Psalm 97:11
ਨੇਕ ਲੋਕਾਂ ਉੱਤੇ ਰੌਸ਼ਨੀ ਅਤੇ ਖੁਸ਼ੀ ਚਮਕਦੀ ਹੈ।
Psalm 97:11 in Other Translations
King James Version (KJV)
Light is sown for the righteous, and gladness for the upright in heart.
American Standard Version (ASV)
Light is sown for the righteous, And gladness for the upright in heart.
Bible in Basic English (BBE)
Light is shining on the lovers of righteousness, and for the upright in heart there is joy.
Darby English Bible (DBY)
Light is sown for the righteous, and joy for the upright in heart.
World English Bible (WEB)
Light is sown for the righteous, And gladness for the upright in heart.
Young's Literal Translation (YLT)
Light `is' sown for the righteous, And for the upright of heart -- joy.
| Light | א֭וֹר | ʾôr | ore |
| is sown | זָרֻ֣עַ | zāruaʿ | za-ROO-ah |
| for the righteous, | לַצַּדִּ֑יק | laṣṣaddîq | la-tsa-DEEK |
| gladness and | וּֽלְיִשְׁרֵי | ûlĕyišrê | OO-leh-yeesh-ray |
| for the upright | לֵ֥ב | lēb | lave |
| in heart. | שִׂמְחָֽה׃ | śimḥâ | seem-HA |
Cross Reference
ਅਮਸਾਲ 4:18
ਪਰ ਧਰਮੀ ਲੋਕਾਂ ਦਾ ਰਾਹ ਪ੍ਰਭਾਤ ਦੀ ਰੋਸ਼ਨੀ ਵਰਗਾ ਹੈ ਜਿਹੜੀ ਪੂਰਾ ਦਿਨ ਚੜ੍ਹ੍ਹਨ ਤੀਕ ਉਜਵਲ ਹੁੰਦੀ ਜਾਂਦੀ ਹੈ।
ਜ਼ਬੂਰ 112:4
ਚੰਗੇ ਲੋਕਾਂ ਲਈ, ਪਰਮੇਸ਼ੁਰ ਹਨੇਰੇ ਵਿੱਚ ਚਮਕਦੀ ਹੋਈ ਰੌਸ਼ਨੀ ਵਾਂਗ ਹੈ। ਪਰਮੇਸ਼ੁਰ ਸ਼ੁਭ, ਮਿਹਰਬਾਨ ਅਤੇ ਦਿਆਲੂ ਹੈ।
ਅੱਯੂਬ 22:28
ਜੇ ਤੂੰ ਕੁਝ ਕਰਨ ਦਾ ਨਿਆਂ ਕਰੇਂਗਾ ਇਹ ਸਫ਼ਲ ਹੋਵੇਗਾ। ਤੇ ਸੱਚਮੁੱਚ ਤੇਰਾ ਭਵਿੱਖ ਰੌਸ਼ਨ ਹੋਵੇਗਾ।
ਗਲਾਤੀਆਂ 6:8
ਜੇ ਇੱਕ ਵਿਅਕਤੀ ਆਪਣੇ ਪਾਪੀ ਆਪੇ ਨੂੰ ਸੰਤੁਸ਼ਟ ਕਰਨ ਲਈ ਬੀਜ ਬੀਜਦਾ ਹੈ, ਉਸਦਾ ਪਾਪੀ ਆਪਾ ਉਸ ਲਈ ਤਬਾਹੀ ਲਿਆਏਗਾ। ਪਰ ਜੇ ਕੋਈ ਵਿਅਕਤੀ ਆਪਣੀ ਆਤਮਾ ਨੂੰ ਪ੍ਰਸੰਨ ਕਰਨ ਲਈ ਬੀਜਦਾ ਹੈ ਤਾਂ ਉਹ ਆਪਣੀ ਆਤਮਾ ਪਾਸੋਂ ਸਦੀਪਕ ਜੀਵਨ ਪ੍ਰਾਪਤ ਕਰੇਗਾ।
ਯਸਈਆਹ 60:1
ਪਰਮੇਸ਼ੁਰ ਆ ਰਿਹਾ ਹੈ “ਹੇ ਯਰੂਸ਼ਲਮ, ਮੇਰੇ ਨੂਰ, ਉੱਠ। ਤੁਹਾਡਾ ਨੂਰ (ਯਹੋਵਾਹ) ਆ ਰਿਹਾ ਹੈ। ਯਹੋਵਾਹ ਦਾ ਪਰਤਾਪ ਤੁਹਾਡੇ ਉੱਤੇ ਚਮਕੇਗਾ।
ਜ਼ਬੂਰ 126:5
ਕੋਈ ਬੰਦਾ, ਜਦੋਂ ਉਹ ਬੀਜ ਬੀਜਦਾ ਹੈ ਉਦਾਸ ਹੋ ਸੱਕਦਾ ਹੈ। ਪਰ ਉਹ ਉਦੋਂ ਖੁਸ਼ ਹੋਵੇਗਾ ਜਦੋਂ ਉਹ ਫ਼ਸਲਾ ਨੂੰ ਕੱਟੇਗਾ।
ਜ਼ਬੂਰ 18:28
ਯਹੋਵਾਹ, ਤੁਸੀਂ ਮੇਰਾ ਦੀਵਾ ਰੌਸ਼ਨ ਕਰੋ। ਮੇਰਾ ਪਰਮੇਸ਼ੁਰ, ਮੇਰੇ ਚਾਰ-ਚੁਫ਼ੇਰੇ ਫ਼ੈਲੇ ਅੰਧਕਾਰ ਨੂੰ ਰੌਸ਼ਨ ਕਰਦਾ ਹੈ।
ਆ ਸਤਰ 8:16
ਇਹ ਦਿਨ ਯਹੂਦੀਆਂ ਲਈ ਖਾਸ ਖੁਸ਼ੀ ਦਾ ਦਿਨ ਸੀ। ਇਹ ਉਨ੍ਹਾਂ ਲਈ ਬਹੁਤ ਖੁਸ਼ੀਆਂ ਤੇ ਭਾਗਾਂ ਭਰਿਆਂ ਦਿਨ ਸੀ।
ਪਰਕਾਸ਼ ਦੀ ਪੋਥੀ 22:5
ਉੱਥੇ ਕਦੇ ਵੀ ਫ਼ੇਰ ਰਾਤ ਨਹੀਂ ਪਵੇਗੀ। ਲੋਕਾਂ ਨੂੰ ਕਿਸੇ ਦੀਵੇ ਦੀ ਰੌਸ਼ਨੀ ਜਾਂ ਸੂਰਜ ਦੀ ਰੌਸ਼ਨੀ ਦੀ ਲੋੜ ਨਹੀਂ ਪਵੇਗੀ। ਪ੍ਰਭੂ ਪਰਮੇਸ਼ੁਰ ਉਨ੍ਹਾਂ ਨੂੰ ਰੌਸ਼ਨੀ ਦੇਵੇਗਾ। ਅਤੇ ਉਹ ਰਾਜਿਆਂ ਵਾਂਗ ਸਦਾ ਰਾਜ ਕਰਨਗੇ।
ਪਰਕਾਸ਼ ਦੀ ਪੋਥੀ 21:23
ਸ਼ਹਿਰ ਨੂੰ ਸੂਰਜ ਜਾਂ ਚੰਨ ਦੀ ਚਮਕ ਦੀ ਲੋੜ ਨਹੀਂ ਸੀ। ਪਰਮੇਸ਼ੁਰ ਦੀ ਸ਼ਾਨ ਹੀ ਸ਼ਹਿਰ ਨੂੰ ਰੌਸ਼ਨੀ ਪ੍ਰਦਾਨ ਕਰਦੀ ਹੈ। ਲੇਲਾ (ਯਿਸੂ) ਸ਼ਹਿਰ ਦਾ ਦੀਪਕ ਹੈ।
ਯਾਕੂਬ 5:7
ਸਬਰ ਵਾਲੇ ਬਣੋ ਭਰਾਵੋ ਅਤੇ ਭੈਣੋ ਸਬਰ ਵਾਲੇ ਬਣੋ; ਪ੍ਰਭੂ ਆਵੇਗਾ। ਇਸ ਲਈ ਉਸ ਸਮੇਂ ਤੱਕ ਸਬਰ ਕਰੋ। ਕਿਸਾਨ ਸਬਰ ਵਾਲੇ ਹਨ। ਕਿਸਾਨ ਆਪਣੀ ਮੁੱਲਵਾਨ ਫ਼ਸਲ ਦਾ ਭੋਂ ਵਿੱਚੋਂ ਉੱਗਣ ਦਾ ਇੰਤਜ਼ਾਰ ਕਰਦਾ ਹੈ। ਕਿਸਾਨ ਸਬਰ ਨਾਲ ਆਪਣੀ ਫ਼ਸਲ ਉੱਤੇ ਪਹਿਲਾ ਅਤੇ ਆਖਰੀ ਮੀਂਹ ਪੈਣ ਦੀ ਉਡੀਕ ਕਰਦਾ ਹੈ।
ਯੂਹੰਨਾ 12:46
ਮੈਂ ਚਾਨਣ ਹਾਂ ਅਤੇ ਮੈਂ ਇਸ ਦੁਨੀਆਂ ਉੱਤੇ ਆਇਆ ਤਾਂ ਜੋ ਉਹ ਵਿਅਕਤੀ ਜਿਹੜਾ ਮੇਰੇ ਵਿੱਚ ਨਿਹਚਾ ਰੱਖਦਾ, ਹਨੇਰੇ ਵਿੱਚ ਨਾ ਰਹੇ।
ਮੀਕਾਹ 7:9
ਯਹੋਵਾਹ ਦਾ ਖਿਮਾ ਕਰਨਾ ਮੈਂ ਯਹੋਵਾਹ ਨਾਲ ਧਰੋਹ ਕਮਾਇਆ ਇਸ ਲਈ ਉਸ ਮੇਰੇ ਤੇ ਕਰੋਧ ਕੀਤਾ। ਪਰ ਉਹ ਮੇਰਾ ਮੁਕੱਦਮਾ ਅਦਾਲਤ ਵਿੱਚ ਮੇਰੇ ਲਈ ਲੜੇਗਾ ਅਤੇ ਜੋ ਮੇਰੇ ਲਈ ਠੀਕ ਹੋਵੇਗਾ, ਉਹੀ ਕਰੇਗਾ। ਫ਼ਿਰ ਉਹ ਮੈਨੂੰ ਹਨੇਰੇ ਚੋ ਕੱਢ ਲਵੇਗਾ ਅਤੇ ਮੈਂ ਮੁੜ ਰੋਸ਼ਨੀ ਵੇਖ ਸੱਕਾਂਗਾ।
ਯਸਈਆਹ 62:1
ਨਵਾਂ ਯਰੂਸ਼ਲਮ: ਨੇਕੀ ਨਾਲ ਭਰਪੂਰ ਨਗਰੀ “ਮੈਂ ਸੀਯੋਨ ਨੂੰ ਪਿਆਰ ਕਰਦਾ ਹਾਂ, ਇਸ ਲਈ ਮੈਂ ਸਦਾ ਉਸ ਦੇ ਪੱਖ ਵਿੱਚ ਬੋਲਦਾ ਰਹਾਂਗਾ। ਮੈਂ ਸੀਯੋਨ ਨੂੰ ਪਿਆਰ ਕਰਦਾ ਹਾਂ, ਇਸ ਲਈ ਮੈਂ ਬੋਲਣੋ ਨਹੀਂ ਹਟਾਂਗਾ। ਮੈਂ ਉਦੋਂ ਤੀਕ ਬੋਲਦਾ ਰਹਾਂਗਾ ਜਦੋਂ ਤੱਕ ਕਿ ਨੇਕੀ ਤੇਜ਼ ਰੌਸ਼ਨੀ ਵਾਂਗ ਨਾ ਚਮਕ ਪਵੇ। ਮੈਂ ਉਦੋਂ ਤੀਕ ਬੋਲਦਾ ਰਹਾਂਗਾ ਜਦੋਂ ਤੀਕ ਕਿ ਮੁਕਤੀ ਲਾਟ ਵਾਂਗ ਬਲ ਨਹੀਂ ਪੈਂਦੀ।