Revelation 5:1
ਕੌਣ ਸੂਚੀ ਖੋਲ੍ਹ ਸੱਕਦਾ ਹੈ ? ਫ਼ੇਰ, ਮੈਂ ਤਖਤ ਤੇ ਬੈਠ ਇੱਕ ਦੇ ਹੱਥ ਵਿੱਚ ਸੂਚੀ ਪੱਤਰ ਵੇਖਿਆ। ਇਸ ਸੂਚੀ ਦੇ ਦੋਹੀਂ ਪਾਸੀਂ ਲਿਖਤ ਸੀ। ਸੂਚੀ ਨੂੰ ਸੱਤ ਮੋਹਰਾਂ ਨਾਲ ਬੰਦ ਕਰਕੇ ਰੱਖਿਆ ਹੋਇਆ ਸੀ।
Revelation 5:1 in Other Translations
King James Version (KJV)
And I saw in the right hand of him that sat on the throne a book written within and on the backside, sealed with seven seals.
American Standard Version (ASV)
And I saw in the right hand of him that sat on the throne a book written within and on the back, close sealed with seven seals.
Bible in Basic English (BBE)
And I saw in the right hand of him who was seated on the high seat, a book with writing inside it and on the back, shut with seven stamps of wax.
Darby English Bible (DBY)
And I saw on the right hand of him that sat upon the throne a book, written within and on the back, sealed with seven seals.
World English Bible (WEB)
I saw, in the right hand of him who sat on the throne, a book written inside and outside, sealed shut with seven seals.
Young's Literal Translation (YLT)
And I saw upon the right hand of Him who is sitting upon the throne a scroll, written within and on the back, sealed with seven seals;
| And | Καὶ | kai | kay |
| I saw | εἶδον | eidon | EE-thone |
| in | ἐπὶ | epi | ay-PEE |
| the | τὴν | tēn | tane |
| hand right | δεξιὰν | dexian | thay-ksee-AN |
| of him that | τοῦ | tou | too |
| sat | καθημένου | kathēmenou | ka-thay-MAY-noo |
| on | ἐπὶ | epi | ay-PEE |
| the | τοῦ | tou | too |
| throne | θρόνου | thronou | THROH-noo |
| a book | βιβλίον | biblion | vee-VLEE-one |
| written | γεγραμμένον | gegrammenon | gay-grahm-MAY-none |
| within | ἔσωθεν | esōthen | A-soh-thane |
| and | καὶ | kai | kay |
| backside, the on | ὄπισθεν | opisthen | OH-pee-sthane |
| sealed | κατεσφραγισμένον | katesphragismenon | ka-tay-sfra-gee-SMAY-none |
| with seven | σφραγῖσιν | sphragisin | sfra-GEE-seen |
| seals. | ἑπτά | hepta | ay-PTA |
Cross Reference
ਹਿਜ਼ ਕੀ ਐਲ 2:9
ਫ਼ੇਰ ਮੈਂ (ਹਿਜ਼ਕੀਏਲ) ਆਪਣੇ ਵੱਲ ਵੱਧਦਾ ਹੋਇਆ ਇੱਕ ਬਾਜੂ ਦੇਖਿਆ। ਇਸਨੇ ਇੱਕ ਪੱਤਰੀ ਫ਼ੜੀ ਹੋਈ ਸੀ ਜਿਸ ਉੱਤੇ ਸ਼ਬਦ ਲਿਖੇ ਹੋਏ ਸਨ।
ਯਸਈਆਹ 29:11
ਮੈਂ ਤੁਹਾਨੂੰ ਇਹ ਗੱਲਾਂ ਦੱਸਦਾ ਹਾਂ ਜੋ ਵਾਪਰਨਗੀਆਂ, ਪਰ ਤੁਸੀਂ ਮੇਰੀ ਗੱਲ ਨਹੀਂ ਸਮਝਦੇ। ਮੇਰੇ ਸ਼ਬਦ ਉਸ ਕਿਤਾਬ ਦੇ ਸ਼ਬਦਾਂ ਵਰਗੇ ਹਨ ਜਿਸ ਨੂੰ ਬੰਦ ਕਰਕੇ ਸੀਲ ਕਰ ਦਿੱਤਾ ਗਿਆ ਹੈ। ਤੁਸੀਂ ਉਹ ਕਿਤਾਬ ਕਿਸੇ ਉਸ ਬੰਦੇ ਨੂੰ ਦੇ ਸੱਕਦੇ ਹੋ ਜਿਹੜਾ ਪੜ੍ਹ ਸੱਕਦਾ ਹੈ ਅਤੇ ਉਸ ਨੂੰ ਕਿਤਾਬ ਪੜ੍ਹਨ ਲਈ ਆਖ ਸੱਕਦੇ ਹੋ। ਪਰ ਉਹ ਬੰਦਾ ਆਖੇਗਾ, “ਮੈਂ ਇਹ ਕਿਤਾਬ ਨਹੀਂ ਪੜ੍ਹ ਸੱਕਦਾ। ਇਹ ਬੰਦ ਹੈ ਅਤੇ ਮੈਂ ਇਸ ਨੂੰ ਖੋਲ੍ਹ ਨਹੀਂ ਸੱਕਦਾ।”
ਪਰਕਾਸ਼ ਦੀ ਪੋਥੀ 5:7
ਲੇਲਾ ਆਇਆ ਅਤੇ ਉਸ ਨੇ ਉਸ ਦੇ ਸੱਜੇ ਹੱਥ ਵਿੱਚੋਂ, ਜਿਹੜਾ ਤਖਤ ਤੇ ਬੈਠਾ ਸੀ, ਸੂਚੀ ਫ਼ੜ ਲਈ।
ਪਰਕਾਸ਼ ਦੀ ਪੋਥੀ 10:2
ਦੂਤ ਨੇ ਇੱਕ ਛੋਟੀ ਸੂਚੀ ਫ਼ੜੀ ਹੋਈ ਸੀ। ਸੂਚੀ ਉਸ ਦੇ ਹੱਥਾਂ ਵਿੱਚ ਖੁੱਲ੍ਹੀ ਹੋਈ ਸੀ। ਦੂਤ ਨੇ ਆਪਣਾ ਸੱਜਾ ਪੈਰ ਸਮੁੰਦਰ ਉੱਤੇ ਰੱਖਿਆ ਅਤੇ ਖੱਬਾ ਪੈਰ ਧਰਤੀ ਉੱਤੇ।
ਪਰਕਾਸ਼ ਦੀ ਪੋਥੀ 6:1
ਲੇਲਾ ਸੂਚੀ ਖੋਲ੍ਹਦਾ ਹੈ ਫ਼ੇਰ ਮੈਂ ਲੇਲੇ ਨੂੰ ਸੱਤਾਂ ਵਿੱਚੋਂ ਪਹਿਲੀ ਮੋਹਰ ਖੋਲ੍ਹਦਿਆਂ ਦੇਖਿਆ। ਮੈਂ ਚਾਰਾਂ ਸਜੀਵ ਚੀਜ਼ਾਂ ਵਿੱਚੋਂ ਕਿਸੇ ਨੂੰ ਤੂਫ਼ਾਨੀ ਗਰਜ ਵਰਗੀ ਅਵਾਜ਼ ਵਿੱਚ ਬੋਲਦਿਆਂ ਸੁਣਿਆ। ਇਸਨੇ ਆਖਿਆ, “ਆਓ।”
ਪਰਕਾਸ਼ ਦੀ ਪੋਥੀ 5:13
ਫ਼ੇਰ ਮੈਂ ਸਵਰਗ ਵਿੱਚਲੀ, ਧਰਤੀ ਉਤਲੀ ਅਤੇ ਧਰਤੀ ਹੇਠਲੀ ਅਤੇ ਸਮੁੰਦਰ ਵਿੱਚਲੀ ਹਰ ਸਜੀਵ ਚੀਜ਼ ਨੂੰ ਸੁਣਿਆ। ਅਤੇ ਉਸ ਵਿੱਚਲੀ ਹਰ ਸ਼ੈਅ ਨੂੰ ਇੱਕਲਿਆਂ ਇਹ ਕਹਿੰਦਿਆਂ ਸੁਣਿਆ: “ਉਸ ਇੱਕ ਨੂੰ ਜਿਹੜਾ ਤਖਤ ਤੇ ਬੈਠਦਾ ਹੈ ਅਤੇ ਲੇਲੇ ਨੂੰ ਹਮੇਸ਼ਾ ਹਮੇਸ਼ਾ ਲਈ ਸਾਰੀ ਉਸਤਤਿ, ਸਤਿਕਾਰ, ਮਹਿਮਾ ਅਤੇ ਸ਼ਕਤੀ।”
ਦਾਨੀ ਐਲ 12:4
“‘ਪਰ ਤੂੰ, ਦਾਨੀਏਲ, ਇਸ ਸੰਦੇਸ਼ ਨੂੰ ਗੁਪਤ ਰੱਖੀਂ। ਤੈਨੂੰ ਕਿਤਾਬ ਜ਼ਰੂਰ ਬੰਦ ਕਰ ਦੇਣੀ ਚਾਹੀਦੀ ਹੈ। ਤੈਨੂੰ ਇਹ ਭੇਤ ਅੰਤ ਕਾਲ ਤੀਕ ਸਾਂਭ ਕੇ ਰੱਖਣਾ ਚਾਹੀਦਾ ਹੈ। ਬਹੁਤ ਸਾਰੇ ਲੋਕ ਸੱਚੇ ਗਿਆਨ ਲਈ ਇੱਧਰ-ਉੱਧਰ ਭਟਣਕਗੇ। ਅਤੇ ਸੱਚਾ ਗਿਆਨ ਵੱਧੇ ਫ਼ੁੱਲੇਗਾ।’
ਪਰਕਾਸ਼ ਦੀ ਪੋਥੀ 4:3
ਜਿਹੜਾ ਉਸ ਤਖਤ ਤੇ ਬੈਠਾ ਸੀ ਉਹ ਕੀਮਤੀ ਹੀਰੇ ਮੋਤੀਆਂ ਵਰਗਾ ਨਜ਼ਰ ਆਉਂਦਾ ਸੀ। ਤਖਤ ਦੇ ਆਲੇ-ਦੁਆਲੇ ਇੱਕ ਸਤਰੰਗੀ ਪੀਂਘ ਸੀ ਜੋ ਇੱਕ ਪੰਨੇ ਵਾਂਗ ਚਮਕ ਰਹੀ ਸੀ।
ਪਰਕਾਸ਼ ਦੀ ਪੋਥੀ 10:8
ਫ਼ੇਰ ਮੈਂ ਸਵਰਗ ਵਿੱਚੋਂ ਫ਼ਿਰ ਤੋਂ ਮੇਰੇ ਨਾਲ ਗੱਲ ਕਰਦੀ ਉਹੀ ਅਵਾਜ਼ ਸੁਣੀ। ਅਵਾਜ਼ ਨੇ ਮੈਨੂੰ ਆਖਿਆ, “ਜਾ ਅਤੇ ਦੂਤ ਦੇ ਹੱਥਾਂ ਵਿੱਚਲੀ ਖੁਲ੍ਹੀ ਸੂਚੀ ਨੂੰ ਲੈ। ਇਹ ਦੂਤ ਉਹੀ ਹੈ ਜਿਹੜਾ ਸਮੁੰਦਰ ਅਤੇ ਧਰਤੀ ਵਿੱਚ ਖਲੋਤਾ ਸੀ।”
ਦਾਨੀ ਐਲ 8:26
“ਸ਼ਾਮਾਂ ਅਤੇ ਸਵੇਰਿਆਂ ਬਾਰੇ ਸੁਪਨਾ ਅਤੇ ਉਹ ਗੱਲਾਂ ਜੋ ਮੈਂ ਤੈਨੂੰ ਦੱਸੀਆਂ ਹਨ, ਸੱਚੀਆਂ ਹਨ। ਪਰ ਦਰਸ਼ਨ ਉੱਤੇ ਮੋਹਰ ਲਾ ਦੇ। ਉਹ ਗੱਲਾਂ ਲੰਮੇ ਸਮੇਂ ਤਕ ਨਹੀਂ ਵਾਪਰਨਗੀਆਂ।”
ਯਸਈਆਹ 34:16
ਯਹੋਵਾਹ ਦੀ ਪੱਤ੍ਰੀ ਵੱਲ ਦੇਖੋ। ਪੜ੍ਹੋ ਉੱਥੇ ਕੀ ਲਿਖਿਆ ਹੋਇਆ ਹੈ। ਕੁਝ ਵੀ ਮਿਟਿਆ ਹੋਇਆ ਨਹੀਂ ਹੈ। ਉਸ ਪੱਤ੍ਰੀ ਵਿੱਚ ਇਹ ਲਿਖਿਆ ਹੈ ਕਿ ਉਹ ਜਾਨਵਰ ਸਾਰੇ ਇਕੱਠੇ ਹੋ ਜਾਣਗੇ। ਪਰਮੇਸ਼ੁਰ ਨੇ ਆਖਿਆ ਸੀ ਕਿ ਉਹ ਉਨ੍ਹਾਂ ਨੂੰ ਇਕੱਠਿਆਂ ਕਰੇਗਾ। ਇਸ ਲਈ ਪਰਮੇਸ਼ੁਰ ਦਾ ਆਤਮਾ ਉਨ੍ਹਾਂ ਨੂੰ ਇਕੱਠਿਆਂ ਕਰੇਗਾ।
ਯਸਈਆਹ 8:16
“ਇਕਰਾਰਨਾਮਾ ਨੂੰ ਬਂਨੋ ਅਤੇ ਇਸ ਨੂੰ ਮੁਹਰਬੰਦ ਕਰ ਦਿਓ। ਮੇਰੀ ਬਿਵਸਬਾ ਨੂੰ ਭਵਿੱਖ ਲਈ ਬਚਾ ਲਵੋ। ਇਹ ਉਦੋਂ ਕਰੋ ਜਦੋਂ ਮੇਰੇ ਚੇਲੇ ਦੇਖ ਰਹੇ ਹੋਣ।”