Romans 13:6
ਇਹੀ ਕਾਰਣ ਹੈ ਕਿ ਤੁਸੀਂ ਮਹਿਸੂਲ ਵੀ ਦਿੰਦੇ ਹੋ। ਸ਼ਾਸਕ ਆਪਣੇ ਕੰਮਾਂ ਵਿੱਚ ਰੁੱਝੇ ਹਨ ਕਿਉਂਕਿ ਪਰਮੇਸ਼ੁਰ ਦੇ ਸੇਵਕ ਹਨ।
Romans 13:6 in Other Translations
King James Version (KJV)
For for this cause pay ye tribute also: for they are God's ministers, attending continually upon this very thing.
American Standard Version (ASV)
For this cause ye pay tribute also; for they are ministers of God's service, attending continually upon this very thing.
Bible in Basic English (BBE)
For the same reason, make payment of taxes; because the authority is God's servant, to take care of such things at all times.
Darby English Bible (DBY)
For on this account ye pay tribute also; for they are God's officers, attending continually on this very thing.
World English Bible (WEB)
For this reason you also pay taxes, for they are ministers of God's service, attending continually on this very thing.
Young's Literal Translation (YLT)
for because of this also pay ye tribute; for servants of God they are, on this very thing attending continually;
| For | διὰ | dia | thee-AH |
| for | τοῦτο | touto | TOO-toh |
| this cause | γὰρ | gar | gahr |
| ye pay | καὶ | kai | kay |
| tribute | φόρους | phorous | FOH-roos |
| also: | τελεῖτε· | teleite | tay-LEE-tay |
| for | λειτουργοὶ | leitourgoi | lee-toor-GOO |
| are they | γὰρ | gar | gahr |
| God's | θεοῦ | theou | thay-OO |
| ministers, | εἰσιν | eisin | ees-een |
| attending continually | εἰς | eis | ees |
| upon | αὐτὸ | auto | af-TOH |
| this | τοῦτο | touto | TOO-toh |
| very thing. | προσκαρτεροῦντες | proskarterountes | prose-kahr-tay-ROON-tase |
Cross Reference
ਲੋਕਾ 20:21
ਤਾਂ ਇਨ੍ਹਾਂ ਆਦਮੀਆਂ ਨੇ ਯਿਸੂ ਨੂੰ ਪੁੱਛਿਆ, “ਗੁਰੂ ਜੀ, ਅਸੀਂ ਜਾਣਦੇ ਹਾਂ ਕਿ ਜੋ ਤੁਸੀਂ ਆਖਦੇ ਹੋ ਅਤੇ ਉਪਦੇਸ਼ ਦਿੰਦੇ ਹੋ ਉਹ ਸਹੀ ਹੈ ਤੁਸੀਂ ਕਿਸੇ ਦੀ ਵੀ ਤਰਫ਼ਦਾਰੀ ਨਹੀਂ ਕਰਦੇ ਸਗੋਂ ਪਰਮੇਸ਼ੁਰ ਦੇ ਮਾਰਗ ਬਾਰੇ ਸੱਚਾਈ ਦਾ ਉਪਦੇਸ਼ ਦਿੰਦੇ ਹੋ।
ਮਰਕੁਸ 12:14
ਤਾਂ ਫ਼ਰੀਸੀ ਅਤੇ ਹੇਰੋਦੀਆਂ ਨੇ ਉਸ ਕੋਲ ਜਾਕੇ ਆਖਿਆ, “ਗੁਰੂ ਜੀ! ਅਸੀਂ ਜਾਣਦੇ ਹਾਂ ਕਿ ਤੂੰ ਇੱਕ ਇਮਾਨਦਾਰ ਆਦਮੀ ਹੈ ਅਤੇ ਲੋਕ ਤੇਰੇ ਬਾਰੇ ਕੀ ਆਖਦੇ ਹਨ। ਤੂੰ ਕਿਸੇ ਗੱਲੋਂ ਵੀ ਨਹੀਂ ਘਬਰਾਉਂਦਾ। ਤੇਰੇ ਅੱਗੇ ਸਾਰੇ ਮਨੁੱਖ ਬਰਾਬਰ ਹਨ ਅਤੇ ਤੂੰ ਪਰਮੇਸ਼ੁਰ ਦੇ ਰਾਹ ਬਾਰੇ ਸੱਚਾਈ ਦੱਸਦਾ ਹੈਂ। ਤੂੰ ਸਾਨੂੰ ਇਹ ਦੱਸ ਕਿ ਕੀ ਕੈਸਰ ਨੂੰ ਮਹਿਸੂਲ ਦੇਣਾ ਯੋਗ ਹੈ ਕਿ ਨਹੀਂ? ਸਾਨੂੰ ਉਸ ਨੂੰ ਮਹਿਸੂਲ ਦੇਣਾ ਚਾਹੀਦਾ ਹੈ ਜਾਂ ਨਹੀਂ?”
ਮੱਤੀ 22:17
ਸੋ ਸਾਨੂੰ ਦੱਸੋ ਕਿ ਤੁਸੀਂ ਕੀ ਸੋਚਦੇ ਹੋ ਕੀ ਕੈਸਰ ਨੂੰ ਮਸੂਲ ਦੇਣਾ ਨਿਆਂ ਅਨੁਸਾਰ ਹੈ ਜਾਂ ਨਹੀਂ?”
ਮੱਤੀ 17:24
ਯਿਸੂ ਦਾ ਮਹਿਸੂਲ ਦੇਣ ਬਾਰੇ ਉਪਦੇਸ਼ ਯਿਸੂ ਅਤੇ ਉਸ ਦੇ ਚੇਲਿਆਂ ਦੇ ਕਫ਼ਰਨਾਹੂਮ ਆਉਣ ਤੋਂ ਬਾਅਦ, ਮੰਦਰ ਦਾ ਕਰ ਉਗਰਾਹੁਣ ਵਾਲੇ ਪਤਰਸ ਕੋਲ ਆਏ ਅਤੇ ਆਖਿਆ, “ਤੁਹਾਡਾ ਗੁਰੂ ਦੋ ਡ੍ਰਾਖਮਾ ਮੰਦਰ ਦਾ ਮਸੂਲ ਦਿੰਦਾ ਹੈ?”
ਰੋਮੀਆਂ 12:8
ਜੇਕਰ ਕਿਸੇ ਵਿਅਕਤੀ ਕੋਲ ਦੂਜਿਆਂ ਨੂੰ ਅਰਾਮ ਦੇਣ ਦੀ ਦਾਤ ਹੈ, ਉਸ ਨੂੰ ਇਹ ਦੂਜਿਆਂ ਦੇ ਸੁੱਖ ਲਈ ਵਰਤਣ ਦਿਉ। ਜੇਕਰ ਕਿਸੇ ਵਿਅਕਤੀ ਕੋਲ ਦੂਜਿਆਂ ਨੂੰ ਦੇਣ ਦੀ ਦਾਤ ਹੈ, ਉਸ ਨੂੰ ਉਦਾਰਤਾ ਨਾਲ ਦੇਣ ਦਿਉ। ਜੇ ਇੱਕ ਵਿਅਕਤੀ ਕੋਲ ਅਗਵਾਈ ਕਰਨ ਦੀ ਦਾਤ ਹੈ ਤਾਂ ਉਸ ਨੂੰ ਉਨ੍ਹਾਂ ਦੀ ਕੜੀ ਮਿਹਨਤ ਨਾਲ ਅਗਵਾਈ ਕਰਨ ਦਿਉ। ਜੇ ਇੱਕ ਵਿਅਕਤੀ ਕੋਲ ਦਇਆ ਦਰਸ਼ਾਉਣ ਦੀ ਦਾਤ ਹੈ ਤਾਂ ਉਸ ਨੂੰ ਉਹੀ ਖੁਸ਼ੀ ਨਾਲ ਕਰਨ ਦਿਉ।
ਲੋਕਾ 23:2
ਉਨ੍ਹਾਂ ਨੇ ਯਿਸੂ ਤੇ ਦੋਸ਼ ਲਾਉਣੇ ਸ਼ੁਰੂ ਕਰ ਦਿੱਤੇ ਅਤੇ ਪਿਲਾਤੁਸ ਨੂੰ ਆਖਿਆ, “ਅਸੀਂ ਇਸ ਆਦਮੀ ਨੂੰ ਉਦੋਂ ਗਿਰਫ਼ਤਾਰ ਕੀਤਾ ਜਦੋਂ ਇਹ ਸਾਡੇ ਲੋਕਾਂ ਦੀਆਂ ਸੋਚਾਂ ਬਦਲਣ ਦੀ ਕੋਸ਼ਿਸ਼ ਕਰ ਰਿਹਾ ਸੀ। ਇਹ ਉਪਦੇਸ਼ ਦਿੰਦਾ ਹੈ ਕਿ ਸਾਨੂੰ ਕੈਸਰ ਨੂੰ ਮਸੂਲ ਅਦਾ ਨਹੀਂ ਕਰਨਾ ਚਾਹੀਦਾ। ਉਹ ਆਪਣੇ ਆਪ ਨੂੰ ਮਸੀਹ ‘ਪਾਤਸ਼ਾਹ’ ਹੋਣ ਦਾ ਦਾਵਾ ਕਰਦਾ ਹੈ।”
ਅੱਯੂਬ 29:7
“ਉਹ ਦਿਨ ਸਨ ਜਦੋਂ ਮੈਂ ਸ਼ਹਿਰ ਦੇ ਫ਼ਾਟਕ ਵੱਲ ਜਾਂਦਾ ਸਾਂ ਤੇ ਆਮ ਸਭਾ ਦੇ ਸਥਾਨ ਵਿੱਚ ਸ਼ਹਿਰ ਦੇ ਵੱਡੇਰਿਆਂ ਦੇ ਨਾਲ ਬੈਠਦਾ ਸਾਂ।
ਨਹਮਿਆਹ 5:4
ਅਤੇ ਕੁਝ ਹੋਰ ਲੋਕ ਇਹ ਵੀ ਆਖ ਰਹੇ ਸਨ, “ਸਾਨੂੰ ਆਪਣੇ ਖੇਤਾਂ ਤੇ ਅੰਗੂਰਾਂ ਦੇ ਬਾਗ਼ਾਂ ਤੋਂ ਪਾਤਸ਼ਾਹ ਦਾ ਕਰ ਵੀ ਚੁਕਾਣਾ ਹੋਵੇਗਾ ਜੋ ਕਿ ਅਸੀਂ ਦੇਣ ਤੋਂ ਅਸਮਰੱਥ ਹਾਂ, ਸੋ ਇਸ ਕਰ ਨੂੰ ਅਦਾਅ ਕਰਨ ਲਈ ਵੀ ਸਾਨੂੰ ਪੈਸਾ ਉਧਾਰ ਚੁੱਕਣਾ ਪਵੇਗਾ।
ਅਜ਼ਰਾ 6:8
ਹੁਣ ਮੈਂ ਇਹ ਹੁਕਮ ਦਿੰਦਾ ਹਾਂ ਕਿ ਪਰਮੇਸ਼ੁਰ ਦੇ ਇਸ ਮੰਦਰ ਨੂੰ ਬਨਾਉਣ ਲਈ ਯਹੂਦੀ ਆਗੂਆਂ ਨਾਲ ਕੀ ਕਰਨਾ ਹੈ। ਤੁਸੀਂ ਸ਼ਾਹੀ ਖਜ਼ਾਨੇ ਵਿੱਚੋਂ ਪੂਰਾ ਧੰਨ ਦਿਓ ਜੋ ਕਿ ਫਰਾਤ ਦਰਿਆ ਤੋਂ ਪਾਰ ਇੱਕਤ੍ਰ ਕੀਤੇ ਕਰ ਵਿੱਚੋਂ ਹੈ ਤਾਂ ਜੋ ਉਨ੍ਹਾਂ ਦੇ ਕੰਮ ਵਿੱਚ ਰੁਕਾਵਟ ਨਾ ਪਵੇ।
ਅਜ਼ਰਾ 4:20
ਅਤੇ ਯਰੂਸ਼ਲਮ ਵਿੱਚ ਸ਼ਕਤੀ ਸਾਲੀ ਪਾਤਸ਼ਾਹ ਵੀ ਹੋਏ ਸਨ ਜਿਨ੍ਹਾਂ ਨੇ ਦਰਿਆ ਦੇ ਪੱਛਮੀ ਪਾਸੇ ਦੇ ਸਾਰੇ ਦੇਸਾਂ ਉੱਪਰ ਰਾਜ ਕੀਤਾ ਸੀ। ਇਨ੍ਹਾਂ ਪਾਤਸ਼ਾਹਾਂ ਨੂੰ ਕਰ, ਦਾਨ ਅਤੇ ਫਰਜ਼ੀ ਕਰ ਦਿੱਤੇ ਜਾਂਦੇ ਸਨ।
ਅਜ਼ਰਾ 4:13
ਅਤੇ ਪਾਤਸ਼ਾਹ, ਤੈਨੂੰ ਇਹ ਵੀ ਪਤਾ ਹੋਣਾ ਚਾਹੀਦਾ ਹੈ ਕਿ ਜੇਕਰ ਸ਼ਹਿਰ ਦੁਬਾਰਾ ਉਸਾਰਿਆ ਗਿਆ ਅਤੇ ਇਸ ਦੀਆਂ ਕੰਧਾ ਪੂਰੀਆਂ ਕੀਤੀਆਂ ਗਈਆਂ ਤਾਂ ਇੱਥੋਂ ਦੇ ਲੋਕ ਆਪਣੇ ਕਰ, ਦਾਨ ਅਤੇ ਫ਼ਰਜ਼ੀ ਕਰ ਦੇਣੇ ਬੰਦ ਕਰ ਦੇਣਗੇ ਅਤੇ ਪਾਤਸ਼ਾਹ ਇਹ ਸਾਰੀ ਆਮਦਨੀ ਗੁਆ ਲਵੇਗਾ।
੧ ਤਵਾਰੀਖ਼ 18:14
ਦਾਊਦ ਦੇ ਮਹੱਤਵਪੂਰਣ ਅਧਿਕਾਰੀ ਦਾਊਦ ਨੇ ਸਾਰੇ ਇਸਰਾਏਲ ਤੇ ਰਾਜ ਕੀਤਾ। ਉਸ ਨੇ ਉਹੀ ਸਭ ਕੀਤਾ ਜੋ ਧਰਤੀ ਸੀ ਅਤੇ ਉਹ ਆਪਣੇ ਰਾਜ ਦੇ ਸਾਰੇ ਲੋਕਾਂ ਲਈ ਨਿਆਂਈ ਸੀ।
੨ ਸਮੋਈਲ 8:5
ਅਰਾਮੀ ਲੋਕ ਦੰਮਿਸਕ ਤੋਂ ਸੋਬਾਹ ਦੇ ਰਾਜਾ ਹਦਦਅਜ਼ਰ ਦੀ ਮਦਦ ਕਰਨ ਲਈ ਆਏ ਪਰ ਦਾਊਦ ਨੇ 22,000 ਆਦਮੀਆਂ ਦੀ ਇਸ ਸੈਨਾ ਨੂੰ ਹਰਾ ਦਿੱਤਾ।
੧ ਸਮੋਈਲ 7:16
ਉਹ ਹਰ ਵਰ੍ਹੇ ਦੇਸ਼ ਦਾ ਦੌਰਾ ਕਰਦਾ। ਅਤੇ ਬੈਤੇਲ, ਗਿਲਗਾਲ ਅਤੇ ਮਿਸਫ਼ਾਹ ਵਿੱਚ ਫ਼ੇਰੀ ਕਰਦਾ। ਇੰਝ ਉਸ ਨੇ ਇਸਰਾਏਲ ਦੀਆਂ ਇਨ੍ਹਾਂ ਸਾਰੀਆਂ ਥਾਵਾਂ ਉੱਪਰ ਨਿਆਉਂ ਅਤੇ ਰਾਜ ਕੀਤਾ।
ਅਸਤਸਨਾ 1:9
ਮੂਸਾ ਆਗੂਆਂ ਦੀ ਚੋਣ ਕਰਦਾ ਹੈ “ਉਸ ਸਮੇਂ, ਮੈਂ ਤੁਹਾਨੂੰ ਆਖਿਆ ਸੀ ਕਿ ‘ਮੈਂ ਖੁਦ ਤੁਹਾਡੀ ਦੇਖ-ਭਾਲ ਨਹੀਂ ਕਰ ਸੱਕਿਆ ਸਾਂ।
ਖ਼ਰੋਜ 18:13
ਅਗਲੇ ਦਿਨ, ਮੂਸਾ ਕੋਲ ਲੋਕਾਂ ਦਾ ਨਿਆਂ ਕਰਨ ਦਾ ਖਾਸ ਕੰਮ ਸੀ। ਓੱਥੇ ਬਹੁਤ ਸਾਰੇ ਲੋਕ ਸਨ, ਇਸ ਲਈ ਲੋਕਾਂ ਨੂੰ ਸਾਰਾ ਦਿਨ ਮੂਸਾ ਦੇ ਸਾਹਮਣੇ ਖੜ੍ਹਾ ਹੋਣਾ ਪਿਆ।