Psalm 99:6
ਮੂਸਾ ਅਤੇ ਹਾਰੂਨ ਉਸ ਦੇ ਕੁਝ ਜਾਜਕ ਸਨ। ਅਤੇ ਸਮੂਏਲ ਉਨ੍ਹਾਂ ਵਿੱਚੋਂ ਇੱਕ ਸੀ ਜਿਸਨੇ ਪਰਮੇਸ਼ੁਰ ਦੇ ਨਾਮ ਤੇ ਪੁਕਾਰਿਆ ਸੀ। ਉਨ੍ਹਾਂ ਨੇ ਯਹੋਵਾਹ ਨੂੰ ਪ੍ਰਾਰਥਨਾ ਕੀਤੀ ਅਤੇ ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ।
Psalm 99:6 in Other Translations
King James Version (KJV)
Moses and Aaron among his priests, and Samuel among them that call upon his name; they called upon the LORD, and he answered them.
American Standard Version (ASV)
Moses and Aaron among his priests, And Samuel among them that call upon his name; They called upon Jehovah, and he answered them.
Bible in Basic English (BBE)
Moses and Aaron among his priests, and Samuel among those who gave honour to his name; they made prayers to the Lord, and he gave answers to them.
Darby English Bible (DBY)
Moses and Aaron among his priests, and Samuel among them that call upon his name: they called unto Jehovah, and *he* answered them.
World English Bible (WEB)
Moses and Aaron were among his priests, Samuel among those who call on his name; They called on Yahweh, and he answered them.
Young's Literal Translation (YLT)
Moses and Aaron among His priests, And Samuel among those proclaiming His name. They are calling unto Jehovah, And He doth answer them.
| Moses | מֹ֘שֶׁ֤ה | mōše | MOH-SHEH |
| and Aaron | וְאַהֲרֹ֨ן׀ | wĕʾahărōn | veh-ah-huh-RONE |
| priests, his among | בְּֽכֹהֲנָ֗יו | bĕkōhănāyw | beh-hoh-huh-NAV |
| and Samuel | וּ֭שְׁמוּאֵל | ûšĕmûʾēl | OO-sheh-moo-ale |
| upon call that them among | בְּקֹרְאֵ֣י | bĕqōrĕʾê | beh-koh-reh-A |
| his name; | שְׁמ֑וֹ | šĕmô | sheh-MOH |
| they called | קֹרִ֥אים | qōriym | koh-REE-m |
| upon | אֶל | ʾel | el |
| the Lord, | יְ֝הוָ֗ה | yĕhwâ | YEH-VA |
| and he | וְה֣וּא | wĕhûʾ | veh-HOO |
| answered | יַעֲנֵֽם׃ | yaʿănēm | ya-uh-NAME |
Cross Reference
ਯਰਮਿਆਹ 15:1
ਯਹੋਵਾਹ ਨੇ ਮੈਨੂੰ ਆਖਿਆ, “ਯਿਰਮਿਯਾਹ, ਯਹੂਦਾਹ ਦੇ ਲੋਕਾਂ ਲਈ ਪ੍ਰਾਰਥਨਾ ਕਰਨ ਵਾਸਤੇ ਭਾਵੇਂ ਮੂਸਾ ਅਤੇ ਸਮੂਏਲ ਵੀ ਇੱਥੇ ਹੋਣ, ਮੈਨੂੰ ਇਨ੍ਹਾਂ ਲੋਕਾਂ ਉੱਤੇ ਕੋਈ ਅਫ਼ਸੋਸ ਨਹੀਂ ਹੋਵੇਗਾ। ਯਹੂਦਾਹ ਦੇ ਲੋਕਾਂ ਨੂੰ ਮੇਰੇ ਕੋਲੋਂ ਦੂਰ ਭੇਜ ਦੇ। ਉਨ੍ਹਾਂ ਨੂੰ ਚੱਲੇ ਜਾਣ ਲਈ ਆਖਦੇ।
ਖ਼ਰੋਜ 24:6
ਮੂਸਾ ਨੇ ਇਨ੍ਹਾਂ ਜਾਨਵਰਾਂ ਦਾ ਖੂਨ ਇਕੱਠਾ ਕਰ ਲਿਆ। ਮੂਸਾ ਨੇ ਅੱਧਾ ਖੂਨ ਪਿਆਲਿਆਂ ਵਿੱਚ ਪਾ ਦਿੱਤਾ ਅਤੇ ਬਾਕੀ ਦਾ ਅੱਧਾ ਖੂਨ ਜਗਵੇਦੀ ਉੱਤੇ ਡੋਲ੍ਹ ਦਿੱਤਾ।
ਖ਼ਰੋਜ 15:25
ਮੂਸਾ ਨੇ ਯਹੋਵਾਹ ਨੂੰ ਆਵਾਜ਼ ਦਿੱਤੀ। ਇਸ ਲਈ ਯਹੋਵਾਹ ਨੇ ਉਸ ਨੂੰ ਇੱਕ ਦਰੱਖਤ ਦਿਖਾਇਆ। ਮੂਸਾ ਨੇ ਦਰੱਖਤ ਨੂੰ ਪਾਣੀ ਵਿੱਚ ਸੁੱਟ ਦਿੱਤਾ। ਜਦੋਂ ਉਸ ਨੇ ਅਜਿਹਾ ਕੀਤਾ, ਪਾਣੀ ਪੀਣ ਦੇ ਯੋਗ ਹੋ ਗਿਆ। ਉਸ ਥਾਂ ਤੇ, ਯਹੋਵਾਹ ਨੇ ਲੋਕਾਂ ਦਾ ਨਿਆਂ ਕੀਤਾ ਅਤੇ ਉਨ੍ਹਾਂ ਨੂੰ ਇੱਕ ਕਾਨੂਨ ਦਿੱਤਾ। ਯਹੋਵਾਹ ਨੇ ਲੋਕਾਂ ਦਾ ਵਿਸ਼ਵਾਸ ਵੀ ਪਰੱਖਿਆ।
ਖ਼ਰੋਜ 14:15
ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, “ਤੁਸੀਂ ਹਾਲੇ ਤੱਕ ਮੈਨੂੰ ਕਿਉਂ ਪੁਕਾਰ ਰਹੇ ਹੋ। ਇਸਰਾਏਲ ਦੇ ਲੋਕਾਂ ਨੂੰ ਤੁਰ ਪੈਣ ਲਈ ਆਖੋ।
੧ ਸਮੋਈਲ 12:18
ਇਸ ਉਪਰੰਤ ਸਮੂਏਲ ਨੇ ਯਹੋਵਾਹ ਨੂੰ ਪੁਕਾਰਿਆ। ਉਸੇ ਦਿਨ ਯਹੋਵਾਹ ਨੇ ਗਰਜ ਅਤੇ ਮੀਂਹ ਪਾ ਦਿੱਤਾ। ਤਦ ਲੋਕ ਯਹੋਵਾਹ ਅਤੇ ਸਮੂਏਲ ਕੋਲੋਂ ਬੜਾ ਡਰ ਗਏ।
੧ ਸਮੋਈਲ 7:9
ਸਮੂਏਲ ਨੇ ਇੱਕ ਛੋਟਾ ਲੇਲਾ ਲਿਆ ਅਤੇ ਇਸ ਨੂੰ ਹੋਮ ਦੀ ਭੇਟ ਵਜੋਂ ਯਹੋਵਾਹ ਦੇ ਅੱਗੇ ਚੜ੍ਹਾਇਆ। ਉਸ ਨੇ ਇਸਰਾਏਲ ਵਾਸਤੇ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ ਅਤੇ ਯਹੋਵਾਹ ਨੇ ਉਸ ਨੂੰ ਉੱਤਰ ਦਿੱਤਾ।
ਗਿਣਤੀ 16:47
ਇਸ ਲਈ ਹਾਰੂਨ ਨੇ ਉਹੀ ਕੀਤਾ ਜੋ ਮੂਸਾ ਨੇ ਆਖਿਆ ਸੀ। ਹਾਰੂਨ ਨੇ ਧੂਫ਼ ਅਤੇ ਅੱਗ ਲਿਆਂਦੀ ਅਤੇ ਲੋਕਾਂ ਦੇ ਵਿੱਚਕਾਰ ਭੱਜਕੇ ਚੱਲਾ ਗਿਆ। ਪਰ ਲੋਕਾਂ ਅੰਦਰ ਬਿਮਾਰੀ ਪਹਿਲਾਂ ਹੀ ਫ਼ੈਲ ਚੁੱਕੀ ਸੀ। ਇਸ ਲਈ ਹਾਰੂਨ ਜਿਉਂਦਿਆਂ ਅਤੇ ਮੁਰਦਿਆਂ ਵਿੱਚਕਾਰ ਖਲੋ ਗਿਆ। ਹਾਰੂਨ ਨੇ ਲੋਕਾਂ ਨੂੰ ਪਵਿੱਤਰ ਬਨਾਉਣ ਵਾਲੀਆਂ ਗੱਲਾਂ ਆਖੀਆਂ ਅਤੇ ਬਿਮਾਰੀ ਉੱਥੇ ਹੀ ਰੁਕ ਗਈ।
ਗਿਣਤੀ 16:21
“ਇਨ੍ਹਾਂ ਲੋਕਾਂ ਪਾਸੋਂ ਦੂਰ ਚੱਲੇ ਜਾਵੋ! ਮੈਂ ਇਨ੍ਹਾਂ ਨੂੰ ਹੁਣੇ ਤਬਾਹ ਕਰਨਾ ਚਾਹੁੰਦਾ ਹਾਂ।”
ਗਿਣਤੀ 14:13
ਫ਼ੇਰ ਮੂਸਾ ਨੇ ਯਹੋਵਾਹ ਨੂੰ ਆਖਿਆ, “ਜੇ ਤੂ ਅਜਿਹਾ ਕਰੋਂਗੇ, ਮਿਸਰੀ ਇਸ ਬਾਰੇ ਸੁਣਨਗੇ ਅਤੇ ਉਨ੍ਹਾਂ ਨੂੰ ਪਤਾ ਲੱਗ ਜਾਵੇਗਾ ਕਿ ਤੂੰ ਆਪਣੇ ਲੋਕਾਂ ਨੂੰ ਮਿਸਰ ਵਿੱਚੋਂ ਬਾਹਰ ਲਿਆਉਣ ਲਈ ਆਪਣੀ ਮਹਾਨ ਸ਼ਕਤੀ ਦੀ ਵਰਤੋਂ ਕੀਤੀ।
ਅਹਬਾਰ 8:1
ਮੂਸਾ ਜਾਜਕਾਂ ਨੂੰ ਤਿਆਰ ਕਰਦਾ ਹੈ ਯਹੋਵਾਹ ਨੇ ਮੂਸਾ ਨੂੰ ਆਖਿਆ,
ਖ਼ਰੋਜ 40:23
ਫ਼ੇਰ ਉਸ ਨੇ ਯਹੋਵਾਹ ਦੇ ਸਾਹਮਣੇ ਮੇਜ ਉੱਪਰ ਰੋਟੀ ਰੱਖ ਦਿੱਤੀ ਉਸ ਨੇ ਅਜਿਹਾ ਉਸੇ ਤਰ੍ਹਾਂ ਕੀਤਾ ਜਿਵੇਂ ਯਹੋਵਾਹ ਨੇ ਉਸ ਨੂੰ ਹੁਕਮ ਕੀਤਾ ਸੀ।
ਖ਼ਰੋਜ 33:12
ਮੂਸਾ ਯਹੋਆਹ ਦਾ ਪਰਤਾਪ ਦੇਖਦਾ ਹੈ ਮੂਸਾ ਨੇ ਯਹੋਵਾਹ ਨੂੰ ਆਖਿਆ, “ਤੁਸੀਂ ਮੈਨੂੰ ਆਖਿਆ ਸੀ ਕਿ ਮੈਂ ਇਨ੍ਹਾਂ ਲੋਕਾਂ ਦੀ ਅਗਵਾਈ ਕਰਾਂ। ਪਰ ਤੁਸੀਂ ਇਹ ਨਹੀਂ ਸੀ ਦੱਸਿਆ ਕਿ ਤੁਸੀਂ ਮੇਰੇ ਨਾਲ ਕਿਸਨੂੰ ਭੇਜੋਂਗੇ। ਤੁਸੀਂ ਮੈਨੂੰ ਆਖਿਆ ਸੀ, ‘ਮੈਂ ਤੈਨੂੰ ਬਹੁਤ ਚੰਗੀ ਤਰ੍ਹਾਂ ਜਾਣਦਾ ਹਾਂ ਤੇ ਮੈਂ ਤੇਰੇ ਉੱਤੇ ਪ੍ਰਸੰਨ ਹਾਂ।’
ਖ਼ਰੋਜ 32:30
ਅਗਲੀ ਸਵੇਰ, ਉਸ ਨੇ ਲੋਕਾਂ ਨੂੰ ਆਖਿਆ, “ਤੁਸੀਂ ਇਹ ਭਿਆਨਕ ਪਾਪ ਕੀਤਾ ਹੈ। ਪਰ ਹੁਣ ਮੈਂ ਯਹੋਵਾਹ ਕੋਲ ਉੱਪਰ ਜਾਵਾਂਗਾ, ਮੇਰੇ ਲਈ ਤੁਹਾਡੇ ਪਾਪਾਂ ਖਾਤਰ ਪਰਾਸਚਿਤ ਕਰਨਾ ਸੰਭਵ ਹੋ ਸੱਕਦਾ ਹੈ।”
ਖ਼ਰੋਜ 32:11
ਪਰ ਮੂਸਾ ਨੇ ਯਹੋਵਾਹ, ਆਪਣੇ ਪਰਮੇਸ਼ੁਰ ਨੂੰ ਬੇਨਤੀ ਕੀਤੀ, “ਯਹੋਵਾਹ ਆਪਣੇ ਗੁੱਸੇ ਨਾਲ ਆਪਣੇ ਲੋਕਾਂ ਨੂੰ ਤਬਾਹ ਨਾ ਕਰੋ। ਤੁਸੀਂ ਇਨ੍ਹਾਂ ਲੋਕਾਂ ਨੂੰ ਮਿਸਰ ਵਿੱਚੋਂ ਆਪਣੀ ਮਹਾਨ ਸ਼ਕਤੀ ਅਤੇ ਤਾਕਤ ਨਾਲ ਬਾਹਰ ਲਿਆਏ।
ਖ਼ਰੋਜ 29:11
ਫ਼ੇਰ ਮੰਡਲੀ ਵਾਲੇ ਤੰਬੂ ਸਾਹਮਣੇ ਉਸੇ ਥਾਂ ਤੇ ਯਹੋਵਾਹ ਅੱਗੇ ਉਸ ਵਹਿੜਕੇ ਨੂੰ ਜ਼ਿਬਾਹ ਕਰਨਾ।