Romans 9:2
ਮੇਰੇ ਦਿਲ ਵਿੱਚ ਯਹੂਦੀਆਂ ਵਾਸਤੇ ਉਦਾਸੀ ਅਤੇ ਨਿਰੰਤਰ ਦਰਦ ਹੈ।
Romans 9:2 in Other Translations
King James Version (KJV)
That I have great heaviness and continual sorrow in my heart.
American Standard Version (ASV)
that I have great sorrow and unceasing pain in my heart.
Bible in Basic English (BBE)
That I am full of sorrow and pain without end.
Darby English Bible (DBY)
that I have great grief and uninterrupted pain in my heart,
World English Bible (WEB)
that I have great sorrow and unceasing pain in my heart.
Young's Literal Translation (YLT)
that I have great grief and unceasing pain in my heart --
| That | ὅτι | hoti | OH-tee |
| I | λύπη | lypē | LYOO-pay |
| have | μοί | moi | moo |
| great | ἐστιν | estin | ay-steen |
| heaviness | μεγάλη | megalē | may-GA-lay |
| and | καὶ | kai | kay |
| continual | ἀδιάλειπτος | adialeiptos | ah-thee-AH-lee-ptose |
| sorrow | ὀδύνη | odynē | oh-THYOO-nay |
| in | τῇ | tē | tay |
| my | καρδίᾳ | kardia | kahr-THEE-ah |
| heart. | μου | mou | moo |
Cross Reference
ਫ਼ਿਲਿੱਪੀਆਂ 3:18
ਬਹੁਤ ਸਾਰੇ ਲੋਕ ਮਸੀਹ ਦੀ ਸਲੀਬ ਦੇ ਦੁਸ਼ਮਣਾਂ ਵਾਂਗ ਜਿਉਂਦੇ ਹਨ। ਮੈਂ ਕਈ ਵਾਰੀ ਅਜਿਹੇ ਲੋਕਾਂ ਬਾਰੇ ਤੁਹਾਨੂੰ ਦੱਸਿਆ ਹੈ। ਅਤੇ ਹੁਣ ਉਨ੍ਹਾਂ ਬਾਰੇ ਦੱਸਣ ਲੱਗਿਆਂ ਮੈਨੂੰ ਰੋਣਾ ਆਉਂਦਾ ਹੈ।
ਲੋਕਾ 19:41
ਯਿਸੂ ਦੀ ਯਰੂਸ਼ਲਮ ਲਈ ਪੁਕਾਰ ਜਦੋਂ ਯਿਸੂ ਯਰੂਸ਼ਲਮ ਦੇ ਨੇੜੇ ਆਇਆ, ਉਸ ਨੇ ਸ਼ਹਿਰ ਨੂੰ ਵੇਖਿਆ ਅਤੇ ਉਸ ਲਈ ਰੋਇਆ।
ਹਿਜ਼ ਕੀ ਐਲ 9:4
ਫ਼ੇਰ ਯਹੋਵਾਹ ਪਰਤਾਪ ਨੇ ਉਸ ਨੂੰ ਆਖਿਆ, “ਯਰੂਸ਼ਲਮ ਦੇ ਸ਼ਹਿਰ ਵਿੱਚੋਂ ਲੰਘ। ਅਤੇ ਹਰ ਓਸ ਬੰਦੇ ਦੇ ਮੱਬੇ ਉੱਤੇ ਨਿਸ਼ਾਨ ਲਗਾ ਜਿਹੜਾ ਉਨ੍ਹਾਂ ਭਿਆਨਕ ਗੱਲਾਂ ਬਾਰੇ ਦੁੱਖੀ ਅਤੇ ਉਦਾਸ ਹੈ ਜੋ ਲੋਕ ਇਸ ਸ਼ਹਿਰ ਵਿੱਚ ਕਰ ਰਹੇ ਹਨ।”
ਨੂਹ 3:51
ਮੇਰੀਆਂ ਅੱਖਾਂ ਮੈਨੂੰ ਗ਼ਮਗੀਨ ਬਣਾਉਂਦੀਆਂ ਨੇ, ਜਦੋਂ ਮੈਂ ਦੇਖਦਾ ਹਾਂ ਕਿ ਮੇਰੇ ਸ਼ਹਿਰ ਦੀਆਂ ਕੁੜੀਆਂ ਨਾਲ ਕੀ ਵਾਪਰਿਆ ਹੈ।
ਯਰਮਿਆਹ 13:17
ਜੇ ਤੁਸਾਂ ਲੋਕਾਂ ਯਹੋਵਾਹ ਦੀ ਗੱਲ ਨਾ ਸੁਣੀਁ, ਤੁਹਾਡਾ ਗੁਮਾਨ ਮੈਨੂੰ ਬਹੁਤ ਉਦਾਸ ਕਰ ਦੇਵੇਗਾ। ਮੈਂ ਆਪਣਾ ਮੁਖ ਛੁਪਾ ਲਵਾਂਗਾ ਅਤੇ ਜ਼ਾਰੋ-ਜ਼ਾਰ ਰੋਵਾਂਗਾ। ਮੇਰੀਆਂ ਅੱਖਾਂ ਵਿੱਚੋਂ ਹੰਝੂ ਵਗ ਤੁਰਨਗੇ। ਕਿਉਂ? ਕਿਉਂ ਕਿ ਯਹੋਵਾਹ ਦਾ ਇੱਜੜ ਫ਼ਾਹ ਲਿਆ ਜਾਵੇਗਾ ਅਤੇ ਚੁੱਕ ਕੇ ਦੂਰ ਲਿਜਾਇਆ ਜਾਵੇਗਾ।
ਜ਼ਬੂਰ 119:136
ਮੈਂ ਅੱਥਰੂਆਂ ਦੇ ਦਰਿਆ ਵਹਾਏ ਹਨ ਕਿਉਂਕਿ ਲੋਕ ਤੁਹਾਡੀਆਂ ਸਿੱਖਿਆਵਾਂ ਨੂੰ ਨਹੀਂ ਮੰਨਦੇ।
ਰੋਮੀਆਂ 10:1
ਹੇ ਭਰਾਵੋ ਅਤੇ ਭੈਣੋ, ਮੇਰੇ ਦਿਲ ਦੀ ਇੱਛਾ ਹੈ ਅਤੇ ਪਰਮੇਸ਼ੁਰ ਨੂੰ ਪ੍ਰਾਰਥਨਾ ਹੈ ਕਿ ਸਾਰੇ ਯਹੂਦੀ ਬਚਾਏ ਜਾ ਸੱਕਣ।
ਨੂਹ 3:48
ਮੇਰੀਆਂ ਅੱਖਾਂ ਵਿੱਚੋਂ ਹੰਝੂਆਂ ਦੇ ਦਰਿਆ ਵਗਦੇ ਨੇ! ਮੈਂ ਆਪਣੇ ਲੋਕਾਂ ਦੀ ਤਬਾਹੀ ਉੱਤੇ ਵਿਰਲਾਪ ਕਰਦਾ ਹਾਂ!
ਨੂਹ 1:12
ਤੁਸੀਂ ਸਾਰੇ ਲੋਕ ਜਿਹੜੇ ਇਨ੍ਹਾਂ ਰਾਹਾਂ ਤੋਂ ਲੰਘ ਰਹੇ ਹੋ ਤੁਸੀ ਕੋਈ ਪ੍ਰਵਾਹ ਨਹੀਂ ਕਰਦੇ ਜਾਪਦੇ। ਪਰ ਮੇਰੇ ਵੱਲ ਧਿਆਨ ਨਾਲ ਵੇਖੋ। ਕੀ ਮੇਰੇ ਦਰਦ ਵਰਗਾ, ਕੋਈ ਹੋਰ ਦਰਦ ਹੈ? ਕੀ ਉਸ ਦਰਦ ਵਰਗਾ ਕੋਈ ਅਜਿਹਾ ਦਰਦ ਹੈ, ਜਿਸ ਨਾਲ ਯਹੋਵਾਹ ਨੇ ਮੈਨੂੰ ਸਜ਼ਾ ਦਿੱਤੀ ਹੈ? ਉਸ ਨੇ ਮੈਨੂੰ ਆਪਣੇ ਮਹਾਂ ਕਹਿਰ ਦੇ ਦਿਨ ਸਜ਼ਾ ਦਿੱਤੀ ਹੈ।
ਯਰਮਿਆਹ 9:1
ਜੇ ਮੇਰਾ ਸਿਰ ਸਿਰਫ਼ ਪਾਣੀ ਨਾਲ ਹੀ ਭਰਿਆ ਹੁੰਦਾ, ਅਤੇ ਜੇ ਕਿਧਰੇ ਮੇਰੀਆਂ ਅੱਖਾਂ ਹੰਝੂਆਂ ਦਾ ਫ਼ੁਹਾਰਾ ਹੁੰਦੀਆਂ, ਮੈਂ ਆਪਣੇ ਲੋਕਾਂ ਲਈ ਦਿਨ-ਰਾਤ ਰੋਦਾ, ਜਿਹੜੇ ਤਬਾਹ ਹੋ ਗਏ ਨੇ।
ਯਸਈਆਹ 66:10
ਹੇ ਯਰੂਸ਼ਲਮ, ਖੁਸ਼ ਹੋ! ਤੁਸੀਂ ਸਾਰੇ ਲੋਕੋ, ਜਿਹੜੇ ਯਰੂਸ਼ਲਮ ਨੂੰ ਪਿਆਰ ਕਰਦੇ ਹੋ, ਪ੍ਰਸੰਨ ਹੋਵੋ! ਯਰੂਸ਼ਲਮ ਨਾਲ, ਉਦਾਸ ਗੱਲਾਂ ਵਾਪਰੀਆਂ ਸਨ, ਇਸ ਲਈ ਤੁਹਾਡੇ ਵਿੱਚੋਂ ਕੁਝ ਲੋਕ ਉਦਾਸ ਨੇ। ਪਰ ਹੁਣ ਤੁਹਾਨੂੰ ਲੋਕਾਂ ਨੂੰ ਖੁਸ਼ ਹੋ ਜਾਣਾ ਚਾਹੀਦਾ ਹੈ।
੧ ਸਮੋਈਲ 15:35
ਉਸਤੋਂ ਬਾਦ ਸਮੂਏਲ ਆਪਣੀ ਸਾਰੀ ਜ਼ਿੰਦਗੀ ਸ਼ਾਊਲ ਨੂੰ ਮੁੜ ਨਹੀਂ ਮਿਲਿਆ। ਸਮੂਏਲ ਨੂੰ ਸ਼ਾਊਲ ਲਈ ਬੜਾ ਦੁੱਖ ਸੀ ਅਤੇ ਯਹੋਵਾਹ ਨੂੰ ਬੜਾ ਅਫ਼ਸੋਸ ਸੀ ਕਿ ਉਸ ਨੇ ਸ਼ਾਊਲ ਨੂੰ ਇਸਰਾਏਲ ਦਾ ਪਾਤਸ਼ਾਹ ਠਹਿਰਾਇਆ।
ਪਰਕਾਸ਼ ਦੀ ਪੋਥੀ 11:3
ਮੈਂ ਆਪਣੇ ਦੋ ਗਵਾਹਾਂ ਨੂੰ ਸ਼ਕਤੀ ਦੇਵਾਂਗਾ ਅਤੇ ਉਹ ਇੱਕ ਹਜ਼ਾਰ ਦੋ ਸੌ ਸੱਠ ਦਿਨਾਂ ਲਈ ਅਗੰਮ ਵਾਕ ਕਰਨਗੇ। ਉਹ ਤੱਪੜ ਪਹਿਨੇ ਹੋਏ ਹੋਣਗੇ।”