Psalm 64:9
ਲੋਕੀਂ ਵੇਖਣਗੇ ਪਰਮੇਸ਼ੁਰ ਨੇ ਕੀ ਕੀਤਾ, ਉਹ ਉਸ ਬਾਰੇ ਹੋਰਾਂ ਲੋਕਾਂ ਨੂੰ ਦਸਣਗੇ ਫ਼ੇਰ ਹਰ ਕੋਈ ਪਰਮੇਸ਼ੁਰ ਬਾਰੇ ਹੋਰ ਵੱਧੇਰੇ ਜਾਣ ਲਵੇਗਾ। ਉਹ ਡਰਨਾ ਅਤੇ ਉਸਦਾ ਆਦਰ ਕਰਨਾ ਸਿੱਖ ਲੈਣਗੇ।
Psalm 64:9 in Other Translations
King James Version (KJV)
And all men shall fear, and shall declare the work of God; for they shall wisely consider of his doing.
American Standard Version (ASV)
And all men shall fear; And they shall declare the work of God, And shall wisely consider of his doing.
Bible in Basic English (BBE)
And in fear men make public the works of God; and giving thought to his acts they get wisdom.
Darby English Bible (DBY)
And all men shall fear, and shall declare God's doing; and they shall wisely consider his work.
Webster's Bible (WBT)
So they shall make their own tongue to fall upon themselves: all that see them shall flee away.
World English Bible (WEB)
All mankind shall be afraid. They shall declare the work of God, And shall wisely ponder what he has done.
Young's Literal Translation (YLT)
And all men fear, and declare the work of God, And His deed they have considered wisely.
| And all | וַיִּֽירְא֗וּ | wayyîrĕʾû | va-yee-reh-OO |
| men | כָּל | kāl | kahl |
| shall fear, | אָ֫דָ֥ם | ʾādām | AH-DAHM |
| declare shall and | וַ֭יַּגִּידוּ | wayyaggîdû | VA-ya-ɡee-doo |
| the work | פֹּ֥עַל | pōʿal | POH-al |
| God; of | אֱלֹהִ֗ים | ʾĕlōhîm | ay-loh-HEEM |
| for they shall wisely consider | וּֽמַעֲשֵׂ֥הוּ | ûmaʿăśēhû | oo-ma-uh-SAY-hoo |
| of his doing. | הִשְׂכִּֽילוּ׃ | hiśkîlû | hees-KEE-loo |
Cross Reference
ਯਰਮਿਆਹ 51:10
ਯਹੋਵਾਹ ਨੇ ਆਪਣਾ ਬਦਲਾ ਲੈ ਲਿਆ ਹੈ ਜੋ ਬਾਬਲ ਨੇ ਸਾਡੇ ਨਾਲ ਕੀਤਾ। ਆਓ, ਇਸ ਬਾਰੇ ਸੀਯੋਨ ਨੂੰ ਦੱਸੀਏ। ਆਓ ਉਨ੍ਹਾਂ ਗੱਲਾਂ ਬਾਰੇ ਦੱਸੀਏ, ਜਿਹੜੀਆਂ ਯਹੋਵਾਹ ਸਾਡੇ ਪਰਮੇਸ਼ੁਰ ਨੇ ਕੀਤੀਆਂ ਨੇ।
ਯਰਮਿਆਹ 50:28
ਲੋਕ ਬਾਬਲ ਤੋਂ ਬਾਹਰ ਭੱਜ ਰਹੇ ਨੇ। ਉਹ ਉਸ ਦੇਸ਼ ਵਿੱਚੋਂ ਬਚ ਰਹੇ ਨੇ। ਉਹ ਲੋਕ ਸੀਯੋਨ ਨੂੰ ਆ ਰਹੇ ਨੇ। ਅਤੇ ਉਹ ਲੋਕ ਹਰ ਕਿਸੇ ਨੂੰ ਉਨ੍ਹਾਂ ਗੱਲਾਂ ਬਾਰੇ ਦੱਸ ਰਹੇ ਨੇ ਜੋ ਯਹੋਵਾਹ ਕਰ ਰਿਹਾ ਹੈ। ਉਹ ਲੋਕਾਂ ਨੂੰ ਦੱਸ ਰਹੇ ਨੇ ਕਿ ਯਹੋਵਾਹ ਬਾਬਲ ਨੂੰ ਸਜ਼ਾ ਦੇ ਰਿਹਾ ਹੈ, ਜਿਸਦਾ ਉਹ ਅਧਿਕਾਰੀ ਹੈ। ਬਾਬਲ ਨੇ ਯਹੋਵਾਹ ਦਾ ਮੰਦਰ ਢਾਹਿਆ ਸੀ, ਇਸ ਲਈ ਹੁਣ ਯਹੋਵਾਹ ਬਾਬਲ ਨੂੰ ਤਬਾਹ ਕਰ ਰਿਹਾ ਹੈ।
ਜ਼ਬੂਰ 40:3
ਪਰਮੇਸ਼ੁਰ ਨੇ ਮੇਰੇ ਮੂੰਹ ਵਿੱਚ ਇੱਕ ਨਵਾਂ ਗੀਤ ਪਾਇਆ। ਮੇਰੇ ਪਰਮੇਸ਼ੁਰ ਦੀ ਉਸਤਤਿ ਦਾ ਗੀਤ। ਬਹੁਤ ਸਾਰੇ ਲੋਕ ਗਵਾਹੀ ਦੇਣਗੇ ਕਿ ਮੇਰੇ ਨਾਲ ਕੀ ਵਾਪਰਿਆ ਅਤੇ ਉਹ ਪਰਮੇਸ਼ੁਰ ਦੀ ਉਪਾਸਨਾ ਕਰਨਗੇ। ਉਨ੍ਹਾਂ ਨੂੰ ਯਹੋਵਾਹ ਵਿੱਚ ਭਰੋਸਾ ਹੋਵੇਗਾ।
ਪਰਕਾਸ਼ ਦੀ ਪੋਥੀ 11:13
ਉਸੇ ਵੇਲੇ ਹੀ ਇੱਕ ਵੱਡਾ ਭੁਚਾਲ ਆਇਆ। ਸ਼ਹਿਰ ਦਾ ਦੱਸਵਾਂ ਹਿੱਸਾ ਤਬਾਹ ਹੋ ਗਿਆ। ਅਤੇ ਭੁਚਾਲ ਵਿੱਚ ਸੱਤ ਹਜ਼ਾਰ ਲੋਕ ਮਾਰੇ ਗਏ। ਜਿਹੜੇ ਲੋਕ ਬਚ ਗਏ ਬਹੁਤ ਡਰੇ ਹੋਏ ਸਨ ਅਤੇ ਉਨ੍ਹਾਂ ਨੇ ਸਵਰਗ ਦੇ ਪਰਮੇਸ਼ੁਰ ਨੂੰ ਮਹਿਮਾਮਈ ਕੀਤਾ।
ਹੋ ਸੀਅ 14:9
ਅਖੀਰੀ ਸਲਾਹ ਇੱਕ ਸਿਆਣਾ ਵਿਅਕਤੀ ਇਹ ਗੱਲਾਂ ਸਮਝ ਸੱਕਦਾ ਹੈ ਇੱਕ ਸਮਝਦਾਰ ਮਨੁੱਖ ਨੂੰ ਇਨ੍ਹਾਂ ਗੱਲਾਂ ਤੋਂ ਸਿੱਖਣਾ ਚਾਹੀਦਾ ਹੈ ਯਹੋਵਾਹ ਦੇ ਰਾਹ ਧਰਮੀ ਹਨ ਚੰਗੇ ਲੋਕ ਉਨ੍ਹਾਂ ਅਨੁਸਾਰ ਜਿਉਣਗੇ ਅਤੇ ਪਾਪੀ ਉਨ੍ਹਾਂ ਦੁਆਰਾ ਮਰ ਜਾਣਗੇ।
ਹਿਜ਼ ਕੀ ਐਲ 14:23
ਤੂੰ ਦੇਖੇਂਗਾ ਕਿ ਉਹ ਕਿਵੇਂ ਰਹਿੰਦੇ ਹਨ ਅਤੇ ਕਿਹੜੀਆਂ ਮੰਦੀਆਂ ਗੱਲਾਂ ਕਰਦੇ ਹਨ। ਅਤੇ ਫ਼ੇਰ ਤੂੰ ਜਾਣ ਜਾਵੇਂਗਾ ਕਿ ਮੇਰੇ ਕੋਲ ਉਨ੍ਹਾਂ ਲੋਕਾਂ ਨੂੰ ਸਜ਼ਾ ਦੇਣ ਦਾ ਚੰਗਾ ਕਾਰਣ ਸੀ।” ਯਹੋਵਾਹ ਮੇਰੇ ਪ੍ਰਭੂ ਨੇ ਇਹ ਗੱਲਾਂ ਆਖੀਆਂ।
ਯਸਈਆਹ 5:12
ਤੁਸੀਂ ਦਾਅਵਤਾਂ ਕਰਦੇ ਹੋ, ਸ਼ਰਾਬਾਂ, ਰਬਾਬਾਂ, ਢੋਲਾਂ, ਬਂਸਰੀਆਂ ਅਤੇ ਹੋਰ ਸੰਗੀਤਕ ਸਾਜ਼ਾਂ ਨਾਲ। ਅਤੇ ਤੁਸੀਂ ਉਨ੍ਹਾਂ ਗੱਲਾਂ ਨੂੰ ਦੇਖਦੇ ਹੀ ਨਹੀਂ ਜੋ ਯਹੋਵਾਹ ਨੇ ਕੀਤੀਆਂ ਹਨ। ਯਹੋਵਾਹ ਦੇ ਹੱਥਾਂ ਨੇ ਬਹੁਤ ਸਾਰੀਆਂ ਚੀਜ਼ਾਂ ਬਣਾਈਆਂ ਹਨ-ਪਰ ਤੁਸੀਂ ਉਨ੍ਹਾਂ ਚੀਜ਼ਾਂ ਵੱਲ ਧਿਆਨ ਹੀ ਨਹੀਂ ਦਿੰਦੇ। ਇਸ ਲਈ ਤੁਹਾਡੇ ਲੋਕਾਂ ਨਾਲ ਬਹੁਤ ਬੁਰਾ ਹੋਵੇਗਾ।
ਜ਼ਬੂਰ 119:20
ਮੈਂ ਹਰ ਵੇਲੇ ਤੁਹਾਡੇ ਨਿਆਂਇਆਂ ਦਾ ਅਧਿਐਨ ਕਰਨਾ ਚਾਹੁੰਦਾ ਹਾਂ।
ਜ਼ਬੂਰ 107:42
ਨੇਕ ਆਦਮੀ ਇਹ ਗੱਲ ਵੇਖਦੇ ਹਨ ਅਤੇ ਉਹ ਪ੍ਰਸੰਨ ਹਨ। ਪਰ ਮੰਦੇ ਲੋਕੀ ਵੀ ਇਸ ਨੂੰ ਦੇਖਦੇ ਹਨ ਅਤੇ ਉਨ੍ਹਾਂ ਨੂੰ ਨਹੀਂ ਪਤਾ ਕਿ ਉਹ ਕੀ ਆਖਣ।
ਜ਼ਬੂਰ 58:11
ਜਦੋਂ ਉਹ ਵਾਪਰੇਗਾ, ਲੋਕ ਆਖਣਗੇ, “ਚੰਗੇ ਲੋਕਾਂ ਨੂੰ ਸੱਚਮੁੱਚ ਇਨਾਮ ਦਿੱਤਾ ਗਿਆ ਹੈ। ਇੱਥੇ ਸੱਚਮੁੱਚ ਦੁਨੀਆਂ ਦਾ ਨਿਆਂ ਕਰਨ ਵਾਲਾ ਪਰਮੇਸ਼ੁਰ ਮੌਜੂਦ ਹੈ।”
ਜ਼ਬੂਰ 53:5
ਪਰ ਉਹ ਮੰਦੇ ਲੋਕੀਂ ਇੰਨੇ ਭੈਭੀਤ ਹੋਣਗੇ ਜਿੰਨਾ ਉਹ ਪਹਿਲਾਂ ਕਦੀ ਨਹੀਂ ਹੋਏ। ਉਹ ਮੰਦੇ ਲੋਕ ਇਸਰਾਏਲ ਦੇ ਦੁਸ਼ਮਣ ਹਨ। ਪਰਮੇਸ਼ੁਰ ਨੇ ਉਨ੍ਹਾਂ ਮੰਦੇ ਲੋਕਾਂ ਨੂੰ ਤਿਆਗ ਦਿੱਤਾ ਹੈ। ਇਸ ਲਈ ਪਰਮੇਸ਼ੁਰ ਦੇ ਲੋਕ ਉਨ੍ਹਾਂ ਨੂੰ ਹਰਾ ਦੇਣਗੇ, ਅਤੇ ਪਰਮੇਸ਼ੁਰ ਉਨ੍ਹਾਂ ਮੰਦੇ ਲੋਕਾਂ ਦੀਆਂ ਹੱਡੀਆਂ ਖਿਲਾਰ ਦੇਵੇਗਾ।