Psalm 95:10
ਮੈਂ ਚਾਲ੍ਹੀਆਂ ਸਾਲਾਂ ਤੱਕ ਉਨ੍ਹਾਂ ਨਾਲ ਸਬਰ ਨਾਲ ਰਿਹਾ। ਅਤੇ ਮੈਂ ਜਾਣਦਾ ਹਾਂ ਕਿ, ‘ਉਹ ਵਫ਼ਾਦਾਰ ਨਹੀਂ ਹਨ, ਕਿਉਂਕਿ ਉਨ੍ਹਾਂ ਲੋਕਾਂ ਨੇ ਮੇਰੀਆਂ ਸਿੱਖਿਆਵਾਂ ਉੱਤੇ ਚੱਲਣ ਤੋਂ ਇਨਕਾਰ ਕਰ ਦਿੱਤਾ।’
Psalm 95:10 in Other Translations
King James Version (KJV)
Forty years long was I grieved with this generation, and said, It is a people that do err in their heart, and they have not known my ways:
American Standard Version (ASV)
Forty years long was I grieved with `that' generation, And said, It is a people that do err in their heart, And they have not known my ways:
Bible in Basic English (BBE)
For forty years I was angry with this generation, and said, They are a people whose hearts are turned away from me, for they have no knowledge of my ways;
Darby English Bible (DBY)
Forty years was I grieved with the generation, and said, It is a people that do err in their heart, and they have not known my ways;
World English Bible (WEB)
Forty long years I was grieved with that generation, And said, "It is a people that errs in their heart. They have not known my ways."
Young's Literal Translation (YLT)
Forty years I am weary of the generation, And I say, `A people erring in heart -- they! And they have not known My ways:'
| Forty | אַרְבָּ֘עִ֤ים | ʾarbāʿîm | ar-BA-EEM |
| years | שָׁנָ֨ה׀ | šānâ | sha-NA |
| long was I grieved | אָ֘ק֤וּט | ʾāqûṭ | AH-KOOT |
| generation, this with | בְּד֗וֹר | bĕdôr | beh-DORE |
| and said, | וָאֹמַ֗ר | wāʾōmar | va-oh-MAHR |
| It | עַ֤ם | ʿam | am |
| people a is | תֹּעֵ֣י | tōʿê | toh-A |
| that do err | לֵבָ֣ב | lēbāb | lay-VAHV |
| in their heart, | הֵ֑ם | hēm | hame |
| they and | וְ֝הֵ֗ם | wĕhēm | VEH-HAME |
| have not | לֹא | lōʾ | loh |
| known | יָדְע֥וּ | yodʿû | yode-OO |
| my ways: | דְרָכָֽי׃ | dĕrākāy | deh-ra-HAI |
Cross Reference
ਇਬਰਾਨੀਆਂ 3:17
ਅਤੇ ਪਰਮੇਸ਼ੁਰ ਚਾਲੀ ਸਾਲ੍ਹਾਂ ਤੱਕ ਕਿਸ ਨਾਲ ਨਰਾਜ਼ ਸੀ? ਪਰਮੇਸ਼ੁਰ ਉਨ੍ਹਾਂ ਲੋਕਾਂ ਨਾਲ ਨਰਾਜ਼ ਸੀ ਜਿਨ੍ਹਾਂ ਨੇ ਪਾਪ ਕੀਤਾ। ਉਹ ਲੋਕ ਮਾਰੂਥਲ ਵਿੱਚ ਮਾਰੇ ਗਏ।
ਰਸੂਲਾਂ ਦੇ ਕਰਤੱਬ 7:36
ਉਹੀ ਹੈ ਜਿਸਨੇ ਉਨ੍ਹਾਂ ਨੂੰ ਮਿਸਰ ਤੋਂ ਬਾਹਰ ਕੱਢਿਆ ਸੀ। ਉਸ ਨੇ ਸ਼ਕਤੀਸ਼ਾਲੀ ਕਰਤੱਬ ਅਤੇ ਕਰਿਸ਼ਮੇ ਮਿਸਰ ਵਿੱਚ ਅਤੇ ਲਾਲ ਸਮੁੰਦਰ ਵਿੱਚ ਅਤੇ ਉਜਾੜ ਵਿੱਚ ਚਾਲ੍ਹੀ ਸਾਲ ਤੱਕ ਕੀਤੇ।
ਅਮਸਾਲ 1:22
“ਕਿੰਨਾ ਕੁ ਚਿਰ ਤੁਸੀਂ ਮੂਰਖ ਲੋਕੋ ਆਪਣੀ ਮੂਰਖਤਾ ਨੂੰ ਪਿਆਰ ਕਰਦੇ ਰਹੋਂਗੇ? ਤੁਸੀਂ ਮਖੌਲੀਏ ਕਿੰਨਾ ਕੁ ਚਿਰ ਹੋਰਨਾਂ ਦਾ ਮਖੌਲ ਉਡਾਉਂਗੇ? ਤੁਸੀਂ ਮੂਰੱਖੋ ਕਦੋਂ ਤੀਕ ਗਿਆਨ ਨੂੰ ਨਫ਼ਰਤ ਕਰੋਂਗੇ?
ਇਬਰਾਨੀਆਂ 3:9
ਚਾਲੀ ਸਾਲਾਂ ਤੱਕ ਮਾਰੂਥਲ ਵਿੱਚ ਤੁਹਾਡੇ ਲੋਕਾਂ ਨੇ ਉਹ ਗੱਲਾਂ ਦੇਖੀਆਂ ਜੋ ਮੈਂ ਕੀਤੀਆਂ ਸਨ। ਪਰ ਉਨ੍ਹਾਂ ਨੇ ਮੇਰੀ ਪਰੀਖਿਆ ਲਈ ਅਤੇ ਮੇਰੇ ਸਬਰ ਦਾ ਇਮਤਿਹਾਨ ਲਿਆ।
ਅਫ਼ਸੀਆਂ 4:30
ਪਵਿੱਤਰ ਆਤਮਾ ਨੂੰ ਉਦਾਸ ਨਾ ਬਣਾਓ। ਆਤਮਾ ਇਸ ਗੱਲ ਦਾ ਪ੍ਰਮਾਣ ਹੈ ਕਿ ਤੁਸੀਂ ਪਰਮੇਸ਼ੁਰ ਦੇ ਹੋ। ਪਰਮੇਸ਼ੁਰ ਨੇ ਇਹ ਆਤਮਾ ਤੁਹਾਨੂੰ ਇਹ ਦਰਸ਼ਾਉਣ ਲਈ ਦਿੱਤਾ ਸੀ ਕਿ ਪਰਮੇਸ਼ੁਰ ਤੁਹਾਨੂੰ ਢੁੱਕਵੇਂ ਸਮੇਂ ਆਜ਼ਾਦ ਕਰੇਗਾ।
ਰੋਮੀਆਂ 1:28
ਲੋਕਾਂ ਨੇ ਪਰਮੇਸ਼ੁਰ ਦੇ ਸੱਚੇ ਗਿਆਨ ਨੂੰ ਪਾਉਣਾ ਜ਼ਰੂਰੀ ਨਾ ਸਮਝਿਆ, ਤੇ ਪਰਮੇਸ਼ੁਰ ਨੇ ਉਨ੍ਹਾਂ ਨੂੰ ਉਨ੍ਹਾਂ ਦੀਆਂ ਨਿਕੰਮੀਆਂ ਸੋਚਾਂ ਤੇ ਛੱਡ ਦਿੱਤਾ। ਤਾਂ ਲੋਕ ਉਹ ਕੰਮ ਕਰਨ ਲੱਗ ਪਏ ਜਿਹੜੇ ਕਿ ਉਨ੍ਹਾਂ ਨੂੰ ਨਹੀਂ ਕਰਨੇ ਚਾਹੀਦੇ ਸਨ।
ਰਸੂਲਾਂ ਦੇ ਕਰਤੱਬ 13:18
ਤੇ ਉਜਾੜ ਦੇ ਚਾਲ੍ਹੀ ਵਰ੍ਹੇ ਪਰਮੇਸ਼ੁਰ ਨੇ ਉਨ੍ਹਾਂ ਨਾਲ ਬੜਾ ਧੀਰਜ ਵਰਤਿਆ।
ਯੂਹੰਨਾ 3:19
ਲੋਕਾਂ ਦਾ ਇਸ ਤੱਥ ਉੱਤੇ ਨਿਰਨਾ ਕੀਤਾ ਜਾਵੇਗਾ, ਚਾਨਣ ਸੰਸਾਰ ਵਿੱਚ ਆ ਚੁੱਕਿਆ ਹੈ, ਪਰ ਲੋਕਾਂ ਨੇ ਚਾਨਣ ਨੂੰ ਪਸੰਦ ਨਹੀਂ ਕੀਤਾ। ਉਹ ਸਿਰਫ਼ ਹਨੇਰਾ ਹੀ ਚਾਹੁੰਦੇ ਸਨ। ਕਿਉਂਕਿ ਜਿਹੜੀਆਂ ਗੱਲਾਂ ਉਨ੍ਹਾਂ ਨੇ ਕੀਤੀਆਂ ਉਹ ਭਰਿਸ਼ਟ ਸਨ।
ਯਰਮਿਆਹ 9:6
ਇੱਕ ਬੁਰੀ ਗੱਲ ਦੂਸਰੀ ਦੇ ਪਿੱਛੇ ਤੁਰੀ। ਅਤੇ ਝੂਠਾਂ ਦੇ ਪਿੱਛੇ ਝੂਠ ਤੁਰੇ। ਲੋਕਾਂ ਨੇ ਮੈਨੂੰ ਜਾਨਣ ਤੋਂ ਇਨਕਾਰ ਕੀਤਾ।” ਇਹ ਗੱਲਾਂ ਯਹੋਵਾਹ ਨੇ ਆਖੀਆਂ।
ਯਸਈਆਹ 63:17
ਯਹੋਵਾਹ ਜੀ, ਤੁਸੀਂ ਸਾਨੂੰ ਆਪਣੇ ਤੋਂ ਦੂਰ ਕਿਉਂ ਧੱਕ ਰਹੇ ਹੋਂ? ਸਾਡੇ ਲਈ ਤੁਹਾਡੇ ਪੈਰੋਕਾਰ ਬਣਨ ਨੂੰ ਮੁਸ਼ਕਿਲ ਕਿਉਂ ਬਣਾ ਰਹੇ ਹੋ? ਯਹੋਵਾਹ ਜੀ, ਸਾਡੇ ਵੱਲ ਪਰਤ ਆਓ! ਅਸੀਂ ਤੁਹਾਡੇ ਸੇਵਕ ਹਾਂ। ਸਾਡੇ ਵੱਲ ਆ ਜਾਓ ਅਤੇ ਸਾਡੇ ਸਹਾਇਤਾ ਕਰੋ! ਤੁਹਾਡੇ ਪਰਿਵਾਰ ਹੀ ਸਾਡੇ ਨੇ।
ਅਮਸਾਲ 1:7
ਯਹੋਵਾਹ ਤੋਂ ਡਰਨਾ ਗਿਆਨ ਦੀ ਸ਼ੁਰੂਆਤ ਹੈ। ਪਰ ਬੁਰੇ ਬੰਦੇ ਅਨੁਸ਼ਾਸਨ ਅਤੇ ਸਿਆਣਪ ਨੂੰ ਨਫ਼ਰਤ ਕਰਦੇ ਹਨ।
ਅਸਤਸਨਾ 2:14
ਇਹ ਗੱਲ ਉਸ ਸਮੇਂ ਤੋਂ 38 ਵਰ੍ਹੇ ਮਗਰੋਂ ਦੀ ਹੈ ਜਦੋਂ ਅਸੀਂ ਕਾਦੇਸ਼ ਬਰਨੇਆ ਨੂੰ ਛੱਡ ਕੇ ਜ਼ਾਰਦ ਵਾਦੀ ਨੂੰ ਪਾਰ ਕੀਤਾ ਸੀ। ਸਾਡੇ ਡੇਰੇ ਦੇ ਉਸ ਪੀੜੀ ਦੇ ਸਾਰੇ ਹੀ ਲੜਨ ਵਾਲੇ ਬੰਦੇ ਮਰ ਚੁੱਕੇ ਸਨ। ਯਹੋਵਾਹ ਨੇ ਸੌਂਹ ਚੁੱਕੀ ਸੀ ਕਿ ਇਹ ਗੱਲ ਵਾਪਰੇਗੀ।
ਅਸਤਸਨਾ 1:3
ਇੱਥੇ ਪਹੁੰਚਣ ਨੂੰ ਇਸਰਾਏਲ ਦੇ ਲੋਕਾਂ ਨੂੰ ਮਿਸਰ ਨੂੰ ਛੱਡਣ ਤੋਂ ਬਾਦ 40 ਸਾਲ ਲੱਗੇ। 40ਵੇਂ ਸਾਲ ਦੇ 11ਵੇਂ ਮਹੀਨੇ ਦੇ ਪਹਿਲੇ ਦਿਨ ਨੂੰ ਮੂਸਾ ਨੇ ਲੋਕਾਂ ਨਾਲ ਗੱਲ ਕੀਤੀ ਅਤੇ ਉਹ ਸਾਰੀਆਂ ਗੱਲਾਂ ਆਖੀਆਂ ਜਿਨ੍ਹਾਂ ਦਾ ਯਹੋਵਾਹ ਨੇ ਉਸ ਨੂੰ ਆਖਣ ਦਾ ਹੁਕਮ ਦਿੱਤਾ ਸੀ।
ਗਿਣਤੀ 32:13
“ਯਹੋਵਾਹ ਇਸਰਾਏਲ ਦੇ ਲੋਕਾਂ ਨਾਲ ਬਹੁਤ ਨਾਰਾਜ਼ ਸੀ। ਇਸ ਲਈ ਯਹੋਵਾਹ ਨੇ ਲੋਕਾਂ ਨੂੰ 40 ਵਰ੍ਹੇ ਤੀਕ ਮਾਰੂਥਲ ਵਿੱਚ ਰਹਿਣ ਲਈ ਮਜ਼ਬੂਰ ਕੀਤਾ, ਜਦੋਂ ਤੱਕ ਕਿ ਉਹ ਸਾਰੇ ਲੋਕ ਮਰ ਨਹੀਂ ਗਏ ਜਿਨ੍ਹਾਂ ਨੇ ਯਹੋਵਾਹ ਦੇ ਖਿਲਾਫ਼ ਪਾਪ ਕੀਤਾ ਸੀ।
ਗਿਣਤੀ 14:33
“‘ਤੁਹਾਡੇ ਬੱਚੇ ਇਸ ਮਾਰੂਥਲ ਵਿੱਚ 40 ਸਾਲਾਂ ਤੀਕ ਅਯਾਲੀ ਰਹਿਣਗੇ। ਉਹ ਇਸ ਵਾਸਤੇ ਦੁੱਖ ਝੱਲਣਗੇ ਕਿਉਂਕਿ ਤੁਸੀਂ ਮੇਰੇ ਨਾਲ ਵਫ਼ਾ ਨਹੀਂ ਕੀਤੀ। ਉਨ੍ਹਾਂ ਨੂੰ ਉਦੋਂ ਤੱਕ ਦੁੱਖ ਝੱਲਣਾ ਪਵੇਗਾ ਜਦੋਂ ਤੀਕ ਕਿ ਤੁਸੀਂ ਸਾਰੇ ਮਾਰੂਥਲ ਵਿੱਚ ਮਰਕੇ ਦਫ਼ਨ ਨਹੀਂ ਹੋ ਜਾਂਦੇ।
ਪੈਦਾਇਸ਼ 6:6
ਯਹੋਵਾਹ ਨੂੰ ਬਹੁਤ ਅਫ਼ਸੋਸ ਹੋਇਆ ਕਿ ਉਸ ਨੇ ਧਰਤੀ ਉੱਤੇ ਲੋਕਾਂ ਦੀ ਸਾਜਨਾ ਕੀਤੀ ਸੀ। ਇਸ ਨਾਲ ਯਹੋਵਾਹ ਦੇ ਦਿਲ ਅੰਦਰ ਬਹੁਤ ਉਦਾਸੀ ਭਰ ਗਈ।