Psalm 72:1
ਸੁਲੇਮਾਨ ਨੂੰ। ਹੇ ਪਰਮੇਸੁਰ, ਰਾਜੇ ਦੀ ਸਹਾਇਤਾ ਕਰੋ ਤਾਂ ਜੋ ਉਹ ਤੁਹਾਡੇ ਵਾਂਗ ਸਿਆਣੇ ਨਿਆਂ ਕਰੇ। ਅਤੇ ਰਾਜੇ ਦੇ ਪੁੱਤਰ ਦੀ ਸਹਾਇਤਾ ਕਰੋ ਤਾਂ ਜੋ ਉਹ ਤੁਹਾਡੀ ਚੰਗਿਆਈ ਬਾਰੇ ਜਾਣ ਜਾਵੇ।
Psalm 72:1 in Other Translations
King James Version (KJV)
Give the king thy judgments, O God, and thy righteousness unto the king's son.
American Standard Version (ASV)
Give the king thy judgments, O God, And thy righteousness unto the king's son.
Bible in Basic English (BBE)
<Of Solomon.> Give the king your authority, O God, and your righteousness to the king's son.
Darby English Bible (DBY)
{For Solomon.} O God, give the king thy judgments, and thy righteousness unto the king's son.
Webster's Bible (WBT)
A Psalm for Solomon. Give the king thy judgments, O God, and thy righteousness to the king's son.
World English Bible (WEB)
> God, give the king your justice; Your righteousness to the royal son.
Young's Literal Translation (YLT)
By Solomon. O God, Thy judgments to the king give, And Thy righteousness to the king's son.
| Give | אֱֽלֹהִ֗ים | ʾĕlōhîm | ay-loh-HEEM |
| the king | מִ֭שְׁפָּטֶיךָ | mišpāṭêkā | MEESH-pa-tay-ha |
| thy judgments, | לְמֶ֣לֶךְ | lĕmelek | leh-MEH-lek |
| O God, | תֵּ֑ן | tēn | tane |
| righteousness thy and | וְצִדְקָתְךָ֥ | wĕṣidqotkā | veh-tseed-kote-HA |
| unto the king's | לְבֶן | lĕben | leh-VEN |
| son. | מֶֽלֶךְ׃ | melek | MEH-lek |
Cross Reference
੧ ਤਵਾਰੀਖ਼ 22:12
ਯਹੋਵਾਹ ਤੈਨੂੰ ਇਸਰਾਏਲ ਦੀ ਪਾਤਸ਼ਾਹੀ ਦੇਵੇ। ਪਰਮੇਸ਼ੁਰ ਤੈਨੂੰ ਸਮਝ ਅਤੇ ਸੋਝੀ ਦੇਵੇ ਤਾਂ ਜੋ ਤੂੰ ਬੁੱਧੀ ਨਾਲ ਇਸਰਾਏਲ ਦੇ ਲੋਕਾਂ ਨੂੰ ਆਪਣੇ ਪਰਮੇਸ਼ੁਰ ਦਾ ਹੁਕਮ ਅਤੇ ਨਿਆਂ ਮੰਨਦਾ ਹੋਇਆ ਰਾਹੇ ਪਾ ਸੱਕੇਂ।
੧ ਸਲਾਤੀਨ 1:39
ਸਾਦੋਕ ਜਾਜਕ ਨੇ ਪਵਿੱਤਰ ਤੰਬੂ ਵਿੱਚੋਂ ਤੇਲ ਲਿਆ ਅਤੇ ਸੁਲੇਮਾਨ ਦੇ ਸਿਰ ਤੇ ਮਸਹ ਕੀਤਾ, ਇਹ ਦਰਸਾਉਣ ਲਈ ਕਿ ਉਹ ਪਾਤਸ਼ਾਹ ਬਣ ਗਿਆ ਸੀ। ਫ਼ੇਰ ਉਨ੍ਹਾਂ ਨੇ ਤੁਰ੍ਹੀਆਂ ਵਜਾਈਆਂ ਅਤੇ ਸਭ ਨੇ ਰੌਲਾ ਪਾਇਆ, “ਤੇਰੀ ਉਮਰ ਵੱਡੀ ਹੋਵੇ ਪਾਤਸ਼ਾਹ ਸੁਲੇਮਾਨ!”
੧ ਤਵਾਰੀਖ਼ 29:19
ਮੇਰੇ ਪੁੱਤਰ ਸੁਲੇਮਾਨ ਨੂੰ ਆਪਣੇ ਨਾਲ ਵਫ਼ਾਦਾਰ ਬਣਾਵੀ, ਤਾਂ ਜੋ ਉਹ ਤੇਰੇ ਹੁਕਮਾਂ ਬਿਧੀਆਂ ਅਤੇ ਬਿਵਸਥਾ ਦਾ ਪਾਲਣ ਕਰੇ। ਉਸ ਨੂੰ ਇਹ ਸਾਰੇ ਕਾਰਜ ਸੰਪੂਰਨ ਕਰਨ ‘ਚ ਅਤੇ ਇਸ ਸ਼ਹਿਰ ਨੂੰ ਰਾਜਧਾਨੀ ਵਜੋਂ ਮੇਰੇ ਨਕਸ਼ੇ ਮੁਤਾਬਕ ਉਸਾਰਨ ’ਚ ਮਦਦ ਕਰੀਂ।”
੨ ਤਵਾਰੀਖ਼ 1:10
ਹੁਣ ਤੁਸੀਂ ਮੈਨੂੰ ਬੁੱਧ ਅਤੇ ਗਿਆਨ ਦੇਵੋ ਤਾਂ ਜੋ ਮੈਂ ਇਨ੍ਹਾਂ ਲੋਕਾਂ ਨੂੰ ਸਹੀ ਢੰਗ ਨਾਲ ਚੱਲਾ ਸੱਕਾਂ। ਕਿਉਂ ਕਿ ਕੋਈ ਵੀ ਤੁਹਾਡੀ ਕਿਰਪਾ ਬਿਨਾ ਇਸ ਦੁਨੀਆਂ ਨੂੰ ਨਹੀਂ ਚੱਲਾ ਸੱਕਦਾ।”
ਜ਼ਬੂਰ 127:1
ਮੰਦਰ ਜਾਣ ਵੇਲੇ ਸੁਲੇਮਾਨ ਦਾ ਇੱਕ ਗੀਤ। ਜੇ ਘਰ ਉਸਾਰਨ ਵਾਲਾ ਯਹੋਵਾਹ ਨਹੀਂ ਤਾਂ ਉਸਾਰੀਆਂ ਆਪਣਾ ਵਕਤ ਬਰਬਾਦ ਕਰ ਰਿਹਾ ਹੈ। ਜੇਕਰ ਯਹੋਵਾਹ ਇੱਕ ਸ਼ਹਿਰ ਦਾ ਧਿਆਨ ਨਹੀਂ ਰੱਖ ਰਿਹਾ, ਤਾਂ ਚੌਕੀਦਾਰ ਆਪਣਾ ਵਕਤ ਜਾਇਆ ਕਰ ਰਹੇ ਸਨ।
ਯਸਈਆਹ 11:2
ਯਹੋਵਾਹ ਦਾ ਆਤਮਾ ਉਸ ਬੱਚੇ ਵਿੱਚ ਹੋਵੇਗੀ। ਆਤਮਾ ਸਿਆਣਪ, ਸਮਝਦਾਰੀ, ਅਗਵਾਈ ਅਤੇ ਸ਼ਕਤੀ ਪ੍ਰਦਾਨ ਕਰਦਾ ਹੈ। ਅਤੇ ਆਤਮਾ ਇਸ ਬੱਚੇ ਦੀ ਸਹਾਇਤਾ ਕਰੇਗਾ ਉਸ ਨੂੰ ਜਾਣੇਗਾ ਅਤੇ ਯਹੋਵਾਹ ਦਾ ਆਦਰ ਕਰੇਗਾ।
ਯਰਮਿਆਹ 23:5
ਧਰਤੀ ਅੰਕੁਰ ਇਹ ਸੰਦੇਸ਼ ਯਹੋਵਾਹ ਵੱਲੋਂ ਹੈ, “ਸਮਾਂ ਆ ਰਿਹਾ ਹੈ ਜਦੋਂ ਮੈਂ ਦਾਊਦ ਦੇ ਉੱਤਰਾਧਿਕਾਰੀਆਂ ਵਿੱਚੋਂ ਇੱਕ ਧਰਮੀ ਟਹਿਣੀ ਲਿਆਵਾਂਗਾ। ਉਹ ਰਾਜਾ ਬਣੇਗਾ, ਜਿਹੜਾ ਸਿਆਣਪ ਨਾਲ ਰਾਜ ਕਰੇਗਾ। ਉਹ ਉਹੀ ਕਰੇਗਾ ਜੋ ਜਾਇਜ਼ ਅਤੇ ਦੇਸ਼ ਲਈ ਸਹੀ ਹੈ।
ਯੂਹੰਨਾ 3:34
ਕਿਉਂਕਿ ਜਿਹੜਾ ਪਰਮੇਸ਼ੁਰ ਦੁਆਰਾ ਘੱਲਿਆ ਗਿਆ ਹੈ ਉਹ ਪਰਮੇਸ਼ੁਰ ਦੇ ਸ਼ਬਦ ਬੋਲਦਾ ਹੈ ਅਤੇ ਪਰਮੇਸ਼ੁਰ ਉਸ ਨੂੰ ਅਸੀਮਿਤ ਆਤਮਾ ਦਿੰਦਾ ਹੈ।
ਇਬਰਾਨੀਆਂ 1:8
ਪਰ ਪਰਮੇਸ਼ੁਰ ਨੇ ਆਪਣੇ ਪੁੱਤਰ ਬਾਰੇ ਇਹ ਆਖਿਆ: “ਹੇ ਪਰਮੇਸ਼ੁਰ, ਤੇਰਾ ਤਖਤ ਸਦਾ ਸਦਾ ਲਈ ਸਲਾਮਤ ਰਹੇਗਾ, ਤੂੰ ਆਪਣੀ ਬਾਦਸ਼ਾਹਤ ਉੱਪਰ ਸਹੀ ਨਿਆਂ ਵਾਲੀ ਹਕੂਮਤ ਕਰੇਗਾ।