Romans 2:24
ਇਹ ਪੋਥੀਆਂ ਵਿੱਚ ਲਿਖਿਆ ਗਿਆ ਹੈ, “ਤੁਹਾਡੇ ਕਾਰਣ ਗੈਰ-ਯਹੂਦੀ ਪਰਮੇਸ਼ੁਰ ਦੇ ਨਾਮ ਦੀ ਬਦਨਾਮੀ ਕਰਦੇ ਹਨ।”
Romans 2:24 in Other Translations
King James Version (KJV)
For the name of God is blasphemed among the Gentiles through you, as it is written.
American Standard Version (ASV)
For the name of God is blasphemed among the Gentiles because of you, even as it is written.
Bible in Basic English (BBE)
For the name of God is shamed among the Gentiles because of you, as it is said in the holy Writings.
Darby English Bible (DBY)
For the name of God is blasphemed on your account among the nations, according as it is written.
World English Bible (WEB)
For "the name of God is blasphemed among the Gentiles because of you," just as it is written.
Young's Literal Translation (YLT)
for the name of God because of you is evil spoken of among the nations, according as it hath been written.
| For | τὸ | to | toh |
| the | γὰρ | gar | gahr |
| name | ὄνομα | onoma | OH-noh-ma |
| of | τοῦ | tou | too |
| God | θεοῦ | theou | thay-OO |
| is blasphemed | δι' | di | thee |
| among | ὑμᾶς | hymas | yoo-MAHS |
| the | βλασφημεῖται | blasphēmeitai | vla-sfay-MEE-tay |
| Gentiles | ἐν | en | ane |
| through | τοῖς | tois | toos |
| you, | ἔθνεσιν | ethnesin | A-thnay-seen |
| as | καθὼς | kathōs | ka-THOSE |
| it is written. | γέγραπται | gegraptai | GAY-gra-ptay |
Cross Reference
ਯਸਈਆਹ 52:5
ਹੁਣ ਦੇਖੋ ਕੀ ਵਾਪਰਿਆ ਹੈ! ਇੱਕ ਹੋਰ ਕੌਮ ਨੇ ਮੇਰੇ ਲੋਕਾਂ ਨੂੰ ਗੁਲਾਮ ਬਣਾ ਲਿਆ ਹੈ। ਉਸ ਦੇਸ਼ ਨੂੰ ਮੇਰੇ ਲੋਕਾਂ ਨੂੰ ਗੁਲਾਮ ਬਨਾਉਣ ਲਈ ਪੈਸਾ ਨਹੀਂ ਅਦਾ ਕਰਨਾ ਪਿਆ। ਇਹ ਕੌਮ ਮੇਰੇ ਲੋਕਾਂ ਉੱਤੇ ਹਕੂਮਤ ਕਰਦੀ ਹੈ ਅਤੇ ਉਨ੍ਹਾਂ ਉੱਤੇ ਹੱਸਦੀ ਹੈ। ਉਹ ਲੋਕ ਹਮੇਸ਼ਾ ਮੇਰੇ ਬਾਰੇ ਬੁਰਾ ਭਲਾ ਆਖਦੇ ਹਨ।”
ਹਿਜ਼ ਕੀ ਐਲ 36:20
ਪਰ ਉਨ੍ਹਾਂ ਨੇ ਉਨ੍ਹਾਂ ਹੋਰਨਾਂ ਕੌਮਾਂ ਅੰਦਰ ਵੀ ਮੇਰੀ ਨੇਕਨਾਮੀ ਨੂੰ ਬਰਬਾਦ ਕਰ ਦਿੱਤਾ। ਕਿਵੇਂ? ਉਨ੍ਹਾਂ ਕੌਮਾਂ ਨੇ ਆਖਿਆ, ‘ਇਹ ਯਹੋਵਾਹ ਦੇ ਲੋਕ ਹਨ, ਪਰ ਇਨ੍ਹਾਂ ਨੇ ਉਸਦੀ ਧਰਤੀ ਛੱਡ ਦਿੱਤੀ। ਇਸ ਲਈ ਅਵੱਸ਼ ਹੀ ਯਹੋਵਾਹ ਵਿੱਚ ਕੁਝ ਦੋਸ਼ ਹੋਵੇਗਾ!’
ਨੂਹ 2:15
ਰਾਹ ਉੱਤੋਂ ਲੰਘਦੇ ਲੋਕ ਤੇਰੇ ਤੇ ਹੈਰਾਨੀ ਨਾਲ ਤਾਲੀਆਂ ਮਾਰਦੇ ਨੇ ਉਹ ਸਿਰ ਹਿਲਾਉਂਦੇ ਨੇ ਤੇ ਯਰੂਸ਼ਲਮ ਦੀ ਧੀ ਤੇ ਸੀਟੀਆਂ ਮਾਰਦੇ ਨੇ। ਉਹ ਪੁੱਛਦੇ ਨੇ, “ਕੀ ਇਹੀ ਉਹ ਸ਼ਹਿਰ ਹੈ ਜੋ ਅੱਤ ਖੂਬਸੂਰਤ ਸ਼ਹਿਰ” ਅਤੇ “ਸਾਰੀ ਧਰਤੀ ਦਾ ਆਨੰਦ ਅਖਵਾਉਂਦਾ ਸੀ?”
੨ ਪਤਰਸ 2:2
ਬਹੁਤ ਸਾਰੇ ਲੋਕ ਉਨ੍ਹਾਂ ਦੇ ਪਿੱਛੇ ਲੱਗਣਗੇ ਅਤੇ ਜੋ ਅਨੈਤਿਕ ਗੱਲਾਂ ਉਹ ਕਰਦੇ ਹਨ ਉਹੀ ਕਰਨਗੇ। ਉਨ੍ਹਾਂ ਲੋਕਾਂ ਦੇ ਕਾਰਣ, ਦੂਸਰੇ ਲੋਕ ਸੱਚ ਦੇ ਮਾਰਗ ਬਾਰੇ ਮੰਦੀਆਂ ਗੱਲਾਂ ਆਖਣਗੇ।
ਤੀਤੁਸ 2:8
ਅਤੇ ਜਦੋਂ ਤੁਸੀਂ ਬੋਲੋ, ਤਾਂ ਸੱਚ ਦੱਸੋ ਤਾਂ ਜੋ ਤੁਹਾਡੀ ਆਲੋਚਨਾ ਨਾ ਹੋ ਸੱਕੇ। ਤਾਂ ਕੋਈ ਵੀ ਵਿਅਕਤੀ ਜਿਹੜਾ ਤੁਹਾਡੇ ਵਿਰੁੱਧ ਹੈ, ਸ਼ਰਮਸਾਰ ਹੋ ਜਾਵੇਗਾ ਕਿਉਂਕਿ ਉਸ ਦੇ ਕੋਲ ਸਾਡੇ ਵਿਰੁੱਧ ਬੋਲ ਸੱਕਣ ਲਈ ਕੁਝ ਨਹੀਂ ਹੋਵੇਗਾ।
੧ ਤਿਮੋਥਿਉਸ 5:14
ਇਸ ਲਈ ਮੈਂ ਚਾਹੁੰਦਾ ਕਿ ਜਵਾਨ ਵਿਧਵਾਵਾਂ ਫ਼ਿਰ ਤੋਂ ਵਿਆਹ ਕਰਵਾ ਲੈਣ ਅਤੇ ਬੱਚੇ ਨੂੰ ਜਨਮ ਦੇਣ ਅਤੇ ਆਪਣੇ ਘਰਾਂ ਦਾ ਧਿਆਨ ਰੱਖਣ। ਜੇ ਉਹ ਅਜਿਹਾ ਕਰਦੀਆਂ ਹਨ ਤਾਂ ਸਾਡੇ ਦੁਸ਼ਮਣ ਨੂੰ ਉਨ੍ਹਾਂ ਦੀ ਆਲੋਚਨਾ ਕਰਨ ਦਾ ਮੌਕਾ ਨਹੀਂ ਮਿਲੇਗਾ।
੨ ਸਮੋਈਲ 12:14
ਤੂੰ ਅਜਿਹਾ ਪਾਪ ਕੀਤਾ ਹੈ ਕਿ, ਹੁਣ ਯਹੋਵਾਹ ਦੇ ਦੁਸ਼ਮਣਾਂ ਨੂੰ ਉਸ ਲਈ ਆਪਣੀ ਇੱਜ਼ਤ ਗੁਆਉਣ ਦਾ ਮੌਕਾ ਮਿਲ ਗਿਆ ਹੈ। ਸੋ ਇਸ ਪਾਪ ਕਾਰਣ ਇਹ ਤੇਰਾ ਨਵਾਂ ਜੰਮਿਆ ਮੁੰਡਾ ਜ਼ਰੂਰ ਮਰ ਜਾਵੇਗਾ।”
ਤੀਤੁਸ 2:5
ਉਹ ਜਵਾਨ ਔਰਤਾਂ ਨੂੰ ਸਿਆਣੀਆਂ ਅਤੇ ਸ਼ੁੱਧ ਗੱਲਾਂ, ਆਪਣੇ ਘਰਾਂ ਦੀ ਦੇਖ ਭਾਲ ਕਰਨੀ, ਅਤੇ ਆਪਣੇ ਪਤੀਆਂ ਨੂੰ ਆਗਿਆਕਾਰੀ ਹੋਣਾ ਸਿੱਖਾ ਸੱਕਦੀਆਂ ਹਨ। ਫ਼ੇਰ ਕੋਈ ਵਿਅਕਤੀ ਵੀ ਉਸ ਉਪਦੇਸ਼ ਦੀ ਆਲੋਚਨਾ ਨਹੀਂ ਕਰ ਸੱਕੇਗਾ ਜਿਹੜਾ ਸਾਨੂੰ ਪਰਮੇਸ਼ੁਰ ਨੇ ਪ੍ਰਦਾਨ ਕੀਤਾ ਹੈ।
੧ ਤਿਮੋਥਿਉਸ 6:1
ਗੁਲਾਮਾਂ ਨੂੰ ਖਾਸ ਨਿਰਦੇਸ਼ ਉਹ ਜਿਹੜੇ ਗੁਲਾਮ ਹਨ ਉਨ੍ਹਾਂ ਨੂੰ ਆਪਣੇ ਮਾਲਕਾਂ ਨੂੰ ਪੂਰੀ ਇੱਜ਼ਤ ਦੇਣੀ ਚਾਹੀਦੀ ਹੈ। ਜਦੋਂ ਉਹ ਅਜਿਹਾ ਕਰਦੇ ਹਨ, ਤਾਂ ਪਰਮੇਸ਼ੁਰ ਦੇ ਨਾਂ ਅਤੇ ਸਾਡੇ ਉਪਦੇਸ਼ ਦੀ ਆਲੋਚਨਾ ਨਹੀਂ ਹੋਵੇਗੀ।
ਮੱਤੀ 18:7
ਉਨ੍ਹਾਂ ਲੋਕਾਂ ਉੱਤੇ ਹਾਏ ਜੋ ਲੋਕਾਂ ਤੋਂ ਪਾਪ ਕਰਾਉਣ ਦਾ ਕਾਰਣ ਬਣਦੇ ਹਨ। ਇਹ ਗੱਲਾਂ ਜ਼ਰੂਰ ਵਾਪਰਨੀਆਂ ਚਾਹੀਦੀਆਂ ਹਨ। ਪਰ ਉਸ ਵਿਅਕਤੀ ਤੇ ਹਾਏ ਜੋ ਇਨ੍ਹਾਂ ਗੱਲਾਂ ਦੇ ਵਾਪਰਨ ਦਾ ਕਾਰਣ ਬਣਦਾ ਹੈ।