿuzzî | oo-ZEE |
| refuge, my and | מַ֝חְסִ֗י | maḥsî | MAHK-SEE |
| is in God. | בֵּֽאלֹהִֽים׃ | bēʾlōhîm | BAY-loh-HEEM |
Cross Reference
ਯਰਮਿਆਹ 3:23
ਪਹਾੜੀਆਂ ਉੱਤੇ ਬੁੱਤਾਂ ਦੀ ਉਪਾਸਨਾ ਕਰਨਾ ਮੂਰੱਖਤਾਈ ਸੀ। ਪਹਾੜੀਆਂ ਉੱਤੇ ਸ਼ੋਰ-ਸ਼ਰਾਬੇ ਦੀਆਂ ਸਮੂਹ ਦਾਵਤਾਂ ਗ਼ਲਤ ਸਨ। ਅਵੱਸ਼ ਹੀ ਇਸਰਾਏਲ ਦੀ ਮੁਕਤੀ ਯਹੋਵਾਹ ਸਾਡੇ ਪਰਮੇਸ਼ੁਰ ਵੱਲੋਂ ਆਉਂਦੀ ਹੈ।
ਯਸਈਆਹ 45:25
ਯਹੋਵਾਹ ਇਸਰਾਏਲ ਦੇ ਲੋਕਾਂ ਦੀ ਨੇਕੀ ਕਰਨ ਵਿੱਚ ਸਹਾਇਤਾ ਕਰੇਗਾ, ਅਤੇ ਲੋਕ ਆਪਣੇ ਪਰਮੇਸ਼ੁਰ ਉੱਤੇ ਬਹੁਤ ਮਾਣ ਕਰਨਗੇ।
ਜ਼ਬੂਰ 94:22
ਪਰ ਉੱਚੇ ਪਰਬਤ ਉੱਤੇ ਪਰਮੇਸ਼ੁਰ ਹੀ ਮੇਰੀ ਸੁਰੱਖਿਆ ਦਾ ਸਥਾਨ ਹੈ। ਪਰਮੇਸ਼ੁਰ, ਮੇਰੀ ਚੱਟਾਨ ਹੈ, ਉਹ ਮੇਰੀ ਰੱਖਿਆ ਦਾ ਸਥਾਨ ਹੈ।
ਜ਼ਬੂਰ 85:9
ਪਰਮੇਸ਼ੁਰ ਛੇਤੀ ਆਪਣੇ ਪੈਰੋਕਾਰਾਂ ਨੂੰ ਬਚਾਏਗਾ। ਅਸੀਂ ਛੇਤੀ ਹੀ ਇੱਜ਼ਤ ਨਾਲ ਆਪਣੀ ਜ਼ਮੀਨ ਉੱਤੇ ਰਹਾਂਗੇ।
ਗਲਾਤੀਆਂ 6:14
ਮੈਨੂੰ ਉਮੀਦ ਹੈ ਕਿ ਮੈਂ ਕਦੇ ਵੀ ਇਹੋ ਜਿਹੀਆਂ ਗੱਲਾਂ ਉੱਤੇ ਘਮੰਡ ਨਹੀਂ ਕਰਾਂਗਾ। ਸਿਰਫ਼ ਸਾਡੇ ਪ੍ਰਭੂ ਮਸੀਹ ਯਿਸੂ ਦੀ ਸਲੀਬ ਹੀ ਉਹ ਕਾਰਣ ਹੈ ਜਿਸਤੇ ਮੈਨੂੰ ਮਾਣ ਹੈ। ਯਿਸੂ ਦੀ ਸਲੀਬ ਉੱਤੇ ਹੋਈ ਮੌਤ ਰਾਹੀਂ ਦੁਨੀਆਂ ਮੇਰੇ ਲਈ ਮਰ ਚੁੱਕੀ ਹੈ ਅਤੇ ਮੈਂ ਦੁਨੀਆਂ ਲਈ ਮਰ ਚੁੱਕਿਆ ਹਾਂ।
੧ ਕੁਰਿੰਥੀਆਂ 1:30
ਪਰਮੇਸ਼ੁਰ ਨੇ ਹੀ ਤੁਹਾਨੂੰ ਮਸੀਹ ਯਿਸੂ ਦੇ ਅੰਗ ਬਣਾਇਆ ਹੈ। ਮਸੀਹ ਸਾਡੇ ਲਈ ਪਰਮੇਸ਼ੁਰ ਵੱਲੋਂ ਮਿਲੀ ਬੁੱਧ ਹੈ। ਮਸੀਹ ਦੇ ਕਾਰਣ ਹੀ ਅਸੀਂ ਪਰਮੇਸ਼ੁਰ ਨਾਲ ਧਰਮੀ ਹਾਂ, ਅਤੇ ਆਪਣੇ ਪਾਪਾਂ ਤੋਂ ਮੁਕਤ ਹਾਂ। ਮਸੀਹ ਦੇ ਕਾਰਣ ਹੀ ਅਸੀਂ ਪਵਿੱਤਰ ਹਾਂ।
ਯਰਮਿਆਹ 9:23
ਯਹੋਵਾਹ ਆਖਦਾ ਹੈ: “ਸਿਆਣੇ ਲੋਕਾਂ ਨੂੰ ਆਪਣੀ ਸਿਆਣਪ ਦੀਆਂ ਫੜਾਂ ਨਹੀਂ ਮਾਰਨੀਆਂ ਚਾਹੀਦੀਆਂ। ਤਾਕਤਵਰ ਲੋਕਾਂ ਨੂੰ ਆਪਣੀ ਤਾਕਤ ਦੀਆਂ ਫਢ਼ਾਂ ਨਹੀਂ ਮਾਰਨੀਆਂ ਚਾਹੀਦੀਆਂ। ਅਮੀਰ ਲੋਕਾਂ ਨੂੰ ਆਪਣੀ ਦੌਲਤ ਦੀਆਂ ਫ਼ਢ਼ਾਂ ਨਹੀਂ ਮਾਰਨੀਆਂ ਚਾਹੀਦੀਆਂ।
ਯਸਈਆਹ 26:4
ਇਸ ਲਈ, ਯਹੋਵਾਹ ਉੱਤੇ ਸਦਾ ਹੀ ਭਰੋਸਾ ਰੱਖੋ। ਕਿਉਂ ਕਿ ਤੁਹਾਡਾ ਸੁਰੱਖਿਅਤ ਟਿਕਾਣਾ ਸਦਾ ਲਈ ਯਹੋਵਾਹ ਯਾਹ ਅੰਦਰ ਹੈ!
ਜ਼ਬੂਰ 95:1
ਆਉ, ਅਸੀਂ ਪਰਮੇਸ਼ੁਰ ਦੀ ਉਸਤਤਿ ਕਰੀਏ। ਆਉ, ਉਸ ਚੱਟਾਨ ਲਈ, ਉਸਤਤਿ ਦੇ ਜੈਕਾਰੇ ਗਾਈਏ। ਜਿਹੜੀ ਸਾਡੀ ਰੱਖਿਆ ਕਰਦੀ ਹੈ।
ਜ਼ਬੂਰ 46:1
ਨਿਰਦੇਸ਼ਕ ਲਈ: ਕੋਰਹ ਪਰਿਵਾਹ ਦਾ ਇੱਕ ਗੀਤ। ਅਲਾਮੋਥ ਦੁਆਰਾ ਇੱਕ ਗੀਤ। ਪਰਮੇਸ਼ੁਰ ਸਾਡੀ ਤਾਕਤ ਦਾ ਸ਼ਰਚਸ਼ਮਾ ਹੈ। ਹਮੇਸ਼ਾ ਸੰਕਟ ਕਾਲ ਵਿੱਚ ਉਸ ਕੋਲੋਂ, ਅਸੀਂ ਸਹਾਇਤਾ ਲੈ ਸੱਕਦੇ ਹਾਂ।
ਜ਼ਬੂਰ 18:46
ਯਹੋਵਾਹ ਜਿਉਂਦਾ ਜਾਗਦਾ ਹੈ। ਮੈਂ ਆਪਣੀ ਓਟ ਦੀ ਉਸਤਤਿ ਕਰਦਾ ਹਾਂ। ਪਰਮੇਸ਼ੁਰ ਮੈਨੂੰ ਬਚਾਉਂਦਾ ਹੈ, ਉਹ ਮਹਾਨ ਹੈ।
ਜ਼ਬੂਰ 4:2
ਹੇ ਆਦਮੀਓ, ਕਿੰਨਾ ਕੁ ਚਿਰ ਤੁਸੀਂ ਮੇਰੇ ਬਾਰੇ ਮੰਦਾ ਬੋਲੋਂਗੇ? ਤੁਸੀਂ ਮੇਰੇ ਬਾਰੇ ਦੱਸਣ ਲਈ ਨਵੇਂ-ਨਵੇਂ ਝੂਠਾਂ ਨੂੰ ਲੱਭਦੇ ਹੋਂ। ਤੁਹਾਨੂੰ ਉਨ੍ਹਾਂ ਝੂਠਾਂ ਨੂੰ ਦੱਸਣਾ ਪਿਆਰਾ ਲਗਦਾ ਹੈ। ਸਲਹ।
ਜ਼ਬੂਰ 3:3
ਪਰ, ਹੇ ਯਹੋਵਾਹ, ਤੂੰ ਮੇਰੀ ਢਾਲ ਹੈਂ। ਤੂੰ ਮੇਰੀ ਮਹਿਮਾ ਹੈਂ। ਹੇ ਯਹੋਵਾਹ ਤੇਰੇ ਨਾਲ ਹੀ ਮੇਰਾ ਸਿਰ ਉੱਚਾ ਹੈ।
ਜ਼ਬੂਰ 18:2
ਯਹੋਵਾਹ ਮੇਰੀ ਚੱਟਾਨ, ਮੇਰਾ ਗੜ੍ਹ, ਅਤੇ ਮੇਰਾ ਸੁਰੱਖਿਅਤ ਸਥਾਨ ਹੈ। ਮੇਰਾ ਪਰਮੇਸ਼ੁਰ ਮੇਰੀ ਚੱਟਾਨ ਹੈ। ਮੈਂ ਸੁਰੱਖਿਆ ਲਈ ਉਸ ਵੱਲ ਨੱਸਦਾ ਹਾਂ। ਪਰਮੇਸ਼ੁਰ ਹੀ ਮੇਰੀ ਢਾਲ ਹੈ, ਉਸਦੀ ਸ਼ਕਤੀ ਮੈਨੂੰ ਬਚਾਉਂਦੀ ਹੈ। ਉੱਚੇ ਪਰਬਤਾਂ ਵਿੱਚ ਯਹੋਵਾਹ ਮੇਰੀ ਛੁਪਨਗਾਹ ਹੈ।