Psalm 94:15
ਫ਼ੇਰ ਇਨਸਾਫ਼ ਹੋਵੇਗਾ, ਅਤੇ ਇਸ ਨਾਲ ਨਿਰਪੱਖਤਾ ਆਵੇਗੀ, ਅਤੇ ਫ਼ਿਰ ਇੱਥੇ ਚੰਗੇ ਅਤੇ ਇਮਾਨਦਾਰ ਲੋਕ ਹੋਣਗੇ।
Psalm 94:15 in Other Translations
King James Version (KJV)
But judgment shall return unto righteousness: and all the upright in heart shall follow it.
American Standard Version (ASV)
For judgment shall return unto righteousness; And all the upright in heart shall follow it.
Bible in Basic English (BBE)
But decisions will again be made in righteousness; and they will be kept by all whose hearts are true.
Darby English Bible (DBY)
For judgment shall return unto righteousness, and all the upright in heart shall follow it.
World English Bible (WEB)
For judgment will return to righteousness. All the upright in heart shall follow it.
Young's Literal Translation (YLT)
For to righteousness judgment turneth back, And after it all the upright of heart,
| But | כִּֽי | kî | kee |
| judgment | עַד | ʿad | ad |
| shall return | צֶ֭דֶק | ṣedeq | TSEH-dek |
| unto | יָשׁ֣וּב | yāšûb | ya-SHOOV |
| righteousness: | מִשְׁפָּ֑ט | mišpāṭ | meesh-PAHT |
| all and | וְ֝אַחֲרָ֗יו | wĕʾaḥărāyw | VEH-ah-huh-RAV |
| the upright | כָּל | kāl | kahl |
| in heart | יִשְׁרֵי | yišrê | yeesh-RAY |
| shall follow | לֵֽב׃ | lēb | lave |
Cross Reference
ਮੀਕਾਹ 7:9
ਯਹੋਵਾਹ ਦਾ ਖਿਮਾ ਕਰਨਾ ਮੈਂ ਯਹੋਵਾਹ ਨਾਲ ਧਰੋਹ ਕਮਾਇਆ ਇਸ ਲਈ ਉਸ ਮੇਰੇ ਤੇ ਕਰੋਧ ਕੀਤਾ। ਪਰ ਉਹ ਮੇਰਾ ਮੁਕੱਦਮਾ ਅਦਾਲਤ ਵਿੱਚ ਮੇਰੇ ਲਈ ਲੜੇਗਾ ਅਤੇ ਜੋ ਮੇਰੇ ਲਈ ਠੀਕ ਹੋਵੇਗਾ, ਉਹੀ ਕਰੇਗਾ। ਫ਼ਿਰ ਉਹ ਮੈਨੂੰ ਹਨੇਰੇ ਚੋ ਕੱਢ ਲਵੇਗਾ ਅਤੇ ਮੈਂ ਮੁੜ ਰੋਸ਼ਨੀ ਵੇਖ ਸੱਕਾਂਗਾ।
ਪਰਕਾਸ਼ ਦੀ ਪੋਥੀ 15:3
ਉਨ੍ਹਾਂ ਨੇ ਪਰਮੇਸ਼ੁਰ ਦੇ ਸੇਵਕ ਮੂਸਾ ਦਾ ਗੀਤ ਅਤੇ ਲੇਲੇ ਦਾ ਗੀਤ ਗਾਇਆ, “ਪ੍ਰਭੂ ਪਰਮੇਸ਼ੁਰ ਸਰਬ ਸ਼ਕਤੀਮਾਨ, ਜਿਹੜੀਆਂ ਗੱਲਾਂ ਤੂੰ ਕਰਦਾ ਹੈਂ ਮਹਾਨ ਅਤੇ ਹੈਰਾਨੁਕ ਹਨ। ਸਾਰੀਆਂ ਕੌਮਾਂ ਦੇ ਰਾਜਿਆ, ਤੇਰੇ ਰਾਹ ਧਰਮੀ ਅਤੇ ਸੱਚੇ ਹਨ।
੧ ਯੂਹੰਨਾ 2:19
ਮਸੀਹ ਦੇ ਉਹ ਦੁਸ਼ਮਣ ਸਾਡੇ ਸਮੂਹ ਵਿੱਚ ਸਨ, ਪਰ ਉਨ੍ਹਾਂ ਨੇ ਸਾਨੂੰ ਛੱਡ ਦਿੱਤਾ। ਉਹ ਸੱਚਮੁੱਚ ਸਾਡੇ ਨਹੀਂ ਸਨ। ਜੇ ਉਹ ਸਾਡੀ ਸੰਗਤ ਦਾ ਹਿੱਸਾ ਹੁੰਦੇ ਤਾਂ ਉਹ ਸਾਡੇ ਨਾਲ ਹੀ ਰਹਿੰਦੇ। ਪਰ ਕਿਉਂ ਜੋ ਉਹ ਸਾਨੂੰ ਛੱਡ ਗਏ, ਇਹ ਦਰਸ਼ਾਉਂਦਾ ਹੈ ਕਿ ਉਨ੍ਹਾਂ ਵਿੱਚੋ ਕੋਈ ਵੀ ਸਾਡੇ ਵਿੱਚਲਾ ਨਹੀਂ ਸੀ।
੨ ਪਤਰਸ 3:8
ਪਰ ਮੇਰੇ ਪਿਆਰੇ ਮਿੱਤਰੋ। ਇਹ ਇੱਕ ਗੱਲ ਨਾ ਭੁੱਲਿਓ। ਪ੍ਰਭੂ ਲਈ ਇੱਕ ਦਿਨ ਹਜ਼ਾਰਾਂ ਸਾਲਾਂ ਵਰਗਾ ਹੈ ਅਤੇ ਹਜ਼ਾਰਾਂ ਸਾਲ ਇੱਕ ਦਿਨ ਵਰਗੇ ਹਨ।
ਯਾਕੂਬ 5:7
ਸਬਰ ਵਾਲੇ ਬਣੋ ਭਰਾਵੋ ਅਤੇ ਭੈਣੋ ਸਬਰ ਵਾਲੇ ਬਣੋ; ਪ੍ਰਭੂ ਆਵੇਗਾ। ਇਸ ਲਈ ਉਸ ਸਮੇਂ ਤੱਕ ਸਬਰ ਕਰੋ। ਕਿਸਾਨ ਸਬਰ ਵਾਲੇ ਹਨ। ਕਿਸਾਨ ਆਪਣੀ ਮੁੱਲਵਾਨ ਫ਼ਸਲ ਦਾ ਭੋਂ ਵਿੱਚੋਂ ਉੱਗਣ ਦਾ ਇੰਤਜ਼ਾਰ ਕਰਦਾ ਹੈ। ਕਿਸਾਨ ਸਬਰ ਨਾਲ ਆਪਣੀ ਫ਼ਸਲ ਉੱਤੇ ਪਹਿਲਾ ਅਤੇ ਆਖਰੀ ਮੀਂਹ ਪੈਣ ਦੀ ਉਡੀਕ ਕਰਦਾ ਹੈ।
ਮਲਾਕੀ 3:18
ਤੁਸੀਂ ਲੋਕ ਮੇਰੇ ਵੱਲ ਪਰਤੋਂਗੇ ਅਤੇ ਨੇਕੀ ਅਤੇ ਬਦੀ ਵਿੱਚਲਾ ਫ਼ਰਕ ਜਾਣ ਜਾਵੋਂਗੇ। ਫ਼ਿਰ ਤੁਸੀਂ ਉਸ ਵਿੱਚਲਾ ਫ਼ਰਕ ਸਮਝ ਜਾਵੋਂਗੇ ਜਿਹੜਾ ਪਰਮੇਸ਼ੁਰ ਨੂੰ ਮੰਨਦਾ ਹੈ ਅਤੇ ਜਿਹੜਾ ਪਰਮੇਸ਼ੁਰ ਨੂੰ ਨਹੀਂ ਮੰਨਦਾ ਹੈ। ਨਹੀਂ ਮੰਨਦਾ ਹੈ।
ਯਸਈਆਹ 42:3
ਉਹ ਬਹੁਤ ਕੋਮਲ ਹੋਵੇਗਾ। ਉਹ ਕੁਚਲੇ ਹੋਏ ਤੀਲੇ ਨੂੰ ਵੀ ਨਹੀਂ ਤੋਂੜੇਗਾ। ਉਹ ਕਿਸੇ ਮੱਧਮ ਲੋਅ ਨੂੰ ਵੀ ਨਹੀਂ ਬੁਝਾਵੇਗਾ। ਉਹ ਨਿਰਪੱਖ ਹੋਕੇ ਨਿਆਂ ਕਰੇਗਾ ਤੇ ਸੱਚ ਨੂੰ ਲੱਭੇਗਾ।
ਜ਼ਬੂਰ 125:3
ਬੁਰੇ ਬੰਦੇ ਨੇਕ ਬੰਦਿਆ ਦੀ ਧਰਤੀ ਨੂੰ ਧਰਤੀ ਨੂੰ ਸਦਾ ਵਾਸਤੇ ਕਾਬੂ ਵਿੱਚ ਨਹੀਂ ਰੱਖਣਗੇ। ਜੇ ਇਸ ਤਰ੍ਹਾਂ ਹੋਵੇਗਾ, ਤਾਂ ਨੇਕ ਬੰਦੇ ਵੀ ਮੰਦੇ ਅਮਲ ਕਰਨੇ ਸ਼ੁਰੂ ਕਰ ਦੇਣਗੇ।
ਜ਼ਬੂਰ 97:2
ਘਨਘੋਰ ਬੱਦਲਾਂ ਨੇ ਯਹੋਵਾਹ ਨੂੰ ਘੇਰਿਆ ਹੋਇਆ ਹੈ। ਚੰਗਿਆਈ ਅਤੇ ਇਨਸਾਫ਼ ਉਸ ਦੇ ਰਾਜ ਨੂੰ ਮਜ਼ਬੂਤ ਬਣਾਉਂਦੇ ਹਨ।
ਜ਼ਬੂਰ 94:2
ਤੁਸੀਂ ਸਾਰੀ ਧਰਤੀ ਦੇ ਮੁਨਸਫ਼ ਹੋ। ਗੁਮਾਨੀ ਲੋਕਾਂ ਨੂੰ ਸਜ਼ਾ ਦਿਉ, ਜਿਸਦੇ ਉਹ ਅਧਿਕਾਰੀ ਹਨ।
ਜ਼ਬੂਰ 58:11
ਜਦੋਂ ਉਹ ਵਾਪਰੇਗਾ, ਲੋਕ ਆਖਣਗੇ, “ਚੰਗੇ ਲੋਕਾਂ ਨੂੰ ਸੱਚਮੁੱਚ ਇਨਾਮ ਦਿੱਤਾ ਗਿਆ ਹੈ। ਇੱਥੇ ਸੱਚਮੁੱਚ ਦੁਨੀਆਂ ਦਾ ਨਿਆਂ ਕਰਨ ਵਾਲਾ ਪਰਮੇਸ਼ੁਰ ਮੌਜੂਦ ਹੈ।”
ਜ਼ਬੂਰ 37:34
ਉਹੀ ਕਰੋ ਜੋ ਯਹੋਵਾਹ ਆਖਦਾ ਹੈ ਤੇ ਉਸਦੀ ਸਹਾਇਤਾ ਦਾ ਇੰਤਜ਼ਾਰ ਕਰੋ। ਯਹੋਵਾਹ ਤੁਹਾਨੂੰ ਜੇਤੂ ਬਣਾਵੇਗਾ, ਅਤੇ ਉਹ ਤੁਹਾਨੂੰ ਉਹ ਧਰਤੀ ਦੇਵੇਗਾ ਜਿਸਦਾ ਉਸ ਨੇ ਇਕਰਾਰ ਕੀਤਾ ਸੀ, ਜਦੋਂ ਉਹ ਮੰਦੇ ਲੋਕਾਂ ਨੂੰ ਨਿਕਲ ਜਾਣ ਲਈ ਮਜ਼ਬੂਰ ਕਰ ਦੇਵੇਗਾ।
ਜ਼ਬੂਰ 37:5
ਯਹੋਵਾਹ ਤੇ ਨਿਰਭਰ ਹੋਵੋ, ਅਤੇ ਉਸ ਵਿੱਚ ਯਕੀਨ ਰੱਖੋ। ਫ਼ੇਰ ਜਿਹੜਾ ਲੋੜੀਦਾ ਹੈ, ਉਹ ਕਰੇਗਾ।
ਜ਼ਬੂਰ 9:16
ਯਹੋਵਾਹ ਨੇ ਉਨ੍ਹਾਂ ਮੰਦੇ ਲੋਕਾਂ ਨੂੰ ਫ਼ੜ ਲਿਆ ਹੈ। ਇਸੇ ਲਈ ਲੋਕਾਂ ਨੇ ਇੱਕ ਸਬਕ ਸਿੱਖਿਆ ਹੈ ਕਿ ਯਹੋਵਾਹ ਉਨ੍ਹਾਂ ਲੋਕਾਂ ਨੂੰ ਦੰਡ ਦਿੰਦਾ ਹੈ ਜਿਹੜੇ ਮੰਦੀਆਂ ਗੱਲਾਂ ਕਰਦੇ ਹਨ।
ਜ਼ਬੂਰ 7:8
ਅਤੇ ਲੋਕਾਂ ਦਾ ਨਿਆਂ ਕਰੋ। ਯਹੋਵਾਹ, ਮੇਰਾ ਨਿਆਂ ਕਰੋ। ਸਿੱਧ ਕਰੋ ਕਿ ਮੈਂ ਬੇਕਸੂਰ ਹਾਂ।
ਅੱਯੂਬ 35:14
ਇਸ ਲਈ ਅੱਯੂਬ, ਪਰਮੇਸ਼ੁਰ ਤੈਨੂੰ ਨਹੀਂ ਸੁਣੇਗਾ ਜਦੋਂ ਤੂੰ ਆਖੇਂਗਾ ਕਿ ਤੂੰ ਉਸ ਨੂੰ ਨਹੀਂ ਦੇਖਦਾ। ਤੂੰ ਆਖਦਾ ਹੈਂ ਕਿ ਤੂੰ ਪਰਮੇਸ਼ੁਰ ਨੂੰ ਮਿਲਣ ਅਤੇ ਸਾਬਤ ਕਰਨ ਲਈ ਆਪਣੇ ਮੌਕੇ ਦੀ ਤਲਾਸ਼ ਕਰ ਰਿਹਾ ਹੈਂ ਕਿ ਤੂੰ ਬੇਗੁਨਾਹ ਹੈਂ।
ਅੱਯੂਬ 23:11
ਮੈਂ ਹਮੇਸ਼ਾ ਪਰਮੇਸ਼ੁਰ ਦੀ ਰਜ਼ਾ ਅਨੁਸਾਰ ਜੀਵਿਆ ਹਾਂ। ਮੈਂ ਕਦੇ ਵੀ ਪਰਮੇਸ਼ੁਰ ਦੇ ਪਿੱਛੇ ਲੱਗਣ ਤੋਂ ਨਹੀਂ ਹਟਿਆ ਹਾਂ।
ਅੱਯੂਬ 17:9
ਪਰ ਧਰਮੀ ਲੋਕ ਧਰਮੀ ਰਾਹ ਤੇ ਡਟੇ ਰਹਿੰਦੇ ਹਨ। ਬੇਗੁਨਾਹ ਲੋਕੀਂ ਬਹੁਤ ਸ਼ਕਤੀਸ਼ਾਲੀ ਹੋ ਜਾਣਗੇ।
ਅਸਤਸਨਾ 32:35
ਮੈਂ ਉਨ੍ਹਾਂ ਨੂੰ ਉਨ੍ਹਾਂ ਦੇ ਮੰਦੇ ਕਾਰਿਆਂ ਲਈ ਸਜ਼ਾ ਦੇਵੇਗਾ। ਪਰ ਮੈਂ ਉਸ ਸਜ਼ਾ ਨੂੰ ਬਚਾਕੇ ਰੱਖ ਰਿਹਾ ਹਾਂ। ਜਦੋਂ ਤੱਕ ਕਿ ਉਹ ਫ਼ਿਸਲ ਨਹੀਂ ਜਾਂਦੇ ਅਤੇ ਮੰਦਾ ਨਹੀਂ ਕਰਦੇ। ਉਨ੍ਹਾਂ ਦੀ ਮੁਸੀਬਤ ਦਾ ਸਮਾ ਨੇੜੇ ਹੈ। ਛੇਤੀ ਹੀ ਉਨ੍ਹਾਂ ਨੂੰ ਸਜ਼ਾ ਮਿਲੇਗੀ।’