ਜ਼ਬੂਰ 77:14 in Punjabi

ਪੰਜਾਬੀ ਪੰਜਾਬੀ ਬਾਈਬਲ ਜ਼ਬੂਰ ਜ਼ਬੂਰ 77 ਜ਼ਬੂਰ 77:14

Psalm 77:14
ਤੁਸੀਂ ਪਰਮੇਸ਼ੁਰ ਹੋ ਜਿਸਨੇ ਅਦਭੁਤ ਗੱਲਾਂ ਕੀਤੀਆਂ ਹਨ। ਤੁਸੀਂ ਲੋਕਾਂ ਨੂੰ ਆਪਣੀ ਮਹਾਨ ਸ਼ਕਤੀ ਦਰਸ਼ਾਈ।

Psalm 77:13Psalm 77Psalm 77:15

Psalm 77:14 in Other Translations

King James Version (KJV)
Thou art the God that doest wonders: thou hast declared thy strength among the people.

American Standard Version (ASV)
Thou art the God that doest wonders: Thou hast made known thy strength among the peoples.

Bible in Basic English (BBE)
You are the God who does works of power: you have made your strength clear to the nations.

Darby English Bible (DBY)
Thou art the ùGod that doest wonders; thou hast declared thy strength among the peoples.

Webster's Bible (WBT)
Thy way, O God, is in the sanctuary: who is so great a God as our God!

World English Bible (WEB)
You are the God who does wonders. You have made your strength known among the peoples.

Young's Literal Translation (YLT)
Thou `art' the God doing wonders. Thou hast made known among the peoples Thy strength,

Thou
אַתָּ֣הʾattâah-TA
art
the
God
הָ֭אֵלhāʾēlHA-ale
that
doest
עֹ֣שֵׂהʿōśēOH-say
wonders:
פֶ֑לֶאpeleʾFEH-leh
declared
hast
thou
הוֹדַ֖עְתָּhôdaʿtāhoh-DA-ta
thy
strength
בָעַמִּ֣יםbāʿammîmva-ah-MEEM
among
the
people.
עֻזֶּֽךָ׃ʿuzzekāoo-ZEH-ha

Cross Reference

ਦਾਨੀ ਐਲ 6:27
ਸਹਾਇਤਾ ਕਰਦਾ ਅਤੇ ਬਚਾਉਂਦਾ ਹੈ ਪਰਮੇਸ਼ੁਰ ਲੋਕਾਂ ਨੂੰ। ਪਰਮੇਸ਼ੁਰ ਅਕਾਸ਼ ਵਿੱਚ ਅਤੇ ਧਰਤੀ ਤੇ ਚਮਰਕਾਰ ਅਤੇ ਨਿਸ਼ਾਨ ਦਰਸਉਂਦਾ। ਬਚਾਇਆ ਪਰਮੇਸ਼ੁਰ ਨੇ ਦਾਨੀਏਲ ਨੂੰ ਸ਼ੇਰਾਂ ਕੋਲੋਂ।

ਯਸਈਆਹ 51:9
ਪਰਮੇਸ਼ੁਰ ਦੀ ਆਪਣੀ ਸ਼ਕਤੀ ਉਸ ਦੇ ਬੰਦਿਆਂ ਨੂੰ ਬਚਾਵੇਗੀ ਯਹੋਵਾਹ ਦੇ ਬਾਜ਼ੂ (ਸ਼ਕਤੀ) ਜਾਗ ਪਓ! ਜਾਗ ਪਓ! ਤਕੜੇ ਬਣੋ! ਆਪਣੀ ਸ਼ਕਤੀ ਨੂੰ ਵਰਤੋਂ, ਜਿਹਾ ਕਿ ਤੁਸੀਂ ਬਹੁਤ ਪਹਿਲਾਂ ਕੀਤਾ ਸੀ, ਜਿਹਾ ਕਿ ਤੂੰ ਪ੍ਰਾਚੀਨ ਸਮਿਆਂ ਤੋਂ ਕੀਤਾ ਹੈ। ਤੁਸੀਂ ਹੀ ਉਹ ਸ਼ਕਤੀ ਹੋ, ਜਿਸਨੇ ਰਹਬ ਨੂੰ ਹਰਾਇਆ ਸੀ। ਤੁਸੀਂ ਅਜਗਰ ਨੂੰ ਹਰਾਇਆ ਸੀ।

ਜ਼ਬੂਰ 136:4
ਪਰਮੇਸ਼ੁਰ ਦੀ ਉਸਤਤਿ ਕਰੋ ਸਿਰਫ਼ ਉਹੀ ਹੈ ਜਿਹੜਾ ਚਮਤਕਾਰ ਕਰਦਾ ਹੈ। ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।

ਯਸ਼ਵਾ 9:9
ਆਦਮੀਆਂ ਨੇ ਜਵਾਬ ਦਿੱਤਾ, “ਅਸੀਂ ਤੁਹਾਡੇ ਸੇਵਕ ਹਾਂ। ਅਸੀਂ ਬਹੁਤ ਦੂਰ ਦੇਸ਼ ਤੋਂ ਆਏ ਹਾਂ। ਅਸੀਂ ਇਸ ਲਈ ਆਏ ਹਾਂ ਕਿਉਂਕਿ ਅਸੀਂ ਯਹੋਵਾਹ, ਤੁਹਾਡੇ ਪਰਮੇਸ਼ੁਰ, ਦੀ ਮਹਾਨ ਸ਼ਕਤੀ ਬਾਰੇ ਸੁਣਿਆ ਹੈ। ਅਸੀਂ ਉਨ੍ਹਾਂ ਗੱਲਾਂ ਬਾਰੇ ਸੁਣਿਆ ਹੈ ਜਿਹੜੀਆਂ ਉਸ ਨੇ ਕੀਤੀਆਂ ਹਨ। ਅਸੀਂ ਮਿਸਰ ਵਿੱਚ ਉਸ ਵੱਲੋਂ ਕੀਤੀ ਹਰ ਗੱਲ ਬਾਰੇ ਸੁਣਿਆ।

ਖ਼ਰੋਜ 15:11
“ਕੀ ਯਹੋਵਾਹ ਵਰਗੇ ਕੋਈ ਦੇਵਤੇ ਹਨ? ਨਹੀਂ। ਤੇਰੇ ਵਰਗੇ ਕੋਈ ਦੇਵਤੇ ਨਹੀਂ ਤੂੰ ਅਦਭੁਤ ਪਵਿੱਤਰ ਹੈਂ ਤੂੰ ਅਦਭੁਤ ਤਾਕਤਵਰ ਹੈਂ। ਤੂੰ ਮਹਾਨ ਕਰਿਸ਼ਮੇ ਕਰਦਾ ਹੈਂ।

ਖ਼ਰੋਜ 13:14
“ਭਵਿੱਖ ਵਿੱਚ, ਤੁਹਾਡੇ ਬੱਚੇ ਤੁਹਾਨੂੰ ਪੁੱਛਣਗੇ ਕਿ ਤੁਸੀਂ ਅਜਿਹਾ ਕਿਉਂ ਕਰਦੇ ਹੋ। ਉਹ ਆਖਣਗੇ, ‘ਇਸ ਸਾਰੇ ਕੁਝ ਦਾ ਕੀ ਮਤਲਬ ਹੈ?’ ਅਤੇ ਤੁਸੀਂ ਜਵਾਬ ਦਿਉਂਗੇ, ‘ਯਹੋਵਾਹ ਨੇ ਸਾਨੂੰ ਮਿਸਰ ਤੋਂ ਬਚਾਉਣ ਲਈ ਆਪਣੀ ਮਹਾਨ ਸ਼ਕਤੀ ਦੀ ਵਰਤੋਂ ਕੀਤੀ। ਅਸੀਂ ਉਸ ਥਾਂ ਗੁਲਾਮ ਸਾਂ। ਪਰ ਯਹੋਵਾਹ ਨੇ ਸਾਨੂੰ ਬਾਹਰ ਕੱਢਿਆ ਅਤੇ ਇੱਥੇ ਲਿਆਇਆ।

ਪਰਕਾਸ਼ ਦੀ ਪੋਥੀ 15:3
ਉਨ੍ਹਾਂ ਨੇ ਪਰਮੇਸ਼ੁਰ ਦੇ ਸੇਵਕ ਮੂਸਾ ਦਾ ਗੀਤ ਅਤੇ ਲੇਲੇ ਦਾ ਗੀਤ ਗਾਇਆ, “ਪ੍ਰਭੂ ਪਰਮੇਸ਼ੁਰ ਸਰਬ ਸ਼ਕਤੀਮਾਨ, ਜਿਹੜੀਆਂ ਗੱਲਾਂ ਤੂੰ ਕਰਦਾ ਹੈਂ ਮਹਾਨ ਅਤੇ ਹੈਰਾਨੁਕ ਹਨ। ਸਾਰੀਆਂ ਕੌਮਾਂ ਦੇ ਰਾਜਿਆ, ਤੇਰੇ ਰਾਹ ਧਰਮੀ ਅਤੇ ਸੱਚੇ ਹਨ।

ਜ਼ਬੂਰ 72:18
ਯਹੋਵਾਹ ਪਰਮੇਸ਼ੁਰ ਦੀ ਉਸਤਤਿ ਕਰੋ, ਇਸਰਾਏਲ ਦੇ ਪਰਮੇਸ਼ੁਰ ਦੀ। ਸਿਰਫ਼ ਪਰਮੇਸ਼ੁਰ ਹੀ ਅਜਿਹੀਆਂ ਅਦਭੁਤ ਗੱਲਾਂ ਕਰ ਸੱਕਦਾ ਹੈ।

ਦਾਨੀ ਐਲ 3:29
ਇਸ ਲਈ, ਮੈਂ ਹੁਣ ਇਹ ਕਨੂੰਨ ਬਣਾਉਂਦਾ ਹਾਂ: ਕਿਸੇ ਵੀ ਕੌਮ ਜਾਂ ਸਾਰੇ ਲੋਕ, ਕੌਮਾਂ ਅਤੇ ਭਾਸ਼ਾਵਾਂ ਜੇਕਰ ਉਹ ਸ਼ਦਰਕ, ਮੇਸ਼ਕ ਅਤੇ ਅਬਦ-ਨਗੋ ਦੇ ਪਰਮੇਸ਼ੁਰ ਦੇ ਵਿਰੁੱਧ ਕੁਝ ਆਖਦੇ ਹਨ ਤਾਂ ਉਨ੍ਹਾਂ ਦੇ ਟੁਕੜੇ ਕਰ ਦਿੱਤੇ ਜਾਣਗੇ। ਅਤੇ ਉਸ ਬੰਦੇ ਦੇ ਘਰ ਨੂੰ ਤਬਾਹ ਕਰਕੇ ਖੰਡਰ ਦਾ ਢੇਰ ਬਣਾ ਦਿੱਤਾ ਜਾਵੇਗਾ। ਕੋਈ ਵੀ ਹੋਰ ਦੇਵਤਾ ਇਸ ਤਰ੍ਹਾਂ ਆਪਣੇ ਬੰਦਿਆਂ ਨੂੰ ਨਹੀਂ ਬਚਾ ਸੱਕਦਾ।”

ਯਸਈਆਹ 52:10
ਯਹੋਵਾਹ ਆਪਣੀ ਪਵਿੱਤਰ ਸ਼ਕਤੀ ਸਮੂਹ ਕੌਮਾਂ ਨੂੰ ਦਰਸਾਏਗਾ। ਦੂਰ-ਦੁਰਾਡੇ ਦੇ ਸਾਰੇ ਦੇਸ਼ ਦੇਖਣਗੇ ਕਿ ਪਰਮੇਸ਼ੁਰ ਆਪਣੇ ਬੰਦਿਆਂ ਨੂੰ ਕਿਵੇਂ ਬਚਾਉਂਦਾ ਹੈ।

ਜ਼ਬੂਰ 106:8
ਪਰ ਪਰਮੇਸ਼ੁਰ ਨੇ ਆਪਣੇ ਨਾਮ ਸਦਕਾ ਸਾਡੇ ਪੁਰਖਿਆਂ ਨੂੰ ਬਚਾ ਲਿਆ। ਪਰਮੇਸ਼ੁਰ ਨੇ ਉਨ੍ਹਾਂ ਨੂੰ ਆਪਣੀ ਮਹਾਨ ਸ਼ਕਤੀ ਦਰਸਾਉਣ ਲਈ ਬਚਾ ਲਿਆ।

ਜ਼ਬੂਰ 86:10
ਹੇ ਪਰਮੇਸ਼ੁਰ, ਤੁਸੀਂ ਮਹਾਨ ਹੋ। ਤੁਸੀਂ ਅਦਭੁਤ ਗੱਲਾਂ ਕਰਦੇ ਹੋ। ਤੁਸੀਂ ਅਤੇ ਸਿਰਫ਼ ਤੁਸੀਂ ਹੀ ਪਰਮੇਸ਼ੁਰ ਹੋ।

ਖ਼ਰੋਜ 15:6
“ਤੇਰਾ ਸੱਜਾ ਹੱਥ ਕਮਾਲ ਦੀ ਤਾਕਤ ਰੱਖਦਾ ਹੈ। ਯਹੋਵਾਹ, ਤੇਰੇ ਸੱਜੇ ਹੱਥ ਨੇ ਦੁਸ਼ਮਣ ਨੂੰ ਭੰਨ ਦਿੱਤਾ।

ਜ਼ਬੂਰ 105:5
ਉਸ ਦੇ ਕਰਿਸ਼ਮਿਆਂ ਅਤੇ ਸਿਆਣੇ ਨਿਆਂਇਆਂ ਨੂੰ ਚੇਤੇ ਰੱਖੋ।