Psalm 84:7
ਉਹ ਲੋਕੀਂ ਸੀਯੋਨ ਵੱਲ ਜਾਂਦੇ ਆਪਣੇ ਰਾਹ ਉੱਤੇ ਸ਼ਹਿਰੋਂ-ਸ਼ਹਿਰ ਸਫ਼ਰ ਕਰਦੇ ਹਨ ਜਿੱਥੇ ਉਹ ਆਪਣੇ ਪਰਮੇਸ਼ੁਰ ਨੂੰ ਮਿਲਣਗੇ।
Psalm 84:7 in Other Translations
King James Version (KJV)
They go from strength to strength, every one of them in Zion appeareth before God.
American Standard Version (ASV)
They go from strength to strength; Every one of them appeareth before God in Zion.
Bible in Basic English (BBE)
They go from strength to strength; every one of them comes before God in Zion.
Darby English Bible (DBY)
They go from strength to strength: [each one] will appear before God in Zion.
Webster's Bible (WBT)
Who passing through the valley of Baca make it a well; the rain also filleth the pools.
World English Bible (WEB)
They go from strength to strength. Everyone of them appears before God in Zion.
Young's Literal Translation (YLT)
They go from strength unto strength, He appeareth unto God in Zion.
| They go | יֵ֭לְכוּ | yēlĕkû | YAY-leh-hoo |
| from strength | מֵחַ֣יִל | mēḥayil | may-HA-yeel |
| to | אֶל | ʾel | el |
| strength, | חָ֑יִל | ḥāyil | HA-yeel |
| Zion in them of one every | יֵרָאֶ֖ה | yērāʾe | yay-ra-EH |
| appeareth | אֶל | ʾel | el |
| before | אֱלֹהִ֣ים | ʾĕlōhîm | ay-loh-HEEM |
| God. | בְּצִיּֽוֹן׃ | bĕṣiyyôn | beh-tsee-yone |
Cross Reference
੨ ਕੁਰਿੰਥੀਆਂ 3:18
ਅਤੇ ਸਾਡੇ ਚਿਹਰੇ ਢੱਕੇ ਹੋਏ ਨਹੀਂ ਹਨ। ਅਸੀਂ ਸਾਰੇ ਪ੍ਰਭੂ ਦੀ ਮਹਿਮਾ ਨੂੰ ਦਰਸ਼ਾਉਂਦੇ ਹਾਂ ਅਸੀਂ ਬਦਲਕੇ ਉਸੇ ਵਰਗੇ ਬਣ ਰਹੇ ਹਾਂ ਇਹ ਤਬਦੀਲੀ ਸਾਡੇ ਲਈ ਵੱਧੇਰੇ ਮਹਾਨ ਮਹਿਮਾ ਲਿਆਉਂਦੀ ਹੈ। ਇਹ ਮਹਿਮਾ ਪ੍ਰਭੂ ਵੱਲੋਂ ਆਉਂਦੀ ਹੈ ਜੋ ਕਿ ਆਤਮਾ ਹੈ।
ਅਮਸਾਲ 4:18
ਪਰ ਧਰਮੀ ਲੋਕਾਂ ਦਾ ਰਾਹ ਪ੍ਰਭਾਤ ਦੀ ਰੋਸ਼ਨੀ ਵਰਗਾ ਹੈ ਜਿਹੜੀ ਪੂਰਾ ਦਿਨ ਚੜ੍ਹ੍ਹਨ ਤੀਕ ਉਜਵਲ ਹੁੰਦੀ ਜਾਂਦੀ ਹੈ।
ਯਸਈਆਹ 40:31
ਪਰ ਉਹ ਲੋਕ ਜਿਹੜੇ ਯਹੋਵਾਹ ਤੇ ਭਰੋਸ਼ਾ ਰੱਖਦੇ ਹਨ ਫਿਰ ਤੋਂ ਮਜ਼ਬੂਤ ਹੋ ਜਾਂਦੇ ਨੇ ਅਤੇ ਬਾਜ ਵਾਂਗ ਉੱਚਾ ਉੱਡਦੇ ਨੇ ਉਹ ਬਿਨਾਂ ਕਮਜ਼ੋਰ ਹੋਇਆਂ ਦੌੜਦੇ ਨੇ ਅਤੇ ਬਿਨਾ ਬਕਿਆਂ ਤ੍ਤੁਰਦੇ ਹਨ
੨ ਪਤਰਸ 3:18
ਪਰ ਸਾਡੇ ਪ੍ਰਭੂ ਅਤੇ ਮੁਕਤੀਦਾਤੇ ਯਿਸੂ ਮਸੀਹ ਦੀ ਕਿਰਪਾ ਅਤੇ ਗਿਆਨ ਵਿੱਚ ਵੱਧੋ। ਹੁਣ ਅਤੇ ਸਦਾ ਲਈ ਮਹਿਮਾ ਉਸ ਨੂੰ ਹੋਵੇ। ਆਮੀਨ।
ਅਸਤਸਨਾ 16:16
“ਸਾਲ ਵਿੱਚ ਤਿੰਨ ਵਾਰੀ ਤੁਹਾਡੇ ਸਾਰੇ ਆਦਮੀਆਂ ਨੂੰ ਯਹੋਵਾਹ, ਆਪਣੇ ਪਰਮੇਸ਼ੁਰ ਨੂੰ ਮਿਲਣ ਵਾਸਤੇ ਉਸ ਦੇ ਚੁਣੇ ਹੋਏ ਖਾਸ ਸਥਾਨ ਉੱਤੇ ਆਉਣਾ ਚਾਹੀਦਾ ਹੈ। ਉਨ੍ਹਾਂ ਨੂੰ ਪਤੀਰੀ ਰੋਟੀ ਦੇ ਪਰਬ ਅਤੇ ਹਫ਼ਤਿਆਂ ਦੇ ਪਰਬ ਉੱਤੇ ਅਤੇ ਡੇਰਿਆਂ ਦੇ ਪਰਬ ਉੱਤੇ ਜ਼ਰੂਰ ਆਉਣਾ ਚਾਹੀਦਾ ਹੈ। ਹਰ ਉਹ ਬੰਦਾ ਜਿਹੜਾ ਯਹੋਵਾਹ ਨੂੰ ਮਿਲਣ ਆਉਂਦਾ ਹੈ ਕੋਈ ਸੁਗਾਤ ਜ਼ਰੂਰ ਲੈ ਕੇ ਆਵੇ।
ਯੂਹੰਨਾ 15:2
ਹਰ ਉਹ ਟਹਿਣੀ ਜਿਹੜੀ ਫਲ ਨਹੀਂ ਦਿੰਦੀ, ਉਹ ਕੱਟ ਸੁੱਟਦਾ ਹੈ। ਉਹ ਹਰ ਟਹਿਣੀ ਨੂੰ ਚੰਗੀ ਤਰ੍ਹਾਂ ਛਾਂਗਦਾ, ਜਿਹੜੀ ਫਲ ਦਿੰਦੀ ਹੈ ਅਤੇ ਉਸ ਨੂੰ ਸਾਫ਼ ਕਰਦਾ ਹੈ ਤਾਂ ਜੋ ਉਹ ਹੋਰ ਵੱਧੇਰੇ ਫਲ ਪੈਦਾ ਕਰੇ।
ਯੂਹੰਨਾ 1:16
ਉਹ ਸ਼ਬਦ ਕਿਰਪਾ ਅਤੇ ਸੱਚਾਈ ਨਾਲ ਭਰਪੂਰ ਸੀ। ਅਸੀਂ ਉਸਤੋਂ ਵੱਧ ਤੋਂ ਵੱਧ ਅਸੀਸਾਂ ਪ੍ਰਾਪਤ ਕੀਤੀਆਂ।
ਅੱਯੂਬ 17:9
ਪਰ ਧਰਮੀ ਲੋਕ ਧਰਮੀ ਰਾਹ ਤੇ ਡਟੇ ਰਹਿੰਦੇ ਹਨ। ਬੇਗੁਨਾਹ ਲੋਕੀਂ ਬਹੁਤ ਸ਼ਕਤੀਸ਼ਾਲੀ ਹੋ ਜਾਣਗੇ।
੧ ਥੱਸਲੁਨੀਕੀਆਂ 4:17
ਉਸ ਤੋਂ ਮਗਰੋਂ, ਅਸੀਂ ਸਾਰੇ, ਜਿਹੜੇ ਹਾਲੇ ਤੱਕ ਜਿਉਂਦੇ ਹਾਂ, ਉਤਾਂਹ ਉਨ੍ਹਾਂ ਲੋਕਾਂ ਨਾਲ ਇਕੱਠੇ ਹੋਵਾਂਗੇ ਜਿਹੜੇ ਮਰ ਚੁੱਕੇ ਸਨ। ਸਾਨੂੰ ਬਦਲਾਂ ਨਾਲ ਜਿਲਾਇਆ ਜਾਵੇਗਾ ਅਤੇ ਹਵਾ ਵਿੱਚ ਮਸੀਹ ਨਾਲ ਮਿਲਾਇਆ ਜਾਵੇਗਾ। ਅਤੇ ਅਸੀਂ ਹਮੇਸ਼ਾ ਲਈ ਪ੍ਰਭੂ ਨਾਲ ਅੰਤ ਤੀਕ ਹੋਵਾਂਗੇ।
ਯੂਹੰਨਾ 14:3
ਉੱਥੇ ਜਾਣ ਅਤੇ ਤੁਹਾਡੇ ਲਈ ਜਗ੍ਹਾ ਤਿਆਰ ਕਰਨ ਤੋਂ ਬਾਦ, ਮੈਂ ਵਾਪਿਸ ਆਵਾਂਗਾ ਅਤੇ ਤੁਹਾਨੂੰ ਆਪਣੇ ਨਾਲ ਰਹਿਣ ਲਈ ਲੈ ਜਾਵਾਂਗਾ।
ਯੂਹੰਨਾ 6:39
ਮੈਨੂੰ ਉਨ੍ਹਾਂ ਵਿੱਚੋਂ ਇੱਕ ਵੀ ਵਿਅਕਤੀ ਨਹੀਂ ਗੁਆਉਣਾ ਚਾਹੀਦਾ, ਜੋ ਪਰਮੇਸ਼ੁਰ ਨੇ ਮੈਨੂੰ ਦਿੱਤੇ ਹਨ। ਪਰ ਮੈਂ ਉਨ੍ਹਾਂ ਨੂੰ ਅੰਤਲੇ ਦਿਨ ਜਿਉਂਦਾ ਉੱਠਾਵਾਂਗਾ। ਉਹ, ਜਿਸਨੇ ਮੈਨੂੰ ਭੇਜਿਆ ਹੈ, ਇਹੀ ਆਸ ਰੱਖਦਾ ਹੈ।
ਜ਼ਿਕਰ ਯਾਹ 14:16
ਕੁਝ ਲੋਕ ਜੋ ਯਰੂਸ਼ਲਮ ਨਾਲ ਲੜਨ ਆਏ ਉਨ੍ਹਾਂ ਵਿੱਚੋਂ ਕੁਝ ਬਚੇ ਰਹਿਣਗੇ ਅਤੇ ਉਹ ਹਰ ਸਾਲ ਪਾਤਸ਼ਾਹ, ਸਰਬ ਸ਼ਕਤੀਮਾਨ ਯਹੋਵਾਹ ਦੀ ਉਪਾਸਨਾ ਕਰਨ ਅਇਆ ਕਰਣਗੇ। ਅਤੇ ਉਹ ਹਰ ਵਰ੍ਹੇ ਡੇਰ੍ਹਿਆਂ ਦਾ ਪਰਬ ਮਨਾਉਣ ਆਇਆ ਕਰਣਗੇ।
ਯਰਮਿਆਹ 31:6
ਉਹ ਅਜਿਹਾ ਸਮਾਂ ਹੋਵੇਗਾ ਜਦੋਂ ਚੌਕੀਦਾਰ ਕੂਕ ਕੇ ਇਹ ਸੰਦੇਸ਼ ਸੁਣਾਵੇਗਾ: ਆਓ, ਅਸੀਂ ਸੀਯੋਨ ਉੱਤੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਉਪਾਸਨਾ ਕਰਨ ਲਈ ਚੱਲੀਏ! ਅਫ਼ਰਾਈਮ ਦੇ ਪਹਾੜੀ ਦੇਸ਼ ਅੰਦਰ ਵੀ ਚੌਕੀਦਾਰ ਉਹ ਸੰਦੇਸ਼ ਕੂਕ ਸੁਣਾਵੇਗਾ।”
ਯਸਈਆਹ 46:13
ਮੈਂ ਨੇਕ ਕੰਮ ਕਰਾਂਗਾ। ਛੇਤੀ ਹੀ ਮੈਂ ਆਪਣੇ ਲੋਕਾਂ ਨੂੰ ਬਚਾਵਾਂਗਾ। ਮੈਂ ਸੀਯੋਨ ਨੂੰ ਮੁਕਤੀ ਦਿਵਾਵਾਂਗਾ ਅਤੇ ਆਪਣੇ ਅਦਭੁਤ ਇਸਰਾਏਲ ਨੂੰ ਵੀ।”
ਜ਼ਬੂਰ 43:3
ਹੇ ਪਰਮੇਸ਼ੁਰ, ਆਪਣੇ ਨੂਰ ਅਤੇ ਸੱਚ ਨੂੰ ਮੇਰੇ ਉੱਪਰ ਚਮਕਣ ਦਿਉ। ਤੁਹਾਡਾ ਨੂਰ ਅਤੇ ਸੱਚ ਮੈਨੂੰ ਰਾਹ ਦਿਖਾਵੇਗਾ। ਉਹ ਤੁਹਾਡੇ ਪਵਿੱਤਰ ਪਹਾੜ ਵੱਲ ਮੇਰੀ ਅਗਵਾਈ ਕਰਨਗੇ।
ਜ਼ਬੂਰ 42:2
ਮੇਰੀ ਰੂਹ ਜਿਉਂਦੇ ਪਰਮੇਸ਼ੁਰ ਲਈ ਪਿਆਸੀ ਹੈ। ਮੈਂ ਉਸ ਨੂੰ ਮਿਲਣ ਲਈ ਕਦੋਂ ਜਾ ਸੱਕਦਾ ਹਾਂ?
ਲੋਕਾ 2:24
ਪ੍ਰਭੂ ਦੇ ਨੇਮ ਤਾਂ ਇਹ ਵੀ ਆਖਦਾ ਹੈ ਕਿ ਤੁਹਾਨੂੰ, “ਦੋ ਘੁੱਗੀਆਂ ਦਾ ਜੋੜਾਂ ਜਾਂ ਦੋ ਕਬੂਤਰਾਂ ਦਾ ਬਲੀਦਾਨ ਜ਼ਰੂਰ ਦੇਣਾ ਚਾਹੀਦਾ ਹੈ।” ਤਾਂ ਯੂਸੁਫ਼ ਅਤੇ ਮਰਿਯਮ ਵੀ ਯਰੂਸ਼ਲਮ ਵਿੱਚ ਇਸੇ ਮਕਸਦ ਲਈ ਗਏ ਸਨ।