ਰੋਮੀਆਂ 14:2 in Punjabi

ਪੰਜਾਬੀ ਪੰਜਾਬੀ ਬਾਈਬਲ ਰੋਮੀਆਂ ਰੋਮੀਆਂ 14 ਰੋਮੀਆਂ 14:2

Romans 14:2
ਕੋਈ ਇੱਕ ਮਨੁੱਖ ਸੋਚਦਾ ਹੈ ਕਿ ਉਹ ਜਿਹੋ ਜਿਹਾ ਚਾਹੇ ਭੋਜਨ ਖਾ ਸੱਕਦਾ ਹੈ। ਪਰ ਦੂਜਾ ਵਿਅਕਤੀ ਜੋ ਆਪਣੇ ਵਿਸ਼ਵਾਸ ਵਿੱਚ ਕਮਜ਼ੋਰ ਹੈ ਉਹ ਇਹ ਸੋਚਦਾ ਹੈ ਕਿ ਉਸ ਨੂੰ ਸਿਰਫ਼ ਸਬਜ਼ੀਆਂ ਹੀ ਖਾਣੀਆਂ ਚਾਹੀਦੀਆਂ ਹਨ।

Romans 14:1Romans 14Romans 14:3

Romans 14:2 in Other Translations

King James Version (KJV)
For one believeth that he may eat all things: another, who is weak, eateth herbs.

American Standard Version (ASV)
One man hath faith to eat all things: but he that is weak eateth herbs.

Bible in Basic English (BBE)
One man has faith to take all things as food: another who is feeble in faith takes only green food.

Darby English Bible (DBY)
One man is assured that he may eat all things; but the weak eats herbs.

World English Bible (WEB)
One man has faith to eat all things, but he who is weak eats only vegetables.

Young's Literal Translation (YLT)
one doth believe that he may eat all things -- and he who is weak doth eat herbs;

For
one
ὃςhosose

μὲνmenmane
believeth
πιστεύειpisteueipee-STAVE-ee
that
he
may
eat
φαγεῖνphageinfa-GEEN
things:
all
πάνταpantaPAHN-ta

another,
hooh

δὲdethay
who
is
weak,
ἀσθενῶνasthenōnah-sthay-NONE
eateth
λάχαναlachanaLA-ha-na
herbs.
ἐσθίειesthieiay-STHEE-ee

Cross Reference

ਰੋਮੀਆਂ 14:14
ਮੈਂ ਪ੍ਰਭੂ ਯਿਸੂ ਵਿੱਚ ਹਾਂ। ਮੈਨੂੰ ਪਤਾ ਹੈ ਕਿ ਅਜਿਹਾ ਕੋਈ ਭੋਜਨ ਨਹੀਂ ਜੋ ਖਾਣ ਲਈ ਗਲਤ ਨਹੀਂ ਹੈ ਪਰ ਜੇਕਰ ਕੋਈ ਕਿਸੇ ਵਸਤ ਨੂੰ ਗਲਤ ਮੰਨਦਾ ਹੈ, ਉਹ ਉਸ ਲਈ ਗਲਤ ਹੈ।

੧ ਤਿਮੋਥਿਉਸ 4:4
ਹਰ ਉਹ ਚੀਜ਼ ਜਿਹੜੀ ਪਰਮੇਸ਼ੁਰ ਨੇ ਸਾਜੀ ਹੈ ਚੰਗੀ ਹੈ। ਪਰਮੇਸ਼ੁਰ ਦੀ ਸਾਜੀ ਹੋਈ ਕੋਈ ਵੀ ਚੀਜ਼ ਨਾਮੰਜ਼ੂਰ ਨਹੀਂ ਕਰਨੀ ਚਾਹੀਦੀ ਜੇ ਇਸ ਨੂੰ ਪਰਮੇਸ਼ੁਰ ਦੇ ਧੰਨਵਾਦ ਨਾਲ ਲਿਆ ਜਾਵੇ।

ਪੈਦਾਇਸ਼ 9:3
(ਅਤੀਤ ਵਿੱਚ) ਮੈਂ ਤੁਹਾਨੂੰ ਖਾਣ ਵਾਸਤੇ ਹਰੇ ਪੌਦੇ ਦਿੱਤੇ ਸਨ। ਹੁਣ ਹਰ ਜਾਨਵਰ ਹੀ ਤੁਹਾਡਾ ਭੋਜਨ ਹੋਵੇਗਾ। ਮੈਂ ਧਰਤੀ ਉਤਲੀ ਹਰ ਸ਼ੈਅ ਤੁਹਾਨੂੰ ਦੇਵਾਂਗਾ-ਇਹ ਤੁਹਾਡੀ ਹੈ।

ਇਬਰਾਨੀਆਂ 13:9
ਹਰ ਤਰ੍ਹਾਂ ਦੇ ਅਜੀਬ ਉਪਦੇਸ਼ਾਂ ਦੇ ਨਾਲ ਨਾ ਚੱਲੇ ਜਾਓ। ਤੁਹਾਡੇ ਦਿਲ ਨੂੰ ਪਰਮੇਸ਼ੁਰ ਦੀ ਕਿਰਪਾ ਦੁਆਰਾ ਤਾਕਤ ਪ੍ਰਾਪਤ ਕਰਨੀ ਚਾਹੀਦੀ ਹੈ ਨਾ ਕਿ ਭੋਜਨ ਸੰਬੰਧੀ ਅਸੂਲਾਂ ਦਾ ਅਨੁਸਰਣ ਕਰਕੇ ਉਨ੍ਹਾਂ ਅਸੂਲਾਂ ਦਾ ਅਨੁਸਰਣ ਕਰਕੇ ਅੱਜ ਤਾਈਂ ਕਿਸੇ ਨੇ ਵੀ ਲਾਭ ਪ੍ਰਾਪਤ ਨਹੀਂ ਕੀਤਾ ਹੈ।

ਇਬਰਾਨੀਆਂ 9:10
ਇਹ ਚੜ੍ਹਾਵੇ ਅਤੇ ਬਲੀਆਂ, ਖਾਣ ਅਤੇ ਪੀਣ ਵਾਲੇ ਪਦਾਰੱਥਾਂ ਅਤੇ ਵਿਸ਼ੇਸ਼ ਸਫ਼ਾਈਆਂ, ਨਾਲ ਹੀ ਸੰਬੰਧਿਤ ਸਨ। ਇਹ ਚੀਜ਼ਾਂ ਕੇਵਲ ਸਰੀਰ ਨਾਲ ਸੰਬੰਧਿਤ ਅਸੂਲ ਸਨ, ਪਰ ਦਿਲ ਨਾਲ ਸੰਬੰਧਿਤ ਨਹੀਂ ਸਨ। ਪਰਮੇਸ਼ੁਰ ਨੇ ਇਹ ਅਨੁਸ਼ਾਸਨ ਉਦੋਂ ਤੱਕ ਗ੍ਰੈਹਣ ਕਰਨ ਲਈ ਦਿੱਤੇ ਜਦੋਂ ਤੱਕ ਕਿ ਪਰਮੇਸ਼ੁਰ ਦਾ ਨਵਾਂ ਆਦੇਸ਼ ਨਹੀਂ ਆਇਆ।

ਤੀਤੁਸ 1:15
ਸ਼ੁੱਧ ਲੋਕਾਂ ਲਈ ਸਭ ਕੁਝ ਸ਼ੁੱਧ ਹੈ, ਪਰ ਜਿਹੜੇ ਲੋਕ ਪਾਪ ਨਾਲ ਭਰਪੂਰ ਹਨ ਅਤੇ ਨਿਹਚਾ ਨਹੀਂ ਰੱਖਦੇ, ਉਨ੍ਹਾਂ ਲਈ ਕੁਝ ਵੀ ਸ਼ੁੱਧ ਨਹੀਂ ਹੈ। ਅਸਲ ਵਿੱਚ, ਉਨ੍ਹਾਂ ਦੀ ਸੋਚ ਦੁਸ਼ਟ ਹੋ ਗਈ ਹੈ ਅਤੇ ਉਨ੍ਹਾਂ ਦੀ ਸਹੀ ਨੂੰ ਜਾਨਣ ਦੀ ਯੋਗਤਾ ਨਸ਼ਟ ਹੋ ਚੁੱਕੀ ਹੈ।

ਗਲਾਤੀਆਂ 2:12
ਇਹ ਉਦੋਂ ਹੋਇਆ ਜਦੋਂ ਪਤਰਸ ਪਹਿਲਾਂ ਪਹਿਲਾਂ ਅੰਤਾਕਿਯਾ ਵਿੱਚ ਆਇਆ। ਉਸ ਨੇ ਗੈਰ ਯਹੂਦੀ ਲੋਕਾਂ ਨਾਲ ਦੋਸਤੀ ਕੀਤੀ ਅਤੇ ਭੋਜਨ ਸਾਂਝਾ ਕੀਤਾ। ਪਰ ਫ਼ੇਰ ਕੁਝ ਯਹੂਦੀ ਲੋਕ ਯਾਕੂਬ ਵੱਲੋਂ ਆਏ। ਜਦੋਂ ਇਹ ਯਹੂਦੀ ਆਏ ਤਾਂ ਪਤਰਸ ਨੇ ਗੈਰ ਯਹੂਦੀਆਂ ਨਾਲ ਖਾਣਾ ਛੱਡ ਦਿੱਤਾ। ਪਤਰਸ ਨੇ ਆਪਣੇ ਆਪ ਨੂੰ ਗੈਰ ਯਹੂਦੀਆਂ ਤੋਂ ਵੱਖ ਕਰ ਲਿਆ। ਉਹ ਉਨ੍ਹਾਂ ਯਹੂਦੀਆਂ ਤੋਂ ਡਰਦਾ ਸੀ ਜਿਹੜੇ ਇਸ ਗੱਲ ਵਿੱਚ ਵਿਸ਼ਵਾਸ ਕਰਦੇ ਸਨ ਕਿ ਸਾਰੇ ਗੈਰ ਯਹੂਦੀ ਲੋਕਾਂ ਦੀ ਸੁੰਨਤ ਹੋਣੀ ਚਾਹੀਦੀ ਹੈ।

੧ ਕੁਰਿੰਥੀਆਂ 10:25
ਮਾਸ ਦੇ ਬਾਜ਼ਾਰ ਵਿੱਚ ਜੋ ਵੀ ਵਿਕਦਾ ਹੈ ਉਸ ਨੂੰ ਖਾਉ। ਇਸ ਮਾਸ ਨੂੰ ਗਲਤ ਸਿਧ ਕਰਨ ਬਾਰੇ ਕੋਈ ਪ੍ਰਸ਼ਨ ਨਾ ਉੱਠਾਓ।

ਰੋਮੀਆਂ 14:22
ਇਨ੍ਹਾਂ ਗੱਲਾਂ ਬਾਰੇ ਤੁਹਾਡੀ ਦ੍ਰਿੜ੍ਹਤਾ ਤੁਹਾਡੇ ਅਤੇ ਪਰਮੇਸ਼ੁਰ ਵਿੱਚ ਗੁਪਤ ਰੱਖੀ ਹੋਣੀ ਚਾਹੀਦੀ ਹੈ। ਧੰਨ ਹੈ ਉਹ ਵਿਅਕਤੀ ਜੋ ਉਹੀ ਕਰਦਾ ਹੈ ਜੋ ਉਹ, ਦੋਸ਼ੀ ਮਹਿਸੂਸ ਕੀਤੇ ਬਿਨਾ, ਸਹੀ ਸੋਚਕੇ ਕਰਦਾ।

ਦਾਨੀ ਐਲ 1:16
ਇਸ ਲਈ ਰੱਖਵਾਲੇ ਨੇ ਰਾਜੇ ਦੇ ਸ਼ਾਹੀ ਖਾਣੇ ਅਤੇ ਮੈਅ ਨੂੰ ਹਟਾ ਕੇ ਉਸਦੀ ਬਾਵੇਂ ਦਾਨੀਏਲ, ਹਨਨਯਾਹ, ਮੀਸ਼ਾਏਲ ਅਤੇ ਅਜ਼ਾਰੀਆਂ ਨੂੰ ਸਬਜ਼ੀਆਂ ਦੇਣੀਆਂ ਜਾਰੀ ਰੱਖੀਆਂ।

ਦਾਨੀ ਐਲ 1:12
ਦਾਨੀਏਲ ਨੇ ਰੱਖਵਾਲੇ ਨੂੰ ਆਖਿਆ, “ਕਿਰਪਾ ਕਰਕੇ ਸਾਡੀ ਦਸ ਦਿਨਾਂ ਲਈ ਇਹ ਪਰੀਖਿਆ ਲਵੋ: ਸਾਨੂੰ ਖਾਣ ਲਈ ਸਬਜ਼ੀਆਂ ਅਤੇ ਪੀਣ ਲਈ ਪਾਣੀ ਤੋਂ ਇਲਾਵਾ ਹੋਰ ਕੁਝ ਨਾ ਦਿਓ।

ਅਮਸਾਲ 15:17
ਸਾਦਾ ਭੋਜਨ ਖਾਕੇ ਪਿਆਰ ਕੀਤੇ ਜਾਣਾ, ਦਾਅਵਤ ਕਰਕੇ ਨਫ਼ਰਤ ਕੀਤੇ ਜਾਣ ਨਾਲੋਂ ਵੱਧੀਆ ਹੈ।

ਪੈਦਾਇਸ਼ 1:29
ਪਰਮੇਸ਼ੁਰ ਨੇ ਆਖਿਆ, “ਮੈਂ ਤੁਹਾਨੂੰ ਅਨਾਜ ਪੈਦਾ ਕਰਨ ਵਾਲੇ ਸਮੂਹ ਪੌਦੇ ਅਤੇ ਸਮੂਹ ਫ਼ਲਦਾਰ ਰੁੱਖ ਦੇ ਰਿਹਾ ਹਾਂ। ਉਹ ਰੁੱਖ ਬੀਜਾਂ ਵਾਲੇ ਫ਼ਲ ਪੈਦਾ ਕਰਦੇ ਹਨ। ਇਹ ਅਨਾਜ ਅਤੇ ਫ਼ਲ ਤੁਹਾਡਾ ਭੋਜਨ ਹੋਣਗੇ।