Psalm 83:15
ਪਰਮੇਸ਼ੁਰ, ਉਨ੍ਹਾਂ ਲੋਕਾਂ ਨੂੰ ਤੂਫ਼ਾਨ ਦੁਆਰਾ ਉਡਾਈ ਜਾਣ ਵਾਲੀ ਧੂੜ ਵਾਂਗ ਦੂਰ ਕੱਢ ਦਿਉ, ਉਨ੍ਹਾਂ ਨੂੰ ਭੈਭੀਤ ਕਰ ਦਿਉ ਅਤੇ ਉਨ੍ਹਾਂ ਨੂੰ ਇੱਕ ਤੂਫ਼ਾਨ ਵਾਂਗ ਪਰ੍ਹਾਂ ਉਡਾ ਦਿਉ।
Psalm 83:15 in Other Translations
King James Version (KJV)
So persecute them with thy tempest, and make them afraid with thy storm.
American Standard Version (ASV)
So pursue them with thy tempest, And terrify them with thy storm.
Bible in Basic English (BBE)
So go after them with your strong wind, and let them be full of fear because of your storm.
Darby English Bible (DBY)
So pursue them with thy tempest, and terrify them with thy whirlwind.
Webster's Bible (WBT)
As the fire burneth a wood, and as the flame setteth the mountains on fire;
World English Bible (WEB)
So pursue them with your tempest, And terrify them with your storm.
Young's Literal Translation (YLT)
So dost Thou pursue them with Thy whirlwind, And with Thy hurricane troublest them.
| So | כֵּ֭ן | kēn | kane |
| persecute | תִּרְדְּפֵ֣ם | tirdĕpēm | teer-deh-FAME |
| them with thy tempest, | בְּסַעֲרֶ֑ךָ | bĕsaʿărekā | beh-sa-uh-REH-ha |
| afraid them make and | וּבְסוּפָתְךָ֥ | ûbĕsûpotkā | oo-veh-soo-fote-HA |
| with thy storm. | תְבַהֲלֵֽם׃ | tĕbahălēm | teh-va-huh-LAME |
Cross Reference
ਅੱਯੂਬ 9:17
ਪਰਮੇਸ਼ੁਰ ਮੈਨੂੰ ਕੁਚਲਨ ਲਈ ਤੂਫਾਨ ਭੇਜ ਸੱਕਦਾ ਹੈ। ਅਕਾਰਣ ਹੀ ਉਹ ਮੈਨੂੰ ਹੋਰ ਜ਼ਖਮ ਦੇ ਸੱਕਦਾ ਹੈ।
ਜ਼ਬੂਰ 58:9
ਉਨ੍ਹਾਂ ਨੂੰ ਕੰਡਿਆਂ ਵਾਂਗ ਛੇਤੀ ਤਬਾਹ ਹੋ ਜਾਣ ਦਿਉ। ਜਿਹੜੇ ਅੱਗ ਉੱਤੇ ਰੱਖੇ ਭਾਂਡੇ ਨੂੰ ਗਰਮ ਕਰਨ ਲਈ ਬਹੁਤ ਛੇਤੀ ਮੱਚਦੇ ਹਨ।
ਇਬਰਾਨੀਆਂ 12:18
ਤੁਸੀਂ ਇੱਕ ਨਵੀਂ ਥਾਂ ਤੇ ਆਏ ਹੋ। ਇਹ ਸਥਾਨ ਉਸ ਪਹਾੜ ਵਰਗੀ ਨਹੀਂ ਜਿੱਥੇ ਇਜ਼੍ਰਾਏਲ ਦੇ ਲੋਕ ਆਏ ਸਨ। ਤੁਸੀਂ ਉਸ ਪਹਾੜ ਤੇ ਨਹੀਂ ਆਏ ਹੋ ਜਿਸ ਨੂੰ ਤੁਸੀਂ ਛੂਹ ਸੱਕਦੇ ਹੋ ਅਤੇ ਉਸਤੇ ਜਿਹੜਾ ਅੱਗ ਨਾਲ ਬਲ ਰਿਹਾ ਹੈ। ਤੁਸੀਂ ਉਸ ਸਥਾਨ ਤੇ ਨਹੀਂ ਆਏ ਹੋ ਜਿੱਥੇ ਅੰਧਕਾਰ, ਉਦਾਸੀ ਅਤੇ ਤੁਫ਼ਾਨ ਹਨ।
ਮੱਤੀ 7:27
ਅਤੇ ਮੀਂਹ ਵਰ੍ਹਿਆ, ਹੜ੍ਹ ਆਏ, ਹਨੇਰੀਆਂ ਵਗੀਆਂ ਅਤੇ ਉਸ ਘਰ ਨੂੰ ਧੱਕਾ ਵੱਜਾ ਅਤੇ ਘਰ ਇੱਕ ਉੱਚੀ ਅਵਾਜ਼ ਨਾਲ ਢਹਿ ਗਿਆ।”
ਹਿਜ਼ ਕੀ ਐਲ 13:11
ਉਨ੍ਹਾਂ ਲੋਕਾਂ ਨੂੰ ਦੱਸ ਜਿਹੜੇ ਕੰਧਾਂ ਤੇ ਕਲੀ ਕਰਾਉਂਦੇ ਹਨ ਕਿ ਇਹ ਡਿੱਗ ਪਵੇਗੀ। ਉਨ੍ਹਾਂ ਲੋਕਾਂ ਨੂੰ ਆਖ ਕਿ ਮੈਂ ਗੜ੍ਹੇ ਅਤੇ ਸਖਤ ਬਾਰਸ਼ ਭੇਜਾਂਗਾ। ਤੇਜ਼ ਹਵਾਵਾਂ ਵਗਣਗੀਆਂ ਅਤੇ ਵਾਵਰੋਲਾ ਉੱਠੇਗਾ।
ਯਸਈਆਹ 30:30
ਯਹੋਵਾਹ ਸਮੂਹ ਲੋਕਾਂ ਨੂੰ ਆਪਣੀ ਮਹਾਨ ਆਵਾਜ਼ ਸੁਣਾਵੇਗਾ। ਯਹੋਵਾਹ ਸਮੂਹ ਲੋਕਾਂ ਨੂੰ ਗੁੱਸੇ ਨਾਲ ਹੇਠਾਂ ਆਉਂਦਾ ਹੋਇਆ ਆਪਣਾ ਬਾਜ਼ੂ ਦਿਖਾਵੇਗਾ। ਉਹ ਬਾਜ਼ੂ ਉਸ ਮਹਾ ਅਗਨੀ ਵਰਗਾ ਹੋਵੇਗਾ ਜਿਹੜੀ ਸਭ ਕੁਝ ਸਾੜ ਦਿੰਦੀ ਹੈ। ਯਹੋਵਾਹ ਦੀ ਸ਼ਕਤੀ ਵਰੱਖਾ ਅਤੇ ਗੜਿਆਂ ਵਾਲੇ ਮਹਾ ਤੂਫ਼ਾਨ ਵਰਗੀ ਹੋਵੇਗੀ।
ਯਸਈਆਹ 28:17
“ਲੋਕੀ ਸਾਹਲ ਦਾ ਇਸਤੇਮਾਲ ਕਰਦੇ ਹਨ ਇਹ ਦਰਸਾਉਣ ਲਈ ਕਿ ਦੀਵਾਰ ਸਿੱਧੀ ਹੈ। ਇਸੇ ਤਰ੍ਹਾਂ ਹੀ ਮੈਂ ਇਨਸਾਫ਼ ਅਤੇ ਚੰਗਿਆਈ ਦੀ ਵਰਤੋਂ ਕਰਾਂਗਾ ਇਹ ਦਰਸਾਉਣ ਲਈ ਕਿ ਕੀ ਸਹੀ ਹੈ। ਤੁਸੀਂ ਮੰਦੇ ਲੋਕ ਆਪਣੇ ਝੂਠਾਂ ਅਤੇ ਚਲਾਕੀਆਂ ਦੇ ਉਹਲੇ ਛੁਪਣ ਦੀ ਕੋਸ਼ਿਸ਼ ਕਰ ਰਹੇ ਹੋ। ਪਰ ਤੁਹਾਨੂੰ ਸਜ਼ਾ ਮਿਲੇਗੀ। ਇਹ ਇਸ ਤਰ੍ਹਾਂ ਹੋਵੇਗਾ ਜਿਵੇਂ ਕੋਈ ਤੂਫ਼ਾਨ ਜਾਂ ਹੜ੍ਹ ਤੁਹਾਡੀਆਂ ਛੁਪਣਗਾਹਾਂ ਨੂੰ ਤਬਾਹ ਕਰਨ ਲਈ ਆ ਰਿਹਾ ਹੈ।
ਜ਼ਬੂਰ 50:3
ਸਾਡਾ ਪਰਮੇਸ਼ੁਰ, ਆ ਰਿਹਾ ਹੈ। ਅਤੇ ਉਹ ਚੁੱਪ ਨਹੀਂ ਰਹੇਗਾ। ਅੱਗ ਉਸ ਦੇ ਅੱਗੇ ਬਲਦੀ ਹੈ। ਇੱਕ ਵੱਡਾ ਤੂਫ਼ਾਨ ਉਸ ਦੇ ਆਲੇ-ਦੁਆਲੇ ਹੈ।
ਜ਼ਬੂਰ 11:6
ਉਹ ਭਖਦੇ ਹੋਏ ਕੋਲਿਆਂ ਅਤੇ ਬਲਦੀ ਹੋਈ ਗੰਧਕ ਦੀ ਵਰੱਖਾ ਬਦ ਰੂਹਾਂ ਉੱਤੇ ਕਰੇਗਾ। ਇਸ ਲਈ ਇਨ੍ਹਾਂ ਬਦ ਰੂਹਾਂ ਨੂੰ ਤਪਦੀਆਂ ਸੜਦੀਆਂ ਲਹਿਰਾਂ ਬਾਝੋਂ ਕੁਝ ਨਹੀਂ ਮਿਲੇਗਾ।
ਅੱਯੂਬ 27:20
ਉਹ ਭੈਭੀਤ ਹੋਵੇਗਾ। ਇਹ ਇੰਝ ਹੋਵੇਗਾ ਜਿਵੇਂ ਹੜ੍ਹ ਆਇਆ ਹੋਵੇ, ਜਿਵੇਂ ਤੂਫ਼ਾਨ ਆਇਆ ਹੋਵੇ, ਅਤੇ ਹਰ ਸ਼ੈਅ ਰੁਢ਼ ਗਈ ਹੋਵੇ।