Psalm 94:2
ਤੁਸੀਂ ਸਾਰੀ ਧਰਤੀ ਦੇ ਮੁਨਸਫ਼ ਹੋ। ਗੁਮਾਨੀ ਲੋਕਾਂ ਨੂੰ ਸਜ਼ਾ ਦਿਉ, ਜਿਸਦੇ ਉਹ ਅਧਿਕਾਰੀ ਹਨ।
Psalm 94:2 in Other Translations
King James Version (KJV)
Lift up thyself, thou judge of the earth: render a reward to the proud.
American Standard Version (ASV)
Lift up thyself, thou judge of the earth: Render to the proud `their' desert.
Bible in Basic English (BBE)
Be lifted up, O judge of the earth; let their reward come to the men of pride.
Darby English Bible (DBY)
Lift up thyself, thou judge of the earth, render the reward to the proud.
World English Bible (WEB)
Rise up, you judge of the earth. Pay back the proud what they deserve.
Young's Literal Translation (YLT)
Be lifted up, O Judge of the earth, Send back a recompence on the proud.
| Lift up thyself, | הִ֭נָּשֵׂא | hinnāśēʾ | HEE-na-say |
| thou judge | שֹׁפֵ֣ט | šōpēṭ | shoh-FATE |
| earth: the of | הָאָ֑רֶץ | hāʾāreṣ | ha-AH-rets |
| render | הָשֵׁ֥ב | hāšēb | ha-SHAVE |
| a reward | גְּ֝מ֗וּל | gĕmûl | ɡEH-MOOL |
| to | עַל | ʿal | al |
| the proud. | גֵּאִֽים׃ | gēʾîm | ɡay-EEM |
Cross Reference
ਜ਼ਬੂਰ 31:23
ਪਰਮੇਸ਼ੁਰ ਦੇ ਚੇਲਿਉ, ਤੁਹਾਨੂੰ ਪਰਮੇਸ਼ੁਰ ਨੂੰ ਪਿਆਰ ਕਰਨਾ ਚਾਹੀਦਾ ਹੈ। ਯਹੋਵਾਹ ਉਨ੍ਹਾਂ ਦੀ ਰੱਖਿਆ ਕਰਦਾ ਹੈ ਜੋ ਉਸ ਦੇ ਵਫ਼ਾਦਾਰ ਹਨ। ਪਰ ਉਹ ਉਨ੍ਹਾਂ ਲੋਕਾਂ ਨੂੰ ਦੰਡ ਦਿੰਦਾ ਹੈ ਜੋ ਆਪਣੀ ਹੀ ਤਾਕਤ ਬਾਰੇ ਸ਼ੇਖੀ ਮਾਰਦੇ ਹਨ। ਉਹ ਉਨ੍ਹਾਂ ਨੂੰ ਢੁਕਵਾਂ ਦੰਡ ਦਿੰਦਾ ਹੈ।
ਜ਼ਬੂਰ 7:6
ਹੇ ਯਹੋਵਾਹ, ਉੱਠੋ ਤੇ ਆਪਣਾ ਗੁੱਸਾ ਦਿਖਾਉ। ਮੇਰਾ ਵੈਰੀ ਗੁੱਸੇ ਹੈ। ਇਸ ਲਈ ਤੁਸੀਂ ਉੱਠੋ ਤੇ ਉਸ ਦੇ ਵਿਰੁੱਧ ਲੜੋ। ਹੇ ਪਰਮੇਸ਼ੁਰ, ਉੱਠੋ ਤੇ ਨਿਆਂ ਦੀ ਘੋਸ਼ਣਾ ਕਰੋ।
ਪੈਦਾਇਸ਼ 18:25
ਤੈਨੂੰ ਸ਼ਹਿਰ ਨੂੰ ਤਬਾਹ ਨਹੀਂ ਕਰਨਾ ਚਾਹੀਦਾ। ਤੈਨੂੰ ਬੁਰੇ ਬੰਦਿਆਂ ਨੂੰ ਮਾਰਨ ਲਈ 50 ਨੇਕ ਬੰਦਿਆਂ ਨੂੰ ਤਬਾਹ ਨਹੀਂ ਕਰਨਾ ਚਾਹੀਦਾ। ਜੇ ਅਜਿਹਾ ਵਾਪਰੇਗਾ ਤਾਂ ਨੇਕ ਬੰਦੇ ਅਤੇ ਬਦ ਬੰਦੇ ਇੱਕੋ ਜਿਹੇ ਹੋਣਗੇ-ਉਨ੍ਹਾਂ ਦੋਹਾਂ ਨੂੰ ਸਜ਼ਾ ਮਿਲੇਗੀ। ਤੂੰ ਸਾਰੀ ਦੁਨੀਆਂ ਦਾ ਮੁਨਸਿਫ਼ ਹੈਂ। ਮੈਂ ਜਾਣਦਾ ਹਾਂ ਕਿ ਤੂੰ ਸਹੀ ਗੱਲ ਕਰੇਂਗਾ।”
ਦਾਨੀ ਐਲ 5:22
“ਪਰ ਬੇਲਸ਼ੱਸਰ, ਤੂੰ ਇਹ ਗੱਲਾਂ ਪਹਿਲਾਂ ਹੀ ਜਾਣਦਾ ਸੀ! ਤੂੰ ਨਬੂਕਦਨੱਸਰ ਦਾ ਪੁੱਤਰ ਹੈਂ। ਪਰ ਫ਼ੇਰ ਵੀ ਤੂੰ ਆਪਣੇ-ਆਪ ਨੂੰ ਨਿਮਾਣਾ ਨਹੀਂ ਬਣਾਇਆ।
ਮੀਕਾਹ 5:9
ਜਦੋਂ ਤੂੰ ਆਪਣੇ ਦੁਸ਼ਮਣਾਂ ਨਾਲ ਲੜੇਂਗਾ, ਤੂੰ ਉਨ੍ਹਾਂ ਨੂੰ ਤਬਾਹ ਕਰ ਦੇਵੇਂਗਾ।
ਯੂਹੰਨਾ 5:22
“ਪਿਤਾ ਕਿਸੇ ਦਾ ਨਿਆਂ ਨਹੀਂ ਕਰਦਾ, ਪਰ ਉਸ ਨੇ ਇਹ ਅਧਿਕਾਰ ਪੂਰੀ ਤਰ੍ਹਾਂ ਪੁੱਤਰ ਨੂੰ ਦਿੱਤਾ ਹੋਇਆ ਹੈ।
੨ ਕੁਰਿੰਥੀਆਂ 5:10
ਸਾਨੂੰ ਸਾਰਿਆਂ ਨੂੰ ਅਵਸ਼ ਹੀ ਮਸੀਹ ਦੇ ਸਾਹਮਣੇ ਨਿਆਂ ਲਈ ਖਲੋਣਾ ਪਵੇਗਾ। ਹਰ ਵਿਅਕਤੀ ਉਹੀ ਪ੍ਰਾਪਤ ਕਰੇਗਾ ਜੋ ਉਸ ਨੂੰ ਦੇਣ ਯੋਗ ਹੈ। ਜੋ ਕੁਝ ਵੀ ਉਸ ਨੇ ਇਸ ਭੌਤਿਕ ਸਰੀਰ ਵਿੱਚ ਰਹਿੰਦਿਆਂ ਕੀਤਾ ਭਾਵੇਂ ਉਹ ਚੰਗਾ ਸੀ ਜਾਂ ਬੁਰਾ।
੧ ਪਤਰਸ 5:5
ਇਸੇ ਤਰ੍ਹਾਂ ਹੀ, ਮੈਂ ਜਵਾਨ ਲੋਕਾਂ ਨੂੰ ਵੀ ਬਜ਼ੁਰਗਾਂ ਦੇ ਅਧਿਕਾਰ ਨੂੰ ਕਬੂਲਣ ਦੀ ਮੰਗ ਕਰਦਾ ਹਾਂ। ਤੁਹਾਨੂੰ ਸਾਰਿਆਂ ਨੂੰ ਇੱਕ ਦੂਸਰੇ ਦੀ ਨਿਮ੍ਰਤਾ ਨਾਲ ਸੇਵਾ ਕਰਨੀ ਚਾਹੀਦੀ ਹੈ। ਕਿਉਂਕਿ: “ਪਰਮੇਸ਼ੁਰ ਘਮੰਡੀ ਬੰਦਿਆਂ ਦੇ ਖਿਲਾਫ਼ ਹੈ। ਪਰ ਉਹ ਹਮੇਸ਼ਾ ਨਿਮਾਣੇ ਬੰਦਿਆਂ ਨੂੰ ਕਿਰਪਾ ਦਰਸ਼ਾਉਂਦਾ ਹੈ।”
ਪਰਕਾਸ਼ ਦੀ ਪੋਥੀ 18:6
ਨਗਰ ਨੂੰ ਉਹੀ ਕੁਝ ਦਿਉ ਜੋ ਉਸ ਨੇ ਹੋਰਾਂ ਨੂੰ ਦਿੱਤਾ। ਦੂਣਾ ਕਰਕੇ ਮੋੜੋ ਜਿੰਨਾ ਉਸ ਨੇ ਤੁਹਾਡੇ ਨਾਲ ਕੀਤਾ ਉਸ ਲਈ ਇੱਕ ਪਿਆਲਾ ਤਿਆਰ ਕਰੋ ਜੋ ਉਸ ਪਿਆਲੇ ਨਾਲੋਂ ਦੂਣਾ ਨਸ਼ੀਲਾ ਹੋਵੇ ਜੋ ਉਸ ਨੇ ਤੁਹਾਡੇ ਲਈ ਤਿਆਰ ਕੀਤਾ ਹੈ।
ਦਾਨੀ ਐਲ 4:37
ਹੁਣ ਮੈਂ, ਨਬੂਕਦਨੱਸਰ, ਅਕਾਸ਼ ਦੇ ਪਾਤਸ਼ਾਹ ਦੀ ਉਸਤਤ ਅਤੇ ਉਸਦੀ ਇੱਜ਼ਤ ਕਰਦਾ ਹਾਂ ਅਤੇ ਪਰਤਾਪ ਦਾ ਗੁਣਗਾਨ ਕਰਦਾ ਹਾਂ। ਹਰ ਗੱਲ ਜਿਹੜੀ ਉਹ ਕਰਦਾ ਹੈ, ਠੀਕ ਹੈ। ਉਹ ਸਦਾ ਬੇਲਾਗ ਹੈ। ਅਤੇ ਉਹ ਗੁਮਾਨੀ ਲੋਕਾਂ ਨੂੰ ਨਿਮਾਣੇ ਬਨਾਉਣ ਦੇ ਸਮਰਬ ਹੈ!
ਯਰਮਿਆਹ 50:31
“ਬਾਬਲ, ਤੂੰ ਬਹੁਤ ਗੁਮਾਨੀ ਹੈਂ। ਅਤੇ ਮੈਂ ਤੇਰੇ ਖਿਲਾਫ਼ ਹਾਂ।” ਸਾਡਾ ਪ੍ਰਭੂ, ਸਰਬ-ਸ਼ਕਤੀਮਾਨ ਯਹੋਵਾਹ ਇਹ ਗੱਲਾਂ ਆਖਦਾ ਹੈ। “ਮੈਂ ਤੇਰੇ ਖਿਲਾਫ਼ ਹਾਂ, ਅਤੇ ਤੇਰੇ ਲਈ ਸਜ਼ਾ ਪਾਉਣ ਦਾ ਸਮਾਂ ਆ ਗਿਆ ਹੈ।
ਯਸਈਆਹ 37:36
The Assyrian Army Is Destroyed ਉਸ ਰਾਤ ਯਹੋਵਾਹ ਦਾ ਦੂਤ ਬਾਹਰ ਗਿਆ ਅਤੇ ਉਸ ਨੇ ਅੱਸ਼ੂਰ ਦੇ ਡੇਰੇ ਦੇ 1,85,000 ਬੰਦੇ ਮਾਰ ਦਿੱਤੇ। ਸਵੇਰੇ ਜਦੋਂ ਲੋਕ ਉੱਠੇ ਤਾਂ ਉਨ੍ਹਾਂ ਨੇ ਆਪਣੇ ਹਰ ਪਾਸੇ ਲਾਸ਼ਾਂ ਡਿਠ੍ਠੀਆਂ।
ਜ਼ਬੂਰ 50:6
ਪਰਮੇਸ਼ੁਰ ਨਿਰੰਕਾਰ ਹੈ, ਅਤੇ ਅਕਾਸ਼ ਉਸਦੀ ਨੇਕੀ ਬਾਰੇ ਦੱਸਦਾ ਹੈ।
ਜ਼ਬੂਰ 68:1
ਨਿਰਦੇਸ਼ਕ ਲਈ: ਦਾਊਦ ਦਾ ਇੱਕ ਉਸਤਤਿ ਗੀਤ। ਹੇ ਪਰਮੇਸ਼ੁਰ, ਜਾਗੋ ਅਤੇ ਆਪਣੇ ਵੈਰੀਆਂ ਨੂੰ ਖਿੰਡਾ ਦਿਉ, ਉਸ ਦੇ ਸਾਰੇ ਵੈਰੀ ਉਸ ਕੋਲੋਂ ਫ਼ਰਾਰ ਹੋ ਜਾਣ।
ਜ਼ਬੂਰ 74:22
ਹੇ ਪਰਮੇਸ਼ੁਰ ਉੱਠੋ ਅਤੇ ਜੰਗ ਕਰੋ। ਯਾਦ ਕਰੋ ਉਨ੍ਹਾਂ ਮੂਰੱਖਾਂ ਨੇ ਤੁਹਾਨੂੰ ਵੰਗਾਰਿਆ ਸੀ।
ਯਸਈਆਹ 2:11
ਗੁਮਾਨੀ ਲੋਕ ਗੁਮਾਨੀ ਹੋਣਾ ਛੱਡ ਦੇਣਗੇ। ਉਹ ਗੁਮਾਨੀ ਲੋਕ ਸ਼ਰਮ ਨਾਲ ਧਰਤੀ ਤੇ ਝੁਕ ਜਾਣਗੇ। ਉਸ ਵੇਲੇ ਸਿਰਫ਼ ਯਹੋਵਾਹ ਹੀ ਉੱਚਾ ਖਲੋਤਾ ਹੋਵੇਗਾ।
ਯਸਈਆਹ 2:17
ਉਸ ਵੇਲੇ, ਲੋਕ ਗੁਮਾਨ ਕਰਨੋ ਹਟ ਜਾਣਗੇ। ਜਿਹੜੇ ਲੋਕ ਹੁਣ ਗੁਮਾਨੀ ਹਨ ਉਹ ਧਰਤੀ ਤੇ ਝੁਕ ਜਾਣਗੇ। ਅਤੇ ਓਸ ਵੇਲੇ ਸਿਰਫ਼ ਯਹੋਵਾਹ ਹੀ ਉੱਚਾ ਖਲੋਤਾ ਹੋਵੇਗਾ।
ਯਸਈਆਹ 10:12
ਮੇਰਾ ਪ੍ਰਭੂ ਉਨ੍ਹਾਂ ਗੱਲਾਂ ਨੂੰ ਪੂਰਾ ਕਰੇਗਾ ਜਿਸਦੀ ਯੋਜਨਾ ਉਸ ਨੇ ਯਰੂਸ਼ਲਮ ਅਤੇ ਸੀਯੋਨ ਪਰਬਤ ਲਈ ਬਣਾਈ ਸੀ। ਫ਼ੇਰ ਯਹੋਵਾਹ ਅੱਸ਼ੂਰ ਨੂੰ ਸਜ਼ਾ ਦੇਵੇਗਾ। ਅੱਸ਼ੂਰ ਦਾ ਰਾਜ ਬਹੁਤ ਗੁਮਾਨੀ ਹੈ। ਉਸ ਦੇ ਹਂਕਾਰ ਨੇ ਉਸ ਕੋਲੋਂ ਬਹੁਤ ਮੰਦੇ ਕੰਮ ਕਰਵਾਏ ਹਨ। ਇਸ ਲਈ ਪਰਮੇਸ਼ੁਰ ਉਸ ਨੂੰ ਸਜ਼ਾ ਦੇਵੇਗਾ।
ਯਸਈਆਹ 37:23
ਪਰ ਤੂੰ ਕਿਸਦੀ ਬੇਅਦਬੀ ਕੀਤੀ ਅਤੇ ਕਿਸਦਾ ਮਜ਼ਾਕ ਉਡਾਇਆ ਸੀ? ਤੂੰ ਕਿਸਦੇ ਖਿਲਾਫ਼ ਬੋਲਿਆ ਸੀ? ਤੂੰ ਇਸਰਾਏਲ ਦੇ ਪਵਿੱਤਰ ਪੁਰੱਖ ਦੇ ਵਿਰੁੱਧ ਸੀ! ਤੂੰ ਉਸ ਤੋਂ ਬਿਹਤਰ ਹੋਣ ਦਾ ਵਿਖਾਵਾ ਕੀਤਾ ਸੀ।
ਯਸਈਆਹ 37:29
ਹਾਂ, ਤੂੰ ਉਪਰਾਮ ਮੇਰੇ ਕੋਲੋਂ ਸੈਂ। ਮੈਂ ਤੇਰੀਆਂ ਬੇ-ਅਦਬ ਗੁਮਾਨੀ ਗੱਲਾਂ ਸੁਣੀਆਂ ਹਨ। ਇਸ ਲਈ ਮੈਂ ਤੇਰੇ ਨੱਕ ਵਿੱਚ ਨੱਬ ਪਾਵਾਂਗਾ। ਅਤੇ ਮੈਂ ਤੇਰੇ ਮੂੰਹ ਅੰਦਰ ਲਗਾਮ ਪਾਵਾਂਗਾ। ਤੇ ਫ਼ੇਰ ਮੈਂ ਤੈਨੂੰ ਭੁਆਟਣੀਆਂ ਦੇਵਾਂਗਾ ਤੇ ਤੈਨੂੰ ਓਸ ਰਾਹ ਵਾਪਸ ਭੇਜ ਦੇਵਾਂਗਾ।’”
ਅੱਯੂਬ 40:11
ਜੇ ਤੂੰ ਪਰਮੇਸ਼ੁਰ ਵਰਗਾ ਹੈਂ ਤਾਂ ਤੂੰ ਆਪਣਾ ਕ੍ਰੋਧ ਦਰਸਾ ਸੱਕਦਾ ਹੈ ਤੇ ਗੁਮਾਨੀ ਲੋਕਾਂ ਨੂੰ ਦੰਡ ਦੇ ਸੱਕਦਾ ਹੈ। ਤੂੰ ਉਨ੍ਹਾਂ ਗੁਮਾਨੀ ਲੋਕਾਂ ਨੂੰ, ਨਿਮਾਣੇ ਬਣਾ ਸੱਕਦਾ ਹੈਂ।