Psalm 97:6
ਹੇ ਸਵਰਗਾ, ਉਸਦੀ ਚੰਗਿਆਈ ਬਾਰੇ ਦੱਸ। ਹਰ ਆਦਮੀ ਨੂੰ ਪਰਮੇਸ਼ੁਰ ਦੀ ਮਹਿਮਾ ਵੇਖਣ ਦਿਉ।
Psalm 97:6 in Other Translations
King James Version (KJV)
The heavens declare his righteousness, and all the people see his glory.
American Standard Version (ASV)
The heavens declare his righteousness, And all the peoples have seen his glory.
Bible in Basic English (BBE)
The heavens gave out the news of his righteousness, and all the people saw his glory.
Darby English Bible (DBY)
The heavens declare his righteousness, and all the peoples see his glory.
World English Bible (WEB)
The heavens declare his righteousness. All the peoples have seen his glory.
Young's Literal Translation (YLT)
The heavens declared His righteousness, And all the peoples have seen His honour.
| The heavens | הִגִּ֣ידוּ | higgîdû | hee-ɡEE-doo |
| declare | הַשָּׁמַ֣יִם | haššāmayim | ha-sha-MA-yeem |
| his righteousness, | צִדְק֑וֹ | ṣidqô | tseed-KOH |
| all and | וְרָא֖וּ | wĕrāʾû | veh-ra-OO |
| the people | כָל | kāl | hahl |
| see | הָעַמִּ֣ים | hāʿammîm | ha-ah-MEEM |
| his glory. | כְּבוֹדֽוֹ׃ | kĕbôdô | keh-voh-DOH |
Cross Reference
ਜ਼ਬੂਰ 50:6
ਪਰਮੇਸ਼ੁਰ ਨਿਰੰਕਾਰ ਹੈ, ਅਤੇ ਅਕਾਸ਼ ਉਸਦੀ ਨੇਕੀ ਬਾਰੇ ਦੱਸਦਾ ਹੈ।
ਜ਼ਬੂਰ 19:1
ਨਿਰਦੇਸ਼ਕ ਲਈ: ਦਾਊਦ ਦਾ ਇੱਕ ਗੀਤ। ਸਵਰਗ ਪਰਮੇਸ਼ੁਰ ਦੀ ਮਹਿਮਾ ਬਾਰੇ ਗੱਲਾਂ ਕਰਦੇ ਹਨ। ਅਕਾਸ਼ ਉਨ੍ਹਾਂ ਚੰਗਿਆਂ ਚੀਜ਼ਾਂ ਬਾਰੇ ਦੱਸਦੇ ਹਨ ਜਿਹੜੀਆਂ ਪਰਮੇਸ਼ੁਰ ਦੇ ਹੱਥੀਂ ਸਾਜੀਆਂ ਗਈਆਂ ਹਨ।
ਯਸਈਆਹ 6:3
ਹਰ ਦੂਤ ਹੋਰਾਂ ਦੂਤਾਂ ਨੂੰ ਬੁਲਾ ਰਿਹਾ ਸੀ। ਦੂਤਾਂ ਨੇ ਆਖਿਆ, “ਪਵਿੱਤਰ, ਪਵਿੱਤਰ, ਪਵਿੱਤਰ ਸਰਬ ਸ਼ਕਤੀਮਾਨ ਯਹੋਵਾਹ ਬਹੁਤ ਪਵਿੱਤਰ ਹੈ। ਉਸਦਾ ਪਰਤਾਪ ਸਾਰੀ ਧਰਤੀ ਉੱਤੇ ਫ਼ੈਲਿਆ ਹੋਇਆ ਹੈ।” ਦੂਤਾਂ ਦੀਆਂ ਆਵਾਜ਼ਾਂ ਬਹੁਤ ਉੱਚੀਆਂ ਸਨ।
ਪਰਕਾਸ਼ ਦੀ ਪੋਥੀ 19:2
ਨਿਆਂ ਉਸ ਦੇ ਹਨ ਸੱਚੇ ਤੇ ਸਹੀ। ਸਾਡੇ ਪਰਮੇਸ਼ੁਰ ਨੇ ਉਸ ਮਹਾਨ ਵੇਸ਼ਵਾ ਨੂੰ ਸਜ਼ਾ ਦਿੱਤੀ ਜਿਸਨੇ ਆਪਣੇ ਜਿਨਸੀ ਪਾਪਾਂ ਨਾਲ ਧਰਤੀ ਨੂੰ ਪਲੀਤ ਕਰ ਦਿੱਤਾ। ਪਰਮੇਸ਼ੁਰ ਨੇ ਵੇਸ਼ਵਾ ਨੂੰ ਦੰਡ ਦੇਕੇ ਆਪਣੇ ਸੇਵਕਾਂ ਦੀ ਮੌਤ ਦਾ ਬਦਲਾ ਲੈ ਲਿਆ।”
ਮੱਤੀ 6:9
ਇਸ ਲਈ ਤੁਸੀਂ ਜਦ ਵੀ ਪ੍ਰਾਰਥਨਾ ਕਰੋ ਇਸ ਤਰੀਕੇ ਨਾਲ ਕਰੋ: ‘ਸੁਰਗ ਵਿੱਚ, ਸਾਡੇ ਪਿਤਾ ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਤੇਰਾ ਨਾਂ ਪਵਿੱਤਰ ਮੰਨਿਆ ਜਾਵੇ।
ਹਬਕੋਕ 2:14
ਤਦ ਹਰ ਜਗ੍ਹਾ ਲੋਕਾਂ ਨੂੰ ਯਹੋਵਾਹ ਦੇ ਪਰਤਾਪ ਬਾਰੇ ਖਬਰ ਪਹੁੰਚੇਗੀ। ਇਹ ਖਬਰ ਸਮੁੰਦਰ ਦੇ ਪਾਣੀ ਵਾਂਗ ਫ਼ੈਲੇਗੀ।
ਯਸਈਆਹ 66:18
“ਕਿਉਂ ਕਿ ਮੈਂ ਉਨ੍ਹਾਂ ਦੀਆਂ ਸੋਚਾਂ ਅਤੇ ਕਰਨੀਆਂ ਨੂੰ ਜਾਣਦਾ ਹਾਂ। ਮੈਂ ਉਨ੍ਹਾਂ ਨੂੰ ਸਜ਼ਾ ਦੇਣ ਲਈ ਆ ਰਿਹਾ ਹਾਂ। ਮੈਂ ਸਮੂਹ ਲੋਕਾਂ ਅਤੇ ਸਮੂਹ ਕੌਮਾਂ ਨੂੰ ਇਕੱਠਿਆਂ ਕਰਾਂਗਾ। ਉਹ ਆਉਣਗੇ ਅਤੇ ਮੇਰੀ ਮਹਿਮਾ ਨੂੰ ਦੇਖਣਗੇ।
ਯਸਈਆਹ 60:2
ਹੁਣ ਹਨੇਰੇ ਨੇ ਧਰਤੀ ਨੂੰ ਕਜਿਆ ਅਤੇ ਲੋਕ ਅੰਧਕਾਰ ਅੰਦਰ ਨੇ। ਪਰ ਯਹੋਵਾਹ ਤੁਹਾਡੇ ਉੱਤੇ ਚਮਕੇਗਾ, ਅਤੇ ਉਸਦਾ ਪਰਤਾਪ ਤੁਹਾਡੇ ਉੱਤੇ ਦਿਖਾਈ ਦੇਵੇਗਾ।
ਯਸਈਆਹ 45:6
ਮੈਂ ਇਹ ਗੱਲਾਂ ਇਸ ਲਈ ਕਰ ਰਿਹਾ ਹਾਂ ਤਾਂ ਜੋ ਸਾਰੇ ਲੋਕ ਜਾਣ ਲੈਣ ਕਿ ਮੈਂ ਹੀ ਇੱਕੋ ਇੱਕ ਪਰਮੇਸ਼ੁਰ ਹਾਂ। ਪੂਰਬ ਤੋਂ ਪੱਛਮ ਤੱਕ ਲੋਕ ਜਾਣ ਲੈਣਗੇ ਕਿ ਮੈਂ ਹੀ ਯਹੋਵਾਹ ਹਾਂ, ਅਤੇ ਇੱਥੇ ਹੋਰ ਕੋਈ ਪਰਮੇਸ਼ੁਰ ਨਹੀਂ ਹੈ।
ਯਸਈਆਹ 40:5
ਫ਼ੇਰ, ਸਾਡੇ ਯਹੋਵਾਹ ਦਾ ਪਰਤਾਪ ਪ੍ਰਗਟ ਹੋਵੇਗਾ। ਤੇ ਸਾਰੇ ਲੋਕ ਇਕੱਠੇ ਹੀ ਯਹੋਵਾਹ ਦੇ ਪਰਤਾਪ ਨੂੰ ਦੇਖਣਗੇ। ਹਾਂ, ਯਹੋਵਾਹ ਨੇ ਖੁਦ ਇਹ ਗੱਲਾਂ ਆਖੀਆਂ ਨੇ।”
ਯਸਈਆਹ 1:2
ਪਰਮੇਸ਼ੁਰ ਦਾ ਆਪਣੇ ਲੋਕਾਂ ਦੇ ਖਿਲਾਫ਼ ਰੋਸ ਹੇ ਅਕਾਸ਼ ਤੇ ਧਰਤੀ, ਯਹੋਵਾਹ ਦੀ ਗੱਲ ਧਿਆਨ ਨਾਲ ਸੁਣੋ! ਯਹੋਵਾਹ ਆਖਦਾ ਹੈ, “ਮੈਂ ਆਪਣੇ ਬੱਚਿਆਂ ਨੂੰ ਪਾਲਿਆ ਮੈਂ ਉਨ੍ਹਾਂ ਦੀ ਵੱਧਣ ਫ਼ੁੱਲਣ ਵਿੱਚ ਸਹਾਇਤਾ ਕੀਤੀ। ਪਰ ਮੇਰੇ ਬੱਚੇ ਮੇਰੇ ਹੀ ਖਿਲਾਫ਼ ਹੋ ਗਏ।
ਜ਼ਬੂਰ 98:3
ਉਸ ਦੇ ਚੇਲਿਆਂ ਨੇ ਪਰਮੇਸ਼ੁਰ ਦੀ ਇਸਰਾਏਲ ਦੇ ਲੋਕਾਂ ਲਈ ਵਫ਼ਾਦਾਰੀ ਨੂੰ ਯਾਦ ਕੀਤਾ। ਦੂਰ-ਦੁਰਾਡੇ ਦੇ ਦੇਸ਼ਾਂ ਨੇ ਸਾਡੇ ਪਰਮੇਸ਼ੁਰ ਦੀ ਰੱਖਿਆ ਕਰਨ ਦੀ ਸ਼ਕਤੀ ਦੇਖੀ।
ਜ਼ਬੂਰ 89:5
ਯਹੋਵਾਹ, ਤੁਸੀਂ ਚਮਤਕਾਰ ਕਰਦੇ ਹੋਂ। ਇਸ ਵਾਸਤੇ ਸਵਰਗ ਤੁਹਾਡੀ ਉਸਤਤਿ ਕਰਦੇ ਹਨ। ਲੋਕ ਤੁਹਾਡੇ ਉੱਤੇ ਨਿਰਭਰ ਕਰ ਸੱਕਦੇ ਹਨ। ਪਵਿੱਤਰ ਲੋਕਾਂ ਦੀ ਸੰਗਤ ਇਸ ਬਾਰੇ ਗਾਉਂਦੀ ਹੈ।
ਜ਼ਬੂਰ 89:2
ਯਹੋਵਾਹ, ਮੈਨੂੰ ਸੱਚਮੁੱਚ ਵਿਸ਼ਵਾਸ ਹੈ, “ਤੁਹਾਡਾ ਪਿਆਰ ਸਦੀਵੀ ਹੈ। ਤੁਹਾਡੀ ਵਫ਼ਾਦਾਰੀ ਨਿਰੰਤਰ ਅਕਾਸ਼ਾਂ ਵਾਂਗ ਰਹਿੰਦੀ ਹੈ।”
ਜ਼ਬੂਰ 67:4
ਸਾਰੀਆਂ ਕੌਮਾਂ ਆਨੰਦ ਮਨਾਉਣ ਅਤੇ ਖੁਸ਼ ਹੋਣ। ਕਿਉਂਕਿ ਤੁਸੀਂ ਲੋਕਾਂ ਦਾ ਨਿਆਂ ਬੇਲਾਗ ਕਰਦੇ ਹੋਂ। ਤੁਸੀਂ ਸਾਰੀਆਂ ਕੌਮਾਂ ਉੱਤੇ ਸ਼ਾਸਨ ਕਰਦੇ ਹੋਂ।
ਜ਼ਬੂਰ 36:5
ਯਹੋਵਾਹ, ਤੁਹਾਡਾ ਸੱਚਾ ਪਿਆਰ ਆਕਾਸ਼ ਨਾਲੋਂ ਉੱਚੇਰਾ ਹੈ। ਤੁਹਾਡੀ ਵਫ਼ਾਦਾਰੀ ਬੱਦਲਾਂ ਤੋਂ ਉਚੇਰੀ ਹੈ।
੨ ਸਮੋਈਲ 22:47
ਯਹੋਵਾਹ ਜਿਉਂਦਾ ਹੈ ਤੇ ਉਹ ਮੇਰੀ ਚੱਟਾਨ ਹੈ। ਮੈਂ ਪਰਮੇਸ਼ੁਰ ਦੀ ਉਸਤਤ ਕਰਦਾ ਹਾਂ। ਉਹ ਚੱਟਾਨ ਹੈ ਜੋ ਮੈਨੂੰ ਬਚਾਉਂਦੀ ਹੈ।
ਗਿਣਤੀ 14:21
ਪਰ ਮੈਂ ਤੈਨੂੰ ਸੱਚ ਦੱਸਦਾ ਹਾਂ, ਯਹੋਵਾਹ ਦਾ ਪਰਤਾਪ ਧਰਤੀ ਨੂੰ ਭਰ ਦੇਵੇਗਾ।