Psalm 92:5
ਯਹੋਵਾਹ, ਤੁਸੀਂ ਇੰਨੀਆਂ ਮਹਾਨ ਗੱਲਾਂ ਕੀਤੀਆਂ ਸਨ। ਸਾਡੇ ਲਈ ਤੁਹਾਡੇ ਵਿੱਚਾਰ ਸਮਝਣੇ ਬਹੁਤ ਮੁਸ਼ਕਿਲ ਹਨ।
Psalm 92:5 in Other Translations
King James Version (KJV)
O LORD, how great are thy works! and thy thoughts are very deep.
American Standard Version (ASV)
How great are thy works, O Jehovah! Thy thoughts are very deep.
Bible in Basic English (BBE)
O Lord, how great are your works! and your thoughts are very deep.
Darby English Bible (DBY)
Jehovah, how great are thy works! Thy thoughts are very deep:
Webster's Bible (WBT)
For thou, LORD, hast made me glad through thy work: I will triumph in the works of thy hands.
World English Bible (WEB)
How great are your works, Yahweh! Your thoughts are very deep.
Young's Literal Translation (YLT)
How great have been Thy works, O Jehovah, Very deep have been Thy thoughts.
| O Lord, | מַה | ma | ma |
| how | גָּדְל֣וּ | godlû | ɡode-LOO |
| great | מַעֲשֶׂ֣יךָ | maʿăśêkā | ma-uh-SAY-ha |
| works! thy are | יְהוָ֑ה | yĕhwâ | yeh-VA |
| and thy thoughts | מְ֝אֹ֗ד | mĕʾōd | MEH-ODE |
| are very | עָמְק֥וּ | ʿomqû | ome-KOO |
| deep. | מַחְשְׁבֹתֶֽיךָ׃ | maḥšĕbōtêkā | mahk-sheh-voh-TAY-ha |
Cross Reference
ਯਸਈਆਹ 55:8
ਲੋਕ ਪਰਮੇਸ਼ੁਰ ਨੂੰ ਨਹੀਂ ਸਮਝ ਸੱਕਦੇ ਯਹੋਵਾਹ ਆਖਦਾ ਹੈ, “ਤੁਹਾਡੇ ਵਿੱਚਾਰ ਮੇਰੇ ਵਿੱਚਾਰਾਂ ਵਰਗੇ ਨਹੀਂ ਹਨ। ਤੁਹਾਡੇ ਰਸਤੇ ਮੇਰੇ ਰਸਤਿਆਂ ਵਰਗੇ ਨਹੀਂ ਹਨ।
ਜ਼ਬੂਰ 40:5
ਯਹੋਵਾਹ, ਸਾਡੇ ਪਰਮੇਸ਼ੁਰ ਤੁਸੀਂ ਬਹੁਤ ਅਦਭੁਤ ਗੱਲਾਂ ਕੀਤੀਆਂ ਹਨ। ਸਾਡੇ ਲਈ ਤੁਹਾਡੀਆਂ ਅਦਭੁਤ ਯੋਜਨਾਵਾਂ ਹਨ। ਜਿਨ੍ਹਾਂ ਸਾਰੀਆਂ ਦੀ ਕੋਈ ਵੀ ਗਿਣਤੀ ਨਹੀਂ ਕਰ ਸੱਕਦਾ। ਮੈਂ ਇਨ੍ਹਾਂ ਗੱਲਾਂ ਬਾਰੇ ਬਾਰ-ਬਾਰ ਦੱਸਾਂਗਾ ਜਿਹੜੀਆਂ ਗਿਣਤੀ ਬਾਹਰੀਆਂ ਹਨ।
ਰੋਮੀਆਂ 11:33
ਪਰਮੇਸ਼ੁਰ ਦੀ ਉਸਤਤਿ ਕਰੋ ਹਾਂ, ਪਰਮੇਸ਼ੁਰ ਦੀਆਂ ਦਾਤਾਂ ਕਿੰਨੀਆਂ ਮਹਾਨ ਹਨ। ਉਸਦੀ ਬੁਧਤਾ ਅਤੇ ਗਿਆਨ ਦਾ ਕੋਈ ਅੰਤ ਨਹੀਂ। ਕੋਈ ਵੀ ਵਿਅਕਤੀ ਉਸ ਦੇ ਨਿਆਂ ਦੀ ਵਿਆਖਿਆ ਨਹੀਂ ਕਰ ਸੱਕਦਾ ਨਾ ਹੀ ਕੋਈ ਉਸ ਦਾ ਢੰਗ ਸਮਝ ਸੱਕਦਾ ਹੈ।
ਜ਼ਬੂਰ 139:17
ਮੇਰੇ ਲਈ ਤੁਹਾਡੇ ਵਿੱਚਾਰ ਮਹੱਤਵਪੂਰਣ ਹਨ। ਹੇ ਪਰਮੇਸ਼ੁਰ, ਤੁਸੀਂ ਇੰਨਾ ਜਾਣਦੇ ਹੋ!
ਜ਼ਬੂਰ 145:3
ਯਹੋਵਾਹ ਮਹਾਨ ਹੈ। ਲੋਕ ਉਸਦੀ ਉਸਤਤਿ ਬਹੁਤ ਕਰਦੇ ਹਨ। ਅਸੀਂ ਉਸ ਦੇ ਸਾਰੇ ਮਹਾਨ ਕਾਰਜਾਂ ਨੂੰ ਨਹੀਂ ਗਿਣ ਸੱਕਦੇ।
ਜ਼ਬੂਰ 111:2
ਯਹੋਵਾਹ ਮਹਾਨ ਗੱਲਾਂ ਕਰਦਾ ਹਾਂ। ਲੋਕੀਂ ਉਹ ਸ਼ੁਭ ਚੀਜ਼ਾਂ ਮੰਗਦੇ ਹਨ ਜਿਹੜੀਆਂ ਪਰਮੇਸ਼ੁਰ ਪਾਸੋਂ ਮਿਲਦੀਆਂ ਹਨ।
ਪਰਕਾਸ਼ ਦੀ ਪੋਥੀ 15:3
ਉਨ੍ਹਾਂ ਨੇ ਪਰਮੇਸ਼ੁਰ ਦੇ ਸੇਵਕ ਮੂਸਾ ਦਾ ਗੀਤ ਅਤੇ ਲੇਲੇ ਦਾ ਗੀਤ ਗਾਇਆ, “ਪ੍ਰਭੂ ਪਰਮੇਸ਼ੁਰ ਸਰਬ ਸ਼ਕਤੀਮਾਨ, ਜਿਹੜੀਆਂ ਗੱਲਾਂ ਤੂੰ ਕਰਦਾ ਹੈਂ ਮਹਾਨ ਅਤੇ ਹੈਰਾਨੁਕ ਹਨ। ਸਾਰੀਆਂ ਕੌਮਾਂ ਦੇ ਰਾਜਿਆ, ਤੇਰੇ ਰਾਹ ਧਰਮੀ ਅਤੇ ਸੱਚੇ ਹਨ।
੧ ਕੁਰਿੰਥੀਆਂ 2:10
ਪਰੰਤੂ ਪਰਮੇਸ਼ੁਰ ਨੇ ਸਾਨੂੰ ਇਹ ਗੱਲਾਂ ਆਤਮਾ ਰਾਹੀਂ ਸਮਝਾਈਆਂ ਹਨ। ਪਵਿੱਤਰ ਆਤਮਾ ਸਭ ਕੁਝ ਜਾਣਦਾ ਹੈ, ਪਰਮੇਸ਼ੁਰ ਦੇ ਗੁਪਤ ਭੇਤਾਂ ਨੂੰ ਵੀ।
ਵਾਈਜ਼ 7:24
ਮੈਂ ਸਮਝ ਨਹੀਂ ਸੱਕਦਾ ਇਹ ਗੱਲਾਂ ਇੰਝ ਕਿਉਂ ਹਨ? ਇਹ ਬਹੁਤ ਡੂੰਘੇਰੀ ਹੈ। ਕੌਣ ਇਸ ਨੂੰ ਸਮਝ ਸੱਕਦਾ ਹੈ?
ਯਸਈਆਹ 28:29
ਇਹ ਸਬਕ ਸਰਬ ਸ਼ਕਤੀਮਾਨ ਯਹੋਵਾਹ ਵੱਲੋਂ ਆਇਆ ਹੈ। ਯਹੋਵਾਹ ਅਦਭੁਤ ਸਲਾਹ ਦਿੰਦਾ ਹੈ। ਯਹੋਵਾਹ ਸੱਚਮੁੱਚ ਸਿਆਣਾ ਹੈ।
ਜ਼ਬੂਰ 104:24
ਯਹੋਵਾਹ, ਤੁਸੀਂ ਅਨੇਕਾਂ ਚਮਤਕਾਰ ਕੀਤੇ ਹਨ। ਧਰਤੀ ਉਨ੍ਹਾਂ ਚੀਜ਼ਾਂ ਨਾਲ ਭਰੀ ਪਈ ਹੈ ਜਿਹੜੀਆਂ ਤੁਸਾ ਸਾਜੀਆਂ ਸਨ। ਅਸੀਂ ਹਰ ਚੀਜ਼ ਵਿੱਚ ਜੋ ਵੀ ਤੁਸੀਂ ਕਰਦੇ ਹੋ ਤੁਹਾਡੀ ਸਿਆਣਪ ਵੇਖਦੇ ਹਾਂ।
ਜ਼ਬੂਰ 66:3
ਪਰਮੇਸ਼ੁਰ ਨੂੰ ਆਖੋ, “ਉਸਦੇ ਕੰਮ ਇੰਨੇ ਅਦਭੁਤ ਹਨ। ਹੇ ਪਰਮੇਸ਼ੁਰ, ਤੁਹਾਡੀ ਸ਼ਕਤੀ ਬਹੁਤ ਮਹਾਨ ਹੈ, ਤੁਹਾਡੇ ਵੈਰੀ ਝੁਕ ਗਏ ਹਨ, ਉਹ ਤੁਹਾਡੇ ਪਾਸੋਂ ਭੈਭੀਤ ਹਨ।
ਜ਼ਬੂਰ 36:6
ਯਹੋਵਾਹ, ਤੁਹਾਡੀ ਨੇਕੀ ਸਭ ਤੋਂ ਉੱਚੇ ਪਰਬਤ ਨਾਲੋਂ ਉਚੇਰੀ ਹੈ। ਤੁਹਾਡੀ ਨਿਰਪੱਖਤਾ ਸਾਗਰਾਂ ਤੋਂ ਡੂੰਘੀ ਹੈ। ਯਹੋਵਾਹ, ਤੁਸੀਂ ਆਦਮੀ ਅਤੇ ਜਾਨਵਰ ਦੀ ਰੱਖਿਆ ਕਰਦੇ ਹੋ।
ਜ਼ਬੂਰ 64:6
ਉਨ੍ਹਾਂ ਨੇ ਆਪਣੇ ਫ਼ੰਦੇ ਛੁਪਾਏ ਹੋਏ ਹਨ, ਉਹ ਆਪਣੇ ਸ਼ਿਕਾਰ ਨੂੰ ਲੱਭ ਰਹੇ ਹਨ।” ਲੋਕ ਬਹੁਤ ਚਾਲਬਾਜ਼ ਹੋ ਸੱਕਦੇ ਹਨ, ਇਹ ਜਾਨਣਾ ਬਹੁਤ ਮੁਸ਼ਕਿਲ ਹੈ ਕਿ ਉਹ ਕਿਸ ਬਾਰੇ ਸੋਚ ਰਹੇ ਹਨ।
ਯਰਮਿਆਹ 23:20
ਯਹੋਵਾਹ ਦਾ ਕਹਿਰ, ਉਦੋਂ ਤੀਕ ਨਹੀਂ ਰੁਕੇਗਾ ਜਦੋਂ ਤੀਕ ਉਹ ਆਪਣੀਆਂ ਯੋਜਨਾਵਾਂ ਨੂੰ ਪੂਰਾ ਨਹੀਂ ਕਰ ਲੈਂਦਾ। ਜਦੋਂ ਉਹ ਦਿਨ ਖਤਮ ਹੋ ਜਾਵੇਗਾ, ਤੁਸੀਂ ਸਾਫ਼-ਸਾਫ਼ ਸਮਝ ਲਵੋਂਗੇ।