Psalm 68:14
ਸਲਮੋਨ ਪਰਬਤ ਉੱਤੇ ਪਰਮੇਸ਼ੁਰ ਨੇ, ਵੈਰੀ ਰਾਜਿਆਂ ਨੂੰ ਖਿੰਡਾਂ ਦਿੱਤਾ। ਉਹ ਡਿੱਗਦੀ ਹੋਈ ਬਰਫ਼ ਵਾਂਗ ਸਨ।
Psalm 68:14 in Other Translations
King James Version (KJV)
When the Almighty scattered kings in it, it was white as snow in Salmon.
American Standard Version (ASV)
When the Almighty scattered kings therein, `It was as when' it snoweth in Zalmon.
Bible in Basic English (BBE)
When the Most High put the kings to flight, it was as white as snow in Salmon.
Darby English Bible (DBY)
When the Almighty scattered kings in it, it became snow-white as Zalmon.
Webster's Bible (WBT)
Though ye have lain among the pots, yet shall ye be as the wings of a dove covered with silver, and her feathers with yellow gold.
World English Bible (WEB)
When the Almighty scattered kings in her, It snowed on Zalmon.
Young's Literal Translation (YLT)
When the Mighty spreadeth kings in it, It doth snow in Salmon.
| When the Almighty | בְּפָ֘רֵ֤שׂ | bĕpārēś | beh-FA-RASE |
| scattered | שַׁדַּ֓י | šadday | sha-DAI |
| kings | מְלָ֘כִ֤ים | mĕlākîm | meh-LA-HEEM |
| snow as white was it it, in | בָּ֗הּ | bāh | ba |
| in Salmon. | תַּשְׁלֵ֥ג | tašlēg | tahsh-LAɡE |
| בְּצַלְמֽוֹן׃ | bĕṣalmôn | beh-tsahl-MONE |
Cross Reference
ਯਸਈਆਹ 1:18
ਯਹੋਵਾਹ ਆਖਦਾ ਹੈ, “ਆਓ, ਅਸੀਂ ਇਨ੍ਹਾਂ ਗੱਲਾਂ ਉੱਤੇ ਵਿੱਚਾਰ ਕਰੀਏ। ਤੁਹਾਡੇ ਪਾਪ ਸੂਹੇ ਕੱਪੜੇ ਵਾਂਗ ਲਾਲ ਹਨ, ਪਰ ਉਹ ਧੋਤੇ ਜਾ ਸੱਕਦੇ ਹਨ। ਤੁਸੀਂ ਬਰਫ਼ ਵਾਂਗ ਸਫ਼ੇਦ ਹੋਵੋਗੇ। ਤੁਹਾਡੇ ਪਾਪ ਚਮਕੀਲੇ ਲਾਲ ਹਨ ਪਰ ਤੁਸੀਂ ਉਨ ਵਰਗੇ ਚਿੱਟੇ ਬਣ ਸੱਕਦੇ ਹੋ।
ਜ਼ਬੂਰ 51:7
ਪਵਿੱਤਰ ਪੌਦੇ ਦੀ ਵਰਤੋਂ ਕਰੋ ਅਤੇ ਗੁਨਾਹ ਮੈਨੂੰ ਸ਼ੁੱਧ ਬਨਾਉਣ ਦੀ ਰਸਮ ਕਰੋ। ਮੈਨੂੰ ਉਦੋਂ ਤੱਕ ਧੋਵੋ ਜਦੋਂ ਤੱਕ ਮੈਂ ਬਰਫ਼ ਵਾਂਗੂ ਚਿੱਟਾ ਨਾ ਹੋ ਜਾਵਾਂ।
ਪਰਕਾਸ਼ ਦੀ ਪੋਥੀ 19:14
ਸਵਰਗ ਦੀਆਂ ਫ਼ੌਜਾਂ ਉਸਦਾ ਅਨੁਸਰਣ ਕਰ ਰਹੀਆਂ ਸਨ। ਉਹ ਚਿੱਟੇ ਘੋੜਿਆਂ ਤੇ ਸਵਾਰ ਸਨ। ਉਹ ਵੱਧੀਆ ਲਿਨਨ ਦੇ ਕੱਪੜਿਆਂ ਨਾਲ ਸੱਜੇ ਹੋਏ ਸਨ ਜੋ ਸਾਫ਼ ਅਤੇ ਚਿੱਟਾ ਸੀ।
ਯਰਮਿਆਹ 2:3
ਇਸਰਾਏਲ ਦੇ ਲੋਕ ਯਹੋਵਾਹ ਲਈ ਇੱਕ ਪਵਿੱਤਰ ਸੁਗਾਤ ਵਾਂਗ ਸਨ। ਉਹ ਉਸ ਪਹਿਲੇ ਫ਼ਲ ਵਰਗੇ ਸਨ ਜੋ ਯਹੋਵਾਹ ਵੱਲੋਂ ਤੋੜਿਆ ਗਿਆ ਸੀ। ਅਤੇ ਉਹ ਲੋਕ, ਜਿਨ੍ਹਾਂ ਨੇ ਉਨ੍ਹਾਂ ਨੂੰ ਦੁੱਖ ਦੇਣ ਦੀ ਕੋਸ਼ਿਸ਼ ਕੀਤੀ ਸੀ ਦੋਸ਼ੀ ਠਹਿਰਾਏ ਗਏ ਸਨ। ਉਨ੍ਹਾਂ ਮੰਦੇ ਲੋਕਾਂ ਨਾਲ ਬੁਰੀਆਂ ਗੱਲਾਂ ਵਾਪਰੀਆਂ ਸਨ।” ਇਹ ਸੰਦੇਸ਼ ਯਹੋਵਾਹ ਵੱਲੋਂ ਸੀ।
ਕਜ਼ਾૃ 9:48
ਇਸ ਲਈ ਅਬੀਮਲਕ ਅਤੇ ਉਸ ਦੇ ਸਾਰੇ ਆਦਮੀ ਸਲਮੋਨ ਪਰਬਤ ਉੱਪਰ ਗਏ। ਅਬੀਮਲਕ ਨੇ ਇੱਕ ਕੁਹਾੜਾ ਚੁੱਕਿਆ ਅਤੇ ਕੁਝ ਟਹਿਣੀਆਂ ਕੱਟ ਦਿੱਤੀਆਂ। ਉਸ ਨੇ ਉਨ੍ਹਾਂ ਟਹਿਣੀਆਂ ਨੂੰ ਆਪਣੇ ਮੋਢਿਆਂ ਉੱਤੇ ਚੁੱਕ ਲਿਆ। ਫ਼ੇਰ ਅਬੀਮਲਕ ਨੇ ਆਪਣੇ ਨਾਲ ਦੇ ਆਦਮੀਆਂ ਨੂੰ ਆਖਿਆ, “ਛੇਤੀ ਕਰੋ! ਜਿਵੇਂ ਮੈਂ ਕੀਤਾ ਹੈ ਤੁਸੀਂ ਵੀ ਉਵੇਂ ਹੀ ਕਰੋ।”
ਕਜ਼ਾૃ 2:7
ਇਸਰਾਏਲ ਦੇ ਲੋਕਾਂ ਨੇ ਯਹੋਵਾਹ ਦੀ ਸੇਵਾ ਓਨਾ ਚਿਰ ਕੀਤੀ ਜਦੋਂ ਤੱਕ ਯਹੋਸ਼ੁਆ ਜੀਵਿਤ ਸੀ। ਉਹ ਯਹੋਵਾਹ ਦੀ ਸੇਵਾ ਉਨ੍ਹਾਂ ਬਜ਼ੁਰਗਾਂ ਦੇ ਜੀਵਨ ਕਾਲ ਦੌਰਾਨ ਕਰਦੇ ਰਹੇ ਜਿਹੜੇ ਯਹੋਸ਼ੁਆ ਦੇ ਦੇਹਾਂਤ ਤੋਂ ਬਾਦ ਜਿਉਂਦੇ ਰਹੇ। ਇਨ੍ਹਾਂ ਬਜ਼ੁਰਗ ਬੰਦਿਆਂ ਨੇ ਉਨ੍ਹਾਂ ਸਾਰੀਆਂ ਮਹਾਨ ਗੱਲਾਂ ਨੂੰ ਦੇਖਿਆ ਸੀ ਜਿਹੜੀਆਂ ਯਹੋਵਾਹ ਨੇ ਇਸਰਾਏਲ ਦੇ ਲੋਕਾਂ ਲਈ ਕੀਤੀਆਂ ਸਨ।
ਯਸ਼ਵਾ 12:1
ਇਸਰਾਏਲ ਵੱਲੋਂ ਹਰਾਏ ਗਏ ਰਾਜੇ ਇਸਰਾਏਲ ਦੇ ਲੋਕਾਂ ਨੇ ਯਰਦਨ ਨਦੀ ਦੇ ਪੂਰਬ ਵੱਲ ਦੀ ਧਰਤੀ ਉੱਤੇ ਕਬਜ਼ਾ ਕਰ ਲਿਆ ਸੀ। ਉਨ੍ਹਾਂ ਕੋਲ ਅਰਨੋਨ ਦੀ ਵਾਦੀ ਤੋਂ ਹਰਮੋਨ ਪਰਬਤ ਤੱਕ ਅਤੇ ਯਰਦਨ ਵਾਦੀ ਦੇ ਪੂਰਬੀ ਪਾਸੇ ਦੀ ਸਾਰੀ ਧਰਤੀ ਸੀ। ਉਹ ਸਾਰੇ ਰਾਜੇ, ਜਿਨ੍ਹਾਂ ਨੂੰ ਇਸਰਾਏਲ ਦੇ ਲੋਕਾਂ ਨੇ, ਇਹ ਧਰਤੀ ਹਾਸਿਲ ਕਰਨ ਲਈ ਹਰਾਇਆ ਸੀ:
ਯਸ਼ਵਾ 10:10
ਯਹੋਵਾਹ ਨੇ ਉਨ੍ਹਾਂ ਫ਼ੌਜਾਂ ਨੂੰ ਬਹੁਤ ਉਲਝਣ ਵਿੱਚ ਪਾ ਦਿੱਤਾ ਜਦੋਂ ਇਸਰਾਏਲ ਨੇ ਹਮਲਾ ਕੀਤਾ। ਇਸ ਲਈ ਇਸਰਾਏਲ ਨੇ ਉਨ੍ਹਾਂ ਨੂੰ ਹਰਾ ਦਿੱਤਾ ਅਤੇ ਸ਼ਾਨਦਾਰ ਜਿੱਤ ਹਾਸਿਲ ਕੀਤੀ। ਇਸਰਾਏਲ ਨੇ ਦੁਸ਼ਮਣ ਦਾ ਗਿਬਓਨ ਤੋਂ ਬੈਤ ਹੋਰੋਨ ਵੱਲ ਜਾਂਦੀ ਸੜਕ ਉੱਤੇ ਪਿੱਛਾ ਕੀਤਾ। ਇਸਰਾਏਲ ਦੀ ਫ਼ੌਜ ਨੇ ਅਜ਼ੇਕਾਹ ਅਤੇ ਮੱਕੇਦਾਹ ਦੇ ਸਾਰੇ ਰਸਤੇ ਆਦਮੀਆਂ ਨੂੰ ਮਾਰ ਮੁਕਾਇਆ।
ਗਿਣਤੀ 21:21
ਸੀਹੋਨ ਅਤੇ ਓਗ ਇਸਰਾਏਲ ਦੇ ਲੋਕਾਂ ਨੇ ਕੁਝ ਆਦਮੀਆਂ ਨੂੰ ਸੀਹੋਨ, ਅਮੋਰੀਆਂ ਦੇ ਰਾਜੇ ਵੱਲ ਭੇਜਿਆ। ਉਨ੍ਹਾਂ ਨੇ ਰਾਜੇ ਨੂੰ ਆਖਿਆ,
ਗਿਣਤੀ 21:3
ਯਹੋਵਾਹ ਨੇ ਇਸਰਾਏਲ ਦੇ ਲੋਕਾਂ ਦੀ ਗੱਲ ਸੁਣੀ। ਅਤੇ ਯਹੋਵਾਹ ਨੇ ਇਸਰਾਏਲ ਦੇ ਲੋਕਾਂ ਦੀ ਕਨਾਨੀ ਲੋਕਾਂ ਨੂੰ ਹਰਾਉਣ ਵਿੱਚ ਮਦਦ ਕੀਤੀ। ਇਸਰਾਏਲ ਦੇ ਲੋਕਾਂ ਨੇ ਕਨਾਨੀ ਲੋਕਾਂ ਅਤੇ ਉਨ੍ਹਾਂ ਦੇ ਸ਼ਹਿਰਾਂ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ। ਇਸ ਲਈ ਉਸ ਸਥਾਨ ਦਾ ਨਾਮ ਹਾਰਮਾਹ ਰੱਖ ਦਿੱਤਾ ਗਿਆ।